ਸਕੂਲੀ ਬੱਚਿਆਂ ਨੂੰ ਡੇਂਗੂ ਅਤੇ ਚਿਕਨਗੁਨੀਆ ਦੇ ਲੱਛਣਾਂ ਦੇ ਬਚਾਅ ਲਈ ਕੀਤਾ ਗਿਆ ਜਾਗਰੂਕ

ਸਕੂਲੀ ਬੱਚਿਆਂ ਨੂੰ ਡੇਂਗੂ ਅਤੇ ਚਿਕਨਗੁਨੀਆ ਦੇ ਲੱਛਣਾਂ ਦੇ ਬਚਾਅ ਲਈ ਕੀਤਾ ਗਿਆ ਜਾਗਰੂਕ

ਗੁਰੂਹਰਸਹਾਏ ( ਗੁਰਮੇਲ ਵਾਰਵਲ ) ਸਿਹਤ ਵਿਭਾਗ ਦੇ ਦਿਸ਼ਾ-ਨਿਰਦੇਸ਼ਾਂ ਦੇ ਤਹਿਤ ਸਰਹੱਦੀ ਪਿੰਡ ਮੇਘਾ ਰਾਏ ਉਤਾੜ ਦੇ ਸਰਕਾਰੀ ਪਰਾਇਮਰੀ ਸਕੂਲ ਵਿਖੇ ਡੇਂਗੂ ਅਤੇ ਚਿਕਨਗੁਨੀਆ ਦੇ ਵਧ ਰਹੇ ਪ੍ਰਭਾਵ ਤੋਂ ਬਚਣ ਲਈ ਸੈਮੀਨਾਰ ਦਾ ਆਯੋਜਨ ਕੀਤਾ ਗਿਆ ।ਇਸ ਸੈਮੀਨਾਰ ਵਿਚ ਸਿਹਤ ਵਿਭਾਗ ਵੱਲੋਂ ਸ਼ੰਕਰ ਲਾਲ ਵਿਸ਼ੇਸ਼ ਤੌਰ ਤੇ ਪੁੱਜੇ । ਸਕੂਲ ਸਟਾਫ ਪ੍ਰੈੱਪ ਅਵਾਰਡੀ ਵਿਨੈ ਸ਼ਰਮਾ, ਸੀ ਐੱਚ ਟੀ ਹਰਜਿੰਦਰ ਸਿੰਘ, ਜੰਗੀਰ ਸਿੰਘ, ਅਮਨਦੀਪ ਸਿੰਘ, ਕਰਨਜੀਤ ਸਿੰਘ ਹਾਜ਼ਰ ਹਨ ।ਇਸ ਮੌਕੇ ਬੱਚਿਆਂ ਨੂੰ ਸੰਬੋਧਨ ਕਰਦੇ ਹੋਏ ਸ਼ੰਕਰ ਲਾਲ ਅਤੇ ਪ੍ਰੈੱਪ ਐਵਾਰਡੀ ਵਿਨੈ ਸ਼ਰਮਾ ਨੇ ਕਿਹਾ ਕਿ ਡੇਂਗੂ ਅਤੇ ਚਿਕਨਗੁਣੀਆ ਏਡੀਜ਼ ਨਾਂ ਦੇ ਮੱਛਰ ਦੇ ਕੱਟਣ ਨਾਲ ਫੈਲਦਾ ਹੈ ।ਇਸ ਬਿਮਾਰੀ ਦੇ ਲੱਛਣ ਤੇਜ਼ ਬੁਖਾਰ, ਸਿਰ ਦਰਦ, ਮਾਸਪੇਸ਼ੀਆਂ ਵਿੱਚ ਦਰਦ, ਚਮੜੀ ਤੇ ਦਾਣੇ, ਅੱਖਾਂ ਦੇ ਪਿਛਲੇ ਹਿੱਸੇ ਵਿਚ ਦਰਦ ਹੋਣਾ, ਮਸੂੜਿਆਂ ਅਤੇ ਨੱਕ ਵਿੱਚੋਂ ਖੂਨ ਦਾ ਵਗਣਾ ਹਨ ।
ਉਹਨਾਂ ਨੇ ਇਹਨਾਂ ਬੀਮਾਰੀਆਂ ਤੋਂ ਬਚਣ ਲਈ ਕੂਲਰਾਂ ਅਤੇ ਗਮਲਿਆਂ ਵਿਚ ਖੜੇ ਪਾਣੀ ਨੂੰ ਹਫ਼ਤੇ ਵਿੱਚ ਇੱਕ ਵਾਰ ਜ਼ਰੂਰ ਸਾਫ ਕਰਨਾ, ਸੌਣ ਵੇਲੇ ਮੱਛਰਦਾਨੀ, ਪਾਣੀ ਜਾਂ ਤਰਲ ਚੀਜਾਂ ਜ਼ਿਆਦਾ ਪੀਣਾ ਅਤੇ ਆਰਾਮ ਕਰਨ ਸਬੰਧੀ ਬੱਚਿਆਂ ਨਾਲ ਵਿਚਾਰ ਸਾਂਝੇ ਕੀਤੇ ਗਏ ।

Leave a Reply

Your email address will not be published.


*


hi88 new88 789bet 777PUB Даркнет alibaba66 1xbet 1xbet plinko Tigrinho Interwin