August 17, 2026

Justice News

ਅਵਾਮ ਦੀ ਆਵਾਜ਼

ਡਿਪਟੀ ਕਮਿਸ਼ਨਰ ਵੱਲੋਂ ਜ਼ਿਲ੍ਹੇ ਦੀਆਂ ਸਿਹਤ ਸੰਸਥਾਵਾਂ ‘ਚ ਸੁਰੱਖਿਆ ਯਕੀਨੀ ਬਣਾਉਣ ਲਈ ਪੁਲਿਸ ਗਸ਼ਤ ਵਧਾਉਣ ਤੇ ਸੀ.ਸੀ.ਟੀ.ਵੀ.  ਕੈਮਰੇ ਲਗਾਉਣ ਦੇ ਨਿਰਦੇਸ਼

ਕਪੂਰਥਲਾ,
:(ਜਸਟਿਸ ਨਿਊਜ਼)
ਡਿਪਟੀ ਕਮਿਸ਼ਨਰ ਅਕਾਸ਼ ਬਾਂਸਲ ਦੀ ਅਗਵਾਈ ਹੇਠ ਅੱਜ ਜ਼ਿਲ੍ਹਾ ਸਿਹਤ ਬੋਰਡ ਦੀ ਮੀਟਿੰਗ ਹੋਈ।
 ਮੀਟਿੰਗ ਵਿੱਚ ਸਿਹਤ ਵਿਭਾਗ ਵੱਲੋਂ ਸਹਾਇਕ ਸਿਵਲ ਸਰਜਨ ਡਾਕਟਰ ਅੰਨੂ ਸ਼ਰਮਾ, ਐਸ.ਐਸ.ਪੀ. ਦਫ਼ਤਰ ਤੇ ਜ਼ਿਲ੍ਹਾ ਅਟਾਰਨੀ ਦਫ਼ਤਰ ਦੇ ਨੁਮਾਇੰਦੇ, ਇੰਡੀਅਨ ਮੈਡੀਕਲ ਐਸੋਸੀਏਸ਼ਨ ਦੇ ਪ੍ਰਧਾਨ ਡਾ. ਰਵਜੀਤ ਸਿੰਘ, ਪੈਰਾ-ਮੈਡੀਕਲ ਸਟਾਫ਼ ਦੇ ਮੈਂਬਰ ਅਤੇ ਸ਼ੁਭ ਸ਼ਰਮਾ ਸਮੇਤ ਹੋਰ ਅਧਿਕਾਰੀ ਹਾਜ਼ਰ ਹੋਏ।
 ਡਿਪਟੀ ਕਮਿਸ਼ਨਰ ਅਕਾਸ਼ ਬਾਂਸਲ ਨੇ ਜ਼ਿਲ੍ਹੇ ਦੀਆਂ ਸਾਰੀਆਂ ਸਿਹਤ ਸੰਸਥਾਵਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਪੁਲਿਸ ਦੀ ਗਸ਼ਤ ਵਧਾਉਣ ਅਤੇ ਤੁਰੰਤ ਸੀਸੀਟੀਵੀ ਕੈਮਰੇ ਲਗਾਉਣ ਦੀ ਹਦਾਇਤਾ ਕੀਤੀ।
ਉਨ੍ਹਾਂ ਨਿਰਦੇਸ਼ ਦਿੱਤੇ ਕਿ ਓਟ ਕਲੀਨਿਕਾਂ ਦੀ ਸਖ਼ਤ ਨਿਗਰਾਨੀ ਲਈ ਉੱਥੇ ਸੀ.ਸੀ.ਟੀ.ਵੀ.ਕੈਮਰੇ ਅਤੇ ਸੁਰੱਖਿਆ ਗਾਰਡ ਤਾਇਨਾਤ ਕੀਤੇ ਜਾਣ।
ਡਿਪਟੀ ਕਮਿਸ਼ਨਰ ਨੇ ਅੱਗੇ ਦੱਸਿਆ ਕਿ ਕਿਸੇ ਵੀ ਐਮਰਜੈਂਸੀ ਸਥਿਤੀ ਵਿੱਚ ਤੁਰੰਤ ਮਦਦ ਲਈ ਸਾਰੇ ਹਸਪਤਾਲਾਂ ਵਿੱਚ ‘112’ ਨੰਬਰ ਦੇ ਸਾਈਨ ਬੋਰਡ ਲਾਜ਼ਮੀ  ਤੌਰ ‘ਤੇ ਲਗਾਏ ਜਾਣ।
*ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਕਿਸੇ ਵੀ ਤਰ੍ਹਾਂ ਦੀ ਮਦਦ ਦੇ ਲਈ ਜ਼ਿਲ੍ਹਾ ਪ੍ਰਸ਼ਾਸਨ ਦੇ ਹੈਲਪਲਾਈਨ ਨੰਬਰ 01822-233777 ’ਤੇ ਸੰਪਰਕ ਕੀਤਾ ਜਾ ਸਕਦਾ ਹੈ।*

Leave a Reply

Your email address will not be published. Required fields are marked *

Copyright © All rights reserved. | Newsphere by AF themes.