ਅਮਨ ਅਰੋੜਾ, ਹਰਦੀਪ ਸਿੰਘ ਮੁੰਡੀਆਂ ਤੇ ਅਸ਼ੋਕ ਪਰਾਸ਼ਰ ਪੱਪੀ  ਨੇ ਲੁਧਿਆਣਾ ਦੇ ਛਾਉਣੀ ਮੁਹੱਲਾ ਵਿੱਚ ਸਨਾਤਨ ਭਵਨ ਦੇ ਨਿਰਮਾਣ ਦੀ ਕਰਵਾਈ ਸ਼ੁਰੂਆਤ

ਲੁਧਿਆਣਾ
:(ਜਸਟਿਸ ਨਿਊਜ਼)
ਪੰਜਾਬ ਸਰਕਾਰ ਵੱਲੋਂ ਹਲਕਾ ਲੁਧਿਆਣਾ ਉੱਤਰੀ ਦੇ ਵਿਕਾਸ ਨੂੰ ਨਵੀਂ ਦਿਸ਼ਾ ਅਤੇ ਇਲਾਕਾ ਵਾਸੀਆਂ ਨੂੰ ਵੱਡਾ ਤੋਹਫਾ ਦਿੰਦਿਆਂ ਬੁੱਧਵਾਰ ਨੂੰ ਛਾਉਣੀ ਮੁਹੱਲਾ, ਲੁਧਿਆਣਾ ਵਿਖੇ ਕਰੀਬ 1.30 ਕਰੋੜ ਰੁਪਏ ਦੀ ਲਾਗਤ ਨਾਲ ਆਧੁਨਿਕ ਸਨਾਤਨ ਭਵਨ ਦੇ ਨਿਰਮਾਣ ਕਾਰਜ ਦਾ ਨੀਹ ਪੱਥਰ (ਭੂਮੀ ਪੂਜਨ) ਕੀਤਾ ਗਿਆ। ਇਸ ਮਹੱਤਵਪੂਰਨ ਪ੍ਰੋਜੈਕਟ ਦਾ ਭੂਮੀ ਪੂਜਨ ਸੰਤ ਸਮਾਜ ਦੀ ਹਾਜ਼ਰੀ ਵਿੱਚ ਪੰਜਾਬ ਦੇ ਕੈਬਨਿਟ ਮੰਤਰੀ ਅਤੇ ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਅਮਨ ਅਰੋੜਾ, ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ, ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਭਾਰੀ ਮਨੀਸ਼ ਸਿਸੋਦੀਆ ਅਤੇ ਹਲਕਾ ਲੁਧਿਆਣਾ ਉੱਤਰੀ ਦੇ ਵਿਧਾਇਕ ਚੌਧਰੀ ਮਦਨ ਲਾਲ ਬੱਗਾ ਵੱਲੋਂ ਸਾਂਝੇ ਤੌਰ ‘ਤੇ ਕੀਤਾ। ਇਸ ਮੌਕੇ ਤੇ ਵਿਧਾਇਕ ਅਸ਼ੋਕ ਪਰਾਸ਼ਰ ਪੱਪੀ, ਨਗਰ ਨਿਗਮ ਦੇ ਮੇਅਰ ਪ੍ਰਿੰਸੀਪਲ ਇੰਦਰਜੀਤ ਕੌਰ, ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ, ਨਗਰ ਨਿਗਮ ਦੇ ਕਮਿਸ਼ਨਰ ਓਜਸਵੀ ਅਲੰਕਾਰ ਵੀ ਮੌਜੂਦ ਸਨ।
ਕੈਬਨਿਟ ਮੰਤਰੀ ਅਤੇ ‘ਆਪ’ ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਨੇ ਕਿਹਾ ਕਿ ਸਨਾਤਨ ਭਵਨ ਜਿਸ ਦਾ ਕੁੱਲ ਖੇਤਰਫਲ ਕਰੀਬ 10500 ਸੁਕੈਅਰ ਫੁੱਟ ਹੈ ਅਤੇ ਕਰੀਬ 6600 ਸੁਕੈਅਰ ਫੁੱਟ ਰਕਬੇ ਵਿੱਚ ਇਹ ਸਨਾਤਨ ਭਵਨ ਦੀ ਉਸਾਰੀ ਕੀਤੀ ਜਾਵੇਗੀ ਜਿਸ ‘ਤੇ ਕਰੀਬ 1.30 ਕਰੋੜ ਰੁਪਏ ਦੀ ਲਾਗਤ ਆਵੇਗੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਹਰ ਵਰਗ ਦੀਆਂ ਲੋੜਾਂ ਨੂੰ ਧਿਆਨ ਵਿੱਚ ਰੱਖਦਿਆਂ ਵਿਕਾਸ ਕਾਰਜਾਂ ਨੂੰ ਤਰਜੀਹ ਦੇ ਰਹੀ ਹੈ। ਉਨ੍ਹਾਂ ਕਿਹਾ ਕਿ ਸਨਾਤਨ ਭਵਨ ਦੀ ਇਮਾਰਤ ਤਿਆਰ ਹੋਣ ‘ਤੇ ਧਾਰਮਿਕ, ਸਮਾਜਿਕ, ਸੱਭਿਆਚਾਰਕ ਅਤੇ ਭਾਈਚਾਰਕ ਗਤੀਵਿਧੀਆਂ ਦਾ ਮਹੱਤਵਪੂਰਨ ਕੇਂਦਰ ਬਣੇਗੀ। ਉਨ੍ਹਾਂ ਕਿਹਾ ਕਿ ਇਸ ਪ੍ਰੋਜੈਕਟ ਦੇ ਮੁਕੰਮਲ ਹੋਣ ਨਾਲ ਹਜ਼ਾਰਾਂ ਪਰਿਵਾਰਾਂ ਨੂੰ ਆਧੁਨਿਕ ਸਹੂਲਤਾਂ ਨਾਲ ਲੈਸ ਇੱਕ ਸ਼ਾਨਦਾਰ ਸਥਾਨ ਮਿਲੇਗਾ, ਜਿੱਥੇ ਧਾਰਮਿਕ ਸਮਾਗਮਾਂ, ਸਮਾਜਿਕ ਪ੍ਰੋਗਰਾਮਾਂ, ਸੱਭਿਆਚਾਰਕ ਗਤੀਵਿਧੀਆਂ ਅਤੇ ਲੋਕ ਭਲਾਈ ਨਾਲ ਜੁੜੇ ਵੱਖ-ਵੱਖ ਪ੍ਰੋਗਰਾਮ ਕਰਵਾਏ ਜਾ ਸਕਣਗੇ।
ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਕਿਹਾ ਕਿ ਪੰਜਾਬ ਸਰਕਾਰ ਬਿਨਾਂ ਕਿਸੇ ਭੇਦਭਾਵ ਦੇ ਹਰ ਖੇਤਰ ਵਿੱਚ ਵਿਕਾਸ ਕਰਵਾ ਰਹੀ ਹੈ। ਉਨ੍ਹਾਂ ਕਿਹਾ ਕਿ ਲੁਧਿਆਣਾ ਸ਼ਹਿਰ ਵਿੱਚ ਬੁਨਿਆਦੀ ਢਾਂਚੇ ਨੂੰ ਹੋਰ ਮਜ਼ਬੂਤ ਕਰਨ, ਧਾਰਮਿਕ ਸਥਾਨਾਂ ਦੇ ਵਿਕਾਸ ਅਤੇ ਲੋਕਾਂ ਨੂੰ ਵਧੀਆ ਸਹੂਲਤਾਂ ਪ੍ਰਦਾਨ ਕਰਨ ਲਈ ਲਗਾਤਾਰ ਕੰਮ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਹ ਸਨਾਤਨ ਭਵਨ ਸਮਾਜਿਕ ਏਕਤਾ ਅਤੇ ਭਾਈਚਾਰਕ ਸਾਂਝ ਦਾ ਪ੍ਰਤੀਕ ਬਣੇਗਾ ਅਤੇ ਆਉਣ ਵਾਲੀਆਂ ਪੀੜ੍ਹੀਆਂ ਲਈ ਇੱਕ ਅਹਿਮ ਵਿਰਾਸਤ ਸਾਬਤ ਹੋਵੇਗਾ।
ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਅਤੇ ‘ਆਪ’ ਪੰਜਾਬ ਦੇ ਪ੍ਰਭਾਰੀ ਮਨੀਸ਼ ਸਿਸੋਦੀਆ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ  ਸਰਕਾਰ ਦਾ ਮੁੱਖ ਮਕਸਦ ਲੋਕਾਂ ਨੂੰ ਬਿਹਤਰ ਸਹੂਲਤਾਂ ਮੁਹੱਈਆ ਕਰਵਾਉਣਾ ਹੈ। ਉਨ੍ਹਾਂ ਕਿਹਾ ਕਿ ਲੁਧਿਆਣਾ ਵਿੱਚ ਸਨਾਤਨ ਭਵਨ ਦਾ ਭੂਮੀ ਪੂਜਨ ਕਰਕੇ ਨਿਰਮਾਣ ਕਰਨ ਦੀ ਸ਼ੁਰੂਆਤ ਕੀਤੀ ਗਈ ਹੈ। ਬਹੁਤ ਜਲਦੀ ਹੀ ਇਸ ਸਨਾਤਨ ਭਵਨ ਦਾ ਕੰਮ ਮੁਕੰਮਲ ਕਰਕੇ ਲੋਕਾਂ ਨੂੰ ਸਮਰਪਿਤ ਕੀਤਾ ਜਾਵੇਗਾ। ਇਸ ਕਾਰਜ ਲਈ ਮੈਂ ਪੰਜਾਬ ਸਰਕਾਰ, ਜ਼ਿਲ੍ਹਾ ਪ੍ਰਸ਼ਾਸਨ ਅਤੇ ਹਲਕਾ ਉੱਤਰੀ ਦੇ ਵਿਧਾਇਕ ਚੌਧਰੀ ਮਦਨ ਲਾਲ ਬੱਗਾ ਨੂੰ ਵਧਾਈ ਦਿੰਦਾ ਹਾਂ। ਜਿਨਾਂ ਨੇ ਬਹੁਤ ਹੀ ਸਮਝਦਾਰੀ ਅਤੇ ਸੂਝਬੂਝ ਨਾਲ ਸਨਾਤਨ ਭਵਨ ਦੀ ਉਸਾਰੀ ਕਰਨ ਦਾ ਕੰਮ ਸ਼ੁਰੂ ਕੀਤਾ ਹੈ।
ਉਹਨਾਂ ਕਿਹਾ ਕਿ ਅੱਜ ਪੰਜਾਬ ਲਈ ਬਹੁਤ ਵੱਡਾ ਦਿਨ ਹੈ ਕਿ ਮਾਵਾਂ ਧੀਆਂ ਸਤਿਕਾਰ ਯੋਜਨਾ ਦੀ ਸ਼ੁਰੂਆਤ ਹੋਣ ਜਾ ਰਹੀ ਹੈ। ਇਸ ਯੋਜਨਾ ਤਹਿਤ ਹਰ ਯੋਗ ਲਾਭਪਾਤਰੀ ਔਰਤ ਨੂੰ 1,000 ਰੁਪਏ ਪ੍ਰਤੀ ਮਹੀਨਾ, ਜਦੋਂ ਕਿ ਅਨੁਸੂਚਿਤ ਜਾਤੀਆਂ ਨਾਲ ਸਬੰਧਤ ਔਰਤਾਂ ਨੂੰ 1,500 ਰੁਪਏ ਪ੍ਰਤੀ ਮਹੀਨਾ ਸਤਿਕਾਰ ਰਾਸ਼ੀ ਮਿਲੇਗੀ। ਅੱਜ ਦਾ ਦਿਨ ਸਿਰਫ ਪੰਜਾਬ ਲਈ ਹੀ ਨਹੀਂ ਸਗੋਂ ਪੂਰੇ ਦੇਸ਼ ਲਈ ਬਹੁਤ ਵੱਡਾ ਦਿਨ ਹੈ ਅਤੇ ਇਹ ਆਪਣੇ ਆਪ ਵਿੱਚ ਬਹੁਤ ਵੱਡਾ ਕਦਮ ਹੈ। ਅੱਜ ਦੂਸਰੀਆਂ ਰਾਜਨੀਤਿਕ ਪਾਰਟੀਆਂ ਆਪਣੇ-ਆਪਣੇ ਸਵਾਰਥ ਪੂਰੇ ਕਰਨ ਵਿੱਚ ਲੱਗੀਆਂ ਹੋਈਆਂ ਹਨ। ਸਿਰਫ ਆਮ ਆਦਮੀ ਪਾਰਟੀ ਹੀ ਹੈ ਜੋ ਕਹਿੰਦੀ ਹੈ ਉਹ ਕਰਕੇ ਦਿਖਾਉਂਦੀ ਹੈ।
ਇਸ ਮੌਕੇ ਹਲਕਾ ਲੁਧਿਆਣਾ ਉੱਤਰੀ ਦੇ ਵਿਧਾਇਕ ਚੌਧਰੀ ਮਦਨ ਲਾਲ ਬੱਗਾ ਨੇ ਪੰਜਾਬ ਸਰਕਾਰ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਹਲਕੇ ਦੇ ਲੋਕਾਂ ਦੀ ਲੰਬੇ ਸਮੇਂ ਤੋਂ ਚੱਲੀ ਆ ਰਹੀ ਮੰਗ ਨੂੰ ਅੱਜ ਪੂਰਾ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਛਾਉਣੀ ਮੁਹੱਲਾ ਅਤੇ ਆਸ-ਪਾਸ ਦੇ ਇਲਾਕਿਆਂ ਦੇ ਲੋਕਾਂ ਨੂੰ ਇੱਕ ਵਿਸ਼ਾਲ ਅਤੇ ਆਧੁਨਿਕ ਸਨਾਤਨ ਭਵਨ ਦੀ ਲੋੜ ਸੀ, ਜਿਸ ਨੂੰ ਧਿਆਨ ਵਿੱਚ ਰੱਖਦਿਆਂ ਕਰੀਬ 1.30 ਕਰੋੜ ਰੁਪਏ ਦੀ ਲਾਗਤ ਨਾਲ ਇਹ ਪ੍ਰੋਜੈਕਟ ਮੁਕੰਮਲ ਹੋਵੇਗਾ। ਉਨ੍ਹਾਂ ਕਿਹਾ ਕਿ ਇਹ ਭਵਨ ਸਮਾਜ ਦੇ ਹਰ ਵਰਗ ਲਈ ਖੁੱਲ੍ਹਾ ਰਹੇਗਾ ਅਤੇ ਇੱਥੇ ਧਾਰਮਿਕ, ਸਮਾਜਿਕ, ਸੱਭਿਆਚਾਰਕ ਅਤੇ ਲੋਕ ਭਲਾਈ ਨਾਲ ਸਬੰਧਤ ਗਤੀਵਿਧੀਆਂ ਲਈ ਉੱਚ ਪੱਧਰੀ ਸਹੂਲਤਾਂ ਉਪਲਬਧ ਹੋਣਗੀਆਂ।
ਉਨ੍ਹਾਂ ਅੱਗੇ ਕਿਹਾ ਕਿ ਲੁਧਿਆਣਾ ਉੱਤਰੀ ਹਲਕੇ ਵਿੱਚ ਵਿਕਾਸ ਕਾਰਜ ਤੇਜ਼ੀ ਨਾਲ ਜਾਰੀ ਹਨ ਅਤੇ ਸੜਕਾਂ, ਸੀਵਰੇਜ, ਪੀਣ ਵਾਲੇ ਪਾਣੀ, ਪਾਰਕਾਂ, ਸਟਰੀਟ ਲਾਈਟਾਂ ਅਤੇ ਹੋਰ ਬੁਨਿਆਦੀ ਸਹੂਲਤਾਂ ਨੂੰ ਹੋਰ ਬਿਹਤਰ ਬਣਾਉਣ ਲਈ ਕਈ ਪ੍ਰੋਜੈਕਟ ਚੱਲ ਰਹੇ ਹਨ। ਉਨ੍ਹਾਂ ਭਰੋਸਾ ਦਿੱਤਾ ਕਿ ਹਲਕੇ ਦੇ ਹਰ ਇਲਾਕੇ ਦਾ ਸੰਤੁਲਿਤ ਵਿਕਾਸ ਯਕੀਨੀ ਬਣਾਇਆ ਜਾਵੇਗਾ।
ਸਮਾਗਮ ਦੌਰਾਨ ਇਲਾਕਾ ਵਾਸੀਆਂ ਨੇ ਪੰਜਾਬ ਸਰਕਾਰ ਦਾ ਧੰਨਵਾਦ ਪ੍ਰਗਟ ਕਰਦਿਆਂ ਕਿਹਾ ਕਿ ਸਨਾਤਨ ਭਵਨ ਦੇ ਨਿਰਮਾਣ ਨਾਲ ਇਲਾਕੇ ਵਿੱਚ ਧਾਰਮਿਕ ਅਤੇ ਸਮਾਜਿਕ ਗਤੀਵਿਧੀਆਂ ਨੂੰ ਨਵੀਂ ਪਹਿਚਾਣ ਮਿਲੇਗੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਲੋਕਾਂ ਨਾਲ ਕੀਤੇ ਹਰ ਵਾਅਦੇ ਨੂੰ ਪੂਰਾ ਕਰਨ ਲਈ ਵਚਨਬੱਧ ਹੈ ਅਤੇ ਵਿਕਾਸ ਦੇ ਕੰਮ ਪੂਰੀ ਪਾਰਦਰਸ਼ਤਾ ਅਤੇ ਨਿਰਧਾਰਤ ਸਮੇਂ ਅੰਦਰ ਮੁਕੰਮਲ ਕੀਤੇ ਜਾ ਰਹੇ ਹਨ।

Leave a Reply

Your email address will not be published.


*


HACK LINKS - TO BUY WRITE IN TELEGRAM - @TomasAnderson777 Hacked Links Hacked Links Hacked Links Hacked Links Hacked Links Hacked Links cryptocurrency exchange 100services https://www.vapeciga.com/affiliate/track-482917-link https://puffbarwholesale.com/affiliate/track-933738-link hi88 new88 789bet 777PUB mega888 1xbet 1xbet plinko Tigrinho Interwin