ਹਰਿਆਣਾ ਖ਼ਬਰਾਂ

ਮੁੱਖ ਮੰਤਰੀ ਨੇ ਲੋਹਾਰੂ ਵਿਧਾਨ ਸਭਾ ਖੇਤਰ ਲਈ ਕੀਤੇ ਕਈ ਐਲਾਨ

ਮੁੱਖ ਮੰਤਰੀ ਨੇ ਸਿਵਾਨੀ ਵਿੱਚ ਡ੍ਰਾਈਵਿੰਗ ਲਾਇਸੈਂਸ ਲਈ ਮੈਡੀਕਲ ਸਹੂਲਤ ਸ਼ੁਰੂ ਕਰਨ ਦਾ ਕੀਤਾ ਐਲਾਨ

ਚੰਡੀਗੜ੍ਹ

( ਜਸਟਿਸ ਨਿਊਜ਼  )

–  ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਬੁੱਧਵਾਰ ਨੂੰ ਸਿਵਾਨੀ, ਜ਼ਿਲ੍ਹਾ ਭਿਵਾਨੀ ਵਿੱਚ ਆਯੋਜਿਤ ‘ਖਾਦੀ ਰੁਜ਼ਗਾਰ ਉਤਸਵ’ ਪ੍ਰੋਗਰਾਮ ਦੌਰਾਨ ਸਾਬਕਾ ਮੰਤਰੀ ਜੇਪੀ ਦਲਾਲ ਵੱਲੋਂ ਰੱਖੀਆਂ ਗਈਆਂ ਲੋਹਾਰੂ ਵਿਧਾਨ ਸਭਾ ਖੇਤਰ ਦੀਆਂ ਮੰਗਾਂ ‘ਤੇ ਪਿੰਡ ਗੁਰੇਰਾ, ਕਿਕਰਾਲ, ਨਲੋਈ, ਦੇਵਸਰ, ਢਾਣੀ ਰਾਮਜਸ, ਢਾਣੀ ਕਿਸ਼ਨਲਾਲ, ਢਾਣੀ ਮਿੱਠੀ ਵਿੱਚ ‘ਜਗਮਗ ਯੋਜਨਾ’ ਲਾਗੂ ਕਰਨ ਦਾ ਐਲਾਨ ਕੀਤਾ, ਜਿਸ ‘ਤੇ 3 ਕਰੋੜ 28 ਲੱਖ ਰੁਪਏ ਦਾ ਖ਼ਰਚ ਆਵੇਗਾ।

ਇਸੇ ਤਰ੍ਹਾਂ ਲੋਹਾਰੂ ਸ਼ਹਿਰ ਵਿੱਚ 6 ਕਰੋੜ 85 ਲੱਖ ਰੁਪਏ ਦੀ ਲਾਗਤ ਨਾਲ ਇੱਕ ਕਮਿਊਨਿਟੀ ਸੈਂਟਰ ਬਣਾਇਆ ਜਾਵੇਗਾ। ਮੁੱਖ ਮੰਤਰੀ ਨੇ ਸਿਵਾਨੀ ਦੇ ਸਰਕਾਰੀ ਕਾਲਜ ਵਿੱਚ 1 ਕਰੋੜ 50 ਲੱਖ ਰੁਪਏ ਦੀ ਲਾਗਤ ਨਾਲ ਮਲਟੀਪਰਪਜ਼ ਹਾਲ ਦਾ ਨਿਰਮਾਣ ਕਰਵਾਉਣ ਦਾ ਐਲਾਨ ਕੀਤਾ। ਉਨ੍ਹਾਂ ਨੇ ਦੱਸਿਆ ਕਿ ਸਿਵਾਨੀ ਸਿੰਚਾਈ ਮੰਡਲ ਦੀ ਮੰਢੋਲੀ ਡਿਸਟ੍ਰੀਬਿਊਟਰੀ ਸ਼ਹਰਯਾਰਪੁਰ ਅਤੇ ਖਰਕੜੀ ਮਾਈਨਰ ਦੀ 4 ਕਰੋੜ ਰੁਪਏ ਦੀ ਲਾਗਤ ਨਾਲ ਰੀਮਾਡਲਿੰਗ ਕੀਤੀ ਜਾਵੇਗੀ। ਇਸੇ ਤਰ੍ਹਾਂ ਲੋਹਾਰੂ ਸਿੰਚਾਈ ਮੰਡਲ ਵਿੱਚ ਕਾਸਨੀ, ਝਾਂਝੜਾ, ਬਹਿਲ, ਪਾਤਵਾਨ, ਸੌਰਾ, ਬੜਦੁ ਚੈਨਾ ਮਾਈਨਰ ਦੀ ਰੀਮਾਡਲਿੰਗ ਲਈ 8 ਕਰੋੜ 6 ਲੱਖ ਰੁਪਏ ਦੀ ਰਕਮ ਖ਼ਰਚ ਕੀਤੀ ਜਾਵੇਗੀ।

ਮੁੱਖ ਮੰਤਰੀ ਨੇ ਸਿਵਾਨੀ ਵਿੱਚ ਡ੍ਰਾਈਵਿੰਗ ਲਾਇਸੈਂਸ ਲਈ ਮੈਡੀਕਲ ਸਹੂਲਤ ਸ਼ੁਰੂ ਕਰਨ ਦਾ ਐਲਾਨ ਕੀਤਾ। ਉਨ੍ਹਾਂ ਨੇ ਕਿਕਰਾਲ ਰੋਡ ਹਾਈਵੇ ਬਾਈਪਾਸ, ਸਿਵਾਨੀ ਵਿੱਚ ਓਵਰਬ੍ਰਿਜ ਦਾ ਨਿਰਮਾਣ ਕਰਨ ਦਾ ਐਲਾਨ ਕੀਤਾ। ਮੁੱਖ ਮੰਤਰੀ ਨੇ ਕਿਹਾ ਕਿ ਸਿਵਾਨੀ ਦੇ ਸਿਵਲ ਹਸਪਤਾਲ ਵਿੱਚ 4 ਕਰੋੜ ਰੁਪਏ ਦੀ ਲਾਗਤ ਨਾਲ ਪੋਸਟਮਾਰਟਮ ਦੀ ਸਹੂਲਤ ਸ਼ੁਰੂ ਕੀਤੀ ਜਾਵੇਗੀ। ਉਨ੍ਹਾਂ ਨੇ 12 ਕਰੋੜ 22 ਲੱਖ ਰੁਪਏ ਦੀ ਲਾਗਤ ਨਾਲ ਬਹਿਲ ਬੱਸ ਸਟੈਂਡ ਦਾ ਨਿਰਮਾਣ ਕਰਵਾਉਣ ਦਾ ਵੀ ਐਲਾਨ ਕੀਤਾ। ਮੁੱਖ ਮੰਤਰੀ ਨੇ ਸਿਵਾਨੀ ਨਗਰ ਪਾਲਿਕਾ ਲਈ ਨਵੀਂ ਇਮਾਰਤ ਦਾ ਨਿਰਮਾਣ ਕਰਨ ਦਾ ਐਲਾਨ ਕੀਤਾ।

ਮੁੱਖ ਮੰਤਰੀ ਨੇ ਲੋਹਾਰੂ ਵਿਧਾਨ ਸਭਾ ਖੇਤਰ ਦੇ ਸੜਕੀ ਤੰਤਰ ਨੂੰ ਮਜ਼ਬੂਤ ਕਰਨ ਲਈ ਲੋਕ ਨਿਰਮਾਣ ਅਤੇ ਸੜਕ ਨਿਰਮਾਣ ਵਿਭਾਗ ਦੀਆਂ 391.25 ਕਿਲੋਮੀਟਰ ਦੀਆਂ 120 ਸੜਕਾਂ ਦੀ ਮੁਰੰਮਤ ਅਤੇ ਮਾਰਕੀਟਿੰਗ ਬੋਰਡ ਦੀਆਂ 141.68 ਕਿਲੋਮੀਟਰ ਸੜਕਾਂ ਦੀ ਮੁਰੰਮਤ ਕਰਨ ਦਾ ਐਲਾਨ ਕੀਤਾ। ਉਨ੍ਹਾਂ ਨੇ ਲੋਹਾਰੂ ਵਿਧਾਨ ਸਭਾ ਦੇ ਖੇਤਾਂ ਦੇ 25 ਕਿਲੋਮੀਟਰ ਰਸਤਿਆਂ ਨੂੰ ਪੱਕਾ ਕਰਨ ਦਾ ਐਲਾਨ ਕੀਤਾ। ਸਾਬਕਾ ਮੰਤਰੀ ਜੇਪੀ ਦਲਾਲ ਦੀ ਬਹਿਲ ਨੂੰ ਸਬ-ਡਿਵੀਜ਼ਨ ਬਣਾਉਣ ਅਤੇ ਸਿਵਾਨੀ ਨੂੰ ਹਿਸਾਰ ਵਿੱਚ ਸ਼ਾਮਲ ਕਰਨ ਦੀ ਮੰਗ ‘ਤੇ ਮੁੱਖ ਮੰਤਰੀ ਨੇ ਕਿਹਾ ਕਿ ਇਸ ‘ਤੇ ਆਉਣ ਵਾਲੇ ਸਮੇਂ ਵਿੱਚ ਉਚਿਤ ਕਾਰਵਾਈ ਕੀਤੀ ਜਾਵੇਗੀ।

ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਜ਼ਿਲ੍ਹਾ ਵਾਸੀਆਂ ਨੂੰ ਦਿੱਤੀ 75.37 ਕਰੋੜ ਰੁਪਏ ਦੇ ਵਿਕਾਸ ਪ੍ਰੋਜੈਕਟਾਂ ਦੀ ਸੌਗਾਤ

ਚੰਡੀਗੜ੍ਹ,

  ( ਜਸਟਿਸ ਨਿਊਜ਼  )

ਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਬੁੱਧਵਾਰ ਨੂੰ ਮਹਾਰਾਣਾ ਪ੍ਰਤਾਪ ਜਯੰਤੀ ਦੇ ਸ਼ੁਭ ਅਵਸਰ ‘ਤੇ ਝੱਜਰ ਜ਼ਿਲ੍ਹੇ ਦੇ ਪਿੰਡ ਮੁਨੀਮਪੁਰ ਪਹੁੰਚ ਕੇ ਬਾਦਲੀ ਵਿਧਾਨ ਸਭਾ ਖੇਤਰ ਨਾਲ ਸਬੰਧਤ ਵੱਖ-ਵੱਖ ਵਿਕਾਸ ਯੋਜਨਾਵਾਂ ਦਾ ਉਦਘਾਟਨ ਕੀਤਾ। ਮੁੱਖ ਮੰਤਰੀ ਨੇ ਕੁੱਲ 75.37 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਯੋਜਨਾਵਾਂ ਦਾ ਲੋਕ ਅਰਪਣ ਕਰਕੇ ਖੇਤਰ ਵਾਸੀਆਂ ਨੂੰ ਵਿਕਾਸ ਦੀ ਸੌਗਾਤ ਦਿੱਤੀ। ਵਿਕਾਸ ਪ੍ਰੋਜੈਕਟਾਂ ਦੇ ਸ਼ੁਰੂਆਤੀ ਅਵਸਰ ‘ਤੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ਼ਿਆਮ ਸਿੰਘ ਰਾਣਾ, ਭਾਜਪਾ ਦੇ ਰਾਸ਼ਟਰੀ ਸਕੱਤਰ ਓਮ ਪ੍ਰਕਾਸ਼ ਧਨਖੜ, ਇਜ਼ਰਾਈਲ ਦੇ ਰਾਜਦੂਤ ਰੂਵੇਨ ਅਜ਼ਾਰ ਸਮੇਤ ਹੋਰ ਮਾਣਯੋਗ ਵਿਅਕਤੀ ਮੌਜ਼ੂਦ ਸਨ।

ਮੁੱਖ ਮੰਤਰੀ ਨੇ ਪ੍ਰੋਗਰਾਮ ਦੌਰਾਨ ਪਿੰਡ ਮੁਨੀਮਪੁਰ ਵਿੱਚ ਬਾਗ਼ਬਾਨੀ ਵਿਭਾਗ ਵੱਲੋਂ ਸਥਾਪਤ ‘ਸੈਂਟਰ ਆਫ਼ ਐਕਸੀਲੈਂਸ ਫ਼ਾਰ ਫਲੋਰਿਕਲਚਰ ਐਂਡ ਸੀਡ ਪ੍ਰੋਡਕਸ਼ਨ ਟੈਕਨਾਲੋਜੀ’  ਦਾ ਉਦਘਾਟਨ ਕੀਤਾ। ਫੁੱਲਾਂ ਦੀ ਖੇਤੀ ਅਤੇ ਗੁਣਵੱਤਾ ਭਰਪੂਰ ਬੀਜ ਉਤਪਾਦਨ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਸਥਾਪਤ ਇਸ ਅਤਿ-ਆਧੁਨਿਕ ਕੇਂਦਰ ‘ਤੇ 8.50 ਕਰੋੜ ਰੁਪਏ ਦੀ ਲਾਗਤ ਆਈ ਹੈ। ਇਹ ਕੇਂਦਰ ਖੇਤਰ ਦੇ ਕਿਸਾਨਾਂ ਨੂੰ ਆਧੁਨਿਕ ਤਕਨੀਕਾਂ ਨਾਲ ਜੋੜਨ ਅਤੇ ਬਾਗ਼ਬਾਨੀ ਖੇਤਰ ਵਿੱਚ ਨਵੀਆਂ ਸੰਭਾਵਨਾਵਾਂ ਵਿਕਸਤ ਕਰਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਏਗਾ।

ਇਸ ਤੋਂ ਬਾਅਦ ਮੁੱਖ ਮੰਤਰੀ ਨੇ ਬਾਦਲੀ ਵਿੱਚ 23.41 ਕਰੋੜ ਰੁਪਏ ਦੀ ਲਾਗਤ ਨਾਲ ਨਿਰਮਿਤ ਨਵੇਂ ਮਿੰਨੀ ਸਕੱਤਰੇਤ ਅਤੇ ਉਸ ਦੇ ਰਿਹਾਇਸ਼ੀ ਪਰਿਸਰ ਦਾ ਲੋਕ ਅਰਪਣ ਕੀਤਾ। ਇਸ ਪ੍ਰੋਜੈਕਟ ਨਾਲ ਪ੍ਰਸ਼ਾਸਨਿਕ ਸੇਵਾਵਾਂ ਨੂੰ ਹੋਰ ਮਜ਼ਬੂਤ ਬਣਾਉਣ ਦੇ ਨਾਲ-ਨਾਲ ਆਮ ਲੋਕਾਂ ਨੂੰ ਬਿਹਤਰ ਸਹੂਲਤਾਂ ਉਪਲਬਧ ਹੋਣਗੀਆਂ।

ਮੁੱਖ ਮੰਤਰੀ ਨੇ ਪਿੰਡ ਰਈਆ ਵਿੱਚ 13.27 ਕਰੋੜ ਰੁਪਏ ਦੀ ਲਾਗਤ ਨਾਲ ਸਥਾਪਤ ਮਹਾਰਾਣਾ ਪ੍ਰਤਾਪ ਬਾਗ਼ਬਾਨੀ ਯੂਨੀਵਰਸਿਟੀ, ਕਰਨਾਲ ਦੇ ਬਾਗ਼ਬਾਨੀ ਖੋਜ ਕੇਂਦਰ ਦਾ ਵੀ ਉਦਘਾਟਨ ਕੀਤਾ। ਇਹ ਕੇਂਦਰ ਬਾਗ਼ਬਾਨੀ ਖੋਜ, ਨਵੀਆਂ ਕਿਸਮਾਂ ਦੇ ਵਿਕਾਸ ਅਤੇ ਕਿਸਾਨਾਂ ਨੂੰ ਤਕਨੀਕੀ ਮਾਰਗਦਰਸ਼ਨ ਪ੍ਰਦਾਨ ਕਰਨ ਵਿੱਚ ਸਹਾਈ ਸਿੱਧ ਹੋਵੇਗਾ।

ਸਿੱਖਿਆ ਖੇਤਰ ਨੂੰ ਮਜ਼ਬੂਤ ਕਰਨ ਦੀ ਦਿਸ਼ਾ ਵਿੱਚ ਮੁੱਖ ਮੰਤਰੀ ਨੇ ਵੱਖ-ਵੱਖ ਸਕੂਲਾਂ ਦੀਆਂ ਨਵੀਆਂ ਇਮਾਰਤਾਂ ਦੇ ਪ੍ਰੋਜੈਕਟਾਂ ਦਾ ਵੀ ਉਦਘਾਟਨ ਕੀਤਾ। ਪਿੰਡ ਪਾਟੌਦਾ ਵਿੱਚ 9.71 ਕਰੋੜ ਰੁਪਏ की ਲਾਗਤ ਨਾਲ ਨਿਰਮਿਤ ਸਰਕਾਰੀ ਮਾਡਲ ਸੰਸਕ੍ਰਿਤੀ ਸੀਨੀਅਰ ਸੈਕੰਡਰੀ ਸਕੂਲ ਦੀ ਨਵੀਂ ਇਮਾਰਤ ਵਿਦਿਆਰਥੀਆਂ ਨੂੰ ਆਧੁਨਿਕ ਵਿਦਿਅਕ ਵਾਤਾਵਰਣ ਉਪਲਬਧ ਕਰਵਾਏਗੀ। ਪਿੰਡ ਲੁਹਾਰੀ ਵਿੱਖ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿੱਚ 2.21 ਕਰੋੜ ਰੁਪਏ ਦੀ ਲਾਗਤ ਨਾਲ ਨਵੀਂ ਇਮਾਰਤ ਤਿਆਰ ਕੀਤੀ ਗਈ ਹੈ। ਪਿੰਡ ਖੁਡਨ ਵਿੱਚ ਸਰਕਾਰੀ ਪ੍ਰਾਇਮਰੀ ਸਕੂਲ ਦੀ ਨਵੀਂ ਇਮਾਰਤ ‘ਤੇ 2.46 ਕਰੋੜ ਰੁਪਏ ਦੀ ਲਾਗਤ ਆਈ ਹੈ। ਪਿੰਡ ਉਖਲਚਾਨਾ ਕੋਟ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿੱਚ 1.99 ਕਰੋੜ ਰੁਪਏ ਦੀ ਲਾਗਤ ਨਾਲ ਸਕੂਲ ਦੀ ਨਵੀਂ ਬਿਲਡਿੰਗ ਦਾ ਨਿਰਮਾਣ ਕਰਵਾਇਆ ਗਿਆ ਹੈ। ਪਿੰਡ ਸੁਰਹੇਤੀ ਵਿੱਚ ਸਰਕਾਰੀ ਸੀਨੀਅਰ ਸਕੂਲ ਦੀ ਨਵੀਂ ਇਮਾਰਤ ‘ਤੇ 6.41 ਕਰੋੜ ਰੁਪਏ ਖ਼ਰਚ ਕੀਤੇ ਗਏ ਹਨ। ਇਨ੍ਹਾਂ ਪ੍ਰੋਜੈਕਟਾਂ ਨਾਲ ਵਿਦਿਆਰਥੀਆਂ ਨੂੰ ਬਿਹਤਰ ਵਿਦਿਅਕ ਸਹੂਲਤਾਂ ਮਿਲਣਗੀਆਂ।

ਮੁੱਖ ਮੰਤਰੀ ਨੇ ਜਨ ਸਿਹਤ ਇੰਜੀਨੀਅਰਿੰਗ ਵਿਭਾਗ ਦੀ 7.41 ਕਰੋੜ ਰੁਪਏ ਦੀ ਲਾਗਤ ਵਾਲੇ ਪ੍ਰੋਜੈਕਟ ਤਹਿਤ ਪਿੰਡ ਸੌਂਧੀ ਅਤੇ ਨਿਮਾਨਾ ਦੇ ਲਈ ਨਵੀਂ ਜਲ ਸਪਲਾਈ ਵਿਵਸਥਾ ਦਾ ਵੀ ਸ਼ੁਭਾਰੰਭ ਕੀਤਾ। ਇਸ ਪ੍ਰੋਜੈਕਟ ਨਾਲ ਦੋਵਾਂ ਪਿੰਡਾਂ ਦੇ ਨਿਵਾਸੀਆਂ ਨੂੰ ਸਾਫ਼ ਅਤੇ ਲੋੜੀਂਦਾ ਪੀਣ ਵਾਲਾ ਪਾਣੀ ਉਪਲਬਧ ਹੋਵੇਗਾ।

ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਰਾਜ ਸਰਕਾਰ ਸੂਬੇ ਦੇ ਸੰਤੁਲਿਤ ਅਤੇ ਸਮੁੱਚੇ ਵਿਕਾਸ ਲਈ ਵਚਨਬੱਧ ਹੈ। ਉਨ੍ਹਾਂ ਨੇ ਕਿਹਾ ਕਿ ਵਿਕਾਸ ਕਾਰਜਾਂ ਦਾ ਲਾਭ ਆਖਰੀ ਲਾਈਨ ਵਿੱਚ ਖੜ੍ਹੇ ਵਿਅਕਤੀ ਤੱਕ ਪਹੁੰਚਾਉਣਾ ਸਰਕਾਰ ਦੀ ਪਹਿਲ ਹੈ। ਉਨ੍ਹਾਂ ਨੇ ਭਰੋਸਾ ਦਿੱਤਾ ਕਿ ਇਨ੍ਹਾਂ ਪ੍ਰੋਜੈਕਟਾਂ ਨਾਲ ਖੇਤਰ ਦੇ ਸਮਾਜਿਕ ਅਤੇ ਆਰਥਿਕ ਵਿਕਾਸ ਨੂੰ ਨਵੀਂ ਗਤੀ ਮਿਲੇਗੀ।

 

ਖਾਦੀ ਰੁਜ਼ਗਾਰ ਉਤਸਵ’ ਦੇ ਮਾਧਿਅਮ ਰਾਹੀਂ ਸਾਕਾਰ ਹੋਇਆ ‘ਵੋਕਲ ਫ਼ਾਰ ਲੋਕਲ’ ਦਾ ਸੰਕਲਪ-ਮੁੱਖ ਮੰਤਰੀ ਨਾਇਬ ਸਿੰਘ ਸੈਣੀ

ਚੰਡੀਗੜ੍ਹ

,( ਜਸਟਿਸ ਨਿਊਜ਼   )

–  ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਸਿਵਾਨੀ ਦੀ ਪਾਵਨ ਧਰਤੀ ਨਾਲ ਅੱਜ ਆਤਮ-ਨਿਰਭਰਤਾ, ਸਵੈ-ਮਾਣ, ਰੁਜ਼ਗਾਰ ਅਤੇ ਖੁਸ਼ਹਾਲੀ ਦਾ ਇੱਕ ਨਵਾਂ ਅਧਿਆਏ ਜੁੜ ਗਿਆ ਹੈ। ਮੁੱਖ ਮੰਤਰੀ ਨੇ ਕਿਹਾ ਕਿ ਅੱਜ ‘ਖਾਦੀ ਰੁਜ਼ਗਾਰ ਉਤਸਵ’ ਦੇ ਮਾਧਿਅਮ ਰਾਹੀਂ ਯਸ਼ਸਵੀ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਜੀ ਦਾ ‘ਵੋਕਲ ਫ਼ਾਰ ਲੋਕਲ ਅਤੇ ਵਿਕਸਤ ਭਾਰਤ-2047’ ਦਾ ਸੰਕਲਪ ਧਰਾਤਲ ‘ਤੇ ਉਤਰਦਾ ਦਿਖਾਈ ਦੇ ਰਿਹਾ ਹੈ।

ਮੁੱਖ ਮੰਤਰੀ ਨਾਇਬ ਸਿੰਘ ਸੈਣੀ ਬੁੱਧਵਾਰ ਨੂੰ ਸਿਵਾਨੀ ਵਿੱਚ ਆਯੋਜਿਤ ਖਾਦੀ ਰੁਜ਼ਗਾਰ ਉਤਸਵ ਪ੍ਰੋਗਰਾਮ ਨੂੰ ਬਤੌਰ ਮੁੱਖ ਮਹਿਮਾਨ ਸੰਬੋਧਨ ਕਰ ਰਹੇ ਸਨ। ਮੁੱਖ ਮੰਤਰੀ ਨੇ ਕਿਹਾ ਕਿ ਖਾਦੀ ਆਜ਼ਾਦੀ ਦੇ ਅੰਦੋਲਨ ਤੋਂ ਹੀ ਕਰੋੜਾਂ ਭਾਰਤੀਆਂ ਦੇ ਸ਼੍ਰਮ, ਸਨਮਾਨ ਅਤੇ ਸਵੈ-ਮਾਣ ਦੀ ਪ੍ਰਤੀਕ ਹੈ। ਖਾਦੀ ਸੁਤੰਤਰਤਾ ਸੰਗਰਾਮ ਦੌਰਾਨ ਵੀ ਸਵਦੇਸ਼ੀ ਦਾ ਪ੍ਰਤੀਕ ਸੀ। ਇਸ ਨੇ ਬਿਨਾਂ ਕਿਸੇ ਹਥਿਆਰ ਦੇ ਬ੍ਰਿਟਿਸ਼ ਹਕੂਮਤ ਦੀ ਆਰਥਿਕ ਬੁਨਿਆਦ ਨੂੰ ਹਿਲਾ ਕੇ ਰੱਖ ਦਿੱਤਾ ਸੀ। ਵਰਤਮਾਨ ਵਿੱਚ, ਮਾਨਯੋਗ ਪ੍ਰਧਾਨ ਮੰਤਰੀ ਜੀ ਨੇ ਸਾਨੂੰ ‘ਖਾਦੀ ਫ਼ਾਰ ਨੇਸ਼ਨ, ਖਾਦੀ ਫ਼ਾਰ ਫੈਸ਼ਨ ਅਤੇ ਖਾਦੀ ਫ਼ਾਰ ਟ੍ਰਾਂਸਫਾਰਮੇਸ਼ਨ’ ਦਾ ਮੰਤਰ ਦਿੱਤਾ ਹੈ। ਅੱਜ ਸਿਵਾਨੀ ਦਾ ਇਹ ਉਤਸਵ ਇਸੇ ਸੋਚ ਨੂੰ ਧਰਾਤਲ ‘ਤੇ ਉਤਾਰਨ ਦਾ ਇੱਕ ਮਜ਼ਬੂਤ ਮਾਧਿਅਮ ਹੈ।

ਲਾਭਪਾਤਰੀਆਂ ਨੂੰ ਮਸ਼ੀਨਾਂ ਅਤੇ ਟੂਲਕਿੱਟਾਂ ਦੀ ਵੰਡ

ਖਾਦੀ ਰੁਜ਼ਗਾਰ ਉਤਸਵ ਪ੍ਰੋਗਰਾਮ ਵਿੱਚ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਹਰਿਆਣਾ ਦੇ ਵੱਖ-ਵੱਖ ਜ਼ਿਲ੍ਹਿਆਂ ਤੋਂ ਆਏ ਲਾਭਪਾਤਰੀਆਂ ਕੋਲ ਖ਼ੁਦ ਜਾ ਕੇ ਉਨ੍ਹਾਂ ਨਾਲ ਗੱਲਬਾਤ ਕੀਤੀ ਅਤੇ ਮਸ਼ੀਨਾਂ ਤੇ ਟੂਲਜ਼ ਵੰਡੇ।ਮੁੱਖ ਮੰਤਰੀ ਨੇ ਸੋਨੀਪਤ ਜ਼ਿਲ੍ਹੇ ਤੋਂ ਆਈ ਨੇਹਾ, ਅੰਜਲੀ, ਰਿਤੂ ਅਤੇ ਰੋਹਤਕ ਨਿਵਾਸੀ ਸੁਦੇਸ਼ ਤੇ ਪਿੰਕੀ ਨੂੰ ਫੁੱਟਵੀਅਰ ਮੈਨੂਫੈਕਚਰਿੰਗ (ਜੁੱਤੀਆਂ ਬਣਾਉਣ ਵਾਲੀਆਂ) ਮਸ਼ੀਨਾਂ ਵੰਡੀਆਂ। ਇਸੇ ਤਰ੍ਹਾਂ ਰੋਹਤਕ ਨਿਵਾਸੀ ਸਾਧਨਾ, ਗੁੰਜਨ ਸ਼ਰਮਾ, ਮੋਨਿਕਾ, ਜੋਤੀ ਤੇ ਨੀਲਮ ਨੂੰ ਸਿਲਾਈ ਮਸ਼ੀਨਾਂ ਅਤੇ ਭਿਵਾਨੀ ਜ਼ਿਲ੍ਹੇ ਦੇ ਝੁੰਪਾ ਨਿਵਾਸੀ ਰਾਜੇਸ਼ ਦੇਵੀ, ਊਸ਼ਾ ਰਾਣੀ, ਛਾਕਲੀ ਦੇਵੀ ਤੇ ਪ੍ਰਮਿਲਾ ਨੂੰ ਚਰਖੇ ਵੰਡੇ। ਸ਼ਹਿਦ ਉਤਪਾਦਨ ਦੇ ਲਈ ਫ਼ਤਿਹਆਬਾਦ ਨਿਵਾਸੀ ਕੁਲਦੀਪ ਸਿੰਘ, ਭੀਮ ਸਿੰਘ, ਰਾਜੇਂਦਰ ਕੁਮਾਰ, ਪਵਨ ਕੁਮਾਰ, ਕੁਲਵੰਤ ਅਤੇ ਕੁਰੂਕਸ਼ੇਤਰ ਨਿਵਾਸੀ ਮੁਨੀਸ਼ ਨੂੰ ਉਪਕਰਨ ਵੰਡੇ ਗਏ।

ਪ੍ਰੋਗਰਾਮ ਵਿੱਚ ਖਾਦੀ ਗ੍ਰਾਮੋਦਯੋਗ ਕਮਿਸ਼ਨ ਦੇ ਚੇਅਰਮੈਨ ਮਨੋਜ ਗੋਇਲ ਨੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੂੰ ਪੱਗ ਪਹਿਨਾ ਕੇ ਅਤੇ ਖਾਦੀ ਦਾ ਬਣਿਆ ਸ਼ਾਲ ਓਢਾ ਕੇ ਸਨਮਾਨਿਤ ਕੀਤਾ। ਨਾਲ ਹੀ ਚਰਖੇ ਦਾ ਯਾਦਗਾਰੀ ਚਿੰਨ੍ਹ (ਸਮ੍ਰਿਤੀ ਚਿੰਨ੍ਹ) ਵੀ ਭੇਟ ਕੀਤਾ। ਮੁੱਖ ਮੰਤਰੀ ਨੇ ਪ੍ਰੋਗਰਾਮ ਵਿੱਚ ਆਨਲਾਈਨ ਬਟਨ ਦਬਾ ਕੇ ਮਧੂਮੱਖੀ ਪਾਲਣ ਦੇ ਲਈ 2350 ਬੀ-ਬਾਕਸ (ਮਧੂਮੱਖੀ ਦੇ ਡੱਬੇ) ਵੀ ਵੰਡੇ।

ਇਸ ਮੌਕੇ ‘ਤੇ ਬੋਲਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਗ੍ਰਾਮੋਦਯੋਗ ਵਿਕਾਸ ਯੋਜਨਾ ਤਹਿਤ ਹਰਿਆਣਾ ਦੇ 972 ਕਾਰੀਗਰਾਂ ਨੂੰ 3 ਹਜ਼ਾਰ 645 ਮਸ਼ੀਨਾਂ ਅਤੇ ਟੂਲਕਿੱਟਾਂ ਪ੍ਰਦਾਨ ਕੀਤੀਆਂ ਗਈਆਂ ਹਨ। ਇਨ੍ਹਾਂ ਵਿੱਚ ਬਿਜਲੀ ਨਾਲ ਚੱਲਣ ਵਾਲੇ ਚਾਕ, ਬੀ-ਬਾਕਸ ਅਤੇ ਬੀ-ਕਲੋਨੀ, ਸਿਲਾਈ ਮਸ਼ੀਨਾਂ, ਟਰਨਵੁੱਡ ਟੂਲਕਿੱਟ, ਫੁੱਟਵੀਅਰ ਨਿਰਮਾਣ ਮਸ਼ੀਨਾਂ, ਚਰਖੇ ਅਤੇ ਦੋਨਾ-ਪੱਤਲ ਨਿਰਮਾਣ ਮਸ਼ੀਨਾਂ ਸ਼ਾਮਲ ਹਨ। ਇਹ ਮਸ਼ੀਨਾਂ ਹਜ਼ਾਰਾਂ ਪਰਿਵਾਰਾਂ ਦੇ ਸੁਪਨਿਆਂ ਨੂੰ ਗਤੀ ਦੇਣ ਵਾਲੇ ਸਾਧਨ ਹਨ। ਇਹ ਮਸ਼ੀਨਾਂ ਪਿੰਡਾਂ ਵਿੱਚ ਨਵੀਂ ਆਰਥਿਕ ਕ੍ਰਾਂਤੀ ਦਾ ਆਧਾਰ ਬਣਨਗੀਆਂ।

ਉਨ੍ਹਾਂ ਨੇ ਕਿਹਾ ਕਿ ਪ੍ਰਧਾਨ ਮੰਤਰੀ ਰੁਜ਼ਗਾਰ ਸਿਰਜਣ ਪ੍ਰੋਗਰਾਮ ਤਹਿਤ ਪੇਂਡੂ ਅਤੇ ਸ਼ਹਿਰੀ ਖੇਤਰਾਂ ਵਿੱਚ ਸੂਖਮ ਉਦਯੋਗ ਸਥਾਪਤ ਕਰਨ ਵਾਲੇ ਨੌਜਵਾਨਾਂ ਅਤੇ ਰਵਾਇਤੀ ਕਾਰੀਗਰਾਂ ਨੂੰ 504 ਕਰੋੜ 68 ਲੱਖ ਰੁਪਏ ਦੀ ਮਾਰਜਿਨ ਮਨੀ ਸਬਸਿਡੀ ਵੀ ਦਿੱਤੀ ਗਈ ਹੈ। ਇਹ ਰਕਮ ਹਜ਼ਾਰਾਂ ਨਵੇਂ ਉਦਯੋਗਾਂ, ਨਵੇਂ ਕਾਰਖਾਨਿਆਂ ਅਤੇ ਨਵੇਂ ਰੁਜ਼ਗਾਰਾਂ ਦੇ ਦੁਆਰ ਖੋਲ੍ਹੇਗੀ। ਇਹ ਰਾਸ਼ੀ ਨੌਜਵਾਨਾਂ ਦੇ ਸੁਪਨਿਆਂ ‘ਤੇ ਸਰਕਾਰ ਦੇ ਵਿਸ਼ਵਾਸ ਦਾ ਪ੍ਰਤੀਕ ਹੈ। ਉਨ੍ਹਾਂ ਨੇ ਕਿਹਾ ਕਿ ਇਹ ਉਨ੍ਹਾਂ ਹੱਥਾਂ ਨੂੰ ਸ਼ਕਤੀ ਦੇਣ ਦਾ ਯਤਨ ਹੈ, ਜੋ ਮਿਹਨਤ ਕਰਨਾ ਚਾਹੁੰਦੇ ਹਨ, ਅੱਗੇ ਵਧਣਾ ਚਾਹੁੰਦੇ ਹਨ ਅਤੇ ਆਪਣੇ ਪਰਿਵਾਰ ਦੇ ਨਾਲ-ਨਾਲ ਰਾਸ਼ਟਰ ਨਿਰਮਾਣ ਵਿੱਚ ਯੋਗਦਾਨ ਪਾਉਣਾ ਚਾਹੁੰਦੇ ਹਨ।

ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਅੱਜ ਭਾਰਤ ਮਾਤਾ ਦੇ ਮਹਾਨ ਸਪੂਤ ਵੀਰ ਸ਼ਿਰੋਮਣੀ ਮਹਾਰਾਣਾ ਪ੍ਰਤਾਪ ਜੀ ਦੀ ਜਯੰਤੀ ਵੀ ਹੈ। ਮੈਂ ਆਪ ਸਭ ਨੂੰ ਉਨ੍ਹਾਂ ਦੀ ਜਯੰਤੀ ਦੀਆਂ ਹਾਰਦਿਕ ਵਧਾਈਆਂ ਦਿੰਦਾ ਹਾਂ। ਦੇਸ਼ ਵਿੱਚ ਪਿਛਲੇ 12 ਸਾਲਾਂ ਵਿੱਚ ਖਾਦੀ ਅਤੇ ਗ੍ਰਾਮੋਦਯੋਗ ਦੇ ਖੇਤਰ ਵਿੱਚ ਜੋ ਬੇਮਿਸਾਲ ਬਦਲਾਅ ਆਇਆ ਹੈ, ਉਹ ਆਪਣੇ ਆਪ ਵਿੱਚ ਇੱਕ ਮਿਸਾਲ ਹੈ। ਸਾਲ 2013-14 ਵਿੱਚ ਖਾਦੀ ਅਤੇ ਗ੍ਰਾਮੋਦਯੋਗ ਦਾ ਕੁੱਲ ਕਾਰੋਬਾਰ ਲਗਭਗ 31 ਹਜ਼ਾਰ ਕਰੋੜ ਰੁਪਏ ਸੀ, ਜੋ ਅੱਜ ਵਧ ਕੇ 1 ਲੱਖ 87 ਹਜ਼ਾਰ ਕਰੋੜ ਰੁਪਏ ਹੋ ਗਿਆ ਹੈ।

ਉਤਪਾਦਨ 5 ਗੁਣਾ ਵਧ ਕੇ 1 ਲੱਖ 25 ਹਜ਼ਾਰ ਕਰੋੜ ਰੁਪਏ ਤੋਂ ਵੱਧ ਹੋ ਚੁੱਕਾ ਹੈ। ਇਸ ਨਾਲ ਕਰੋੜਾਂ ਪਰਿਵਾਰਾਂ ਦੀ ਆਮਦਨ ਵਿੱਚ ਵਾਧਾ ਹੋਇਆ ਹੈ ਅਤੇ ਪਿੰਡਾਂ ਦੀ ਆਰਥਿਕਤਾ ਨੂੰ ਮਜ਼ਬੂਤੀ ਮਿਲੀ ਹੈ।ਪਿਛਲੇ 12 ਸਾਲਾਂ ਵਿੱਚ ਦੇਸ਼ ਭਰ ਵਿੱਚ ਖਾਦੀ ਅਤੇ ਗ੍ਰਾਮੋਦਯੋਗ ਦੇ ਮਾਧਿਅਮ ਰਾਹੀਂ ਲਗਭਗ 2 ਕਰੋੜ ਰੁਪਏ ਰੁਜ਼ਗਾਰ ਪੈਦਾ ਹੋਏ ਹਨ। ਖਾਦੀ ਕਾਰੀਗਰਾਂ ਦੇ ਮਿਹਨਤਾਨੇ ਵਿੱਚ ਚਾਰ ਗੁਣਾ ਵਾਧਾ ਹੋਇਆ ਹੈ। ਸਾਡੇ ਲਈ ਮਾਣ ਦੀ ਗੱਲ ਹੈ ਕਿ ਖਾਦੀ ਖੇਤਰ ਨਾਲ ਜੁੜੇ 80 ਫ਼ੀਸਦੀ ਕਾਰੀਗਰ ਸਾਡੀਆਂ ਮਾਤਾਵਾਂ-ਭੈਣਾਂ ਹਨ। ਇਹ ਪਰਿਵਰਤਨ ਮਹਿਲਾ ਸਸ਼ਕਤੀਕਰਨ ਦੀ ਇੱਕ ਨਵੀਂ ਕ੍ਰਾਂਤੀ ਹੈ। ਜਦੋਂ ਇੱਕ ਔਰਤ ਆਤਮ-ਨਿਰਭਰ ਹੁੰਦੀ ਹੈ, ਤਾਂ ਪੂਰਾ ਪਰਿਵਾਰ, ਸਮਾਜ ਅਤੇ ਰਾਸ਼ਟਰ ਪ੍ਰਗਤੀ ਦੇ ਰਾਹ ‘ਤੇ ਅੱਗੇ ਵਧਦਾ ਹੈ। ਸਾਡੀ ਸਰਕਾਰ ਮਹਿਲਾ ਸਵੈ-ਸਹਾਇਤਾ ਸਮੂਹਾਂ ਨੂੰ ਉਤਸ਼ਾਹਿਤ ਕਰ ਰਹੀ ਹੈ। ਇਨ੍ਹਾਂ ਸਮੂਹਾਂ ਵੱਲੋਂ ਬਣਾਏ ਗਏ ਬਿਹਤਰੀਨ ਉਤਪਾਦਾਂ ਨੂੰ ਸਥਾਨਕ ਬਾਜ਼ਾਰਾਂ ਦੇ ਨਾਲ-ਨਾਲ ਈ-ਕਾਮਰਸ ਪਲੇਟਫਾਰਮਾਂ ਰਾਹੀਂ ਦੇਸ਼-ਵਿਦੇਸ਼ ਵਿੱਚ ਪਹੁੰਚਾਉਣ ਲਈ ਅਸੀਂ ਪੂਰੀ ਵਿਵਸਥਾ ਕਰ ਰਹੇ ਹਾਂ। ਹਰਿਆਣਾ ਹਮੇਸ਼ਾ ਮਿਹਨਤ, ਉੱਦਮਤਾ ਅਤੇ ਆਤਮ-ਸਨਮਾਨ ਦੀ ਧਰਤੀ ਰਿਹਾ ਹੈ। ਇੱਥੋਂ ਦੇ ਕਿਸਾਨ ਖੇਤਾਂ ਵਿੱਚ ਸੋਨਾ ਉਗਾਉਂਦੇ ਹਨ, ਇੱਥੋਂ ਦੇ ਜਵਾਨ ਦੇਸ਼ ਦੀਆਂ ਸਰਹੱਦਾਂ ਦੀ ਰੱਖਿਆ ਕਰਦੇ ਹਨ ਅਤੇ ਇੱਥੋਂ ਦੇ ਕਾਰੀਗਰ ਆਪਣੀ ਪ੍ਰਤਿਭਾ ਨਾਲ ਸਮਾਜ ਨੂੰ ਨਵੀਂ ਦਿਸ਼ਾ ਦਿੰਦੇ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਹਰਿਆਣਾ ਵਿੱਚ ਖਾਦੀ ਅਤੇ ਗ੍ਰਾਮੋਦਯੋਗ ਦੀਆਂ 96 ਸਰਗਰਮ ਸੰਸਥਾਵਾਂ ਦੇ ਮਾਧਿਅਮ ਰਾਹੀਂ ਲਗਭਗ 58 ਹਜ਼ਾਰ 796 ਕਾਰੀਗਰਾਂ ਨੂੰ ਰੁਜ਼ਗਾਰ ਮਿਲ ਰਿਹਾ ਹੈ। ਇਸੇ ਤਰ੍ਹਾਂ, ਸੂਬੇ ਵਿੱਚ ਗ੍ਰਾਮੋਦਯੋਗ ਵਿਕਾਸ ਯੋਜਨਾ ਤਹਿਤ 1 ਲੱਖ 27 ਹਜ਼ਾਰ ਤੋਂ ਵੱਧ ਲੋਕਾਂ ਨੂੰ ਰੁਜ਼ਗਾਰ ਮਿਲਿਆ ਹੋਇਆ ਹੈ। ਹੁਣ ਤੱਕ ਇਸ ਯੋਜਨਾ ਵਿੱਚ 5 ਹਜ਼ਾਰ 533 ਮਸ਼ੀਨਾਂ ਅਤੇ ਟੂਲਕਿੱਟਾਂ ਦਿੱਤੀਆਂ ਜਾ ਚੁੱਕੀਆਂ ਹਨ। ਇਹ ਦਰਸਾਉਂਦਾ ਹੈ ਕਿ ਹਰਿਆਣਾ ਆਤਮ-ਨਿਰਭਰ ਪੇਂਡੂ ਆਰਥਿਕਤਾ ਦੀ ਦਿਸ਼ਾ ਵਿੱਚ ਤੇਜ਼ੀ ਨਾਲ ਅੱਗੇ ਵਧ ਰਿਹਾ ਹੈ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਰੁਜ਼ਗਾਰ ਸਿਰਜਣ ਪ੍ਰੋਗਰਾਮ ਤਹਿਤ ਪਿਛਲੇ 12 ਸਾਲਾਂ ਵਿੱਚ ਹਰਿਆਣਾ ਵਿੱਚ 18 ਹਜ਼ਾਰ 683 ਨਵੀਆਂ ਇਕਾਈਆਂ (ਯੂਨਿਟਾਂ) ਦੀ ਸਥਾਪਨਾ ਹੋਈ ਹੈ। ਇਸ ਦੇ ਲਈ ਲਗਭਗ 638 ਕਰੋੜ ਰੁਪਏ ਦੀ ਮਾਰਜਿਨ ਮਨੀ ਸਬਸਿਡੀ ਪ੍ਰਦਾਨ ਕੀਤੀ ਗਈ, ਜਿਸ ਨਾਲ 1 ਲੱਖ 50 ਹਜ਼ਾਰ ਤੋਂ ਵੱਧ ਨਵੇਂ ਰੁਜ਼ਗਾਰ ਪੈਦਾ ਹੋਏ ਹਨ। ਇਹ ਪ੍ਰਾਪਤੀ ਹਰਿਆਣਾ ਦੇ ਮਿਹਨਤੀ ਨੌਜਵਾਨਾਂ ਅਤੇ ਉੱਦਮੀਆਂ ਦੀ ਸਫ਼ਲਤਾ ਦੀ ਕਹਾਣੀ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਚਾਲੂ ਵਿੱਤੀ ਸਾਲ ਵਿੱਚ ਹੈਂਡਲੂਮ ਉਦਯੋਗ ਨੂੰ ਉਤਸ਼ਾਹਿਤ ਕਰਨ ਲਈ ਪਾਣੀਪਤ ਵਿੱਚ 10 ਏਕੜ ਜ਼ਮੀਨ ‘ਤੇ ਰਾਸ਼ਟਰੀ ਪੱਧਰ ਦਾ ‘ਟ੍ਰੇਨਿੰਗ ਹੈਂਡਲੂਮ ਇੰਸਟੀਚਿਊਟ’ ਖੋਲ੍ਹਿਆ ਜਾਵੇਗਾ ਅਤੇ ਸਵੈ-ਸਹਾਇਤਾ ਸਮੂਹਾਂ ਦੇ ਉਤਪਾਦਾਂ ਦੀ ਮਾਰਕੀਟਿੰਗ ਲਈ ਹਰੇਕ ਬਲਾਕ ਵਿੱਚ ਇੱਕ ਆਧੁਨਿਕ ‘ਗ੍ਰਾਮ ਹਾਟ’ ਦੀ ਵੀ ਸਥਾਪਨਾ ਕੀਤੀ ਜਾਵੇਗੀ। ਉਨ੍ਹਾਂ ਨੇ ਕਿਹਾ ਕਿ ‘ਦੀਨਦਿਆਲ ਉਪਾਧਿਆਏ ਗ੍ਰਾਮੀਣ ਕੌਸ਼ਲ ਯੋਜਨਾ’ ਤਹਿਤ 20 ਹਜ਼ਾਰ ਤੋਂ ਵੱਧ ਪੇਂਡੂ ਨੌਜਵਾਨਾਂ ਨੂੰ ਸਕਿੱਲ ਟ੍ਰੇਨਿੰਗ ਪ੍ਰਦਾਨ ਕਰਕੇ ਉਨ੍ਹਾਂ ਨੂੰ ਰੁਜ਼ਗਾਰ ਅਤੇ ਸਵੈ-ਰੁਜ਼ਗਾਰ ਦੇ ਅਵਸਰਾਂ ਨਾਲ ਜੋੜਿਆ ਜਾਵੇਗਾ।

ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਅਸੀਂ ਅਜਿਹੇ ਸਮੇਂ ਵਿੱਚ ਖੜ੍ਹੇ ਹਾਂ, ਜਦੋਂ ਮਾਨਯੋਗ ਪ੍ਰਧਾਨ ਮੰਤਰੀ ਜੀ ਦੀ ਅਗਵਾਈ ਵਿੱਚ ਦੁਨੀਆ ਭਾਰਤ ਨੂੰ ਨਵੀਂ ਉਮੀਦ ਅਤੇ ਨਵੇਂ ਵਿਸ਼ਵਾਸ ਨਾਲ ਦੇਖ ਰਹੀ ਹੈ। ਵਰਤਮਾਨ ਵਿੱਚ ਭਾਰਤ ਵਿਸ਼ਵ ਦੀ ਸਭ ਤੋਂ ਤੇਜ਼ੀ ਨਾਲ ਵਧ ਰਹੀ ਆਰਥਿਕਤਾ ਹੈ। ਪ੍ਰਧਾਨ ਮੰਤਰੀ ਦੀ ਅਗਵਾਈ ਵਿੱਚ ਦੇਸ਼ ਨੇ ਆਤਮ-ਨਿਰਭਰਤਾ, ਨਵੀਨਤਾ ਅਤੇ ਉੱਦਮਤਾ ਨੂੰ ਵਿਕਾਸ ਦਾ ਆਧਾਰ ਬਣਾਇਆ ਹੈ। ਪਿੰਡਾਂ ਦੇ ਵਿਕਾਸ ਤੋਂ ਬਿਨਾਂ ਵਿਕਸਤ ਭਾਰਤ ਦਾ ਸੁਪਨਾ ਪੂਰਾ ਨਹੀਂ ਹੋ ਸਕਦਾ। ਇਸੇ ਲਈ ਭਾਜਪਾ ਦੀ ਡਬਲ ਇੰਜਣ ਸਰਕਾਰ ਪਿੰਡ, ਗਰੀਬ, ਕਿਸਾਨ, ਨੌਜਵਾਨ ਅਤੇ ਔਰਤਾਂ ਦੇ ਵਿਕਾਸ ਲਈ ਨਿਰੰਤਰ ਕੰਮ ਕਰ ਰਹੀ ਹੈ। ਸਰਕਾਰ ਦਾ ਸੰਕਲਪ ਹੈ ਕਿ ਪਿੰਡਾਂ ਵਿੱਚ ਹੀ ਰੁਜ਼ਗਾਰ ਦੇ ਮੌਕੇ ਪੈਦਾ ਕੀਤੇ ਜਾਣ ਤਾਂ ਜੋ, ਨੌਜਵਾਨ ਰੁਜ਼ਗਾਰ ਦੀ ਭਾਲ ਵਿੱਚ ਆਪਣਾ ਪਿੰਡ ਛੱਡਣ ਲਈ ਮਜਬੂਰ ਨਾ ਹੋਣ। ਸਾਡਾ ਟੀਚਾ ਹੈ ਕਿ ਹਰ ਪਿੰਡ ਵਿੱਚ ਹੁਨਰ, ਸਵੈ-ਰੁਜ਼ਗਾਰ ਅਤੇ ਛੋਟੇ ਉਦਯੋਗਾਂ ਦਾ ਨੈਟਵਰਕ ਵਿਕਸਤ ਹੋਵੇ।

ਮੁੱਖ ਮੰਤਰੀ ਨੇ ਕਿਹਾ ਕਿ ਖਾਦੀ ਰੁਜ਼ਗਾਰ ਉਤਸਵ ਪ੍ਰੋਗਰਾਮ ਦੇ ਮਾਧਿਅਮ ਰਾਹੀਂ ਅੱਜ ਜਦੋਂ ਇੱਕ ਨੌਜਵਾਨ ਮਧੂਮੱਖੀ ਪਾਲਣ ਦੇ ਲਈ ਬੀ-ਬਾਕਸ ਪ੍ਰਾਪਤ ਕਰੇਗਾ, ਜਦੋਂ ਕੋਈ ਭੈਣ ਸਿਲਾਈ ਮਸ਼ੀਨ ਨਾਲ ਆਪਣਾ ਉੱਦਮ ਸ਼ੁਰੂ ਕਰੇਗੀ, ਜਦੋਂ ਕੋਈ ਕਾਰੀਗਰ ਆਧੁਨਿਕ ਟੂਲਕਿੱਟ ਨਾਲ ਆਪਣੀ ਉਤਪਾਦਕਤਾ ਵਧਾਏਗਾ, ਉਦੋਂ ਸਿਰਫ਼ ਇੱਕ ਵਿਅਕਤੀ ਅੱਗੇ ਨਹੀਂ ਵਧੇਗਾ, ਸਗੋਂ ਪੂਰਾ ਪਰਿਵਾਰ ਅੱਗੇ ਵਧੇਗਾ, ਪੂਰਾ ਪਿੰਡ ਅੱਗੇ ਵਧੇਗਾ ਅਤੇ ਪੂਰਾ ਹਰਿਆਣਾ ਅੱਗੇ ਵਧੇਗਾ।

ਉਨ੍ਹਾਂ ਨੇ ਕਿਹਾ ਕਿ ਖਾਦੀ ਅਤੇ ਗ੍ਰਾਮੋਦਯੋਗ ਵਿੱਚ ਅੱਜ ਅਪਾਰ ਸੰਭਾਵਨਾਵਾਂ ਛਿਪੀਆਂ ਹੋਈਆਂ ਹਨ। ਅੱਜ ਦੀ ਨਵੀਂ ਪੀੜ੍ਹੀ ਵਾਤਾਵਰਣ ਪ੍ਰਤੀ ਜਾਗਰੂਕ ਹੈ। ਖਾਦੀ ਤੋਂ ਬਿਹਤਰ ਅਤੇ ਵਾਤਾਵਰਣ ਦੇ ਅਨੁਕੂਲ (ਈਕੋ-ਫ੍ਰੈਂਡਲੀ) ਦੂਜਾ ਕੋਈ ਬਦਲ ਨਹੀਂ ਹੋ ਸਕਦਾ। ਮੁੱਖ ਮੰਤਰੀ ਨੇ ਕਿਹਾ ਕਿ ਮੈਂ ਹਰਿਆਣਾ ਦੇ ਪੜ੍ਹੇ-ਲਿਖੇ, ਪ੍ਰਤਿਭਾਸ਼ਾਲੀ ਅਤੇ ਤਕਨੀਕੀ ਤੌਰ ‘ਤੇ ਸਮਰੱਥ ਨੌਜਵਾਨਾਂ ਨੂੰ ਸੱਦਾ ਦਿੰਦਾ ਹਾਂ ਕਿ ਤੁਸੀਂ ਖਾਦੀ ਅਤੇ ਗ੍ਰਾਮੋਦਯੋਗ ਦੇ ਖੇਤਰ ਵਿੱਚ ਨਵੇਂ ਆਈਡੀਆਜ਼ ਨਾਲ ਅੱਗੇ ਆਓ। ਤੁਸੀਂ ਖਾਦੀ ਦੀ ਆਧੁਨਿਕ ਡਿਜ਼ਾਈਨਿੰਗ, ਆਕਰਸ਼ਕ ਪੈਕੇਜਿੰਗ, ਬ੍ਰਾਂਡਿੰਗ ਅਤੇ ਡਿਜੀਟਲ ਮਾਰਕੀਟਿੰਗ ਵਿੱਚ ਨਵੇਂ ਪ੍ਰਯੋਗ ਕਰੋ। ਉਨ੍ਹਾਂ ਨੇ ਕਿਹਾ ਕਿ ਜੇਕਰ ਤੁਹਾਡੇ ਅੰਦਰ ਕੁਝ ਨਵਾਂ ਕਰਨ ਦਾ ਜਨੂੰਨ ਹੈ, ਤਾਂ ਸਫ਼ਲਤਾ ਯਕੀਨੀ ਤੌਰ ‘ਤੇ ਤੁਹਾਡੇ ਕਦਮ ਚੁੰਮੇਗੀ।

ਸਾਡੀ ਸਰਕਾਰ ਤੁਹਾਨੂੰ ਹਰ ਸੰਭਵ ਵਿੱਤੀ, ਪ੍ਰਸ਼ਾਸਨਿਕ ਅਤੇ ਤਕਨੀਕੀ ਸਹਾਇਤਾ ਪ੍ਰਦਾਨ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਅੱਜ ਦਾ ਇਹ ਖਾਦੀ ਰੁਜ਼ਗਾਰ ਉਤਸਵ ਇਸ ਗੱਲ ਦਾ ਪ੍ਰਮਾਣ ਹੈ ਕਿ ਜਦੋਂ ਸਰਕਾਰ ਦੀਆਂ ਨੀਤੀਆਂ ਜਨ-ਹਿੱਤਕਾਰੀ ਹੋਣ, ਜਦੋਂ ਅਗਵਾਈ ਦੂਰਅੰਦੇਸ਼ ਹੋਵੇ ਅਤੇ ਜਦੋਂ ਜਨਤਾ ਦੀ ਮਿਹਨਤ ਨਾਲ ਜੁੜ ਜਾਵੇ, ਉਦੋਂ ਵਿਕਾਸ ਦੀ ਗਤੀ ਨੂੰ ਕੋਈ ਨਹੀਂ ਰੋਕ ਸਕਦਾ। ਆਓ, ਅਸੀਂ ਸਾਰੇ ਮਿਲ ਕੇ ਸੰਕਲਪ ਲਈਏ ਕਿ ਖਾਦੀ ਨੂੰ ਅਪਣਾਵਾਂਗੇ, ਸਵਦੇਸ਼ੀ ਨੂੰ ਉਤਸ਼ਾਹਿਤ ਕਰਾਂਗੇ, ਸਥਾਨਕ ਉਤਪਾਦਾਂ ਨੂੰ ਸਨਮਾਨ ਦੇਵਾਂਗੇ, ਰੁਜ਼ਗਾਰ ਸਿਰਜਣ ਦੇ ਇਸ ਅਭਿਆਨ ਵਿੱਚ ਭਾਗੀਦਾਰ ਬਣਾਂਗੇ ਅਤੇ ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ ਜੀ ਦੇ ਵਿਕਸਿਤ ਭਾਰਤ 2047’ ਦੇ ਸੁਪਨੇ ਨੂੰ ਸਾਕਾਰ ਕਰਨ ਵਿੱਚ ਆਪਣਾ ਯੋਗਦਾਨ ਪਾਵਾਂਗੇ।

ਇਸ ਮੌਕੇ ‘ਤੇ ਸੰਸਦ ਮੈਂਬਰ ਧਰਮਬੀਰ ਸਿੰਘ, ਵਿਧਾਇਕ ਕਪੂਰ ਵਾਲਮੀਕਿ, ਵਿਧਾਇਕ ਰਣਧੀਰ ਪਨਿਹਾਰ, ਵਿਧਾਇਕ ਕੰਵਰ ਸਿੰਘ ਯਾਦਵ, ਖਾਦੀ ਬੋਰਡ ਦੇ ਚੇਅਰਮੈਨ ਮਨੋਜ ਗੋਇਲ, ਜੇ ਸਾਰਵਾਨ, ਪੂਰਵ ਮੰਤਰੀ ਜੇ ਪੀ ਦਲਾਲ, ਜ਼ਿਲ੍ਹਾ ਪ੍ਰਧਾਨ ਵੀਰੇਂਦਰ ਕੌਸ਼ਿਕ, ਸਿਵਾਨੀ ਨਗਰ ਪਾਲਿਕਾ ਚੇਅਰਪਰਸਨ ਵੰਦਨਾ ਕੇਡੀਆ ਸਮੇਤ ਹੋਰ ਮਾਣਯੋਗ ਵਿਅਕਤੀ ਮੌਜੂਦ ਸਨ।

ਮੁੱਖ ਮੰਤਰੀ ਨੇ ਭਿਵਾਨੀ ਵਿੱਚ ਚੌਧਰੀ ਬੰਸੀ ਲਾਲ ਸਿਵਲ ਐਰੋਡ੍ਰੋਮ ਤੇ 31 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਆਧੁਨਿਕ ਹਵਾਬਾਜ਼ੀ ਸਹੂਲਤਾਂ ਦਾ ਕੀਤਾ ਉਦਘਾਟਨ

ਚੰਡੀਗੜ੍ਹ

,( ਜਸਟਿਸ ਨਿਊਜ਼  )

– ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਬੁੱਧਵਾਰ ਨੂੰ ਭਿਵਾਨੀ ਸਥਿਤ ਚੌਧਰੀ ਬੰਸੀ ਲਾਲ ਸਿਵਲ ਐਰੋਡ੍ਰੋਮ ‘ਤੇ ਲਗਭਗ 31 ਕਰੋੜ ਰੁਪਏ ਦੀ ਲਾਗਤ ਨਾਲ ਨਿਰਮਿਤ ਅਤਿ-ਆਧੁਨਿਕ ਹੈਂਗਰ, ਏਅਰ ਟ੍ਰੈਫਿਕ ਕੰਟਰੋਲ ਭਵਨ, ਸੁਰੱਖਿਆ ਚੌਕੀ ਅਤੇ ਕੈਂਟੀਨ ਦਾ ਉਦਘਾਟਨ ਕੀਤਾ। ਇਸ ਮੌਕੇ ‘ਤੇ ਸੰਸਦ ਮੈਂਬਰ ਸ੍ਰੀ ਧਰਮਬੀਰ ਸਿੰਘ, ਭਿਵਾਨੀ ਦੇ ਵਿਧਾਇਕ ਸ੍ਰੀ ਘਨਸ਼ਿਆਮ ਸਰਰਾਫ, ਬਵਾਨੀ ਖੇੜਾ ਦੇ ਵਿਧਾਇਕ ਸ੍ਰੀ ਕਪੂਰ ਸਿੰਘ ਵਾਲਮੀਕਿ ਸਮੇਤ ਕਈ ਮਾਣਯੋਗ ਵਿਅਕਤੀ ਮੌਜ਼ੂਦ ਸਨ।

ਮੁੱਖ ਮੰਤਰੀ ਨੇ ਕਿਹਾ ਕਿ ਵੀਰਾਂ, ਖਿਡਾਰੀਆਂ ਅਤੇ ਸੰਤਾਂ ਦੀ ਧਰਤੀ ਅਤੇ ‘ਛੋਟੀ ਕਾਸ਼ੀ’ ਵਜੋਂ ਮਸ਼ਹੂਰ ਭਿਵਾਨੀ ਅੱਜ ਵਿਕਾਸ ਦੇ ਇੱਕ ਨਵੇਂ ਅਧਿਆਏ ਦੀ ਗਵਾਹ ਬਣੀ ਹੈ। ਉਨ੍ਹਾਂ ਨੇ ਕਿਹਾ ਕਿ ਇਹ ਪ੍ਰੋਜੈਕਟ ਸਿਰਫ਼ ਇਮਾਰਤਾਂ ਦਾ ਉਦਘਾਟਨ ਨਹੀਂ ਹੈ, ਸਗੋਂ ਹਰਿਆਣਾ ਵਿੱਚ ਆਧੁਨਿਕ ਹਵਾਬਾਜ਼ੀ ਬੁਨਿਆਦੀ ਢਾਂਚੇ ਦੇ ਵਿਸਤਾਰ ਅਤੇ ਖੇਤਰੀ ਹਵਾਈ ਸੰਪਰਕ ਨੂੰ ਮਜ਼ਬੂਤ ਕਰਨ ਦੀ ਦਿਸ਼ਾ ਵਿੱਚ ਇੱਕ ਮਹੱਤਵਪੂਰਨ ਕਦਮ ਹੈ।

ਉਨ੍ਹਾਂ ਨੇ ਕਿਹਾ ਕਿ ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਦੀ ਅਗਵਾਈ ਹੇਠ ਦੇਸ਼ ਵਿੱਚ ਸਿਵਲ ਐਵੀਏਸ਼ਨ ਦੇ ਖੇਤਰ ਨੇ ਬੇਮਿਸਾਲ ਤਰੱਕੀ ਕੀਤੀ ਹੈ। ‘ਉਡਾਣ’ ਯੋਜਨਾ ਨੇ ਛੋਟੇ ਸ਼ਹਿਰਾਂ ਨੂੰ ਹਵਾਈ ਸੇਵਾਵਾਂ ਨਾਲ ਜੋੜ ਕੇ ਆਮ ਨਾਗਰਿਕਾਂ ਲਈ ਹਵਾਈ ਯਾਤਰਾ ਨੂੰ ਸੁਲਭ ਬਣਾਇਆ ਹੈ। ਹਰਿਆਣਾ ਸਰਕਾਰ ਵੀ ਇਸੇ ਸੋਚ ਅਨੁਸਾਰ ਸੂਬੇ ਵਿੱਚ ਹਵਾਈ ਸੰਪਰਕ ਨੂੰ ਉਤਸ਼ਾਹਿਤ ਕਰਨ ਲਈ ਨਿਰੰਤਰ ਕੰਮ ਕਰ ਰਹੀ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਦਾ ਟੀਚਾ ਹਰਿਆਣਾ ਨੂੰ ਉੱਤਰੀ ਭਾਰਤ ਦੇ ਪ੍ਰਮੁੱਖ ਐਵੀਏਸ਼ਨ ਹੱਬ ਵਜੋਂ ਵਿਕਸਤ ਕਰਨਾ ਹੈ। ਇਸੇ ਲੜੀ ਤਹਿਤ ਹਿਸਾਰ ਏਅਰਪੋਰਟ ਦਾ ਤੇਜ਼ੀ ਨਾਲ ਵਿਕਾਸ ਕੀਤਾ ਜਾ ਰਿਹਾ ਹੈ ਅਤੇ ਉੱਥੋਂ ਦਿੱਲੀ, ਅਯੁੱਧਿਆ, ਚੰਡੀਗੜ੍ਹ ਅਤੇ ਜੈਪੁਰ ਲਈ ਉਡਾਣ ਸੇਵਾਵਾਂ ਸ਼ੁਰੂ ਕੀਤੀਆਂ ਜਾ ਚੁੱਕੀਆਂ ਹਨ। ਜਲਦੀ ਹੀ ਹਿਸਾਰ ਤੋਂ ਜੰਮੂ ਅਤੇ ਅਹਿਮਦਾਬਾਦ ਲਈ ਵੀ ਉਡਾਣਾਂ ਸ਼ੁਰੂ ਕੀਤੀਆਂ ਜਾਣਗੀਆਂ, ਜਿਸ ਨਾਲ ਯਾਤਰੀਆਂ ਨੂੰ ਬਿਹਤਰ ਸਹੂਲਤ ਮਿਲੇਗੀ ਅਤੇ ਵਪਾਰ ਤੇ ਸੈਰ-ਸਪਾਟੇ ਨੂੰ ਹੁਲਾਰਾ ਮਿਲੇਗਾ।

ਮੁੱਖ ਮੰਤਰੀ ਨੇ ਕਿਹਾ ਕਿ ਭਿਵਾਨੀ ਵਿੱਚ ਚੌਧਰੀ ਬੰਸੀ ਲਾਲ ਸਿਵਲ ਐਰੋਡ੍ਰੋਮ ‘ਤੇ ਵਿਕਸਤ ਕੀਤੀਆਂ ਗਈਆਂ ਨਵੀਆਂ ਸਹੂਲਤਾਂ ਜਹਾਜ਼ਾਂ ਦੇ ਸੁਰੱਖਿਅਤ ਸੰਚਾਲਨ, ਸਿਖਲਾਈ ਗਤੀਵਿਧੀਆਂ ਅਤੇ ਹਵਾਬਾਜ਼ੀ ਸੇਵਾਵਾਂ ਦੇ ਵਿਸਤਾਰ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਣਗੀਆਂ। ਇਸ ਨਾਲ ਨੌਜਵਾਨਾਂ ਲਈ ਐਵੀਏਸ਼ਨ ਸੈਕਟਰ ਵਿੱਚ ਰੁਜ਼ਗਾਰ ਅਤੇ ਸਿਖਲਾਈ ਦੇ ਨਵੇਂ ਮੌਕੇ ਵੀ ਉਪਲਬਧ ਹੋਣਗੇ।

ਉਨ੍ਹਾਂ ਨੇ ਕਿਹਾ ਕਿ ਹਰਿਆਣਾ ਸਰਕਾਰ ਸੂਬੇ ਵਿੱਚ ਨਿਵੇਸ਼ ਆਕਰਸ਼ਿਤ ਕਰਨ, ਉਦਯੋਗਾਂ ਨੂੰ ਉਤਸ਼ਾਹਿਤ ਕਰਨ ਅਤੇ ਆਧੁਨਿਕ ਬੁਨਿਆਦੀ ਢਾਂਚੇ ਦੇ ਨਿਰਮਾਣ ‘ਤੇ ਵਿਸ਼ੇਸ਼ ਧਿਆਨ ਦੇ ਰਹੀ ਹੈ। ਮਜ਼ਬੂਤ ਹਵਾਈ ਸੰਪਰਕ ਕਿਸੇ ਵੀ ਖੇਤਰ ਦੇ ਆਰਥਿਕ ਵਿਕਾਸ ਦਾ ਆਧਾਰ ਹੁੰਦਾ ਹੈ ਅਤੇ ਭਿਵਾਨੀ ਹਵਾਈ ਅੱਡੇ ਦਾ ਸੁਦ੍ਰਿੜ੍ਹੀਕਰਨ ਪੱਛਮੀ ਹਰਿਆਣਾ ਦੇ ਵਿਕਾਸ ਨੂੰ ਨਵੀਂ ਗਤੀ ਪ੍ਰਦਾਨ ਕਰੇਗਾ।

ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਰਾਜ ਸਰਕਾਰ ਨਾਗਰਿਕ ਉੱਡਣ, ਸੜਕ, ਰੇਲ ਅਤੇ ਡਿਜੀਟਲ ਕਨੈਕਟੀਵਿਟੀ ਨੂੰ ਏਕੀਕ੍ਰਿਤ ਰੂਪ ਵਿੱਚ ਵਿਕਸਤ ਕਰ ਰਹੀ ਹੈ ਤਾਂ ਜੋ ਹਰਿਆਣਾ ਦੇਸ਼ ਦੇ ਸਭ ਤੋਂ ਤੇਜ਼ ਗਤੀ ਨਾਲ ਵਿਕਸਤ ਹੋਣ ਵਾਲੇ ਰਾਜਾਂ ਵਿੱਚ ਆਪਣੀ ਮੋਹਰੀ ਭੂਮਿਕਾ ਬਣਾਈ ਰੱਖੇ। ਉਨ੍ਹਾਂ ਨੇ ਭਰੋਸਾ ਦਿੱਤਾ ਕਿ ਭਿਵਾਨੀ ਦੇ ਸਿਵਲ ਐਰੋਡ੍ਰੋਮ ਦੀਆਂ ਇਹ ਨਵੀਆਂ ਸਹੂਲਤਾਂ ਖੇਤਰੀ ਵਿਕਾਸ, ਨਿਵੇਸ਼, ਸੈਰ-ਸਪਾਟਾ ਅਤੇ ਰੁਜ਼ਗਾਰ ਸਿਰਜਣ ਵਿੱਚ ਮੀਲ ਦਾ ਪੱਥਰ ਸਾਬਤ ਹੋਣਗੀਆਂ।

ਮੁੱਖ ਮੰਤਰੀ ਨੇ ਕਿਹਾ ਕਿ ਦੇਸ਼ ਵਿੱਚ ਪਾਇਲਟਾਂ ਅਤੇ ਡਾਕਟਰਾਂ ਦੀ ਕਮੀ ਹੈ ਜਿਸ ਨੂੰ ਪੂਰਾ ਕਰਨ ਲਈ ਸਰਕਾਰ ਵੱਲੋਂ ਕੰਮ ਕੀਤਾ ਜਾ ਰਿਹਾ ਹੈ। ਸਰਕਾਰ ਵੱਲੋਂ ਹਰਿਆਣਾ ਦੇ 17 ਜ਼ਿਲ੍ਹਿਆਂ ਵਿੱਚ ਮੈਡੀਕਲ ਕਾਲਜ ਖੋਲ੍ਹੇ ਗਏ ਹਨ। ਉਨ੍ਹਾਂ ਨੇ ਕਿਹਾ ਕਿ ਸੂਬੇ ਵਿੱਚ ਚੋਣਾਂ ਤੋਂ ਪਹਿਲਾਂ ਅਸੀਂ 217 ਸੰਕਲਪ ਲਏ ਸਨ, ਜਿਨ੍ਹਾਂ ਵਿੱਚੋਂ 63 ਸੰਕਲਪ ਡੇਢ ਸਾਲ ਦੇ ਕਾਰਜਕਾਲ ਵਿੱਚ ਪੂਰੇ ਕੀਤੇ ਜਾ ਚੁੱਕੇ ਹਨ। ਹਰਿਆਣਾ ਵਿੱਚ ਕਿਸਾਨਾਂ ਦੀਆਂ ਸਾਰੀਆਂ ਫ਼ਸਲਾਂ ਘੱਟੋ-ਘੱਟ ਸਮਰਥਨ ਮੁੱਲ ‘ਤੇ ਖਰੀਦੀਆਂ ਜਾ ਰਹੀਆਂ ਹਨ। ਇਸੇ ਤਰ੍ਹਾਂ ਹਰਿਆਣਾ ਵਿੱਚ ਕਿਡਨੀ ਦੇ ਮਰੀਜ਼ਾਂ ਲਈ ਡਾਇਲਸਿਸ ਦੀ ਸਹੂਲਤ ਮੁਫ਼ਤ ਉਪਲਬਧ ਕਰਵਾਈ ਜਾ ਰਹੀ ਹੈ। ਇਸ ਤਹਿਤ 2 ਲੱਖ ਮਰੀਜ਼ਾਂ ਨੂੰ ਲਾਭ ਹੋਇਆ ਹੈ।

ਮੁੱਖ ਮੰਤਰੀ ਨੇ ਕਿਹਾ ਕਿ 1.80 ਲੱਖ ਰੁਪਏ ਸਾਲਾਨਾ ਆਮਦਨ ਵਾਲੇ ਪਰਿਵਾਰਾਂ ਦੀਆਂ ਔਰਤਾਂ ਨੂੰ 500 ਰੁਪਏ ਵਿੱਚ ਗੈਸ ਸਿਲੰਡਰ ਉਪਲਬਧ ਕਰਵਾਏ ਜਾ ਰਹੇ ਹਨ। ਇਸ ਤਹਿਤ ਹੁਣ ਤੱਕ 15 ਲੱਖ ਘਰਾਂ ਨੂੰ ਸਿਲੰਡਰ ਉਪਲਬਧ ਕਰਵਾਏ ਗਏ ਹਨ, ਜਿਨ੍ਹਾਂ ‘ਤੇ ਸਰਕਾਰ ਵੱਲੋਂ 300 ਕਰੋੜ ਰੁਪਏ ਖਰਚ ਕੀਤੇ ਗਏ ਹਨ। ਇਸੇ ਤਰ੍ਹਾਂ ਹਰਿਆਣਾ ਵਿੱਚ ਇੱਕ ਲੱਖ ਰੁਪਏ ਸਾਲਾਨਾ ਆਮਦਨ ਵਾਲੇ ਪਰਿਵਾਰਾਂ ਦੀਆਂ ਔਰਤਾਂ ਨੂੰ ਪ੍ਰਤੀ ਮਹੀਨਾ 2100 ਰੁਪਏ

Leave a Reply

Your email address will not be published.


*


HACK LINKS - TO BUY WRITE IN TELEGRAM - @TomasAnderson777 Hacked Links Hacked Links Hacked Links Hacked Links Hacked Links Hacked Links cryptocurrency exchange 100services https://www.vapeciga.com/affiliate/track-482917-link https://puffbarwholesale.com/affiliate/track-933738-link hi88 new88 789bet 777PUB mega888 1xbet 1xbet plinko Tigrinho Interwin