ਹਰਿਆਣਾ ਵਿੱਚ ਹੋਵੇਗਾ ਹਰਿਆਣਾ ਦੀ ਉਦਯੋਗਿਕ ਸਮਰਥਾ ਅਤੇ ਨਿਵੇਸ਼ ਸੰਭਾਵਨਾਵਾਂ-23-24 ਅਗਸਤ ਨੂੰ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੀ ਅਗਵਾਈ ਹੇਠ ਹੋਵੇਗਾ ਨਿਵੇਸ਼ ਸੰਪਰਕ ਪ੍ਰੋਗਰਾਮ
ਚੰਡੀਗੜ੍ਹ,
( ਜਸਟਿਸ ਨਿਊਜ਼ )
ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ 23 ਅਤੇ 24 ਅਗਸਤ ਨੂੰ ਮੁੰਬਈ ਵਿੱਚ ਉੱਚ ਪੱਧਰੀ ਨਿਵੇਸ਼ ਸੰਪਰਕ ਪ੍ਰੋਗਰਾਮ ਵਿੱਚ ਹਿੱਸਾ ਲੈਣਗੇ। ਇਸ ਪ੍ਰੋਗਰਾਮ ਰਾਹੀਂ ਹਰਿਆਣਾ ਵਿੱਚ ਨਿਵੇਸ਼ ਦੀਆਂ ਸੰਭਾਵਨਾਵਾਂ ਨੂੰ ਦੇਸ਼-ਵਿਦੇਸ਼ ਦੇ ਪ੍ਰਮੁੱਖ ਉਦਯੋਗਪਤੀਆਂ ਅਤੇ ਨਿਵੇਸ਼ਕਾਂ ਸਾਹਮਣੇ ਰੱਖਿਆ ਜਾਵੇਗਾ। ਇਹ ਪ੍ਰੋਗਰਾਮ ਅਪ੍ਰੈਲ 2027 ਵਿੱਚ ਪ੍ਰਸਤਾਵਿਤ ‘ਹੈਪਨਿੰਗ ਹਰਿਆਣਾ ਗਲੋਬਲ ਇਨਵੈਸਟਰ ਸਮਿਟ-2.0’ ਦੀਆਂ ਤਿਆਰੀਆਂ ਵੱਲ ਇੱਕ ਮਹੱਤਵਪੂਰਨ ਕਦਮ ਹੋਵੇਗਾ। ਇਸ ਦੌਰਾਨ ਮੁੱਖ ਮੰਤਰੀ ਦੇ ਨਾਲ ਹਰਿਆਣਾ ਦੇ ਉਦਯੋਗ ਅਤੇ ਵਣਜ ਮੰਤਰੀ ਰਾਓ ਨਰਬੀਰ ਸਿੰਘ, ਉਦਯੋਗ ਅਤੇ ਵਣਜ ਵਿਭਾਗ ਦੇ ਕਮਿਸ਼ਨਰ ਅਤੇ ਸਕੱਤਰ ਡਾ. ਅਮਿਤ ਕੁਮਾਰ ਅਗਰਵਾਲ ਸਮੇਤ ਸੀਨੀਅਰ ਅਧਿਕਾਰੀ ਵੀ ਮੌਜੂਦ ਰਹਿਣਗੇ।
ਉਦਯੋਗ ਅਤੇ ਵਣਜ ਵਿਭਾਗ ਦੇ ਕਮਿਸ਼ਨਰ ਅਤੇ ਸਕੱਤਰ ਡਾ. ਅਮਿਤ ਕੁਮਾਰ ਅਗਰਵਾਲ ਨੇ ਦੱਸਿਆ ਕਿ ਇਸ ਦੌਰੇ ਦਾ ਉਦੇਸ਼ ਹਰਿਆਣਾ ਵਿੱਚ ਨਵੇਂ ਨਿਵੇਸ਼ ਨੂੰ ਆਕਰਸ਼ਿਤ ਕਰਨਾ, ਉਦਯੋਗਿਕ ਵਿਕਾਸ ਨੂੰ ਰਫ਼ਤਾਰ ਦੇਣਾ, ਆਧੁਨਿਕ ਤਕਨਾਲੋਜੀ ਨੂੰ ਉਤਸ਼ਾਹਿਤ ਕਰਨਾ ਅਤੇ ਨੌਜਵਾਨਾਂ ਲਈ ਰੁਜ਼ਗਾਰ ਦੇ ਨਵੇਂ ਮੌਕੇ ਪੈਦਾ ਕਰਨਾ ਹੈ। ਇਸ ਦੇ ਨਾਲ ਹੀ ਇਹ ਪਹਿਲਕਦਮੀ ‘ਵਿਕਸਿਤ ਭਾਰਤ-2047’ ਦੇ ਟੀਚੇ ਨੂੰ ਪੂਰਾ ਕਰਨ ਵਿੱਚ ਹਰਿਆਣਾ ਦੀ ਭੂਮਿਕਾ ਨੂੰ ਹੋਰ ਮਜ਼ਬੂਤ ਕਰੇਗੀ।
*ਪ੍ਰਵਾਸੀ ਹਰਿਆਣਵੀਆਂ ਅਤੇ ਉਦਯੋਗ ਜਗਤ ਨਾਲ ਹੋਵੇਗਾ ਸੰਵਾਦ*
23 ਅਗਸਤ ਨੂੰ ਮੁੱਖ ਮੰਤਰੀ ਪ੍ਰਵਾਸੀ ਹਰਿਆਣਵੀਆਂ ਨਾਲ ਸੰਵਾਦ ਅਤੇ ਰਾਤ ਦੇ ਭੋਜਨ ਦੇ ਪ੍ਰੋਗਰਾਮ ਵਿੱਚ ਸ਼ਾਮਲ ਹੋਣਗੇ। ਇਸ ਦੌਰਾਨ ਹਰਿਆਣਾ ਦੀ ਅਮੀਰ ਸੱਭਿਆਚਾਰਕ ਵਿਰਾਸਤ ਅਤੇ ਵਿਕਾਸ ਯਾਤਰਾ ਨੂੰ ਦਰਸਾਉਂਦੀ ਸੱਭਿਆਚਾਰਕ ਪੇਸ਼ਕਾਰੀ ਦਿੱਤੀ ਜਾਵੇਗੀ। ਇਸ ਦੇ ਨਾਲ ਹੀ ‘ਵਿਰਾਸਤ ਤੋਂ ਮੈਤਰੀਪੂਰਨ ਹਰਿਆਣਾ’ ਵਿਸ਼ੇ ’ਤੇ ਆਡੀਓ-ਵਿਜ਼ੂਅਲ ਪ੍ਰਸਤੁਤੀ ਰਾਹੀਂ ਸੂਬੇ ਦੀ ਵਿਕਾਸ ਯਾਤਰਾ ਨੂੰ ਦਰਸਾਇਆ ਜਾਵੇਗਾ। ਪ੍ਰੋਗਰਾਮ ਵਿੱਚ ਪ੍ਰਵਾਸੀ ਹਰਿਆਣਾ ਪ੍ਰਤੀਨਿਧੀਆਂ ਅਤੇ ਉਦਯੋਗ ਜਗਤ ਦੇ ਪ੍ਰਮੁੱਖ ਵਿਅਕਤੀਆਂ ਨਾਲ ਸੰਵਾਦ ਵੀ ਹੋਵੇਗਾ।
*ਨਿਵੇਸ਼ਕਾਂ ਨਾਲ ਸਿੱਧਾ ਸੰਵਾਦ*
24 ਅਗਸਤ ਨੂੰ ਮੁੱਖ ਮੰਤਰੀ ਨਿਵੇਸ਼ਕ ਸੰਮੇਲਨ ਵਿੱਚ ਸ਼ਾਮਲ ਹੋਣਗੇ। ਇਸ ਤੋਂ ਇਲਾਵਾ ਨਿੱਜੀ ਇਕਵਿਟੀ ਅਤੇ ਵੈਂਚਰ ਕੈਪੀਟਲ ਨਾਲ ਜੁੜੇ ਪ੍ਰਤੀਨਿਧੀਆਂ ਅਤੇ ਪ੍ਰਮੁੱਖ ਉਦਯੋਗਪਤੀਆਂ ਨਾਲ ਵੀ ਮੀਟਿੰਗਾਂ ਕੀਤੀਆਂ ਜਾਣਗੀਆਂ। ਨਿਵੇਸ਼ਕ ਸੰਮੇਲਨ ਵਿੱਚ ਹਰਿਆਣਾ ਦੀਆਂ ਨਿਵੇਸ਼ ਸੰਭਾਵਨਾਵਾਂ, ਸਰਕਾਰ ਦੀਆਂ ਨੀਤੀਆਂ ਅਤੇ ਅਪ੍ਰੈਲ 2027 ਵਿੱਚ ਹੋਣ ਵਾਲੇ ‘ਹੈਪਨਿੰਗ ਹਰਿਆਣਾ ਗਲੋਬਲ ਇਨਵੈਸਟਰ ਸਮਿਟ-2.0’ ਬਾਰੇ ਜਾਣਕਾਰੀ ਦਿੱਤੀ ਜਾਵੇਗੀ। ਇਸ ਦੌਰਾਨ ਉਦਯੋਗ ਜਗਤ ਦੇ ਪ੍ਰਤੀਨਿਧੀ ਵੀ ਆਪਣੇ ਵਿਚਾਰ ਸਾਂਝੇ ਕਰਨਗੇ। ਇਸ ਮੌਕੇ ਸਮਝੌਤਾ ਪੱਤਰਾਂ ਦਾ ਆਦਾਨ-ਪ੍ਰਦਾਨ ਵੀ ਹੋਵੇਗਾ।
*ਇਨ੍ਹਾਂ ਖੇਤਰਾਂ ਵਿੱਚ ਨਿਵੇਸ਼ ਦੀਆਂ ਸੰਭਾਵਨਾਵਾਂ ਹੋਣਗੀਆਂ ਮੁੱਖ ਆਕਰਸ਼ਣ*
ਹਰਿਆਣਾ ਦੇ ਵਫ਼ਦ ਵੱਲੋਂ ਨਿਵੇਸ਼ਕਾਂ ਅਤੇ ਉਦਯੋਗਪਤੀਆਂ ਸਾਹਮਣੇ ਇਲੈਕਟ੍ਰਿਕ ਵਾਹਨ ਅਤੇ ਮੋਬਿਲਿਟੀ, ਸੈਮੀਕੰਡਕਟਰ, ਡਾਟਾ ਸੈਂਟਰ, ਆਰਟੀਫਿਸ਼ੀਅਲ ਇੰਟੈਲੀਜੈਂਸ, ਦਵਾਈ ਉਦਯੋਗ, ਗਲੋਬਲ ਕੈਪੇਬਿਲਿਟੀ ਸੈਂਟਰ ਅਤੇ ਹਰੀ ਊਰਜਾ ਵਰਗੇ ਤੇਜ਼ੀ ਨਾਲ ਵਿਕਸਤ ਹੋ ਰਹੇ ਖੇਤਰਾਂ ਵਿੱਚ ਨਿਵੇਸ਼ ਦੀਆਂ ਸੰਭਾਵਨਾਵਾਂ ਨੂੰ ਪ੍ਰਮੁੱਖਤਾ ਨਾਲ ਪੇਸ਼ ਕੀਤਾ ਜਾਵੇਗਾ।
ਰਾਸ਼ਟਰੀ ਰਾਜਧਾਨੀ ਦਿੱਲੀ ਦੇ ਨੇੜੇ ਸਥਿਤ ਹੋਣ ਕਾਰਨ ਹਰਿਆਣਾ ਨੂੰ ਨਿਵੇਸ਼ ਲਈ ਵਿਸ਼ੇਸ਼ ਭੂਗੋਲਿਕ ਲਾਭ ਪ੍ਰਾਪਤ ਹੈ। ਸੂਬੇ ਦਾ ਲਗਭਗ 57 ਫ਼ੀਸਦੀ ਖੇਤਰ ਰਾਸ਼ਟਰੀ ਰਾਜਧਾਨੀ ਖੇਤਰ (NCR) ਵਿੱਚ ਆਉਂਦਾ ਹੈ। ਮਜ਼ਬੂਤ ਸੜਕ, ਰੇਲ, ਹਵਾਈ ਅਤੇ ਮਾਲ ਢੁਆਈ ਸੰਪਰਕ ਵਿਵਸਥਾ ਵੀ ਸੂਬੇ ਨੂੰ ਉਦਯੋਗਾਂ ਲਈ ਆਕਰਸ਼ਕ ਬਣਾਉਂਦੀ ਹੈ।
*ਨਿਵੇਸ਼ਕਾਂ ਲਈ ਆਸਾਨ ਅਤੇ ਤੇਜ਼ ਵਿਵਸਥਾ*
ਹਰਿਆਣਾ ਸਰਕਾਰ ਨਿਵੇਸ਼ਕਾਂ ਨੂੰ ਬਿਹਤਰ ਸਹੂਲਤਾਂ ਦੇਣ ਲਈ ਡਿਜੀਟਲ ਸਿੰਗਲ ਵਿੰਡੋ ਪ੍ਰਣਾਲੀ ਅਤੇ ਵੱਖ-ਵੱਖ ਖੇਤਰਾਂ ਲਈ ਨਵੀਆਂ ਨੀਤੀਆਂ ਲਾਗੂ ਕਰ ਰਹੀ ਹੈ। ਇਸ ਨਾਲ ਪ੍ਰਾਜੈਕਟਾਂ ਨੂੰ ਮਨਜ਼ੂਰੀ ਦੇਣ ਦੀ ਪ੍ਰਕਿਰਿਆ ਵਿੱਚ ਤੇਜ਼ੀ ਆਈ ਹੈ, ਜਿਸ ਨਾਲ ਉਦਯੋਗਾਂ ਨੂੰ ਆਸਾਨੀ ਨਾਲ ਸਥਾਪਿਤ ਕਰਨ ਵਿੱਚ ਮਦਦ ਮਿਲੇਗੀ।
ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਹਰਿਆਣਾ ਉਦਯੋਗਿਕ ਅਤੇ ਤਕਨੀਕੀ ਵਿਕਾਸ ਦੇ ਨਵੇਂ ਦੌਰ ਵਿੱਚ ਦਾਖਲ ਹੋ ਰਿਹਾ ਹੈ। ਸੂਬਾ ਸਰਕਾਰ ਨੇ ਵੱਖ-ਵੱਖ ਖੇਤਰਾਂ ਦੇ ਵਿਕਾਸ ਲਈ 11 ਨਵੀਆਂ ਖੇਤਰੀ ਨੀਤੀਆਂ ਸ਼ੁਰੂ ਕੀਤੀਆਂ ਹਨ। ਉਨ੍ਹਾਂ ਕਿਹਾ ਕਿ ਹਰਿਆਣਾ ਨੂੰ ਹੁਣ ਤੱਕ 1.10 ਲੱਖ ਕਰੋੜ ਰੁਪਏ ਤੋਂ ਵੱਧ ਦੇ ਨਿਵੇਸ਼ ਪ੍ਰਸਤਾਵ ਪ੍ਰਾਪਤ ਹੋ ਚੁੱਕੇ ਹਨ।
ਉਨ੍ਹਾਂ ਕਿਹਾ ਕਿ ਮੁੰਬਈ ਦਾ ਇਹ ਦੌਰਾ ਸਿਰਫ਼ ਨਿਵੇਸ਼ ਆਕਰਸ਼ਿਤ ਕਰਨ ਤੱਕ ਸੀਮਿਤ ਨਹੀਂ ਰਹੇਗਾ, ਸਗੋਂ ਉਦਯੋਗਾਂ ਨਾਲ ਲੰਬੇ ਸਮੇਂ ਦੀ ਸਾਂਝੇਦਾਰੀ, ਪ੍ਰਾਜੈਕਟਾਂ ਨੂੰ ਤੇਜ਼ੀ ਨਾਲ ਅੱਗੇ ਵਧਾਉਣ, ਨਵੀਨਤਾ ਨੂੰ ਉਤਸ਼ਾਹਿਤ ਕਰਨ ਅਤੇ ਗੁਣਵੱਤਾਪੂਰਨ ਰੁਜ਼ਗਾਰ ਦੇ ਮੌਕੇ ਪੈਦਾ ਕਰਨ ’ਤੇ ਵੀ ਕੇਂਦਰਿਤ ਰਹੇਗਾ।
ਮੁੱਖ ਮੰਤਰੀ ਨੇ ਕਿਹਾ ਕਿ ਹਰਿਆਣਾ ਸਰਕਾਰ ਦਾ ਯਤਨ ਹੈ ਕਿ ਨਿਵੇਸ਼ਕਾਂ ਦੀ ਰੁਚੀ ਨੂੰ ਠੋਸ ਨਿਵੇਸ਼ ਪ੍ਰਸਤਾਵਾਂ, ਰਣਨੀਤਕ ਸਾਂਝੇਦਾਰੀਆਂ ਅਤੇ ਵੱਡੇ ਉਦਯੋਗਿਕ ਪ੍ਰਾਜੈਕਟਾਂ ਵਿੱਚ ਬਦਲਿਆ ਜਾਵੇ। ਮੁੰਬਈ ਦਾ ਇਹ ਪ੍ਰੋਗਰਾਮ ਅਪ੍ਰੈਲ 2027 ਵਿੱਚ ਹੋਣ ਵਾਲੇ ‘ਹੈਪਨਿੰਗ ਹਰਿਆਣਾ ਗਲੋਬਲ ਇਨਵੈਸਟਰ ਸਮਿਟ’ ਲਈ ਮਜ਼ਬੂਤ ਆਧਾਰ ਤਿਆਰ ਕਰੇਗਾ।
*ਮੁੱਖ ਮੰਤਰੀ ਦੇਸ਼-ਵਿਦੇਸ਼ ਦੇ ਨਿਵੇਸ਼ਕਾਂ ਅਤੇ ਉਦਯੋਗਪਤੀਆਂ ਨਾਲ ਕਰਨਗੇ ਮੁਲਾਕਾਤ, ਅਪ੍ਰੈਲ 2027 ਵਿੱਚ ਹੋਣ ਵਾਲੇ ‘ਹੈਪਨਿੰਗ ਹਰਿਆਣਾ’ ਲਈ ਤਿਆਰ ਹੋਵੇਗਾ ਮੰਚ*
ਚੰਡੀਗੜ੍ਹ, 22 ਅਗਸਤ – ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ 23 ਅਤੇ 24 ਅਗਸਤ ਨੂੰ ਮੁੰਬਈ ਵਿੱਚ ਉੱਚ ਪੱਧਰੀ ਨਿਵੇਸ਼ ਸੰਪਰਕ ਪ੍ਰੋਗਰਾਮ ਵਿੱਚ ਹਿੱਸਾ ਲੈਣਗੇ। ਇਸ ਪ੍ਰੋਗਰਾਮ ਰਾਹੀਂ ਹਰਿਆਣਾ ਵਿੱਚ ਨਿਵੇਸ਼ ਦੀਆਂ ਸੰਭਾਵਨਾਵਾਂ ਨੂੰ ਦੇਸ਼-ਵਿਦੇਸ਼ ਦੇ ਪ੍ਰਮੁੱਖ ਉਦਯੋਗਪਤੀਆਂ ਅਤੇ ਨਿਵੇਸ਼ਕਾਂ ਸਾਹਮਣੇ ਰੱਖਿਆ ਜਾਵੇਗਾ। ਇਹ ਪ੍ਰੋਗਰਾਮ ਅਪ੍ਰੈਲ 2027 ਵਿੱਚ ਪ੍ਰਸਤਾਵਿਤ ‘ਹੈਪਨਿੰਗ ਹਰਿਆਣਾ ਗਲੋਬਲ ਇਨਵੈਸਟਰ ਸਮਿਟ-2.0’ ਦੀਆਂ ਤਿਆਰੀਆਂ ਵੱਲ ਇੱਕ ਮਹੱਤਵਪੂਰਨ ਕਦਮ ਹੋਵੇਗਾ। ਇਸ ਦੌਰਾਨ ਮੁੱਖ ਮੰਤਰੀ ਦੇ ਨਾਲ ਹਰਿਆਣਾ ਦੇ ਉਦਯੋਗ ਅਤੇ ਵਣਜ ਮੰਤਰੀ ਰਾਓ ਨਰਬੀਰ ਸਿੰਘ, ਉਦਯੋਗ ਅਤੇ ਵਣਜ ਵਿਭਾਗ ਦੇ ਕਮਿਸ਼ਨਰ ਅਤੇ ਸਕੱਤਰ ਡਾ. ਅਮਿਤ ਕੁਮਾਰ ਅਗਰਵਾਲ ਸਮੇਤ ਸੀਨੀਅਰ ਅਧਿਕਾਰੀ ਵੀ ਮੌਜੂਦ ਰਹਿਣਗੇ।