August 17, 2026

Justice News

ਅਵਾਮ ਦੀ ਆਵਾਜ਼

ਗੈਰ-ਕਾਨੂੰਨੀ ਮਾਈਨਿੰਗ ਖ਼ਿਲਾਫ਼ ਜ਼ੀਰੋ ਟਾਲਰੈਂਸ,ਪ੍ਰਸ਼ਾਸਨ ਨੇ 42 ਐਫ.ਆਈ.ਆਰ. ਦਰਜ , 110 ਵਾਹਨ ਜ਼ਬਤ ਕੀਤੇ, 1.25 ਕਰੋੜ ਰੁਪਏ ਦਾ ਜੁਰਮਾਨਾ ਲਗਾਇਆ

ਕਪੂਰਥਲ
:(ਜਸਟਿਸ ਨਿਊਜ਼)
ਪੰਜਾਬ ਸਰਕਾਰ ਦੀ ਗੈਰ-ਕਾਨੂੰਨੀ ਮਾਈਨਿੰਗ ਵਿਰੁੱਧ ‘ਜ਼ੀਰੋ ਟਾਲਰੈਂਸ’ ਦੀ ਨੀਤੀ ਨੂੰ ਅਪਣਾਉਂਦਿਆਂ, ਜ਼ਿਲ੍ਹਾ ਪ੍ਰਸ਼ਾਸਨ ਨੇਮਾਈਨਿੰਗ ਦੇ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ 42 ਐਫ.ਆਈ.ਆਰ. ਦਰਜ ਕਰ, 110 ਵਾਹਨ ਜ਼ਬਤ ਕੀਤੇ  ਅਤੇ 1.25 ਕਰੋੜ ਰੁਪਏ ਤੋਂ ਵੱਧ ਦਾ ਜੁਰਮਾਨਾ ਲਗਾਇਆ ਹੈ।
ਡਿਪਟੀ ਕਮਿਸ਼ਨਰ ਅਕਾਸ਼ ਬਾਂਸਲ ਨੇ ਦੱਸਿਆ ਕਿ ਗੈਰ-ਕਾਨੂੰਨੀ ਮਾਈਨਿੰਗ ਵਿੱਚ ਸ਼ਾਮਲ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਗਈ ਹੈ, ਜਿਸ ਤਹਿਤ 1 ਅਪ੍ਰੈਲ 2022 ਤੋਂ 31 ਮਾਰਚ 2026 ਦਰਮਿਆਨ 42 ਐਫ.ਆਈ.ਆਰ. ਦਰਜ ਕੀਤੀਆਂ ਗਈਆਂ ਹਨ। ਇਸ ਤੋਂ ਇਲਾਵਾ, ਗੈਰ-ਕਾਨੂੰਨੀ ਮਾਈਨਿੰਗ ਗਤੀਵਿਧੀਆਂ ਵਿੱਚ ਸ਼ਾਮਲ 110 ਵਾਹਨਾਂ ਨੂੰ ਜ਼ਬਤ ਕੀਤਾ ਗਿਆ ਹੈ ਅਤੇ ਉਲੰਘਣਾ ਕਰਨ ਵਾਲਿਆਂ ‘ਤੇ 1.25 ਕਰੋੜ ਰੁਪਏ ਤੋਂ ਵੱਧ ਦਾ ਜੁਰਮਾਨਾ ਲਗਾਇਆ ਗਿਆ ਹੈ।
ਉਨ੍ਹਾਂ ਇਹ ਵੀ ਸਪੱਸ਼ਟ ਕੀਤਾ ਕਿ ਜ਼ਿਲ੍ਹਾ ਪ੍ਰਸ਼ਾਸਨ ਕਿਸੇ ਵੀ ਕੀਮਤ ‘ਤੇ ਗੈਰ-ਕਾਨੂੰਨੀ ਮਾਈਨਿੰਗ ਨੂੰ ਪਨਪਣ ਨਹੀਂ ਦੇਵੇਗਾ ਅਤੇ ਚੇਤਾਵਨੀ ਦਿੱਤੀ ਕਿ ਮਾਈਨਿੰਗ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਸਾਰੇ ਲੋਕਾਂ ਖ਼ਿਲਾਫ਼ ਸਖ਼ਤ ਕਾਰਵਾਈ ਜਾਰੀ ਰਹੇਗੀ। ਗੈਰ-ਕਾਨੂੰਨੀ ਢੰਗ ਨਾਲ ਮਾਈਨਿੰਗ ਕਰਨ ਜਾਂ ਇਸ ਦੀ ਢੋਆ-ਢੁਆਈ (ਟਰਾਂਸਪੋਰਟੇਸ਼ਨ) ਵਿੱਚ ਸ਼ਾਮਲ ਪਾਏ ਜਾਣ ਵਾਲੇ ਕਿਸੇ ਵੀ ਵਿਅਕਤੀ ਜਾਂ ਸਮੂਹ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
ਬਾਂਸਲ ਨੇ ਅੱਗੇ ਦੱਸਿਆ ਕਿ ਮਾਈਨਿੰਗ, ਪੁਲਿਸ ਅਤੇ ਮਾਲ (ਰੈਵੇਨਿਊ) ਵਿਭਾਗ ਦੀਆਂ ਸਾਂਝੀਆਂ ਟੀਮਾਂ ਸੰਵੇਦਨਸ਼ੀਲ ਇਲਾਕਿਆਂ ‘ਤੇ ਤਿੱਖੀ ਨਜ਼ਰ ਰੱਖ ਰਹੀਆਂ ਹਨ ਅਤੇ ਉਲੰਘਣਾਵਾਂ ਨੂੰ ਰੋਕਣ ਲਈ ਲਗਾਤਾਰ ਚੈਕਿੰਗ (ਨਿਰੀਖਣ) ਕਰ ਰਹੀਆਂ ਹਨ।
ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਜੇਕਰ ਕਿਸੇ ਨੂੰ ਵੀ ਕੋਈ ਸਮੱਸਿਆ, ਸ਼ਿਕਾਇਤ ਜਾਂ ਮਦਦ ਦੀ ਲੋੜ ਹੋਵੇ, ਤਾਂ ਉਹ ਬਿਨਾਂ ਕਿਸੇ ਝਿਜਕ ਪ੍ਰਸ਼ਾਸਨ ਦੇ ਹੈਲਪਲਾਈਨ ਨੰਬਰ 01822-233777 ’ਤੇ ਸੰਪਰਕ ਕਰ ਸਕਦਾ ਹੈ। ਜ਼ਿਲ੍ਹਾ ਪ੍ਰਸ਼ਾਸਨ ਹਰ ਵੇਲੇ ਲੋਕਾਂ ਦੀ ਸੇਵਾ ਵਿੱਚ ਹਾਜ਼ਰ ਹੈ।

Leave a Reply

Your email address will not be published. Required fields are marked *

Copyright © All rights reserved. | Newsphere by AF themes.