ਮੋਗਾ:-
ਮੁੱਖ ਖੇਤੀਬਾੜੀ ਅਫ਼ਸਰ ਮੋਗਾ ਡਾ. ਮਨਜੀਤ ਸਿੰਘ ਨੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਸਕੀਮ ਤਹਿਤ 16ਵੀਂ ਕਿਸ਼ਤ ਦਾ ਲਾਭ ਲੈਣ ਵਾਸਤੇ ਲਾਭਪਾਤਰੀਆਂ ਨੂੰ ਆਪਣੀ ਲੈਂਡ ਸੀਡਿੰਗ (ਜ਼ਮੀਨ ਦੀ ਡਿਟੇਲ), ਈ.ਕੇ.ਵਾਈ.ਸੀ. ਅਤੇ ਆਪਣੇ ਬੈਂਕ ਖਾਤੇ ਆਧਾਰ ਕਾਰਡ ਨਾਲ ਲਿੰਕ ਕਰਵਾਉਣਾ ਜਰੂਰੀ ਹੈ।
ਉਨ੍ਹਾਂ ਦੱਸਿਆ ਕਿ ਲਾਭਪਾਤਰੀ ਆਪਣੀ ਲੈਂਡ ਸੀਡਿੰਗ, ਈ.ਕੇ.ਵਾਈ.ਸੀ. ਅਤੇ ਆਪਣੇ ਬੈਂਕ ਖਾਤੇ ਆਧਾਰ ਕਾਰਡ ਨਾਲ ਲਿੰਕ ਕਰਵਾਉਣ ਲਈ ਨਜ਼ਦੀਕੀ ਖੇਤੀਬਾੜੀ ਦਫ਼਼ਤਰ ਵਿਖੇ ਜਰੂਰੀ ਦਸਤਾਵੇਜ਼ਾਂ ਸਮੇਤ ਸੰਪਰਕ ਕਰਨ ਤਾਂ ਜੋ ਉਹ ਭਾਰਤ ਸਰਕਾਰ ਦੁਆਰਾ ਚਲਾਈ ਪੀ.ਐਮ. ਕਿਸਾਨ-ਸਨਮਾਨ ਨਿਧੀ ਸਕੀਮ ਦਾ ਲਾਭ ਪ੍ਰਾਪਤ ਕਰ ਸਕਣ।
ਉਨ੍ਹਾਂ ਦੱਸਿਆ ਕਿ ਇਸ ਸਬੰਧੀ ਲਾਭਪਾਤਰੀ ਜ਼ਰੂਰੀ ਜਾਣਕਾਰੀ ਪ੍ਰਾਪਤ ਕਰਨ ਲਈ ਲਾਭਪਾਤਰੀ ਮੋਬਾਇਲ ਨੰਬਰ 9803025125 ਅਤੇ ਈ ਮੇਲ [email protected] ਤੇ ਸੰਪਰਕ ਕੀਤਾ ਜਾ ਸਕਦਾ ਹੈ।
Leave a Reply