August 17, 2026

Justice News

ਅਵਾਮ ਦੀ ਆਵਾਜ਼

ਐਸ.ਆਈ.ਆਰ-2026 ਤਹਿਤ ਬੂਥ ਲੈਵਲ ਏਜੰਟਾਂ (ਬੀ.ਐਲ.ਏਜ਼) ਦੀ ਟ੍ਰੇਨਿੰਗ ਕਰਵਾਈ ਗਈ

ਲੁਧਿਆਣਾ,
:(ਜਸਟਿਸ ਨਿਊਜ਼)
ਵਧੀਕ ਡਿਪਟੀ ਕਮਿਸ਼ਨਰ-ਕਮ-ਵਧੀਕ ਜ਼ਿਲ੍ਹਾ ਚੋਣ ਅਫਸਰ ਲੁਧਿਆਣਾ ਸ਼ਿਖਾ ਭਗਤ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐਸ.ਆਈ.ਆਰ)-2026 ਤਹਿਤ ਜ਼ਿਲ੍ਹਾ ਲੁਧਿਆਣਾ ਦੇ ਵੱਖ-ਵੱਖ ਵਿਧਾਨ ਸਭਾ ਹਲਕਿਆਂ ਦੇ ਵੱਖ-ਵੱਖ ਰਾਜਨੀਤਿਕ ਪਾਰਟੀਆਂ ਵੱਲੋਂ ਨਾਮਜ਼ਦ ਕੀਤੇ ਗਏ ਬੂਥ ਲੈਵਲ ਏਜੰਟਾਂ (ਬੀ.ਐਲ.ਏਜ਼) ਦੀ ਟ੍ਰੇਨਿੰਗ 20 ਅਤੇ 21 ਜੂਨ ਨੂੰ ਕਰਵਾਈ ਗਈ।
ਇਸ ਟ੍ਰੇਨਿੰਗ ਸੈਸ਼ਨ ਦੀ ਅਗਵਾਈ ਜ਼ਿਲ੍ਹਾ ਲੁਧਿਆਣਾ ਦੇ ਵੱਖ-ਵੱਖ ਵਿਧਾਨ ਸਭਾ ਹਲਕਿਆਂ ਦੇ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰਾਂ ਨੇ ਕੀਤੀ।
ਟ੍ਰੇਨਿੰਗ ਦੌਰਾਨ ਬੂਥ ਲੈਵਲ ਏਜੰਟਾਂ (ਬੀ.ਐਲ.ਏਜ਼) ਨੂੰ ਸਪੈਸ਼ਲ ਇੰਟੈਂਸਿਵ ਰਿਵੀਜ਼ਨ 2026 ਦੇ ਸਮੁੱਚੇ ਪ੍ਰੋਗਰਾਮ, ਚੋਣ ਕਮਿਸ਼ਨ ਵੱਲੋਂ ਜਾਰੀ ਹਦਾਇਤਾਂ ਅਤੇ ਵੋਟਰ ਸੂਚੀਆਂ ਦੀ ਸ਼ੁੱਧਤਾ ਨੂੰ ਯਕੀਨੀ ਬਣਾਉਣ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ।
ਵਧੀਕ ਜ਼ਿਲ੍ਹਾ ਚੋਣ ਅਫਸਰ ਸ਼ਿਖਾ ਭਗਤ ਨੇ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਵੱਲੋਂ ਵੋਟਰ ਸੂਚੀਆਂ ਨੂੰ ਹੋਰ ਵਧੇਰੇ ਸਹੀ, ਪਾਰਦਰਸ਼ੀ ਅਤੇ ਅਪਡੇਟ ਬਣਾਉਣ ਲਈ ਐੱਸ.ਆਈ.ਆਰ ਮੁਹਿੰਮ ਚਲਾਈ ਜਾ ਰਹੀ ਹੈ। ਇਸ ਮੁਹਿੰਮ ਨੂੰ ਸਫਲ ਬਣਾਉਣ ਲਈ ਬੂਥ ਲੈਵਲ ਏਜੰਟਾਂ ਦੀ ਭੂਮਿਕਾ ਬਹੁਤ ਮਹੱਤਵਪੂਰਨ ਹੈ, ਕਿਉਂਕਿ ਉਹ ਰਾਜਨੀਤਿਕ ਪਾਰਟੀਆਂ ਅਤੇ ਚੋਣ ਪ੍ਰਸ਼ਾਸਨ ਦਰਮਿਆਨ ਇੱਕ ਅਹਿਮ ਕੜੀ ਵਜੋਂ ਕੰਮ ਕਰਦੇ ਹਨ।
ਉਨ੍ਹਾਂ ਕਿਹਾ ਕਿ 25 ਜੂਨ 2026 ਤੋਂ ਬੂਥ ਲੈਵਲ ਅਫ਼ਸਰ (ਬੀ.ਐਲ.ਓਜ਼) ਘਰ-ਘਰ ਜਾ ਕੇ ਵੋਟਰਾਂ ਨੂੰ ਗਣਨਾ ਫਾਰਮ ਵੰਡਣਗੇ। ਇਸ ਦੌਰਾਨ ਬੀ.ਐਲ.ਏ. ਵੱਲੋਂ ਬੀ.ਐਲ.ਓ. ਦਾ ਸਹਿਯੋਗ ਕਰਦਿਆਂ ਇਹ ਯਕੀਨੀ ਬਣਾਇਆ ਜਾਵੇਗਾ ਕਿ ਹਰ ਯੋਗ ਵੋਟਰ ਤੱਕ ਫਾਰਮ ਪਹੁੰਚੇ ਅਤੇ ਵੋਟਰ ਸੂਚੀਆਂ ਵਿੱਚ ਕਿਸੇ ਵੀ ਤਰ੍ਹਾਂ ਦੀ ਗਲਤੀ ਜਾਂ ਤਰੁੱਟੀ ਨੂੰ ਸਮੇਂ ਸਿਰ ਦਰੁਸਤ ਕੀਤਾ ਜਾ मਕੇ।
ਟ੍ਰੇਨਿੰਗ ਦੌਰਾਨ ਬੀ.ਐਲ.ਏਜ਼ ਨੂੰ ਗਣਨਾ ਫਾਰਮ ਭਰਨ ਦੀ ਪ੍ਰਕਿਰਿਆ ਬਾਰੇ ਵਿਸਥਾਰ ਨਾਲ ਜਾਣੂ ਕਰਵਾਇਆ ਗਿਆ ਅਤੇ ਵੋਟਰ ਰਜਿਸਟ੍ਰੇਸ਼ਨ, ਨਾਮ ਸ਼ਾਮਲ ਕਰਨ, ਸੋਧ ਕਰਨ ਅਤੇ ਹੋਰ ਚੋਣੀ ਪ੍ਰਕਿਰਿਆਵਾਂ ਸਬੰਧੀ ਪ੍ਰਯੋਗਿਕ ਜਾਣਕਾਰੀ ਵੀ ਦਿੱਤੀ ਗਈ। ਅਧਿਕਾਰੀਆਂ ਨੇ ਭਾਗੀਦਾਰਾਂ ਦੇ ਸਵਾਲਾਂ ਦੇ ਜਵਾਬ ਦੇ ਕੇ ਉਨ੍ਹਾਂ ਦੀਆਂ ਸ਼ੰਕਾਵਾਂ ਦਾ ਨਿਵਾਰਣ ਕੀਤਾ।
ਇਸ ਮੌਕੇ ਬੀ.ਐਲ.ਓਜ਼ ਨੂੰ ਐੱਸ.ਆਈ.ਆਰ-2026 ਨਾਲ ਸਬੰਧਿਤ ਕਿੱਟਾਂ ਵੀ ਵੰਡ ਦਿੱਤੀਆਂ ਗਈਆਂ ਹਨ ਅਤੇ 25 ਜੂਨ ਤੋਂ ਗਣਨਾ ਫਾਰਮਾਂ ਦੀ ਵੰਡ ਦਾ ਕੰਮ ਸ਼ੁਰੂ ਕਰ ਦਿੱਤਾ ਜਾਵੇਗਾ।
ਵਧੀਕ ਡਿਪਟੀ ਕਮਿਸ਼ਨਰ ਸ਼ਿਖਾ ਭਗਤ ਨੇ ਸਮੂਹ ਰਾਜਨੀਤਿਕ ਪਾਰਟੀਆਂ, ਬੂਥ ਲੈਵਲ ਏਜੰਟਾਂ (ਬੀ.ਐਲ.ਏਜ਼) ਅਤੇ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਚੋਣ ਕਮਿਸ਼ਨ ਦੀ ਇਸ ਮਹੱਤਵਪੂਰਨ ਮੁਹਿੰਮ ਵਿੱਚ ਸਰਗਰਮ ਸਹਿਯੋਗ ਦੇਣ ਤਾਂ ਜੋ ਹਰ ਯੋਗ ਨਾਗਰਿਕ ਦਾ ਨਾਮ ਵੋਟਰ ਸੂਚੀ ਵਿੱਚ ਦਰਜ ਹੋ ਸਕੇ ਅਤੇ ਲੋਕਤੰਤਰਿਕ ਪ੍ਰਕਿਰਿਆ ਨੂੰ ਹੋਰ ਮਜ਼ਬੂਤੀ ਮਿਲ ਸਕੇ।

Leave a Reply

Your email address will not be published. Required fields are marked *

Copyright © All rights reserved. | Newsphere by AF themes.