August 24, 2026

Justice News

ਅਵਾਮ ਦੀ ਆਵਾਜ਼

ਰਾਸ਼ਟਰੀ ਖੇਡ ਦਿਵਸ 2026 ‘ਤੇ ਪੰਜਾਬ, ਚੰਡੀਗੜ੍ਹ ਅਤੇ ਹਰਿਆਣਾ ਦੇ ਹਰੇਕ ਜ਼ਿਲ੍ਹੇ ਦੀਆਂ ਦੋ ਯੂਨੀਵਰਸਿਟੀਆਂ ਵਿੱਚ ਆਯੋਜਿਤ ਹੋਵੇਗਾ “ਖੇਲੋ ਇੰਡੀਆ ਸੰਵਾਦ-ਖੇਡ ਦੀ ਗੱਲ PM ਦੇ ਨਾਲ”

ਚੰਡੀਗੜ੍ਹ,

( ਜਸਟਿਸ ਨਿਊਜ਼ )
ਯੁਵਾ ਮਾਮਲੇ ਅਤੇ ਖੇਡ ਮੰਤਰਾਲੇ, ਭਾਰਤ ਸਰਕਾਰ ਦੇ ਅਧੀਨ ਮੇਰਾ ਯੁਵਾ ਭਾਰਤ (MY Bharat) ਦੁਆਰਾ ਰਾਸ਼ਟਰੀ ਖੇਡ ਦਿਵਸ 2026 ਦੇ ਮੌਕੇ ‘ਤੇ “ਖੇਲੋ ਇੰਡੀਆ ਸੰਵਾਦ – ਖੇਡ ਦੀ ਗੱਲ PM ਦੇ ਨਾਲ” ਪ੍ਰੋਗਰਾਮ ਦਾ ਆਯੋਜਨ ਕੀਤਾ ਜਾ ਰਿਹਾ ਹੈ। ਪ੍ਰੋਗਰਾਮ ਦਾ ਉਦੇਸ਼ ਨੌਜਵਾਨਾਂ ਨੂੰ ਖੇਡਾਂ, ਫਿਟਨੈੱਸ ਅਤੇ ਯੁਵਾ ਅਗਵਾਈ ਵਾਲੇ ਰਾਸ਼ਟਰ ਨਿਰਮਾਣ ਦੇ ਰਾਸ਼ਟਰੀ ਵਿਜ਼ਨ ਨਾਲ ਜੋੜਨਾ ਹੈ।

ਮੇਰਾ ਯੁਵਾ ਭਾਰਤ, ਪੰਜਾਬ ਦੀ ਸਟੇਟ ਡਾਇਰੈਕਟਰ ਕੁਮਾਰੀ ਰਸ਼ਮੀਤ ਕੌਰ, ਚੰਡੀਗੜ੍ਹ ਦੇ ਯੂਟੀ ਡਾਇਰੈਕਟਰ ਸ਼੍ਰੀ ਸ਼ਿਵਧਨ ਸ਼ਰਮਾ ਅਤੇ ਹਰਿਆਣਾ ਦੇ ਰਾਜ ਡਾਇਰੈਕਟਰ ਸ਼੍ਰੀ ਆਕਾਸ਼ ਦੀਕਸ਼ਿਤ ਨੇ ਦੱਸਿਆ ਕਿ 27 ਅਗਸਤ 2026 ਨੂੰ ਪੰਜਾਬ, ਚੰਡੀਗੜ੍ਹ ਅਤੇ ਹਰਿਆਣਾ ਦੇ ਹਰੇਕ ਜ਼ਿਲ੍ਹੇ ਦੇ ਦੋ ਕਾਲਜਾਂ ਵਿੱਚ “ਖੇਲੋ ਇੰਡੀਆ ਸੰਵਾਦ” ਪ੍ਰੋਗਰਾਮ ਆਯੋਜਿਤ ਕੀਤਾ ਜਾਵੇਗਾ। ਇਹਨਾਂ ਪ੍ਰੋਗਰਾਮਾਂ ਵਿੱਚ ਵਿਦਿਆਰਥੀ ਅਤੇ ਨੌਜਵਾਨ ਰਾਸ਼ਟਰੀ ਪੱਧਰ ‘ਤੇ ਆਯੋਜਿਤ ਪ੍ਰੋਗਰਾਮ ਨਾਲ ਜੁੜਨਗੇ ਅਤੇ ਮਾਣਯੋਗ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਜੀ ਦਾ ਵਰਚੁਅਲ ਸੰਬੋਧਨ ਸੁਣਨਗੇ। ਇਸ ਤੋਂ ਬਾਅਦ ਸਥਾਨਕ ਪੱਧਰ ‘ਤੇ ਨੌਜਵਾਨਾਂ ਨਾਲ ਸੰਵਾਦ ਅਤੇ ਵੱਖ-ਵੱਖ ਗਤੀਵਿਧੀਆਂ ਆਯੋਜਿਤ ਕੀਤੀਆਂ ਜਾਣਗੀਆਂ।

ਰਾਜ ਡਾਇਰੈਕਟਰਾਂ ਨੇ ਦੱਸਿਆ ਕਿ ਪ੍ਰੋਗਰਾਮ ਦੇ ਜ਼ਰੀਏ ਨੌਜਵਾਨਾਂ ਨੂੰ ਖੇਡਾਂ ਪ੍ਰਤੀ ਜਾਗਰੂਕ ਕਰਨ ਦੇ ਨਾਲ-ਨਾਲ ਉਨ੍ਹਾਂ ਨੂੰ ਦੇਸ਼ ਦੀ ਖੇਡ ਯਾਤਰਾ, ਫਿਟਨੈੱਸ ਅਤੇ ਯੁਵਾ ਅਗਵਾਈ ਵਾਲੇ ਵਿਕਾਸ ਨਾਲ ਜੋੜਨ ਦਾ ਯਤਨ ਕੀਤਾ ਜਾ ਰਿਹਾ ਹੈ। ਪ੍ਰੋਗਰਾਮ ਵਿੱਚ ਸਥਾਨਕ ਖਿਡਾਰੀਆਂ ਅਤੇ ਜਨਤਕ ਪ੍ਰਤੀਨਿਧੀਆਂ ਦੀ ਸ਼ਮੂਲੀਅਤ ਵੀ ਰਹੇਗੀ ਅਤੇ ਨੌਜਵਾਨਾਂ ਨੂੰ ਆਪਣੇ ਵਿਚਾਰ, ਸੁਝਾਅ ਅਤੇ ਅਕਾਂਖਿਆਵਾਂ ਸਾਂਝੀਆਂ ਕਰਨ ਦਾ ਮੌਕਾ ਮਿਲੇਗਾ।

ਯੁਵਾ ਸੰਵਾਦ ਦੌਰਾਨ ਚਾਰ ਮੁੱਖ ਵਿਸ਼ਿਆਂ—ਜ਼ਿੰਮੇਵਾਰ ਅਤੇ ਨਾਗਰਿਕ ਭਾਵਨਾ ਨਾਲ ਭਰਪੂਰ ਨੌਜਵਾਨ; ਭਵਿੱਖ ਲਈ ਤਿਆਰ ਨੌਜਵਾਨ ਅਤੇ ਕਲਾਸ ਤੋਂ ਪਰ੍ਹੇ ਹੁਨਰ; ਨਵੀਂ ਪੀੜ੍ਹੀ ਦੇ ਨੌਜਵਾਨਾਂ ਲਈ ਸਵੈ-ਇੱਛਾ ਦਾ ਨਵਾਂ ਸਰੂਪ; ਅਤੇ MY Bharat ਨੂੰ ਇੱਕ ਮਜ਼ਬੂਤ ਮੰਚ ਬਣਾਉਣਾ—‘ਤੇ ਨੌਜਵਾਨਾਂ ਦੇ ਵਿਚਾਰ ਅਤੇ ਸੁਝਾਅ ਲਏ ਜਾਣਗੇ।

ਪ੍ਰੋਗਰਾਮ ਦੌਰਾਨ ਨੌਜਵਾਨਾਂ ਨੂੰ MY Bharat ਪੋਰਟਲ ‘ਤੇ ਰਜਿਸਟ੍ਰੇਸ਼ਨ ਲਈ ਵੀ ਉਤਸ਼ਾਹਿਤ ਕੀਤਾ ਜਾਵੇਗਾ ਅਤੇ MY Bharat Suggestions Box ਰਾਹੀਂ ਆਪਣੇ ਸੁਝਾਅ ਡਿਜੀਟਲ ਰੂਪ ਵਿੱਚ ਪੇਸ਼ ਕਰਨ ਦੀ ਸਹੂਲਤ ਉਪਲਬਧ ਕਰਵਾਈ ਜਾਵੇਗੀ। ਨਾਲ ਹੀ Viksit Bharat Young Leaders Dialogue (VBYLD) 2027 Quiz ਦੇ ਸਬੰਧ ਵਿੱਚ ਵੀ ਨੌਜਵਾਨਾਂ ਨੂੰ ਜਾਣਕਾਰੀ ਦਿੱਤੀ ਜਾਵੇਗੀ।

ਪ੍ਰੈੱਸ ਕਾਨਫਰੰਸ ਦੌਰਾਨ ਸ਼੍ਰੀ ਵਿਨੈ ਕੁਮਾਰ, ਜ਼ਿਲ੍ਹਾ ਯੁਵਾ ਅਧਿਕਾਰੀ, ਮਾਈ ਭਾਰਤ ਚੰਡੀਗੜ੍ਹ; ਅਤੇ ਸ਼੍ਰੀ ਵਿਕਰਮ ਸਿੰਘ, ਸਹਾਇਕ ਨਿਰਦੇਸ਼ਕ, ਮਾਈ ਭਾਰਤ ਪੰਜਾਬ ਨੇ ਪ੍ਰੋਗਰਾਮ ਦੀ ਵਿਸਤ੍ਰਿਤ ਰੂਪ-ਰੇਖਾ ਅਤੇ ਪੰਜਾਬ, ਚੰਡੀਗੜ੍ਹ ਅਤੇ ਹਰਿਆਣਾ ਵਿੱਚ ਇਸ ਦੀਆਂ ਤਿਆਰੀਆਂ ਦੀ ਜਾਣਕਾਰੀ ਮੀਡੀਆ ਪ੍ਰਤੀਨਿਧੀਆਂ ਨਾਲ ਸਾਂਝੀ ਕੀਤੀ। ਇਸ ਮੌਕੇ ‘ਤੇ ਸ਼੍ਰੀ ਜੈ ਭਗਵਾਨ, ਖੇਤਰੀ ਨਿਦੇਸ਼ਕ, ਰਾਸ਼ਟਰੀ ਸੇਵਾ ਯੋਜਨਾ (NSS), ਚੰਡੀਗੜ੍ਹ ਸਮੇਤ ਭਾਰਤੀ ਖੇਡ ਅਥਾਰਿਟੀ (SAI) ਦੇ ਅਧਿਕਾਰੀ ਵੀ ਮੌਜੂਦ ਸਨ। ਅਧਿਕਾਰੀਆਂ ਨੇ ਪ੍ਰੋਗਰਾਮ ਦੇ ਸਫਲ ਆਯੋਜਨ, ਨੌਜਵਾਨਾਂ ਦੀ ਸ਼ਮੂਲੀਅਤ ਅਤੇ ਖੇਡਾਂ ਤੇ ਯੁਵਾ ਵਿਕਾਸ ਨਾਲ ਸਬੰਧਿਤ ਵੱਖ-ਵੱਖ ਪਹਿਲੂਆਂ ‘ਤੇ ਜਾਣਕਾਰੀ ਸਾਂਝੀ ਕੀਤੀ।

ਅਧਿਕਾਰੀਆਂ ਨੇ ਕਿਹਾ ਕਿ “ਖੇਲੋ ਇੰਡੀਆ ਸੰਵਾਦ – ਖੇਡ ਦੀ ਗੱਲ PM ਦੇ ਨਾਲ” ਨੌਜਵਾਨਾਂ ਨੂੰ ਖੇਡਾਂ, ਫਿਟਨੈੱਸ, ਸਵੈ-ਸੇਵਾ ਅਤੇ ਰਾਸ਼ਟਰ ਨਿਰਮਾਣ ਨਾਲ ਜੋੜਨ ਦਾ ਇੱਕ ਮਹੱਤਵਪੂਰਨ ਮੰਚ ਹੈ। ਇਸ ਪਹਿਲ  ਰਾਹੀਂ ਨੌਜਵਾਨਾਂ ਦੇ ਵਿਚਾਰਾਂ ਅਤੇ ਸੁਝਾਵਾਂ ਨੂੰ ਮੰਚ ਪ੍ਰਦਾਨ ਕਰਦੇ ਹੋਏ ਉਨ੍ਹਾਂ ਨੂੰ ਵਿਕਸਿਤ ਭਾਰਤ@2047 ਦੇ ਨਿਰਮਾਣ ਵਿੱਚ ਸਰਗਰਮ ਭਾਗੀਦਾਰ ਬਣਾਉਣ ਦਾ ਯਤਨ ਕੀਤਾ ਜਾ ਰਿਹਾ ਹੈ।

Leave a Reply

Your email address will not be published. Required fields are marked *

Copyright © All rights reserved. | Newsphere by AF themes.