ਬੰਦੀ ਸਿੰਘਾਂ ਦੀ ਰਿਹਾਈ ਤੇ ਚੜ੍ਹਦੀ ਕਲਾ ਲਈ ਸ਼੍ਰੋਮਣੀ ਕਮੇਟੀ ਵੱਲੋਂ 29 ਅਗਸਤ ਨੂੰ ਕੀਤੇ ਜਾਣਗੇ ਅਰਦਾਸ ਸਮਾਗਮ-ਦੇਸ਼-ਵਿਦੇਸ਼ ਦੀਆਂ ਸਿੱਖ ਸੰਗਤਾਂ ਅਤੇ ਧਾਰਮਿਕ ਸੰਸਥਾਵਾਂ ਨੂੰ ਵੀ ਆਪਣੇ ਪੱਧਰ ’ਤੇ ਅਰਦਾਸ ਕਰਨ ਦੀ ਅਪੀਲ
ਅੰਮ੍ਰਿਤਸਰ,
(ਜਸਟਿਸ ਨਿਊਜ਼ )
ਸਜ਼ਾਵਾਂ ਪੂਰੀਆਂ ਕਰਨ ਦੇ ਬਾਵਜੂਦ ਵੀ ਲੰਮੇ ਸਮੇਂ ਤੋਂ ਜੇਲ੍ਹਾਂ ਵਿੱਚ ਬੰਦ ਸਿੱਖ ਕੈਦੀਆਂ (ਬੰਦੀ ਸਿੰਘਾਂ) ਦੀ ਰਿਹਾਈ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ 29 ਅਗਸਤ ਨੂੰ ਗੁਰੂ ਚਰਨਾਂ ਵਿੱਚ ਅਰਦਾਸ ਕਰਦਿਆਂ ਸਰਕਾਰਾਂ ਨੂੰ ਆਪਣੀ ਜ਼ਿੰਮੇਵਾਰੀ ਨਿਭਾਉਣ ਲਈ ਅਪੀਲ ਕੀਤੀ ਜਾਵੇਗੀ। ਇਸ ਮੰਤਵ ਤਹਿਤ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਅਧੀਨ ਇਤਿਹਾਸਕ ਗੁਰਦੁਆਰਾ ਸਾਹਿਬਾਨ ਵਿੱਚ ਸ੍ਰੀ ਅਖੰਡ ਪਾਠ ਸਾਹਿਬ ਅਤੇ ਅਤੇ ਵਿੱਦਿਅਕ ਅਦਾਰਿਆਂ ਵਿਚ ਸੁਖਮਨੀ ਸਾਹਿਬ ਦੇ ਜਾਪ ਕਰਕੇ ਅਰਦਾਸ ਕੀਤੀ ਜਾਵੇਗੀ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਬਲਵਿੰਦਰ ਸਿੰਘ ਕਾਹਲਵਾਂ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਵਿੱਚ ਲੰਘੇ ਦਿਨੀ ਹੋਈ ਅੰਤ੍ਰਿੰਗ ਕਮੇਟੀ ਦੀ ਬੈਠਕ ਦੌਰਾਨ ਸਮੂਹ ਅਹੁਦੇਦਾਰਾਂ ਅਤੇ ਮੈਂਬਰ ਸਾਹਿਬਾਨ ਵੱਲੋਂ ਸਰਬਸੰਮਤੀ ਨਾਲ ਇਹ ਫ਼ੈਸਲਾ ਲਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਅਧੀਨ ਆਉਂਦੇ ਸਮੂਹ ਇਤਿਹਾਸਕ ਗੁਰਦੁਆਰਾ ਸਾਹਿਬਾਨ ਵਿਖੇ 27 ਅਗਸਤ ਨੂੰ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤੇ ਜਾਣਗੇ, ਜਿਨ੍ਹਾਂ ਦੇ ਭੋਗ 29 ਅਗਸਤ ਨੂੰ ਸਵੇਰੇ 10:00 ਵਜੇ ਪਾਏ ਜਾਣਗੇ।
ਇਸੇ ਤਰ੍ਹਾਂ ਸ਼੍ਰੋਮਣੀ ਕਮੇਟੀ ਦੇ ਸਮੂਹ ਵਿੱਦਿਅਕ ਅਦਾਰਿਆਂ, ਸਕੂਲਾਂ ਅਤੇ ਕਾਲਜਾਂ ਵਿੱਚ 29 ਅਗਸਤ ਨੂੰ ਸਵੇਰੇ 10:00 ਵਜੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਉਪਰੰਤ ਸਮੂਹਿਕ ਅਰਦਾਸ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਸਮੂਹ ਗੁਰਦੁਆਰਾ ਸਾਹਿਬਾਨ ਅਤੇ ਵਿਦਿਅਕ ਅਦਾਰਿਆਂ ਨੂੰ ਪੱਤਰ ਜਾਰੀ ਕਰ ਦਿੱਤਾ ਗਿਆ ਹੈ।ਸ਼੍ਰੋਮਣੀ ਕਮੇਟੀ ਦੇ ਸਕੱਤਰ ਨੇ ਦੇਸ਼-ਵਿਦੇਸ਼ ਦੀ ਸਮੂਹ ਸਿੱਖ ਸੰਗਤ, ਸਿੱਖ ਜਥੇਬੰਦੀਆਂ ਅਤੇ ਧਾਰਮਿਕ ਸੰਸਥਾਵਾਂ ਨੂੰ ਵੀ ਅਪੀਲ ਕੀਤੀ ਕਿ ਉਹ 29 ਅਗਸਤ ਅਰਦਾਸ ਸਮਾਗਮ ਕਰਵਾਉਣ।

ਸ. ਕਾਹਲਵਾਂ ਨੇ ਕਿਹਾ ਕਿ ਬੰਦੀ ਸਿੰਘਾਂ ਦੀ ਰਿਹਾਈ ਦਾ ਮਾਮਲਾ ਸਿਰਫ਼ ਕੁਝ ਵਿਅਕਤੀਆਂ ਦੀ ਰਿਹਾਈ ਦਾ ਮਸਲਾ ਨਹੀਂ, ਸਗੋਂ ਨਿਆਂ, ਮਨੁੱਖੀ ਅਧਿਕਾਰਾਂ ਅਤੇ ਕਾਨੂੰਨ ਦੀ ਬਰਾਬਰ ਲਾਗੂ ਹੋਣ ਦੀ ਮਰਯਾਦਾ ਨਾਲ ਜੁੜਿਆ ਹੋਇਆ ਗੰਭੀਰ ਮਾਮਲਾ ਹੈ। ਜਿਹੜੇ ਕੈਦੀ ਆਪਣੀਆਂ ਸਜ਼ਾਵਾਂ ਪੂਰੀਆਂ ਕਰ ਚੁੱਕੇ ਹਨ, ਉਨ੍ਹਾਂ ਨੂੰ ਦਹਾਕਿਆਂ ਤੱਕ ਜੇਲ੍ਹਾਂ ਵਿੱਚ ਬੰਦ ਰੱਖਣਾ ਉਨ੍ਹਾਂ ਦੇ ਪਰਿਵਾਰਾਂ ਲਈ ਵੀ ਅਸਹਿਣਯੋਗ ਪੀੜਾ ਦਾ ਕਾਰਨ ਬਣ ਰਿਹਾ ਹੈ।
ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਲਈ ਲੰਮੇ ਸਮੇਂ ਤੋਂ ਸੰਵਿਧਾਨਕ ਅਤੇ ਲੋਕਤੰਤਰੀ ਢੰਗ ਨਾਲ ਆਵਾਜ਼ ਬੁਲੰਦ ਕੀਤੀ ਜਾ ਰਹੀ ਹੈ। ਸ. ਬਲਵਿੰਦਰ ਸਿੰਘ ਕਾਹਲਵਾਂ ਨੇ ਖਾਸ ਤੌਰ ’ਤੇ ਭਾਈ ਜਗਤਾਰ ਸਿੰਘ ਹਵਾਰਾ ਦੀ ਬਿਰਧ ਅਤੇ ਗੰਭੀਰ ਬਿਮਾਰ ਮਾਤਾ ਦੀ ਦੇਖਭਾਲ ਲਈ ਉਨ੍ਹਾਂ ਦੀ ਪੈਰੋਲ ਦੀ ਕੀਤੀ ਜਾ ਰਹੀ ਪੈਰਵੀ ਦਾ ਜ਼ਿਕਰ ਕਰਦਿਆਂ ਕਿਹਾ ਕਿ ਮਨੁੱਖੀ ਸੰਵੇਦਨਾਵਾਂ ਨਾਲ ਜੁੜੇ ਇਸ ਮਾਮਲੇ ਵਿੱਚ ਵੀ ਸਰਕਾਰ ਵੱਲੋਂ ਅਜੇ ਤੱਕ ਕੋਈ ਅਮਲੀ ਕਦਮ ਨਾ ਚੁੱਕਣਾ ਚਿੰਤਾ ਦਾ ਵਿਸ਼ਾ ਹੈ। ਇਸੇ ਤਰ੍ਹਾਂ ਭਾਈ ਬਲਵੰਤ ਸਿੰਘ ਰਾਜੋਆਣਾ ਦੇ ਮਾਮਲੇ ਵਿੱਚ ਵੀ ਸਰਕਾਰਾਂ ਦੀ ਅਣਮਨੁੱਖੀ ਪਹੁੰਚ ਦੁਖਦਾਈ ਹੈ। ਸਰਕਾਰਾਂ ਨੂੰ ਅੜੀ ਛੱਡਣੀ ਚਾਹੀਦੀ ਹੈ ਅਤੇ ਬੰਦੀ ਸਿੰਘਾਂ ਨੂੰ ਤੁਰੰਤ ਰਿਹਾਅ ਕਰਨਾ ਚਾਹੀਦਾ ਹੈ।
ਇਸ ਮੌਕੇ ਓਐਸਡੀ ਸ. ਸਤਬੀਰ ਸਿੰਘ ਧਾਮੀ, ਨਿੱਜੀ ਸਕੱਤਰ ਸ. ਸ਼ਾਹਬਾਜ਼ ਸਿੰਘ, ਵਧੀਕ ਸਕੱਤਰ ਸ. ਜਸਵਿੰਦਰ ਸਿੰਘ ਜੱਸੀ, ਮੀਤ ਸਕੱਤਰ ਸ. ਗੁਰਨਾਮ ਸਿੰਘ, ਸ. ਹਰਭਜਨ ਸਿੰਘ ਵਕਤਾ, ਸ. ਅਜ਼ਾਦ ਦੀਪ ਸਿੰਘ ਤੇ ਮੈਨੇਜਰ ਸ. ਰਾਜਿੰਦਰ ਸਿੰਘ ਰੂਬੀ ਵੀ ਮੌਜੂਦ ਸਨ।