ਮੋਗਾ
, ( ਮਨਪ੍ਰੀਤ ਸਿੰਘ /ਗੁਰਜੀਤ ਸੰਧੂ )
ਮਾਨਯੋਗ ਮਿਸਟਰ ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ, ਜੱਜ, ਪੰਜਾਬ ਤੇ ਹਰਿਆਣਾ ਹਾਈ ਕੋਰਟ ਚੰਡੀਗੜ੍ਹ ਅਤੇ ਕਾਰਜਕਾਰੀ ਚੇਅਰਮੈਨ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਅਤੇ ਨੈਸ਼ਨਲ ਲੀਗਲ ਸਰਵਿਸਜ਼ ਅਥਾਰਟੀ, ਨਿਊ ਦਿੱਲੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅਤੇ ਸ਼੍ਰੀਮਤੀ ਨੀਲਮ ਅਰੋੜਾ, ਮਾਨਯੋਗ ਜਿਲਾ ਤੇ ਸੈਸ਼ਨ ਜੱਜ–ਕਮ–ਚੇਅਰਪਰਸਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਮੋਗਾ ਦੀ ਅਗਵਾਈ ਹੇਠ ਅਤੇ ਸ਼੍ਰੀ ਸਿਮਰਨ ਸਿੰਘ, ਸੀ.ਜੀ.ਐੱਮ.-ਕਮ- ਸਕੱਤਰ, ਜਿਲਾ ਕਾਨੂੰਨੀ ਸੇਵਾਵਾਂ ਅਥਾਰਟੀ, ਮੋਗਾ ਦੀ ਨਿਗਰਾਨੀ ਹੇਠ ਅਤੇ ਪੁਲਿਸ ਵਿਭਾਗ ਤੇ ਸਿਹਤ ਵਿਭਾਗ ਦੇ ਸਹਿਯੋਗ ਨਾਲ ਰੈੱਡ ਕਰਾਸ ਡੀ-ਅਡੀਕਸ਼ਨ –ਕਮ-ਰੀਹੈਬਲੀਟੇਸ਼ਨ ਸੈਂਟਰ , ਜਨੇਰ ਵਿਖੇ ਨਸ਼ਾ ਦੁਰਵਰਤੋਂ ਅਤੇ ਗੈਰ-ਕਾਨੂੰਨੀ ਤਸਕਰੀ ਵਿਰੁੱਧ ਅੰਤਰਰਾਸ਼ਟਰੀ ਦਿਵਸ ਮਨਾਇਆ ਗਿਆ ਅਤੇ ਨਸ਼ਾ ਕਰਨ ਵਾਲਿਆਂ ਨੂੰ ਜਾਗਰੂਕ ਕਰਨ ਲਈ ਇੱਕ ਸੈਮੀਨਾਰ ਦਾ ਆਯੋਜਨ ਕੀਤਾ।
ਸੈਮੀਨਾਰ ਦੌਰਾਨ ਸ਼੍ਰੀ ਸਮੀਰ ਗੁਪਤਾ, ਚੀਫ ਲੀਗਲ ਏਡ ਡਿਫੈਂਸ ਕੌਂਸਲ,ਮੋਗਾ ਨੇ ਇਸ ਦਿਨ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹ ਦਿਵਸ ਹਰ ਸਾਲ 26 ਜੂਨ ਨੂੰ ਮਨਾਇਆ ਜਾਂਦਾ ਹੈ। ਇਸ ਦਾ ਉਦੇਸ਼ ਨਸ਼ਿਆਂ ਦੀ ਦੁਰਵਰਤੋਂ ਅਤੇ ਗੈਰ-ਕਾਨੂੰਨੀ ਨਸ਼ਾ ਤਸਕਰੀ ਦੇ ਨੁਕਸਾਨਾਂ ਬਾਰੇ ਜਾਗਰੂਕਤਾ ਫੈਲਾਉਣਾ ਅਤੇ ਨਸ਼ਾ-ਮੁਕਤ ਸਮਾਜ ਲਈ ਵਿਸ਼ਵ ਪੱਧਰ ‘ਤੇ ਸਹਿਯੋਗ ਨੂੰ ਮਜ਼ਬੂਤ ਕਰਨਾ ਹੈ। ਇਹ ਦਿਵਸ 1987 ਵਿੱਚ ਯੁਨਾਈਟਡ ਨੇਸ਼ਨਜ ਵੱਲੋਂ ਘੋਸ਼ਿਤ ਕੀਤਾ ਗਿਆ ਸੀ।
ਉਨ੍ਹਾਂ ਦੱਸਿਆ ਕਿ ਨਸ਼ੇ ਨਾ ਸਿਰਫ਼ ਵਿਅਕਤੀ ਦੀ ਸਿਹਤ ਨੂੰ ਨੁਕਸਾਨ ਪਹੁੰਚਾਉਂਦੇ ਹਨ, ਸਗੋਂ ਪਰਿਵਾਰ ਅਤੇ ਸਮਾਜ ਨੂੰ ਵੀ ਪ੍ਰਭਾਵਿਤ ਕਰਦੇ ਹਨ। ਉਨ੍ਹਾਂ ਨੇ ਸਾਰੇ ਨੌਜਵਾਨਾਂ ਨੂੰ ਨਸ਼ਿਆਂ ਦੇ ਖ਼ਤਰਨਾਕ ਪ੍ਰਭਾਵਾਂ ਬਾਰੇ ਜਾਗਰੂਕਤਾ ਫੈਲਾਉਣ ਅਤੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ ਸੰਕਲਪ ਵੀ ਦਿਵਾਇਆ। ਉਨ੍ਹਾਂ ਕਿਹਾ ਕਿ ਆਓ ਮਿਲ ਕੇ ਨਸ਼ਾ-ਮੁਕਤ ਅਤੇ ਸਿਹਤਮੰਦ ਸਮਾਜ ਦੀ ਸਿਰਜਣਾ ਕਰੀਏ।
ਇਸ ਤੋਂ ਇਲਾਵਾ ਏ.ਐੱਸ.ਆਈ. ਕੇਵਲ ਸਿੰਘ, ਮੋਗਾ ਨੇ ਵੀ ਨਸ਼ਿਆਂ ਦੇ ਬੁਰੇ ਪ੍ਰਭਾਵਾਂ ਬਾਰੇ ਜਾਣਕਾਰੀ ਦਿੱਤੀ। ਇਸ ਮੌਕੇ ਤੇ ਰੈੱਡ ਕਰਾਸ ਡੀ-ਅਡੀਕਸ਼ਨ –ਕਮ-ਰੀਹੈਬਲੀਟੇਸ਼ਨ ਸੈਂਟਰ, ਜਨੇਰ, ਸੰਸਥਾ ਦੇ ਮੈਂਬਰ ਸਹਿਬਾਨ ਵੀ ਹਾਜਰ ਸਨ।
Leave a Reply