October 2, 2026

Justice News

ਅਵਾਮ ਦੀ ਆਵਾਜ਼

ਹਰਿਆਣਾ ਖ਼ਬਰਾਂ

ਪੈਰਾ ਪਾਵਰਲਿਫਟਿੰਗ ਚੈਂਪੀਅਨਸ਼ਿਪ ਦੇ ਤਗ਼ਮਾ ਜੇਤੂਆਂ ਨੂੰ ਜਲਦ ਸਨਮਾਨਿਤ ਕੀਤਾ ਜਾਵੇਗਾ – ਆਰਤੀ ਸਿੰਘ ਰਾਓ

“ਪੈਰਾ ਸਪੋਰਟਸ ਐਸੋਸੀਏਸ਼ਨ ਆਫ਼ ਹਰਿਆਣਾ” ਦੀ ਮੀਟਿੰਗ ਆਯੋਜਿਤ

ਚੰਡੀਗੜ੍ਹ, (  ਜਸਟਿਸ ਨਿਊਜ਼ )

 – ਹਰਿਆਣਾ ਦੀ ਸਿਹਤ ਮੰਤਰੀ ਅਤੇ ਪੈਰਾ ਸਪੋਰਟਸ ਐਸੋਸੀਏਸ਼ਨ ਆਫ਼ ਹਰਿਆਣਾ ਦੀ ਚੇਅਰਪਰਸਨ ਆਰਤੀ ਸਿੰਘ ਰਾਓ ਨੇ ਕਿਹਾ ਕਿ ਜਨਵਰੀ 2026 ਵਿੱਚ ਆਯੋਜਿਤ ਪੈਰਾ ਪਾਵਰਲਿਫਟਿੰਗ ਚੈਂਪੀਅਨਸ਼ਿਪ ਵਿੱਚ ਸੋਨ, ਚਾਂਦੀ ਅਤੇ ਕਾਂਸੀ ਦੇ ਤਗ਼ਮੇ ਪ੍ਰਾਪਤ ਕਰਨ ਵਾਲੇ ਖਿਡਾਰੀਆਂ ਨੂੰ ਜਲਦੀ ਹੀ ਇੱਕ ਵਿਸ਼ੇਸ਼ ਸਮਾਗਮ ਆਯੋਜਿਤ ਕਰਕੇ ਸਨਮਾਨਿਤ ਕੀਤਾ ਜਾਵੇਗਾ।

ਆਰਤੀ ਸਿੰਘ ਰਾਓ ਅੱਜ ਚੰਡੀਗੜ੍ਹ ਵਿੱਚ “ਪੈਰਾ ਸਪੋਰਟਸ ਐਸੋਸੀਏਸ਼ਨ ਆਫ਼ ਹਰਿਆਣਾ” ਦੀ ਮੀਟਿੰਗ ਦੀ ਅਗਵਾਈ ਕਰ ਰਹੇ ਸਨ।

ਇਸ ਮੌਕੇ ਮੀਟਿੰਗ ਵਿੱਚ ਐਸੋਸੀਏਸ਼ਨ ਦੇ ਤਿੰਨ ਸਾਲਾਂ ਦਾ ਕਾਰਜਕਾਲ ਪੂਰਾ ਹੋਣ ਬਾਅਦ ਨਵੀਂ ਗਵਰਨਿੰਗ ਬਾਡੀ ਦੇ ਗਠਨ ਲਈ ਚੋਣਾਂ ਕਰਵਾਉਣ ਦੇ ਵਿਸ਼ੇ ‘ਤੇ ਵਿਸਤਾਰ ਚਰਚਾ ਕੀਤੀ ਗਈ। ਨਾਲ ਹੀ ਇਹ ਵੀ ਫੈਸਲਾ ਕੀਤਾ ਗਿਆ ਕਿ ਸਤੰਬਰ 2026 ਵਿੱਚ ਹਰਿਆਣਾ ਰਾਜ ਪੈਰਾ ਐਥਲੈਟਿਕਸ ਚੈਂਪੀਅਨਸ਼ਿਪ ਕਰਵਾਈ ਜਾਵੇਗੀ।

ਆਰਤੀ ਸਿੰਘ ਰਾਓ ਨੇ ਦੱਸਿਆ ਕਿ ਰਾਸ਼ਟਰੀ ਪੱਧਰ ‘ਤੇ ਤਗ਼ਮੇ ਪ੍ਰਾਪਤ ਕਰਨ ਵਾਲੇ ਸਾਰੇ ਪੈਰਾ ਖਿਡਾਰੀਆਂ ਦੇ ਨਕਦ ਇਨਾਮ ਜਲਦੀ ਜਾਰੀ ਕਰਵਾਉਣ ਲਈ ਖੇਡ ਮੰਤਰਾਲੇ ਨੂੰ ਪੱਤਰ ਲਿਖਿਆ ਜਾਵੇਗਾ, ਤਾਂ ਜੋ ਖਿਡਾਰੀਆਂ ਨੂੰ ਉਨ੍ਹਾਂ ਦਾ ਮਾਣ ਅਤੇ ਪ੍ਰੋਤਸਾਹਨ ਸਮੇਂ ਸਿਰ ਮਿਲ ਸਕੇ।

ਉਨ੍ਹਾਂ ਕਿਹਾ ਕਿ ਇਹ ਬਹੁਤ ਮਾਣ ਵਾਲੀ ਗੱਲ ਹੈ ਕਿ ਪਿਛਲੇ ਤਿੰਨ ਸਾਲਾਂ ਤੋਂ ਹਰਿਆਣਾ ਰਾਸ਼ਟਰੀ ਪੈਰਾ ਐਥਲੈਟਿਕਸ ਚੈਂਪੀਅਨਸ਼ਿਪ ਵਿੱਚ ਲਗਾਤਾਰ ਚੈਂਪੀਅਨ ਬਣ ਰਿਹਾ ਹੈ, ਜੋ ਸੂਬੇ ਦੇ ਖਿਡਾਰੀਆਂ ਅਤੇ ਕੋਚਾਂ ਦੀ ਅਣਥੱਕ ਮਿਹਨਤ ਦਾ ਨਤੀਜਾ ਹੈ। ਉਨ੍ਹਾਂ ਇਸ ਉਪਲੱਬਧੀ ਲਈ ਸਾਰੇ ਖਿਡਾਰੀਆਂ ਨੂੰ ਵਧਾਈ ਅਤੇ ਸ਼ੁਭਕਾਮਨਾਵਾਂ ਦਿੱਤੀਆਂ।

ਮੀਟਿੰਗ ਵਿੱਚ ਜਨਰਲ ਸਕੱਤਰ ਜੋਤੀ ਕੁਮਾਰ ਛਾਬੜਾ ਨੇ ਪਿਛਲੇ ਸਾਲ 2025-26 ਦੌਰਾਨ ਆਯੋਜਿਤ ਪੈਰਾ ਬੈਡਮਿੰਟਨ ਚੈਂਪੀਅਨਸ਼ਿਪ, ਪੈਰਾ ਪਾਵਰਲਿਫਟਿੰਗ ਚੈਂਪੀਅਨਸ਼ਿਪ, ਪੈਰਾ ਸਵੀਮਿੰਗ ਚੈਂਪੀਅਨਸ਼ਿਪ ਅਤੇ ਭੁਵਨੇਸ਼ਵਰ ਅਤੇ ਚੇਨਈ ਵਿੱਚ ਆਯੋਜਿਤ ਜੂਨੀਅਰ ਅਤੇ ਸੀਨੀਅਰ ਪੈਰਾ ਐਥਲੈਟਿਕਸ ਚੈਂਪੀਅਨਸ਼ਿਪ ਦਾ ਵਿਸਤਾਰ ਵੇਰਵਾ ਦਿੱਤਾ।

ਇਸ ਮੌਕੇ ਪੈਰਾ ਪਾਵਰਲਿਫਟਿੰਗ ਦੇ ਚੇਅਰਮੈਨ ਅਭਿਜੀਤ ਸਿੰਘ, ਪੈਰਾ ਸਪੋਰਟਸ ਐਸੋਸੀਏਸ਼ਨ ਦੇ ਸੰਸਥਾਪਕ ਗਿਰੀਰਾਜ ਸਿੰਘ, ਖਜ਼ਾਨਚੀ ਪਵਨ ਕੁਮਾਰ, ਪੈਰਾ ਸਪੋਰਟਸ ਐਸੋਸੀਏਸ਼ਨ ਦੇ ਹੋਰ ਅਹੁਦੇਦਾਰ ਧਰਮਿੰਦਰ ਸਿੰਘ, ਭੀਮ ਸਿੰਘ ਅਤੇ ਸਲੋਨੀ ਕੁਮਾਰੀ ਮੌਜੂਦ ਸਨ।

ਮਿਸ਼ਨ 2036 ਓਲੰਪਿਕ ਲਈ ਸਕੂਲ ਪੱਧਰ ਤੋਂ ਤਰਾਸ਼ੀ ਜਾਵੇਗੀ ਖੇਡ ਪ੍ਰਤਿਭਾ, ਖਿਡਾਰੀਆਂ ਨੂੰ ਸਮੇਂ ਸਿਰ ਮਿਲਣਗੇ ਸਾਧਨ ਅਤੇ ਖੁਰਾਕ ਭੱਤਾ – ਸਿੱਖਿਆ ਮੰਤਰੀ ਮਹੀਪਾਲ ਢਾਂਡਾ

ਚੰਡੀਗੜ੍ਹ,

(  ਜਸਟਿਸ ਨਿਊਜ਼ )

– ਹਰਿਆਣਾ ਦੇ ਸਿੱਖਿਆ ਮੰਤਰੀ ਸ੍ਰੀ ਮਹੀਪਾਲ ਢਾਂਡਾ ਨੇ ਕਿਹਾ ਕਿ ਹਰਿਆਣਾ ਦੇ ਖਿਡਾਰੀ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਖੇਡ ਮੁਕਾਬਲਿਆਂ ਵਿੱਚ ਲਗਾਤਾਰ ਤਗ਼ਮੇ ਜਿੱਤ ਕੇ ਪੂਰੀ ਦੁਨੀਆ ਵਿੱਚ ਦੇਸ਼ ਅਤੇ ਸੂਬੇ ਦਾ ਨਾਮ ਰੌਸ਼ਨ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਸਾਡੇ ਸਕੂਲੀ ਵਿਦਿਆਰਥੀਆਂ ਵਿੱਚ ਵੀ ਵਿਲੱਖਣ ਖੇਡ ਪ੍ਰਤਿਭਾ ਲੁਕੀ ਹੋਈ ਹੈ, ਜਿਸ ਨੂੰ ਜ਼ਮੀਨੀ ਪੱਧਰ ‘ਤੇ ਹੋਰ ਤਰਾਸ਼ਣ ਦੀ ਲੋੜ ਹੈ ਤਾਂ ਜੋ ਭਵਿੱਖ ਵਿੱਚ ਤਗ਼ਮਿਆਂ ਦੀ ਗਿਣਤੀ ਵਿੱਚ ਭਾਰੀ ਵਾਧਾ ਕੀਤਾ ਜਾ ਸਕੇ। ਉਨ੍ਹਾਂ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਸਾਲ 2036 ਵਿੱਚ ਹੋਣ ਵਾਲੀਆਂ ਓਲੰਪਿਕ ਖੇਡਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਹੁਣੇ ਤੋਂ ਰਣਨੀਤੀ ਤਿਆਰ ਕੀਤੀ ਜਾਵੇ। ‘ਮਿਸ਼ਨ 2036 ਓਲੰਪਿਕ‘ ਵਿੱਚ ਦੇਸ਼ ਦੇ ਖਿਡਾਰੀ ਵੱਧ ਤੋਂ ਵੱਧ ਤਗ਼ਮੇ ਜਿੱਤ ਸਕਣ, ਇਸ ਲਈ ਸਕੂਲਾਂ ਵਿੱਚ ਖੇਡ ਗਤੀਵਿਧੀਆਂ ਨੂੰ ਵਿਸ਼ੇਸ਼ ਤੌਰ ‘ਤੇ ਪ੍ਰੋਤਸਾਹਿਤ ਕੀਤਾ ਜਾਵੇਗਾ।

ਸਿੱਖਿਆ ਮੰਤਰੀ ਅੱਜ ਹਰਿਆਣਾ ਸਿਵਲ ਸਕੱਤਰੇਤ ਵਿਖੇ ਸਿੱਖਿਆ ਵਿਭਾਗ ਅਤੇ ਖੇਡ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਦੀ ਸੰਯੁਕਤ ਸਮੀਖਿਆ ਮੀਟਿੰਗ ਦੀ ਅਗਵਾਈ ਕਰ ਰਹੇ ਸਨ।

ਮੰਤਰੀ ਨੇ ਕਿਹਾ ਕਿ ਸੂਬੇ ਦੇ ਉੱਭਰਦੇ ਹੋਏ ਖਿਡਾਰੀਆਂ ਨੂੰ ਖੇਡਾਂ ਦਾ ਆਧੁਨਿਕ ਸਮਾਨ, ਬੁਨਿਆਦੀ ਸਹੂਲਤਾਂ ਅਤੇ ਲੋੜੀਂਦੇ ਸਾਧਨ ਮੁਹੱਈਆ ਕਰਵਾਉਣ ਵਿੱਚ ਕਿਸੇ ਵੀ ਤਰ੍ਹਾਂ ਦੀ ਕੋਤਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਸੂਬਾ ਸਰਕਾਰ ਦਾ ਉਦੇਸ਼ ਬੱਚਿਆਂ ਨੂੰ ਸਿੱਖਿਆ ਦੇ ਨਾਲ-ਨਾਲ ਖੇਡਾਂ ਵਿੱਚ ਵੀ ਕੁਸ਼ਲ ਬਣਾਉਣਾ ਹੈ।

ਸਮੇਂ ਸਿਰ ਤਿਆਰ ਹੋਵੇ ਖੇਡ ਕੈਲੰਡਰ ਅਤੇ ਲੱਗੇ 10 ਦਿਨਾਂ ਦਾ ਕੈਂਪ

ਖਿਡਾਰੀਆਂ ਦੀ ਤਿਆਰੀ ਨੂੰ ਹੋਰ ਮਜ਼ਬੂਤ ਕਰਨ ਲਈ ਸਿੱਖਿਆ ਮੰਤਰੀ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਹਰ ਸਾਲ ਸਕੂਲਾਂ ਦਾ ਖੇਡ ਕੈਲੰਡਰ ਸਮੇਂ ਸਿਰ ਤਿਆਰ ਕੀਤਾ ਜਾਵੇ। ਸਾਰੇ ਸਕੂਲੀ ਖੇਡ ਮੁਕਾਬਲਿਆਂ ਦਾ ਆਯੋਜਨ ਇਸ ਤੈਅ ਕੈਲੰਡਰ ਅਨੁਸਾਰ ਹੀ ਯਕੀਨੀ ਹੋਣਾ ਚਾਹੀਦਾ ਹੈ। ਇਸ ਦੇ ਨਾਲ ਹੀ, ਮੁਕਾਬਲਿਆਂ ਤੋਂ ਪਹਿਲਾਂ ਖਿਡਾਰੀਆਂ ਦੇ ਸਕਿਲ ਨੂੰ ਨਿਖਾਰਨ ਲਈ ਘੱਟੋ-ਘੱਟ 10 ਦਿਨਾਂ ਦੇ ਵਿਸ਼ੇਸ਼ ਸਿਖਲਾਈ ਕੈਂਪ ਲਾਜ਼ਮੀ ਤੌਰ ‘ਤੇ ਲਗਵਾਏ ਜਾਣ, ਤਾਂ ਜੋ ਖਿਡਾਰੀ ਮਾਨਸਿਕ ਅਤੇ ਸਰੀਰਕ ਤੌਰ ‘ਤੇ ਆਪਣੀਆਂ ਖੇਡ ਮੁਕਾਬਲਿਆਂ ਲਈ ਪੂਰੀ ਤਰ੍ਹਾਂ ਤਿਆਰ ਹੋ ਸਕਣ।

ਬਜਟ ਦੀ ਸਹੀ ਵਰਤੋਂ ਅਤੇ ਖੁਰਾਕ ਭੱਤੇ ਦਾ ਸਮੇਂ ਸਿਰ ਭੁਗਤਾਨ

ਸਿੱਖਿਆ ਮੰਤਰੀ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਖੇਡਾਂ ਦੇ ਵਿਕਾਸ ਲਈ ਅਲਾਟ ਕੀਤੇ ਗਏ ਬਜਟ ਨੂੰ ਸਮੇਂ ਸਿਰ ਅਤੇ ਸਹੀ ਜਗ੍ਹਾ ਖਰਚ ਕੀਤਾ ਜਾਵੇ, ਤਾਂ ਜੋ ਜ਼ਮੀਨੀ ਪੱਧਰ ‘ਤੇ ਖਿਡਾਰੀਆਂ ਨੂੰ ਇਸ ਦਾ ਸਿੱਧਾ ਲਾਭ ਅਤੇ ਬਿਹਤਰ ਸਹੂਲਤਾਂ ਮਿਲ ਸਕਣ। ਨੌਜਵਾਨ ਐਥਲੀਟਾਂ ਦੀ ਸਿਹਤ ਅਤੇ ਪੋਸ਼ਣ ਨਾਲ ਕੋਈ ਸਮਝੌਤਾ ਨਾ ਹੋਵੇ, ਇਸ ਲਈ ਖਿਡਾਰੀਆਂ ਨੂੰ ਮਿਲਣ ਵਾਲਾ ਡਾਇਟ ਮਨੀ (ਖੁਰਾਕ ਭੱਤਾ) ਸਮੇਂ ਸਿਰ ਉਨ੍ਹਾਂ ਤੱਕ ਪਹੁੰਚਣਾ ਯਕੀਨੀ ਬਣਾਇਆ ਜਾਵੇ।

ਇਸ ਮੌਕੇ ਹਰਿਆਣਾ ਸਕੂਲ ਸਿੱਖਿਆ ਵਿਭਾਗ ਦੇ ਪ੍ਰਧਾਨ ਸਕੱਤਰ ਸ੍ਰੀ ਵਿਜੇ ਸਿੰਘ ਦਹੀਆ, ਖੇਡ ਵਿਭਾਗ ਦੇ ਐਡੀਸ਼ਨਲ ਡਾਇਰੈਕਟਰ ਸ੍ਰੀ ਅਸ਼ਵਨੀ ਮਲਿਕ, ਸਕੂਲ ਸਿੱਖਿਆ ਦੀ ਡਿਪਟੀ ਸੈਕਰੇਟਰੀ ਡਾ. ਚਿਨਾਰ, ਮੁੱਢਲੀ ਸਿੱਖਿਆ ਵਿਭਾਗ ਦੇ ਵਧੀਕ ਨਿਦੇਸ਼ਕ ਸ੍ਰੀ ਜਤਿੰਦਰ ਜੋਸ਼ੀ ਅਤੇ ਹੋਰ ਅਧਿਕਾਰੀ ਮੌਜੂਦ ਸਨ।

ਹਰਿਆਣਾ ਵਿੱਚ ਹੁਣ ਮਨੁੱਖੀ ਸਰੋਤ ਵਿਭਾਗ ਰਾਹੀਂ ਹੋਵੇਗੀ ਕਲਰਕਾਂ ਦੀ ਨਿਯੁਕਤੀ

ਚੰਡੀਗੜ੍ਹ

,(  ਜਸਟਿਸ ਨਿਊਜ਼ )

– ਹਰਿਆਣਾ ਸਰਕਾਰ ਨੇ ਸਪੱਸ਼ਟ ਕੀਤਾ ਹੈ ਕਿ ਹਰਿਆਣਾ ਕਲਰਕਾਂ (ਭਰਤੀ ਅਤੇ ਸੇਵਾ ਸ਼ਰਤਾਂ) ਐਕਟ, 2026 ਦੇ ਲਾਗੂ ਹੋਣ ਤੋਂ ਬਾਅਦ ਕਲਰਕ ਦੇ ਅਹੁਦੇ ‘ਤੇ ਸਾਰੀਆਂ ਨਿਯਮਤ ਨਿਯੁਕਤੀਆਂ ਮਨੁੱਖੀ ਸਰੋਤ ਵਿਭਾਗ ਵੱਲੋਂ ਕੀਤੀਆਂ ਜਾਣਗੀਆਂ। ਇਨ੍ਹਾਂ ਵਿੱਚ ਸਿੱਧੀ ਭਰਤੀ ਰਾਹੀਂ ਕੀਤੀਆਂ ਜਾਣ ਵਾਲੀਆਂ ਨਿਯੁਕਤੀਆਂ ਦੇ ਨਾਲ-ਨਾਲ ਅਨੁਕੰਪਾ ਦੇ ਆਧਾਰ ‘ਤੇ ਕੀਤੀਆਂ ਜਾਣ ਵਾਲੀਆਂ ਨਿਯੁਕਤੀਆਂ ਵੀ ਸ਼ਾਮਲ ਹੋਣਗੀਆਂ।

ਮੁੱਖ ਸਕੱਤਰ ਸ੍ਰੀ ਅਨੁਰਾਗ ਰਸਤੋਗੀ ਵੱਲੋਂ ਜਾਰੀ ਨਿਰਦੇਸ਼ਾਂ ਵਿੱਚ ਕਿਹਾ ਗਿਆ ਹੈ ਕਿ ਹੁਣ ਤਰਸ ਦੇ ਆਧਾਰ ‘ਤੇ ਨਿਯੁਕਤੀ ਨਾਲ ਸਬੰਧਤ ਸਾਰੇ ਮਾਮਲਿਆਂ ਦੀ ਜਾਂਚ ਹਰਿਆਣਾ ਸਿਵਲ ਸੇਵਾ (ਅਨੁਕੰਪਾ ਦੇ ਆਧਾਰ ‘ਤੇ ਵਿੱਤੀ ਸਹਾਇਤਾ ਜਾਂ ਨਿਯੁਕਤੀ) ਨਿਯਮ, 2019 ਦੇ ਅਨੁਸਾਰ ਕੀਤੀ ਜਾਵੇਗੀ। ਸਬੰਧਤ ਵਿਭਾਗ ਮੁਖੀ ਦੀ ਸਿਫਾਰਸ਼ ਅਤੇ ਐਚਐਸਏਐਸ  ਕੈਡਰ ਦੇ ਅਧਿਕਾਰੀ ਵੱਲੋਂ ਤਸਦੀਕ ਤੋਂ ਬਾਅਦ ਅਜਿਹੇ ਸਾਰੇ ਮਾਮਲੇ ਅਗਲੀ ਲੋੜੀਂਦੀ ਕਾਰਵਾਈ ਲਈ ਮਨੁੱਖੀ ਸਰੋਤ ਵਿਭਾਗ ਨੂੰ ਭੇਜੇ ਜਾਣਗੇ।

ਸਰਕਾਰ ਨੇ ਸਾਰੇ ਪ੍ਰਸਾਸ਼ਕੀ ਸਕੱਤਰਾਂ, ਵਿਭਾਗ ਮੁਖੀਆਂ ਅਤੇ ਸਬੰਧਤ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਹਨ ਕਿ ਇਨ੍ਹਾਂ ਨਿਰਦੇਸ਼ਾਂ ਦੀ ਜਾਣਕਾਰੀ ਸਾਰੇ ਸਬੰਧਤ ਅਧਿਕਾਰੀਆਂ ਅਤੇ ਕਰਮਚਾਰੀਆਂ ਤੱਕ ਪਹੁੰਚਾਈ ਜਾਵੇ ਅਤੇ ਉਨ੍ਹਾਂ ਦੀ ਜਰੂਰੀ  ਪਾਲਣਾ ਯਕੀਨੀ ਬਣਾਈ ਜਾਵੇ।

 

Leave a Reply

Your email address will not be published. Required fields are marked *

You may have missed

Copyright © All rights reserved. | Newsphere by AF themes.