ਲੌਂਗੋਵਾਲ,28 ਦਸੰਬਰ ( ਜਗਸੀਰ ਸਿੰਘ )- ਸੈਂਟਰ ਆਫ ਇੰਡੀਅਨ ਟਰੇਡ ਯੂਨੀਅਨਜ (ਸੀਟੂ) ਦੇ ਆਲ ਇੰਡੀਆ ਸਕੱਤਰ ਭੈਣ ਊਸ਼ਾ ਰਾਣੀ,ਸੂਬਾਈ ਪ੍ਰਧਾਨ ਸਾਥੀ ਮਹਾਂ ਸਿੰਘ ਰੋੜੀ ਤੇ ਸੂਬਾ ਜਨਰਲ ਸਕੱਤਰ ਸਾਥੀ ਚੰਦਰ ਸ਼ੇਖਰ ਨੇ ਕੇਂਦਰ ਸਰਕਾਰ ਵੱਲੋਂ ਪੰਜਾਬ ਦੀਆਂ ਝਾਕੀਆਂ ਨੂੰ ਗਣਤੰਤਰ ਦਿਵਸ ਦੀ ਪਰੇਡ ਵਿੱਚੋਂ ਬਾਹਰ ਕੱਢਣ ਦੇ ਫੈਸਲੇ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ । ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਦਾ ਇਹ ਫੈਸਲਾ ਪੰਜਾਬ ਦੀ ਮਹਾਨ ਵਿਰਾਸਤ ਉਸਾਰੂ ਤੇ ਧਰਮ ਨਿਰਪੱਖ ਕਦਰਾਂ -ਕੀਮਤਾਂ ਦੇ ਨਿਰਾਦਰ ਕਰਨ ਵਾਲਾ ਕਰਾਰ ਦਿੱਤਾ ਸੀਟੂ ਆਗੂਆਂ ਨੇ ਇਹ ਵੀ ਦੋਸ਼ ਲਗਾਇਆ ਕਿ ਮੋਦੀ ਦਾ ਇਹ ਫੈਸਲਾ ਦੇਸ਼ ਦੇ ਸੰਵਿਧਾਨ ਦੀ ਮੂਲ ਭਾਵਨਾ ਅਤੇ ਸਪੱਸ਼ਟ ਨਿਰਦੇਸ਼ਾਂ ਦੀ ਉਲੰਘਣਾ ਹੈ ਅਤੇ ਆਰ.ਐਸ.ਐਸ ਦੇ ਹਿੰਦੂ ਰਾਸ਼ਟਰ ਕਾਇਮ ਕਰਨ ਦੇ ਤਾਨਾਸ਼ਾਹੀ ਉਦੇਸ਼ਾਂ ਵਾਲਾ ਮਾਰੂ ਕਦਮ ਹੈ। ਸੀਟੂ ਨੇ ਸ੍ਰੀ ਭਗਵੰਤ ਸਿੰਘ ਮਾਨ ਮੁੱਖ ਮੰਤਰੀ ਪੰਜਾਬ ਵੱਲੋਂ ਇਸ ਸਬੰਧੀ ਦਿੱਤੇ ਪ੍ਰਤੀ ਕਰਮ ਦਾ ਸਮਰਥਨ ਵੀ ਕੀਤਾ।
ਸੀਟੂ ਆਗੂਆਂ ਨੇ ਆਪਣੀਆਂ ਯੂਨੀਅਨਾਂ ਅਤੇ ਜ਼ਿਲ੍ਹਾ ਇਕਾਈਆਂ ਅਤੇ ਆਗੂਆਂ ਨੂੰ 31 ਦਸੰਬਰ ਨੂੰ ਇਸ ਪੰਜਾਬ ਪ੍ਰਤੀ ਵਿੱਤਕਰੇ ਅਤੇ ਨਫ਼ਰਤ ਵਾਲੇ ਕਦਮ ਵਿਰੁੱਧ ਸਖਤ ਰੋਸ ਦਾ ਪ੍ਰਗਟਾਵਾ ਕਰਨ ਅਤੇ ਮੋਦੀ ਸਰਕਾਰ ਦੇ ਪੁਤਲੇ ਜਲਾਉਣ ਦਾ ਸੱਦਾ ਦਿੱਤਾ ਹੈ।
Leave a Reply