August 17, 2026

Justice News

ਅਵਾਮ ਦੀ ਆਵਾਜ਼

ਮਾਵਾਂ-ਧੀਆਂ ਸਤਿਕਾਰ ਯੋਜਨਾ ਨਾਲ ਮਹਿਲਾਵਾਂ ਨੂੰ ਮਿਲੇਗਾ ਨਵਾਂ ਆਰਥਿਕ ਸਹਾਰਾ, 1 ਜੁਲਾਈ ਤੋਂ ਖਾਤਿਆਂ ਵਿੱਚ ਆਉਣਗੇ ਪੈਸੇ: ਵਿਧਾਇਕ ਗਿਆਸਪੁਰਾ

ਪਾਇਲ, (ਲੁਧਿਆਣਾ)
:(ਜਸਟਿਸ ਨਿਊਜ਼)
ਪੰਜਾਬ ਸਰਕਾਰ ਵੱਲੋਂ ਮਹਿਲਾਵਾਂ ਦੇ ਸਨਮਾਨ, ਸਸ਼ਕਤੀਕਰਨ ਅਤੇ ਆਰਥਿਕ ਮਜ਼ਬੂਤੀ ਲਈ ਸ਼ੁਰੂ ਕੀਤੀ ਗਈ ਮਾਵਾਂ-ਧੀਆਂ ਸਤਿਕਾਰ ਯੋਜਨਾ ਨੂੰ ਲੋਕਾਂ ਵੱਲੋਂ ਭਰਪੂਰ ਸਮਰਥਨ ਮਿਲ ਰਿਹਾ ਹੈ। ਇਸ ਯੋਜਨਾ ਤਹਿਤ ਅੱਜ ਪਾਇਲ ਵਿਖੇ ਰਜਿਸਟ੍ਰੇਸ਼ਨ ਸਬੰਧੀ ਟ੍ਰੇਨਿੰਗ ਪ੍ਰਕਿਰਿਆ ਦੀ ਸ਼ੁਰੂਆਤ ਕੀਤੀ ਗਈ, ਜਿਸ ਵਿੱਚ ਵੱਡੀ ਗਿਣਤੀ ਵਿੱਚ ਮਾਵਾਂ ਅਤੇ ਧੀਆਂ ਨੇ ਸ਼ਮੂਲੀਅਤ ਕਰਕੇ ਰਜਿਸਟ੍ਰੇਸ਼ਨ ਦੀ ਜਾਣਕਾਰੀ ਹਾਸਲ ਕੀਤੀ।
ਇਸ ਮੌਕੇ ਹਲਕਾ ਪਾਇਲ ਦੇ ਵਿਧਾਇਕ ਇੰਜੀਨੀਅਰ ਮਨਵਿੰਦਰ ਸਿੰਘ ਗਿਆਸਪੁਰਾ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬਾ ਸਰਕਾਰ ਲੋਕ ਭਲਾਈ ਦੀਆਂ ਯੋਜਨਾਵਾਂ ਨੂੰ ਜ਼ਮੀਨੀ ਪੱਧਰ ਤੱਕ ਪਹੁੰਚਾਉਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਮਾਵਾਂ-ਧੀਆਂ ਸਤਿਕਾਰ ਯੋਜਨਾ ਪੰਜਾਬ ਦੀਆਂ ਮਹਿਲਾਵਾਂ ਲਈ ਇੱਕ ਇਤਿਹਾਸਕ ਪਹਿਲ ਹੈ, ਜਿਸ ਨਾਲ ਹਜ਼ਾਰਾਂ ਪਰਿਵਾਰਾਂ ਨੂੰ ਸਿੱਧਾ ਲਾਭ ਮਿਲੇਗਾ।
ਵਿਧਾਇਕ ਗਿਆਸਪੁਰਾ ਨੇ ਦੱਸਿਆ ਕਿ ਸਰਕਾਰ ਵੱਲੋਂ ਰਜਿਸਟ੍ਰੇਸ਼ਨ ਪ੍ਰਕਿਰਿਆ ਨੂੰ ਪੂਰੀ ਤਰ੍ਹਾਂ ਪਾਰਦਰਸ਼ੀ ਅਤੇ ਆਸਾਨ ਬਣਾਇਆ ਗਿਆ ਹੈ ਤਾਂ ਜੋ ਕੋਈ ਵੀ ਯੋਗ ਮਹਿਲਾ ਇਸ ਯੋਜਨਾ ਦੇ ਲਾਭ ਤੋਂ ਵਾਂਝੀ ਨਾ ਰਹੇ। ਉਨ੍ਹਾਂ ਭਰੋਸਾ ਦਿੱਤਾ ਕਿ ਸਾਰੀਆਂ ਲੋੜੀਂਦੀਆਂ ਕਾਰਵਾਈਆਂ ਮੁਕੰਮਲ ਹੋਣ ਤੋਂ ਬਾਅਦ 1 ਜੁਲਾਈ ਤੋਂ ਲਾਭਪਾਤਰੀਆਂ ਦੇ ਖਾਤਿਆਂ ਵਿੱਚ ਰਕਮ ਆਉਣੀ ਸ਼ੁਰੂ ਹੋ ਜਾਵੇਗੀ, ਜਿਸ ਨਾਲ ਮਹਿਲਾਵਾਂ ਨੂੰ ਆਰਥਿਕ ਤੌਰ ‘ਤੇ ਹੋਰ ਮਜ਼ਬੂਤੀ ਮਿਲੇਗੀ।
ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਸਿੱਖਿਆ, ਸਿਹਤ, ਬਿਜਲੀ ਅਤੇ ਸਮਾਜਿਕ ਸੁਰੱਖਿਆ ਦੇ ਖੇਤਰ ਵਿੱਚ ਕਈ ਲੋਕ-ਪੱਖੀ ਫੈਸਲੇ ਲਏ ਹਨ। ਮਾਵਾਂ-ਧੀਆਂ ਸਤਿਕਾਰ ਯੋਜਨਾ ਵੀ ਇਸੇ ਦਿਸ਼ਾ ਵਿੱਚ ਇੱਕ ਮਹੱਤਵਪੂਰਨ ਕਦਮ ਹੈ, ਜੋ ਮਹਿਲਾਵਾਂ ਦੀ ਭਲਾਈ ਅਤੇ ਉਨ੍ਹਾਂ ਦੇ ਸਨਮਾਨ ਨੂੰ ਯਕੀਨੀ ਬਣਾਉਣ ਲਈ ਲਿਆਂਦੀ ਗਈ ਹੈ।
ਵਿਧਾਇਕ ਗਿਆਸਪੁਰਾ ਨੇ ਟ੍ਰੇਨਿੰਗ ਕੈਂਪ ਵਿੱਚ ਪਹੁੰਚੀਆਂ ਮਹਿਲਾਵਾਂ ਨਾਲ ਗੱਲਬਾਤ ਵੀ ਕੀਤੀ ਅਤੇ ਉਨ੍ਹਾਂ ਨੂੰ ਯੋਜਨਾ ਸਬੰਧੀ ਪੂਰੀ ਜਾਣਕਾਰੀ ਦਿੱਤੀ। ਮਹਿਲਾਵਾਂ ਨੇ ਵੀ ਪੰਜਾਬ ਸਰਕਾਰ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਸ ਨਾਲ ਘਰੇਲੂ ਖਰਚਿਆਂ ਵਿੱਚ ਮਦਦ ਮਿਲੇਗੀ ਅਤੇ ਉਨ੍ਹਾਂ ਨੂੰ ਆਰਥਿਕ ਤੌਰ ‘ਤੇ ਖੁਦਮੁਖਤਿਆਰ ਬਣਨ ਦਾ ਮੌਕਾ ਪ੍ਰਾਪਤ ਹੋਵੇਗਾ।
ਇਲਾਕਾ ਵਾਸੀਆਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਲੋਕ-ਭਲਾਈ ਸਕੀਮਾਂ ਦਾ ਲਾਭ ਆਮ ਲੋਕਾਂ ਤੱਕ ਪਹੁੰਚ ਰਿਹਾ ਹੈ ਅਤੇ ਮਾਵਾਂ-ਧੀਆਂ ਸਤਿਕਾਰ ਯੋਜਨਾ ਇਸ ਦਾ ਇੱਕ ਹੋਰ ਸਫਲ ਉਦਾਹਰਨ ਬਣ ਰਹੀ ਹੈ।

Leave a Reply

Your email address will not be published. Required fields are marked *

Copyright © All rights reserved. | Newsphere by AF themes.