ਜ਼ਿਲ੍ਹੇ ‘ਚ ਐਸ ਆਈ ਆਰ ਪ੍ਰਕਿਰਿਆਵਾਂ ਦੀ ਪ੍ਰਗਤੀ ਦਾ ਜਾਇਜ਼ਾ

ਕਪੂਰਥਲਾ,
(ਜਸਟਿਸ ਨਿਊਜ਼):
ਡਿਪਟੀ ਕਮਿਸ਼ਨਰ- ਕਮ – ਜ਼ਿਲ੍ਹਾ ਚੋਣ ਅਫਸਰ ਅਕਾਸ਼ ਬਾਂਸਲ ਵੱਲੋਂ ਅੱਜ ਜ਼ਿਲ੍ਹੇ ਦੇ ਚਾਰੋਂ ਵਿਧਾਨ ਸਭਾ ਹਲਕਿਆਂ—ਭੁਲੱਥ, ਕਪੂਰਥਲਾ, ਸੁਲਤਾਨਪੁਰ ਲੋਧੀ ਅਤੇ ਫਗਵਾੜਾ ਦੀ ‘ਐਸ.ਆਈ.ਆਰ ਸਟੇਟਸ ਰਿਪੋਰਟ’ ਦੇ ਆਧਾਰ ‘ਤੇ ਚੋਣ ਪ੍ਰਕਿਰਿਆਵਾਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ ਗਿਆ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲਾ ਚੋਣ ਅਫਸਰ ਨੇ ਦਸਿਆ ਕਿ ਪ੍ਰਾਪਤ ਅੰਕੜਿਆਂ ਅਨੁਸਾਰ ਜ਼ਿਲ੍ਹੇ ਦੇ ਸਾਰੇ 791 ਬੀ.ਐਲ.ਓਜ਼ ਨੂੰ ਸਫ਼ਲਤਾਪੂਰਵਕ ਸਿਖਲਾਈ ਦਿੱਤੀ ਜਾ ਚੁੱਕੀ ਹੈ ਅਤੇ ਜ਼ਿਲ੍ਹੇ ਦੇ ਕੁੱਲ 6,14,981 ਵੋਟਰਾਂ ਲਈ ਈ.ਐਫ ਪਾਰਟਸ ਡਾਊਨਲੋਡ ਕਰਨ, ਪ੍ਰਿੰਟ ਕਰਨ ਅਤੇ ਵੰਡਣ ਦਾ ਕੰਮ 100 ਫੀਸਦੀ ਮੁਕੰਮਲ ਕਰ ਲਿਆ ਗਿਆ ਹੈ, ਜਿਸ ਤਹਿਤ ਪ੍ਰਤੀ ਬੀ.ਐਲ.ਓ ਔਸਤਨ 777 ਈ.ਐਫ ਵੰਡੇ ਜਾ ਚੁੱਕੇ ਹਨ।
ਉਨ੍ਹਾਂ ਦੱਸਿਆ ਕਿ ਡਿਜੀਟਾਈਜ਼ੇਸ਼ਨ ਦੀ ਪ੍ਰਕਿਰਿਆ ਤੇਜ਼ੀ ਨਾਲ ਚੱਲ ਰਹੀ ਹੈ, ਜਿਸ ਦੇ ਤਹਿਤ ਹੁਣ ਤੱਕ 139443 ਈ.ਐਫ ਡਿਜੀਟਾਈਜ਼ ਕੀਤੇ ਜਾ ਚੁੱਕੇ ਹਨ, ਜਦਕਿ ਰਹਿੰਦੇ 474319ਈ.ਐਫ ਨੂੰ ਜਲਦ  ਡਿਜੀਟਾਈਜ਼ ਕੀਤਾ ਜਾ ਰਿਹਾ ਹੈ । ਉਨ੍ਹਾਂ ਦੱਸਿਆ ਕਿ ਬੀ.ਐਲ.ਓਜ਼ ਵੱਲੋਂ 139040 ਈ.ਐਫ ਦੀ ਵੈਰੀਫਿਕੇਸ਼ਨ ਮੁਕੰਮਲ ਕਰ ਲਈ ਗਈ ਹੈ ਅਤੇ ਵੋਟਰਾਂ ਵੱਲੋਂ ਖੁਦ ਜਮ੍ਹਾਂ ਕਰਵਾਏ ਗਏ 401 ਫਾਰਮਾਂ ਦੀ ਪੜਤਾਲ ਹੋਣੀ ਬਾਕੀ ਹੈ।
 ਮੈਪਿੰਗ ਦੇ ਵੇਰਵਿਆਂ ਬਾਰੇ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ 68897 ਵੋਟਰਾਂ ਦੀ ‘ਸੈਲਫ’ ਵਜੋਂ ਅਤੇ 65279 ਵੋਟਰਾਂ ਦੀ ‘ਪ੍ਰੋਜੇਨੀ’ ਵਜੋਂ ਮੈਪਿੰਗ ਕੀਤੀ ਗਈ ਹੈ, ਜਦਕਿ ਸਿਰਫ਼ 4864 ਵੋਟਰਾਂ ਦੀ ਮੈਪਿੰਗ ਹੋਣੀ ਬਾਕੀ ਹੈ।
ਡਿਪਟੀ ਕਮਿਸ਼ਨਰ ਅਕਾਸ਼ ਬਾਂਸਲ ਨੇ ਸਮੂਹ ਅਧਿਕਾਰੀਆਂ ਅਤੇ ਬੀ.ਐਲ.ਓਜ਼ ਨੂੰ ਬਾਕੀ ਰਹਿੰਦੇ ਡਿਜੀਟਾਈਜ਼ੇਸ਼ਨ ਅਤੇ ਮੈਪਿੰਗ ਦੇ ਕਾਰਜਾਂ ਨੂੰ ਨਿਰਧਾਰਿਤ ਸਮੇਂ ਅੰਦਰ ਪੂਰੀ ਪਾਰਦਰਸ਼ਤਾ ਨਾਲ ਨੇਪਰੇ ਚਾੜ੍ਹਨ ਦੇ ਸਖ਼ਤ ਨਿਰਦੇਸ਼ ਦਿੱਤੇ ਹਨ।
ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਕਿਸੀ ਵੀ ਤਰ੍ਹਾਂ ਦੀ ਜਾਣਕਾਰੀ ਲਈ ਵੋਟਰ ਹੈਲਪਲਾਈਨ ਟੋਲ-ਫ੍ਰੀ ਨੰਬਰ 1950 ਜਾਂ ਜ਼ਿਲ੍ਹਾ ਪ੍ਰਸ਼ਾਸਨ ਦੇ ਹੈਲਪਲਾਈਨ ਨੰਬਰ 01822-233777 ‘ਤੇ ਸੰਪਰਕ ਕੀਤਾ ਜਾ ਸਕਦਾ ਹੈ।

Leave a Reply

Your email address will not be published.


*


HACK LINKS - TO BUY WRITE IN TELEGRAM - @TomasAnderson777 Hacked Links Hacked Links Hacked Links Hacked Links Hacked Links Hacked Links cryptocurrency exchange 100services https://www.vapeciga.com/affiliate/track-482917-link https://puffbarwholesale.com/affiliate/track-933738-link 1xbet 1xbet az 1xbet azerbaycan hi88 188bet 777PUB mega888 1xbet 1xbet plinko Tigrinho Interwin