ਸ੍ਰੀ ਰਵਿਦਾਸ ਜੀ ਮਹਾਂਰਾਜ ਦਾ ਸੰਦੇਸ਼ ਸਮੁੱਚੀ ਮਨੁੱਖਤਾ ਲਈ ਬਰਾਬਰੀ, ਭਾਈਚਾਰੇ ਅਤੇ ਪ੍ਰਭੂ ਭਗਤੀ ਦਾ ਮਾਰਗ- ਬਾਪੂ ਤਰਸੇਮ ਸਿੰਘ

ਰਣਜੀਤ ਸਿੰਘ ਮਸੌਣ
ਜੋਗਾ ਸਿੰਘ ਰਾਜਪੂਤ
ਅੰਮ੍ਰਿਤਸਰ
ਅਕਾਲੀ ਦਲ ਵਾਰਿਸ ਪੰਜਾਬ ਦੇ ਵੱਲੋਂ ਗੁਰਦੁਆਰਾ ਸ੍ਰੀ ਕਲਗੀਧਰ ਸਾਹਿਬ, ਮਜੀਠਾ ਰੋਡ ਅੰਮ੍ਰਿਤਸਰ ਵਿਖੇ ਸ੍ਰੀ ਰਵਿਦਾਸ ਜੀ ਮਹਾਂਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਧਾਰਮਿਕ ਸਮਾਗਮ ਬਹੁਤ ਹੀ ਸ਼ਰਧਾ ਅਤੇ ਸਤਿਕਾਰ ਨਾਲ ਕਰਵਾਇਆ ਗਿਆ।        ਇਸ ਸਮਾਗਮ ਦੀ ਸ਼ੁਰੂਆਤ ਰਾਗੀ ਸਿੰਘਾਂ ਵੱਲੋਂ ਸ੍ਰੀ ਰਵਿਦਾਸ ਜੀ ਮਹਾਂਰਾਜ ਦੀ ਅੰਮ੍ਰਿਤਮਈ ਬਾਣੀ ਦਾ ਰਸਭਿੰਨਾ ਕੀਰਤਨ ਕਰਕੇ ਕੀਤੀ ਗਈ, ਉਪਰੰਤ ਬੁਲਾਰਿਆਂ ਨੇ ਸ੍ਰੀ ਰਵਿਦਾਸ ਜੀ ਮਹਾਂਰਾਜ ਦੀ ਮਹਾਨ ਜੀਵਨੀ, ਉਨ੍ਹਾਂ ਦੇ ਸਮਾਜਿਕ ਅਤੇ ਆਧਿਆਤਮਿਕ ਸੰਦੇਸ਼ ਅਤੇ ਮਨੁੱਖਤਾ ਨੂੰ ਦਿੱਤੀ ਅਨਮੋਲ ਦੇਣ ਬਾਰੇ ਵਿਸਥਾਰ ਨਾਲ ਚਾਨਣਾਂ ਪਾਇਆ।
ਇਸ ਮੌਕੇ ਮੈਂਬਰ ਪਾਰਲੀਮੈਂਟ ਭਾਈ ਅੰਮ੍ਰਿਤਪਾਲ ਸਿੰਘ ਖ਼ਾਲਸਾ ਜੀ ਦੇ ਪਿਤਾ ਬਾਪੂ ਤਰਸੇਮ ਸਿੰਘ ਜੀ ਨੇ ਸੰਬੋਧਨ ਕਰਦਿਆਂ ਕਿਹਾ ਕਿ ਸ੍ਰੀ ਰਵਿਦਾਸ ਜੀ ਮਹਾਂਰਾਜ ਨੇ ਮਨੁੱਖਤਾ ਨੂੰ ਜਾਤ-ਪਾਤ, ਊਚ-ਨੀਚ ਅਤੇ ਵਿਤਕਰਿਆਂ ਤੋਂ ਉੱਪਰ ਉੱਠ ਕੇ ਸਮਾਨਤਾ, ਭਾਈਚਾਰੇ, ਕਿਰਤ ਅਤੇ ਪ੍ਰਭੂ ਭਗਤੀ ਦਾ ਸੰਦੇਸ਼ ਦਿੱਤਾ। ਉਨ੍ਹਾਂ ਕਿਹਾ ਕਿ ਅੱਜ ਦੇ ਸਮੇਂ ਵਿੱਚ ਗੁਰੂ ਸਾਹਿਬਾਨ ਅਤੇ ਭਗਤਾਂ ਦੀ ਬਾਣੀ ਦੇ ਉਪਦੇਸ਼ਾਂ ਨੂੰ ਅਪਨਾਉਣਾਂ ਹੀ ਸਮਾਜ ਵਿੱਚ ਏਕਤਾ, ਸ਼ਾਂਤੀ ਅਤੇ ਇਨਸਾਫ਼ ਕਾਇਮ ਕਰਨ ਦਾ ਸਭ ਤੋਂ ਵੱਡਾ ਮਾਰਗ ਹੈ।
 ਇਸ ਸਮਾਗਮ ਵਿੱਚ ਭਾਈ ਪਰਮਜੀਤ ਸਿੰਘ ਜੌਹਲ, ਭਾਈ ਅਮਰਜੀਤ ਸਿੰਘ ਵੰਨਚਿੜੀ, ਭਾਈ ਅਮਨਦੀਪ ਸਿੰਘ ਡੱਡੂਆਣਾ, ਭਾਈ ਸ਼ਮਸ਼ੇਰ ਸਿੰਘ ਪੱਧਰੀ, ਭਾਈ ਦਯਾ ਸਿੰਘ, ਭਾਈ ਬਲਦੇਵ ਸਿੰਘ ਜੱਲੂਪੁਰ, ਭਾਈ ਰਣਜੀਤ ਸਿੰਘ ਤਲਵੰਡੀ, ਭਾਈ ਬਲਜੀਤ ਸਿੰਘ ਚਾਟੀਵਿੰਡ, ਭਾਈ ਰਘਬੀਰ ਸਿੰਘ, ਡਾ. ਬਰਿੰਦਰਜੀਤ ਸਿੰਘ, ਭਾਈ ਜਸਪਾਲ ਸਿੰਘ ਸਾਹਬੀ, ਭਾਈ ਕੁਲਵਿੰਦਰ ਸਿੰਘ ਵਡਾਲੀ, ਭਾਈ ਮਹਿੰਦਰਪਾਲ ਸਿੰਘ ਤੁੰਗ, ਭਾਈ ਹਰਪ੍ਰੀਤ ਸਿੰਘ, ਭਾਈ ਕੁਲਵੰਤ ਸਿੰਘ ਸੈਦੋਲੇਲ, ਬੀਬੀ ਕੁਲਦੀਪ ਕੌਰ ਅਤੇ ਭੈਣ ਪੂਜਾ ਗੁਰੂ ਕੀ ਵਡਾਲੀ, ਸਮੁੱਚੀ ਗੁਰਦੁਆਰਾ ਕਮੇਟੀ ਸਮੇਤ ਵੱਡੀ ਗਿਣਤੀ ਵਿੱਚ ਸੰਗਤਾਂ ਅਤੇ ਪਾਰਟੀ ਵਰਕਰ ਹਾਜ਼ਰ ਸਨ।
ਇਸ ਮੌਕੇ ਬਹੁਜਨ ਸਮਾਜ ਪਾਰਟੀ ਦੇ ਸਰਗਰਮ ਵਰਕਰ ਸ੍ਰ. ਜਤਿੰਦਰ ਸਿੰਘ ਆਪਣੇ ਸਾਥੀਆਂ ਸਮੇਤ ਬਹੁਜਨ ਸਮਾਜ ਪਾਰਟੀ ਨੂੰ ਅਲਵਿਦਾ ਕਹਿ ਕੇ ਅਕਾਲੀ ਦਲ ਵਾਰਿਸ ਪੰਜਾਬ ਦੇ ਵਿੱਚ ਸ਼ਾਮਲ ਹੋਏ। ਬਾਪੂ ਤਰਸੇਮ ਸਿੰਘ ਜੀ ਨੇ ਸ੍ਰ. ਜਤਿੰਦਰ ਸਿੰਘ ਅਤੇ ਉਨ੍ਹਾਂ ਦੇ ਸਾਥੀਆਂ ਨੂੰ ਸਿਰੋਪਾਓ ਭੇਟ ਕਰਕੇ ਨਿੱਘਾ ਸਵਾਗਤ ਕੀਤਾ। ਬਾਪੂ ਤਰਸੇਮ ਸਿੰਘ ਜੀ ਨੇ ਇਸ ਮੌਕੇ ਕਿਹਾ ਕਿ ਅਕਾਲੀ ਦਲ ਵਾਰਿਸ ਪੰਜਾਬ ਦੇ ਪੰਜਾਬ, ਪੰਜਾਬੀਅਤ, ਪੰਥ ਅਤੇ ਸਮਾਜ ਦੇ ਹਰ ਵਰਗ ਦੀ ਭਲਾਈ ਲਈ ਸਮਰਪਿਤ ਹੋ ਕੇ ਕੰਮ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਪਾਰਟੀ ਦੀਆਂ ਨੀਤੀਆਂ ਅਤੇ ਲੋਕ ਪੱਖੀ ਸੋਚ ਤੋਂ ਪ੍ਰਭਾਵਿਤ ਹੋ ਕੇ ਵੱਖ-ਵੱਖ ਵਰਗਾਂ ਦੇ ਲੋਕ ਲਗਾਤਾਰ ਪਾਰਟੀ ਨਾਲ ਜੁੜ ਰਹੇ ਹਨ, ਜਿਸ ਨਾਲ ਸੰਗਠਨ ਦਿਨੋਂ-ਦਿਨ ਹੋਰ ਮਜ਼ਬੂਤ ਹੋ ਰਿਹਾ ਹੈ। ਉਨ੍ਹਾਂ ਨਵੇਂ ਸ਼ਾਮਲ ਹੋਏ ਸਾਥੀਆਂ ਨੂੰ ਪਾਰਟੀ ਵਿੱਚ ਬਣਦਾ ਮਾਣ-ਸਤਿਕਾਰ ਦੇਣ ਦਾ ਭਰੋਸਾ ਦਿੰਦਿਆਂ ਪਾਰਟੀ ਦੀ ਚੜ੍ਹਦੀ ਕਲਾ ਲਈ ਮਿਲ ਕੇ ਕੰਮ ਕਰਨ ਦਾ ਸੱਦਾ ਦਿੱਤਾ।

Leave a Reply

Your email address will not be published.


*


HACK LINKS - TO BUY WRITE IN TELEGRAM - @TomasAnderson777 Hacked Links Hacked Links Hacked Links Hacked Links Hacked Links Hacked Links cryptocurrency exchange 100services https://www.vapeciga.com/affiliate/track-482917-link https://puffbarwholesale.com/affiliate/track-933738-link hi88 new88 789bet 777PUB mega888 1xbet 1xbet plinko Tigrinho Interwin