ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਸੂਰਮਾ’ ਮੁਹਿੰਮ ਦੀ ਕੀਤੀ ਸ਼ੁਰੂਆਤ; ਨਸ਼ਾ ਛੱਡ ਚੁੱਕੇ ਨੌਜਵਾਨਾਂ ਨੂੰ ‘ਸੂਰਮਾ’ ਛਾਪਾਂ ਅਤੇ ਟੀ-ਸ਼ਰਟਾਂ ਦੇ ਕੇ ਕੀਤਾ ਸਨਮਾਨਿਤ

ਲੁਧਿਆਣਾ,
(ਜਸਟਿਸ ਨਿਊਜ਼)
ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੀ ਦਿਸ਼ਾ ਵੱਲ ਮਜ਼ਬੂਤੀ ਨਾਲ ਕਦਮ ਵਧਾਉਂਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਆਪਣੀ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਅਗਲੇ ਪੜਾਅ ‘ਤੇ ਲਿਜਾਂਦਿਆਂ ‘ਸੂਰਮਾ’ ਮੁਹਿੰਮ ਦੀ ਸ਼ੁਰੂਆਤ ਕੀਤੀ। ਇਸ ਦੌਰਾਨ ਉਨ੍ਹਾਂ ਨੇ ਨਸ਼ਾ ਮੁਕਤ ਹੋਏ ਨੌਜਵਾਨਾਂ ਨੂੰ ਵਿਸ਼ੇਸ਼ ਤੌਰ ‘ਤੇ ਤਿਆਰ ਕੀਤੀਆਂ ‘ਸੂਰਮਾ’ ਛਾਪਾਂ (ਰਿੰਗ) ਅਤੇ ਟੀ-ਸ਼ਰਟਾਂ ਨਾਲ ਸਨਮਾਨਿਤ ਕੀਤਾ।
ਇਸ ਨੂੰ ਸੂਬੇ ਦੀ ਨਸ਼ਾ ਵਿਰੋਧੀ ਮੁਹਿੰਮ ਦਾ ਅਗਲਾ ਪੜਾਅ ਦੱਸਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਉਪਰਾਲੇ ਦਾ ਉਦੇਸ਼ ਨਸ਼ਾ ਛੱਡ ਚੁੱਕੇ ਨੌਜਵਾਨਾਂ ਨੂੰ ‘ਉਮੀਦ ਦੇ ਦੂਤ’ ਵਜੋਂ ਪੇਸ਼ ਕਰਨਾ ਹੈ, ਜੋ ਜ਼ਮੀਨੀ ਪੱਧਰ ‘ਤੇ ਨਸ਼ਿਆਂ ਖ਼ਿਲਾਫ਼ ਜੰਗ ਦੀ ਅਗਵਾਈ ਕਰਨਗੇ। ਦੋ ਸਾਲਾਂ ਤੋਂ ਵੱਧ ਸਮੇਂ ਤੋਂ ਨਸ਼ਾ ਮੁਕਤ ਰਹਿਣ ਵਾਲੇ ਵਿਅਕਤੀਆਂ ਦਾ ਸਨਮਾਨ ਕਰਦਿਆਂ ਉਨ੍ਹਾਂ ਨੇ ਐਲਾਨ ਕੀਤਾ ਕਿ ਇਹ ਨੌਜਵਾਨ ਨਾ ਸਿਰਫ਼ ਦੂਜਿਆਂ ਨੂੰ ਨਸ਼ਾ ਛੱਡਣ ਲਈ ਪ੍ਰੇਰਿਤ ਕਰਨਗੇ, ਸਗੋਂ ਸੂਬਾ ਸਰਕਾਰ ਵੱਲੋਂ ਉਨ੍ਹਾਂ ਨੂੰ ਰੋਜ਼ਗਾਰ ਦੇ ਮੌਕੇ ਵੀ ਮੁਹੱਈਆ ਕਰਵਾਏ ਜਾਣਗੇ।
ਖੇਡਾਂ ਨੂੰ ਨਸ਼ਿਆਂ ਦੀ ਅਲਾਮਤ ਵਿਰੁੱਧ ਸਭ ਤੋਂ ਕਾਰਗਰ ਹਥਿਆਰ ਦੱਸਦਿਆਂ ਉਨ੍ਹਾਂ ਐਲਾਨ ਕੀਤਾ ਕਿ 15 ਜੁਲਾਈ ਤੱਕ ਪੰਜਾਬ ਭਰ ਵਿੱਚ ਲਗਭਗ 3,100 ਪਿੰਡਾਂ ਦੇ ਖੇਡ ਮੈਦਾਨ ਅਤੇ 3,000 ਜਿੰਮ ਚਾਲੂ ਕਰ ਦਿੱਤੇ ਜਾਣਗੇ ਤਾਂ ਜੋ ਨੌਜਵਾਨਾਂ ਦੀ ਊਰਜਾ ਨੂੰ ਸਕਾਰਾਤਮਕ ਦਿਸ਼ਾ ਵਿੱਚ ਲਾਇਆ ਜਾ ਸਕੇ। ਉਨ੍ਹਾਂ ਅੱਗੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਮਿਆਰੀ ਸਿੱਖਿਆ, ਸਾਰਿਆਂ ਲਈ ਸਿਹਤ ਸਹੂਲਤਾਂ, ਖੇਡਾਂ ਦੇ ਬੁਨਿਆਦੀ ਢਾਂਚੇ ਅਤੇ ਮੁੜ-ਵਸੇਬੇ ‘ਤੇ ਇੱਕੋ ਸਮੇਂ ਧਿਆਨ ਦਿੱਤਾ ਜਾ ਰਿਹਾ ਹੈ ਜੋ ਨਸ਼ਾ-ਮੁਕਤ ਅਤੇ ਰੰਗਲੇ ਪੰਜਾਬ ਦੀ ਨੀਂਹ ਰੱਖ ਰਿਹਾ ਹੈ।
ਕੁਝ ਮੁੱਖ ਨੁਕਤੇ ਸਾਂਝੇ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਐਕਸ’ ‘ਤੇ ਲਿਖਿਆ, “ਅੱਜ ਅਸੀਂ ‘ਸੂਰਮਾ ਮੁਹਿੰਮ’ ਦੀ ਸ਼ੁਰੂਆਤ ਕੀਤੀ ਹੈ ਅਤੇ ਉਨ੍ਹਾਂ ਨੌਜਵਾਨਾਂ ਨੂੰ ਸਨਮਾਨਿਤ ਕੀਤਾ ਹੈ ਜੋ ਨਸ਼ਿਆਂ ਦੇ ਚੁੰਗਲ ‘ਚੋਂ ਨਿਕਲ ਕੇ ਨਵੀਂ ਜ਼ਿੰਦਗੀ ਦੀ ਸ਼ੁਰੂਆਤ ਕਰ ਚੁੱਕੇ ਹਨ। ਦੂਜਿਆਂ ਲਈ ਰੋਲ ਮਾਡਲ ਬਣੇ ਇਨ੍ਹਾਂ ਪ੍ਰੇਰਨਾਦਾਇਕ ਨੌਜਵਾਨਾਂ ਨੂੰ ਪੰਜਾਬ ਸਰਕਾਰ ਵੱਲੋਂ ਰੋਜ਼ਗਾਰ ਦੇ ਮੌਕੇ ਵੀ ਦਿੱਤੇ ਜਾਣਗੇ।
15 ਜੁਲਾਈ ਤੱਕ ਪੰਜਾਬ ਭਰ ਦੇ ਨੌਜਵਾਨਾਂ ਲਈ 3,100 ਨਵੇਂ ਖੇਡ ਮੈਦਾਨ ਅਤੇ 3,000 ਜਿੰਮ ਤਿਆਰ ਹੋ ਜਾਣਗੇ। ਅੱਜ ਪੰਜਾਬ ਸਿੱਖਿਆ ਦੇ ਖੇਤਰ ਵਿੱਚ ਦੇਸ਼ ਭਰ ਵਿੱਚੋਂ ਨੰਬਰ ਇਕ ‘ਤੇ ਹੈ ਅਤੇ 47 ਲੱਖ ਪਰਿਵਾਰਾਂ ਨੂੰ ਮੁਫ਼ਤ ਇਲਾਜ ਲਈ 10 ਲੱਖ ਰੁਪਏ ਦੇ ‘ਮੁੱਖ ਮੰਤਰੀ ਸਿਹਤ ਯੋਜਨਾ ਕਾਰਡ’ ਮਿਲ ਚੁੱਕੇ ਹਨ।
ਸੜਕ ਸੁਰੱਖਿਆ ਫੋਰਸ (ਐਸ.ਐਸ.ਐਫ.) ਨੇ ਸੜਕ ਹਾਦਸਿਆਂ ਵਿੱਚ ਹੋਣ ਵਾਲੀਆਂ ਮੌਤਾਂ ਨੂੰ 50 ਫੀਸਦੀ ਤੱਕ ਘਟਾ ਦਿੱਤਾ ਹੈ, ਜਿਸ ਨਾਲ ਹਰ ਸਾਲ ਲਗਭਗ 2,700 ਕੀਮਤੀ ਜਾਨਾਂ ਬਚ ਰਹੀਆਂ ਹਨ। ਜਦੋਂ ਨੀਅਤ ਸਾਫ਼ ਹੋਵੇ ਤਾਂ ਕੁਝ ਵੀ ਅਸੰਭਵ ਨਹੀਂ ਹੁੰਦਾ। ਆਓ ਸਾਰੇ ਰਲ ਕੇ ਰੰਗਲਾ ਪੰਜਾਬ ਬਣਾਈਏ।”
ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਮਾਗਮ ਵਿੱਚ ਹਾਜ਼ਰ ਨੌਜਵਾਨਾਂ ਨੇ ਨਸ਼ਿਆਂ ਕਾਰਨ ਸਭ ਕੁਝ ਗੁਆਉਣ ਤੋਂ ਬਾਅਦ ਇਸ ਦਲਦਲ ਵਿੱਚੋਂ ਬਾਹਰ ਨਿਕਲ ਕੇ ਇਤਿਹਾਸਕ ਕਦਮ ਚੁੱਕਿਆ ਹੈ। ਉਨ੍ਹਾਂ ਕਿਹਾ ਕਿ ਅੱਜ ਇਨ੍ਹਾਂ ਦਾ ਸਨਮਾਨ ਇਸ ਲਈ ਕੀਤਾ ਜਾ ਰਿਹਾ ਹੈ ਕਿਉਂਕਿ ਸਮਾਜਿਕ ਨਾਮੋਸ਼ੀ ਦੇ ਬਾਵਜੂਦ ਇਨ੍ਹਾਂ ਨੇ ਨਸ਼ੇ ਨੂੰ ਹਰਾਉਣ ਦਾ ਅਸਾਧਾਰਨ ਸਾਹਸ ਦਿਖਾਇਆ ਹੈ। ਮੁੱਖ ਮੰਤਰੀ ਨੇ ਕਿਹਾ, “ਨਸ਼ੇ ਦੀ ਲਤ ਇਕ ਸਮਾਜਿਕ ਕਲੰਕ ਹੈ। ਜਦੋਂ ਲੋਕਾਂ ਨੂੰ ਪਤਾ ਲੱਗਦਾ ਹੈ ਕਿ ਕੋਈ ਨਸ਼ਾ ਕਰਦਾ ਹੈ ਤਾਂ ਉਹ ਉਸ ਵਿਅਕਤੀ ਨਾਲ ਗੱਲ ਕਰਨਾ ਵੀ ਬੰਦ ਕਰ ਦਿੰਦੇ ਹਨ। ਇਨ੍ਹਾਂ ਨੌਜਵਾਨਾਂ ਨੇ ਉਸ ਦਰਦ ਅਤੇ ਮਾਨਸਿਕ ਪੀੜਾ ਨੂੰ ਹੰਢਾਇਆ ਹੈ, ਪਰ ਅੱਜ ਉਹ ਨਵੀਂ ਸ਼ੁਰੂਆਤ ਕਰਨ ਅਤੇ ਸਮਾਜ ਦੀ ਸੇਵਾ ਕਰਨ ਲਈ ਪੂਰੀ ਤਰ੍ਹਾਂ ਤਿਆਰ ਹਨ।”
ਮੁੱਖ ਮੰਤਰੀ ਨੇ ਕਿਹਾ, “ਇਹ ਨੌਜਵਾਨ ਨਸ਼ੇ ਦੀ ਬਿਮਾਰੀ ‘ਤੇ ਜਿੱਤ ਪ੍ਰਾਪਤ ਕਰ ਚੁੱਕੇ ਹਨ ਅਤੇ ਹੁਣ ਆਪਣੇ ਤਜਰਬੇ ਸਾਂਝੇ ਕਰਕੇ ਦੂਜਿਆਂ ਦੀ ਮਦਦ ਕਰ ਸਕਦੇ ਹਨ।” ਉਨ੍ਹਾਂ ਅੱਗੇ ਕਿਹਾ, “ਪੰਜਾਬ ਸਰਕਾਰ ਨਸ਼ਾ ਪੀੜਤਾਂ ਦੇ ਮੁੜ-ਵਸੇਬੇ ਲਈ ਲਗਾਤਾਰ ਯਤਨ ਕਰ ਰਹੀ ਹੈ ਅਤੇ ਸੂਬੇ ਭਰ ਵਿੱਚ ਆਧੁਨਿਕ ਸਹੂਲਤਾਂ ਨਾਲ ਲੈਸ ਵਿਸ਼ਵ ਪੱਧਰੀ ਮੁੜ-ਵਸੇਬਾ ਕੇਂਦਰ ਸਥਾਪਤ ਕੀਤੇ ਜਾ ਰਹੇ ਹਨ।”
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਗੇ ਐਲਾਨ ਕੀਤਾ ਕਿ 15 ਜੁਲਾਈ ਤੱਕ ਪੰਜਾਬ ਭਰ ਵਿੱਚ ਲਗਭਗ 3,100 ਪਿੰਡਾਂ ਦੇ ਖੇਡ ਮੈਦਾਨ ਅਤੇ 3,000 ਜਿੰਮ ਚਾਲੂ ਹੋ ਜਾਣਗੇ ਤਾਂ ਜੋ ਨੌਜਵਾਨਾਂ ਦੀ ਅਥਾਹ ਊਰਜਾ ਨੂੰ ਸਕਾਰਾਤਮਕ ਦਿਸ਼ਾ ਵਿੱਚ ਬਦਲਿਆ ਜਾ ਸਕੇ।
ਸਮਾਗਮ ਵਿੱਚ ਹਾਜ਼ਰ ਨਸ਼ਾ ਮੁਕਤ ਹੋਏ ਸਾਰੇ ਨੌਜਵਾਨਾਂ ਨੂੰ ਵਧਾਈ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਹ ਦੁਖਦਾਇਕ  ਅਤੀਤ ਨੂੰ ਪਿੱਛੇ ਛੱਡ ਕੇ ਸੁਨਹਿਰੇ ਭਵਿੱਖ ਵੱਲ ਵਧ ਚੁੱਕੇ ਹਨ। ਮੁੱਖ ਮੰਤਰੀ ਨੇ ਭਰੋਸਾ ਦਿੱਤਾ ਕਿ ਪੰਜਾਬ ਸਰਕਾਰ ਇਸ ਨੇਕ ਮਿਸ਼ਨ ਵਿੱਚ ਉਨ੍ਹਾਂ ਨੂੰ ਹਰ ਸੰਭਵ ਸਹਿਯੋਗ ਦੇਵੇਗੀ। ਉਨ੍ਹਾਂ ਕਿਹਾ, “ਰੰਗਲੇ ਪੰਜਾਬ ਦੇ ਸੁਪਨੇ ਨੂੰ ਪੂਰਾ ਕਰਨ ਲਈ ਹੁਣ ਸਿਰਫ਼ ਇੱਕ ਹੀ ਰੰਗ ਬਾਕੀ ਰਹਿ ਗਿਆ ਹੈ ਅਤੇ ਉਹ ਵੀ ਜਲਦੀ ਹੀ ਭਰ ਦਿੱਤਾ ਜਾਵੇਗਾ ਕਿਉਂਕਿ ਪੰਜਾਬ ਛੇਤੀ ਹੀ ਪੂਰੀ ਤਰ੍ਹਾਂ ਨਸ਼ਾ ਮੁਕਤ ਹੋ ਜਾਵੇਗਾ।”
ਸੂਬੇ ਦੀਆਂ ਪ੍ਰਾਪਤੀਆਂ ‘ਤੇ ਚਾਨਣਾ ਪਾਉਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਸਰਕਾਰੀ ਸਕੂਲਾਂ ਵਿੱਚ ਮਿਆਰੀ ਸਿੱਖਿਆ ਯਕੀਨੀ ਬਣਾ ਕੇ ਸਿੱਖਿਆ ਦੇ ਖੇਤਰ ਦਾ ਕਾਇਆ-ਕਲਪ ਕੀਤਾ ਹੈ, ਜਿਸ ਸਦਕਾ ਪੰਜਾਬ, ਕੇਰਲ ਅਤੇ ਕਈ ਹੋਰ ਸੂਬਿਆਂ ਨੂੰ ਪਛਾੜ ਕੇ 27ਵੇਂ ਨੰਬਰ ਤੋਂ ਪਹਿਲੇ ਨੰਬਰ ’ਤੇ ਆਇਆ ਹੈ।
ਉਨ੍ਹਾਂ ਕਿਹਾ ਕਿ ਗਰੀਬੀ ਨੂੰ ਖ਼ਤਮ ਕਰਨ ਲਈ ਸਿੱਖਿਆ ਸਭ ਤੋਂ ਵੱਡਾ ਹਥਿਆਰ ਹੈ। “ਸਾਡੇ ਸਕੂਲਾਂ ਵਿੱਚ ਪੜ੍ਹਨ ਵਾਲੇ ਬੱਚੇ ਭਲਕੇ ਉੱਚ ਅਧਿਕਾਰੀ ਬਣਨਗੇ ਅਤੇ ਆਪਣੇ ਪਰਿਵਾਰਾਂ ਨੂੰ ਗਰੀਬੀ ਵਿੱਚੋਂ ਕੱਢਣ ਵਿੱਚ ਮਦਦ ਕਰਨਗੇ। ਸਿਰਫ਼ ਕਾਰਡ ਜਾਂ ਮੁਫ਼ਤ ਦੀਆਂ ਸਹੂਲਤਾਂ ਗਰੀਬੀ ਖ਼ਤਮ ਨਹੀਂ ਕਰ ਸਕਦੀਆਂ, ਪਰ ਸਿੱਖਿਆ ਵਿੱਚ ਅਜਿਹਾ ਕਰਨ ਦੀ ਤਾਕਤ ਤੇ ਸਮਰੱਥਾ ਜ਼ਰੂਰ ਹੈ।”
ਮੁੱਖ ਮੰਤਰੀ ਨੇ ਦੱਸਿਆ ਕਿ ਪੰਜਾਬ ਦੇ ਲਗਭਗ 65 ਲੱਖ ਪਰਿਵਾਰਾਂ ਵਿੱਚੋਂ 17.47 ਲੱਖ ਪਰਿਵਾਰਾਂ ਨੂੰ ਪਹਿਲਾਂ ਹੀ ‘ਮੁੱਖ ਮੰਤਰੀ ਸਿਹਤ ਯੋਜਨਾ ਕਾਰਡ’ ਮਿਲ ਚੁੱਕੇ ਹਨ, ਜਿਸ ਨਾਲ ਉਹ ਮੁਫ਼ਤ ਇਲਾਜ ਦਾ ਲਾਭ ਲੈ ਸਕਦੇ ਹਨ। ਉਨ੍ਹਾਂ ਅੱਗੇ ਦੱਸਿਆ ਕਿ ਇਸ ਯੋਜਨਾ ਤਹਿਤ ਲਾਭਪਾਤਰੀਆਂ ਨੂੰ ਹੁਣ ਤੱਕ ਲਗਭਗ 650 ਕਰੋੜ ਰੁਪਏ ਦਾ ਕੈਸ਼ਲੈੱਸ ਇਲਾਜ ਮੁਹੱਈਆ ਕਰਵਾਇਆ ਜਾ ਚੁੱਕਾ ਹੈ।
ਸੂਬਾ ਸਰਕਾਰ ਦੀਆਂ ਹੋਰ ਪ੍ਰਾਪਤੀਆਂ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਹੁਣ ਸਿੰਚਾਈ ਲਈ 80 ਫ਼ੀਸਦ ਨਹਿਰੀ ਪਾਣੀ ਦੀ ਵਰਤੋਂ ਕਰ ਰਿਹਾ ਹੈ, ਕਿਸਾਨਾਂ ਨੂੰ ਦਿਨ ਵੇਲੇ ਬਿਜਲੀ ਮਿਲ ਰਹੀ ਹੈ, ਸੜਕ ਸੁਰੱਖਿਆ ਫੋਰਸ (ਐਸਐਸਐਫ) ਨੇ ਸੜਕ ਹਾਦਸਿਆਂ ਵਿੱਚ ਹੁਣ ਤੱਕ ਲਗਭਗ 3,000 ਜਾਨਾਂ ਬਚਾਈਆਂ ਹਨ, ਲਗਭਗ 90 ਫ਼ੀਸਦ ਘਰਾਂ ਨੂੰ ਮੁਫ਼ਤ ਬਿਜਲੀ ਮਿਲ ਰਹੀ ਹੈ ਅਤੇ ਕਈ ਹੋਰ ਭਲਾਈ ਸਕੀਮਾਂ ਰਾਹੀਂ ਲੋਕਾਂ ਨੂੰ ਵੱਡਾ ਲਾਭ ਪਹੁੰਚਾਇਆ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਇਸ ਸਮਾਗਮ ਵਿੱਚ ਉਨ੍ਹਾਂ ਲੋਕਾਂ ਨੂੰ ਸਨਮਾਨਿਤ ਕੀਤਾ ਗਿਆ ਹੈ, ਜਿਨ੍ਹਾਂ ਨੇ ਨਸ਼ੇ ਦੀ ਲਤ ‘ਤੇ ਸਫ਼ਲਤਾਪੂਰਵਕ ਕਾਬੂ ਪਾਇਆ ਹੈ ਅਤੇ ਦੋ ਸਾਲਾਂ ਤੋਂ ਵੱਧ ਸਮੇਂ ਤੋਂ ਨਸ਼ਾ ਮੁਕਤ (ਸੰਜਮ) ਰਹੇ ਹਨ। ਉਨ੍ਹਾਂ ਕਿਹਾ, “ਇਹ ਵਿਅਕਤੀ ਅਸਲੀ ‘ਸੂਰਮੇ’ ਹਨ ਕਿਉਂਕਿ ਇਨ੍ਹਾਂ ਹਿੰਮਤ ਅਤੇ ਜਜ਼ਬੇ ਨਾਲ ਨਸ਼ੇ ‘ਤੇ ਜਿੱਤ ਹਾਸਲ ਕੀਤੀ ਹੈ। ਅੱਜ ਦਾ ਇਹ ਸਮਾਗਮ ਪੰਜਾਬ ਦੀ ਨਸ਼ਿਆਂ ਵਿਰੁੱਧ ਚੱਲ ਰਹੀ ਜੰਗ ਵਿੱਚ ਨਵੇਂ ਅਧਿਆਏ ਦੀ ਸ਼ੁਰੂਆਤ ਹੈ।”
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਸੂਰਮੇ ਹੁਣ ‘ਅੰਬੈਸਡਰ ਆਫ਼ ਰਿਕਵਰੀ’ ਵਜੋਂ ਸਰਕਾਰ ਦੇ ਨਾਲ ਮਿਲ ਕੇ ਕੰਮ ਕਰਨਗੇ, ਜੋ ਹੋਰਨਾਂ ਲੋਕਾਂ ਨੂੰ ਨਸ਼ੇ ਦੀ ਲਤ ਤੋਂ ਛੁਟਕਾਰਾ ਪਾਉਣ ਅਤੇ ਆਪਣੀ ਜ਼ਿੰਦਗੀ ਨੂੰ ਮੁੜ ਨਵੇਂ ਸਿਰਿਓਂ ਸ਼ੁਰੂ ਕਰਨ ਲਈ ਪ੍ਰੇਰਿਤ ਕਰਨਗੇ।
ਮੁੱਖ ਮੰਤਰੀ ਨੇ ਕਿਹਾ ਕਿ ਸੂਰਮਾ ਪ੍ਰੋਗਰਾਮ ਦੀ ਸ਼ੁਰੂਆਤ ਪੰਜਾਬ ਭਰ ਵਿੱਚ ਵਿਆਪਕ ਮੁੜ-ਵਸੇਬਾ ਪ੍ਰੋਗਰਾਮਾਂ ਅਤੇ ਮਜ਼ਬੂਤ ਸਮਾਜਿਕ ਸਹਾਇਤਾ ਪ੍ਰਣਾਲੀਆਂ ਦੇ ਉਸਾਰੂ ਪ੍ਰਭਾਵ ਦਾ ਇੱਕ ਵੱਡਾ ਸਬੂਤ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀ ਵਿਰਾਸਤ ਵਿੱਚ ਡੂੰਘੀ ਤਰ੍ਹਾਂ ਰਚਿਆ ‘ਸੂਰਮਾ’ ਸ਼ਬਦ ਫੌਲਾਦੀ ਹਿੰਮਤ ਦਾ ਪ੍ਰਤੀਕ ਹੈ, ਜੋ ਇਨ੍ਹਾਂ ਵਿਅਕਤੀਆਂ ਦੁਆਰਾ ਆਪਣੀ ਅਟੁੱਟ ਇੱਛਾ ਸ਼ਕਤੀ ਪ੍ਰਤੀ ਪੂਰੀ ਵਚਨਬੱਧਤਾ ਸਦਕਾ ਆਪਣੀ ਜ਼ਿੰਦਗੀ ਨੂੰ ਮੁੜ ਸੁਰਜੀਤ ਕਰਨ ਦੇ ਦ੍ਰਿੜ ਇਰਾਦੇ ਨੂੰ ਦਰਸਾਉਂਦਾ ਹੈ।
ਸਰਕਾਰ ਦੇ ਸੰਕਲਪ ਨੂੰ ਦੁਹਰਾਉਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਾਡੀ ਸਰਕਾਰ ਨਸ਼ਿਆਂ ਦੇ ਖ਼ਾਤਮੇ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਇਹ ਯਕੀਨੀ ਬਣਾ ਰਹੀ ਹੈ ਕਿ ਨਸ਼ੇ ਤੋਂ ਪ੍ਰਭਾਵਿਤ ਹਰ ਪਰਿਵਾਰ ਨੂੰ ਇਲਾਜ ਲਈ ਲੋੜੀਂਦੀ ਸਹਾਇਤਾ ਮਿਲੇ।
ਮੁੱਖ ਮੰਤਰੀ ਨੇ ਕਿਹਾ ਕਿ ਇਹ ਸਮਾਗਮ ਸਿਰਫ਼ ਇਨ੍ਹਾਂ ਵਿਅਕਤੀਆਂ ਦੀ ਰਿਕਵਰੀ ਲਈ ਨਹੀਂ, ਉਨ੍ਹਾਂ  ਦੇ ਨਵੇਂ ਜੀਵਨ ਨੂੰ ਸਮਰਪਿਤ ਹੈ। ਉਨ੍ਹਾਂ ਕਿਹਾ, “ਇਹ ਸੂਰਮੇ ਆਪਣੇ ਪਰਿਵਾਰਾਂ ਅਤੇ ਸਮਾਜ ਲਈ ਉਮੀਦ ਦੀ ਕਿਰਨ ਹਨ। ਇਨ੍ਹਾਂ ਦਾ ਸਫ਼ਰ ਇਹ ਸਾਬਤ ਕਰਦਾ ਹੈ ਕਿ ਦ੍ਰਿੜ ਇਰਾਦੇ, ਪਰਿਵਾਰਕ ਸਹਿਯੋਗ ਅਤੇ ਮਿਆਰੀ ਸਿਹਤ ਸਹੂਲਤਾਂ ਤੱਕ ਪਹੁੰਚ ਰਾਹੀਂ ਨਸ਼ੇ ਤੋਂ ਮੁਕਤੀ ਸੰਭਵ ਹੈ।”
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਆਪ ਸਰਕਾਰ ਇਹ ਯਕੀਨੀ ਬਣਾਉਣ ਲਈ ਵਚਨਬੱਧ ਹੈ ਕਿ ਨਸ਼ੇ ਵਿਰੁੱਧ ਲੜ ਰਹੇ ਹਰ ਵਿਅਕਤੀ ਨੂੰ ਢੁਕਵਾਂ ਇਲਾਜ ਮਿਲੇ ਅਤੇ ਉਹ ਸਮਾਜ ਦੀ ਮੁੱਖ ਧਾਰਾ ਵਿੱਚ ਮੁੜ ਸ਼ਾਮਲ ਹੋ ਸਕੇ।
ਮੁੱਖ ਮੰਤਰੀ ਨੇ ਕਿਹਾ ਕਿ ਇਹ ਸੂਰਮੇ ਇਸ ਗੱਲ ਦਾ ਜਿਉਂਦਾ ਜਾਗਦਾ ਸਬੂਤ ਹਨ ਕਿ ਸਮੇਂ ਸਿਰ ਸਹਾਇਤਾ ਮਿਲਣ ਨਾਲ ਉਨ੍ਹਾਂ ਜ਼ਿੰਦਗੀਆਂ ਨੂੰ ਮੁੜ ਸੁਰਜੀਤ ਕੀਤਾ ਜਾ ਸਕਦਾ ਹੈ ਜੋ ਸ਼ਾਇਦ ਨਸ਼ਿਆਂ ਕਾਰਨ ਬਰਬਾਦ ਹੋ ਸਕਦੀਆਂ ਸਨ। ਉਨ੍ਹਾਂ ਕਿਹਾ, “ਸਿਹਤਯਾਬ ਹੋਏ ਵਿਅਕਤੀਆਂ ਨੂੰ ਵਿਸ਼ੇਸ਼ ਤੌਰ ‘ਤੇ ਤਿਆਰ ਕੀਤੀਆਂ ਗਈਆਂ ਪ੍ਰੋਮਿਸ ਰਿੰਗਜ਼ (ਛਾਪਾਂ) ਅਤੇ ਬਾਜ਼ ਦੇ ਚਿੰਨ੍ਹ ਵਾਲੀਆਂ ਵਰਦੀਆਂ ਨਾਲ ਸਨਮਾਨਿਤ ਕੀਤਾ ਗਿਆ ਹੈ, ਜੋ ਨਸ਼ਾ ਮੁਕਤ ਪੰਜਾਬ ਦੇ ਮਿਸ਼ਨ ਵਿੱਚ ਹਿੰਮਤ, ਤਾਕਤ ਅਤੇ ਪੰਜਾਬੀਅਤ ਦਾ ਪ੍ਰਤੀਕ ਹਨ।”
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਰਮਾ ਪਹਿਲਕਦਮੀ ਪੰਜਾਬ ਸਰਕਾਰ ਦੀ ਨਸ਼ਿਆਂ ਦੇ ਖ਼ਾਤਮੇ ਲਈ ਅਟੁੱਟ ਵਚਨਬੱਧਤਾ ਨੂੰ ਦਰਸਾਉਂਦੀ ਹੈ ਜਿਸ ਨੇ ਪਿਛਲੇ ਕਈ ਸਾਲਾਂ ਤੋਂ ਸੂਬੇ ‘ਚ ਤਬਾਹੀ ਮਚਾ ਰੱਖੀ ਸੀ। ਉਨ੍ਹਾਂ ਕਿਹਾ, “ਇਹ ਵਿਅਕਤੀ ‘ਯੁੱਧ ਨਸ਼ਿਆਂ ਵਿਰੁੱਧ’ ਦੀ ਅਸਲ ਭਾਵਨਾ ਨੂੰ ਦਰਸਾਉਂਦੇ ਹਨ। ਉਨ੍ਹਾਂ ਦੀ ਸਖ਼ਤ ਮਿਹਨਤ, ਹਿੰਮਤ ਅਤੇ ਦ੍ਰਿੜ ਇਰਾਦਾ ਰੰਗਲਾ ਪੰਜਾਬ ਬਣਾਉਣ ਦੀ ਦਿਸ਼ਾ ਵਿੱਚ ਅਹਿਮ ਜ਼ਰੀਆ ਹਨ।”
ਮੁੱਖ ਮੰਤਰੀ ਨੇ ਹਰ ਸੂਰਮੇ ਨੂੰ ਸਰਕਾਰ ਵੱਲੋਂ ਪੂਰਨ ਸਹਿਯੋਗ ਦਾ ਭਰੋਸਾ ਦਿੰਦਿਆਂ ਕਿਹਾ ਕਿ ਉਹ ਹੁਣ ਦੂਜਿਆਂ ਨੂੰ ਨਸ਼ੇ ਦੀ ਲਤ ਤੋਂ ਛੁਟਕਾਰਾ ਪਾਉਣ ਵਿੱਚ ਮਦਦ ਕਰਕੇ ਉਮੀਦ ਦੇ ਦੂਤ ਬਣਨਗੇ। ਉਨ੍ਹਾਂ ਕਿਹਾ, “ਪੰਜਾਬ ਸਰਕਾਰ ਨਸ਼ਾ ਛਡਾਊ ਕੇਂਦਰਾਂ, ਹੁਨਰ ਵਿਕਾਸ ਪ੍ਰੋਗਰਾਮਾਂ ਵਿੱਚ ਨਿਵੇਸ਼ ਕਰਨਾ ਜਾਰੀ ਰੱਖੇਗੀ ਅਤੇ ਨਸ਼ੇ ਦੀ ਲਤ ਨਾਲ ਜੁੜੇ ਕਲੰਕ ਨੂੰ ਖ਼ਤਮ ਕਰਨ ਲਈ ਯਤਨਸ਼ੀਲ ਰਹੇਗੀ ਤਾਂ ਜੋ ਹਰ ਸਿਹਤਯਾਬ ਹੋਇਆ ਵਿਅਕਤੀ ਬਿਹਤਰ ਰੋਜ਼ਗਾਰ ਦੇ ਮੌਕਿਆਂ ਨਾਲ ਸਨਮਾਨਜਨਕ ਜੀਵਨ ਬਤੀਤ ਕਰ ਸਕੇ।”
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇਹ ਵੀ ਦੁਹਰਾਇਆ ਕਿ ਜਿੱਥੇ ਸਰਕਾਰ ਨਸ਼ਿਆਂ ਰਾਹੀਂ ਪੰਜਾਬ ਨੂੰ ਨੁਕਸਾਨ ਪਹੁੰਚਾਉਣ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕਰੇਗੀ, ਉੱਥੇ ਹੀ ਮਦਦ ਦੀ ਮੰਗ ਕਰਨ ਵਾਲੇ ਹਰ ਵਿਅਕਤੀ ਨੂੰ ਪੂਰਾ ਸਹਿਯੋਗ ਦੇਣਾ ਜਾਰੀ ਰੱਖੇਗੀ। ਉਨ੍ਹਾਂ ਕਿਹਾ, “ਇਹ ‘ਯੁੱਧ ਨਸ਼ਿਆਂ ਵਿਰੁੱਧ ਪੜਾਅ-2’ ਦਾ ਅਸਲ ਉਦੇਸ਼ ਹੈ।”
ਮੁੱਖ ਮੰਤਰੀ ਨੇ ਨਸ਼ਿਆਂ ਵਿਰੁੱਧ ਲੜ ਰਹੇ ਹਰ ਵਿਅਕਤੀ ਨੂੰ ਸਮਰਪਿਤ ਇੱਕ ਪ੍ਰੇਰਨਾਦਾਇਕ ਗੀਤ ਵੀ ਲਾਂਚ ਕੀਤਾ ਅਤੇ ਐਲਾਨ ਕੀਤਾ ਕਿ ਸੂਰਮਾ ਪ੍ਰੋਗਰਾਮ ਹੁਣ ਪੰਜਾਬ ਦੇ ਹਰ ਜ਼ਿਲ੍ਹੇ ਅਤੇ ਪਿੰਡ ਤੱਕ ਪਹੁੰਚੇਗਾ।
ਉਨ੍ਹਾਂ ਕਿਹਾ ਕਿ ਜਿਨ੍ਹਾਂ ਵਿਅਕਤੀਆਂ ਨੇ ਨਸ਼ਾ ਛਡਾਊ ਇਲਾਜ ਸਫ਼ਲਤਾਪੂਰਵਕ ਪੂਰਾ ਕਰ ਲਿਆ ਹੈ ਅਤੇ ਘੱਟੋ-ਘੱਟ ਦੋ ਸਾਲਾਂ ਤੋਂ ਨਸ਼ੇ ਤੋਂ ਦੂਰੀ ਬਣਾਈ ਰੱਖੀ ਹੈ, ਉਹ ਵਟਸਐਪ ਉੱਪਰ 9779142200 ‘ਤੇ “Soorma” ਮੈਸੇਜ ਭੇਜ ਕੇ ਇਸ ਪ੍ਰੋਗਰਾਮ ਲਈ ਖ਼ੁਦ ਨੂੰ ਰਜਿਸਟਰ ਕਰ ਸਕਦੇ ਹਨ।
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਯੋਗ ਵਿਅਕਤੀਆਂ ਨੂੰ ਉਨ੍ਹਾਂ ਦੀ ਬੇਮਿਸਾਲ ਹਿੰਮਤ ਲਈ ਮਾਨਤਾ ਦਿੱਤੀ ਜਾਵੇਗੀ ਅਤੇ ਉਹ ਪੰਜਾਬ ਦੀ ਨਸ਼ਿਆਂ ਵਿਰੁੱਧ ਚੱਲ ਰਹੀ ਜੰਗ ਵਿੱਚ ਚੈਂਪੀਅਨ ਵਜੋਂ ਸੇਵਾ ਕਰਨਗੇ। ਉਨ੍ਹਾਂ ਕਿਹਾ, “ਸੂਰਮਾ ਪਹਿਲਕਦਮੀ ਰਾਹੀਂ ਪੰਜਾਬ ਸਰਕਾਰ ਇੱਕ ਮਜ਼ਬੂਤ ਨੈੱਟਵਰਕ ਤਿਆਰ ਕਰ ਰਹੀ ਹੈ ਜੋ ਨਸ਼ੇ ਕਰਕੇ ਪਈ ਨਿਰਾਸ਼ਾ ਨੂੰ ਚੁਣੌਤੀ ਦਿੰਦਿਆਂ ਪੀੜਤਾਂ ਦੀਆਂ ਜ਼ਿੰਦਗੀਆਂ ਨੂੰ ਮੁੜ ਲੀਹ ‘ਤੇ ਲਿਆਉਣ ਅਤੇ ਉਨ੍ਹਾਂ ਦਾ ਸਨਮਾਨ ਬਹਾਲ ਕਰਨ ਵਿੱਚ ਮਦਦ ਕਰੇਗਾ।”
ਉਨ੍ਹਾਂ ਕਿਹਾ ਕਿ ਲਗਭਗ ਇੱਕ ਸਾਲ ਤਿੰਨ ਮਹੀਨੇ ਪਹਿਲਾਂ ‘ਯੁੱਧ ਨਸ਼ਿਆਂ ਵਿਰੁੱਧ’ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਪੰਜਾਬ ਨੇ ਆਪਣੀ ਨਸ਼ਾ ਵਿਰੋਧੀ ਮੁਹਿੰਮ ਵਿੱਚ ਮਹੱਤਵਪੂਰਨ ਸਫ਼ਲਤਾ ਦਰਜ ਕੀਤੀ ਹੈ।
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬੇ ਦੇ ਸਾਰੇ ਜ਼ਿਲ੍ਹਿਆਂ ਵਿੱਚ ਆਧੁਨਿਕ ਇਲਾਜ ਸਹੂਲਤਾਂ, ਕੌਂਸਲਿੰਗ ਸੇਵਾਵਾਂ ਅਤੇ ਫਾਲੋਅੱਪ ਸਪੋਰਟ ਨਾਲ ਲੈਸ ਅਤਿ-ਆਧੁਨਿਕ ਨਸ਼ਾ ਛਡਾਊ ਕੇਂਦਰ ਸਥਾਪਤ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ‘ਸੂਰਮਾ ਰਿਕੋਗਨੀਸ਼ਨ ਪ੍ਰੋਗਰਾਮ’  ਨਸ਼ੇ ਅਤੇ ਰਿਕਵਰੀ ਨਾਲ ਜੁੜੇ ਕਲੰਕ ਨੂੰ ਹਟਾ ਕੇ ਇਨ੍ਹਾਂ ਪ੍ਰਾਪਤੀਆਂ ਨੂੰ ਹੋਰ ਮਜ਼ਬੂਤ ਕਰਦਾ ਹੈ ਅਤੇ ਨਾਲ ਹੀ ਅਜਿਹਾ ਸਹਾਇਤਾ ਨੈੱਟਵਰਕ ਤਿਆਰ ਕਰਦਾ ਹੈ ਜੋ ਨਸ਼ੇ ਵਿਰੁੱਧ ਲੜ ਰਹੇ ਦੂਜੇ ਲੋਕਾਂ ਨੂੰ ਇਲਾਜ ਕਰਵਾਉਣ ਲਈ ਪ੍ਰੇਰਿਤ ਕਰੇ।

Leave a Reply

Your email address will not be published.


*


HACK LINKS - TO BUY WRITE IN TELEGRAM - @TomasAnderson777 Hacked Links Hacked Links Hacked Links Hacked Links Hacked Links Hacked Links cryptocurrency exchange 100services https://www.vapeciga.com/affiliate/track-482917-link https://puffbarwholesale.com/affiliate/track-933738-link hi88 new88 789bet 777PUB mega888 1xbet 1xbet plinko Tigrinho Interwin