650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਡਾਕੂਮੈਂਟਰੀ ਵੈਨ ਨੂੰ ਡਿਪਟੀ ਕਮਿਸ਼ਨਰ ਨੇ ਕੀਤਾ ਰਵਾਨਾ

ਮਾਲੇਰਕੋਟਲਾ,
(ਸ਼ਹਿਬਾਜ਼ ਚੌਧਰੀ)
  ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਾਲ ਭਰ ਚੱਲਣ ਵਾਲੇ ਸਮਾਗਮਾਂ ਦੀ ਲੜੀ ਤਹਿਤ ਅੱਜ ਡਿਪਟੀ ਕਮਿਸ਼ਨਰ ਵਿਰਾਜ ਐਸ. ਤਿੜਕੇ ਨੇ ਦਫ਼ਤਰ ਡਿਪਟੀ ਕਮਿਸ਼ਨਰ ਤੋਂ ਇੱਕ ਵਿਸ਼ੇਸ਼ ਡਾਕੂਮੈਂਟਰੀ ਵੈਨ ਨੂੰ ਰਵਾਨਾ ਕੀਤਾ । ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਰਾਜਦੀਪ ਸਿੰਘ ਬਰਾੜ,ਵਧੀਕ ਡਿਪਟੀ ਕਮਿਸ਼ਨਰ(ਡੀ) ਰਿੰਪੀ ਗਰਗ ਵੀ ਮੌਜੂਦ ਸਨ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਹ ਵੈਨ ਜ਼ਿਲ੍ਹਾ ਮਾਲੇਰਕੋਟਲਾ ਦੇ ਵੱਖ-ਵੱਖ ਪਿੰਡਾਂ ਵਿੱਚ ਜਾ ਕੇ ਸ੍ਰੀ ਗੁਰੂ ਰਵਿਦਾਸ ਜੀ ਦੇ ਮਹਾਨ ਜੀਵਨ, ਉਨ੍ਹਾਂ ਦੀਆਂ ਪਵਿੱਤਰ ਸਿੱਖਿਆਵਾਂ, ਫ਼ਲਸਫ਼ੇ ਅਤੇ ਸਮਾਜ ਨੂੰ ਦਿੱਤੇ ਸਮਾਨਤਾ, ਭਾਈਚਾਰੇ ਅਤੇ ਮਨੁੱਖਤਾ ਦੇ ਸੰਦੇਸ਼ ਨੂੰ ਡਾਕੂਮੈਂਟਰੀ ਰਾਹੀਂ ਲੋਕਾਂ ਤੱਕ ਪਹੁੰਚਾਏਗੀ।
                     ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਹ ਡਾਕੂਮੈਂਟਰੀ ਸ਼ੋਅ ਹਰ ਰੋਜ਼ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਵਿੱਚ ਸ਼ਾਮ 6:00 ਤੋਂ 7:00 ਵਜੇ ਅਤੇ 7:00 ਤੋਂ 8:00 ਵਜੇ ਤੱਕ ਦੋ ਸੋਅ ਦਿਖਾਏ ਜਾਣਗੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦਾ ਉਦੇਸ਼ ਸ੍ਰੀ ਗੁਰੂ ਰਵਿਦਾਸ ਜੀ ਵੱਲੋਂ ਦਿੱਤੇ ਸਮਾਜਿਕ ਬਰਾਬਰੀ, ਸਦਭਾਵਨਾ, ਸੱਚ, ਮਿਹਨਤ ਅਤੇ ਮਨੁੱਖਤਾ ਦੇ ਸੰਦੇਸ਼ ਨੂੰ ਘਰ-ਘਰ ਤੱਕ ਪਹੁੰਚਾਉਣਾ ਹੈ। ਇਹ ਡਾਕੂਮੈਂਟਰੀ ਨੌਜਵਾਨ ਪੀੜ੍ਹੀ ਨੂੰ ਗੁਰੂ ਸਾਹਿਬ ਦੇ ਆਦਰਸ਼ਾਂ ਨਾਲ ਜੋੜਨ ਅਤੇ ਉਨ੍ਹਾਂ ਦੇ ਜੀਵਨ ਤੋਂ ਪ੍ਰੇਰਣਾ ਲੈਣ ਦਾ ਇੱਕ ਮਹੱਤਵਪੂਰਨ ਉਪਰਾਲਾ ਸਾਬਤ ਹੋਵੇਗੀ।
             ਡਿਪਟੀ ਕਮਿਸ਼ਨਰ ਵਿਰਾਜ ਐਸ. ਤਿੜਕੇ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਪਿੰਡ ਵਿੱਚ ਡਾਕੂਮੈਂਟਰੀ ਵੈਨ ਦੇ ਪਹੁੰਚਣ ਸਮੇਂ ਵੱਧ ਤੋਂ ਵੱਧ ਗਿਣਤੀ ਵਿੱਚ ਹਾਜ਼ਰ ਹੋ ਕੇ ਇਸ ਵਿਲੱਖਣ ਉਪਰਾਲੇ ਦਾ ਲਾਭ ਉਠਾਉਣ ਅਤੇ ਸ੍ਰੀ ਗੁਰੂ ਰਵਿਦਾਸ ਜੀ ਦੇ ਜੀਵਨ, ਉਪਦੇਸ਼ਾਂ ਅਤੇ ਸਮਾਜ ਸੁਧਾਰ ਲਈ ਦਿੱਤੇ ਅਮੁੱਲੇ ਯੋਗਦਾਨ ਤੋਂ ਪ੍ਰੇਰਨਾ ਪ੍ਰਾਪਤ ਕਰਨ। ਉਨ੍ਹਾਂ ਕਿਹਾ ਕਿ ਅਜਿਹੇ ਉਪਰਾਲੇ ਸਮਾਜ ਵਿੱਚ ਆਪਸੀ ਭਾਈਚਾਰੇ, ਸਮਾਨਤਾ ਅਤੇ ਸਾਂਝੀਵਾਲਤਾ ਦੀ ਭਾਵਨਾ ਨੂੰ ਹੋਰ ਮਜ਼ਬੂਤ ਕਰਨ ਵਿੱਚ ਸਹਾਈ ਸਿੱਧ ਹੋਣਗੇ।

Leave a Reply

Your email address will not be published.


*


HACK LINKS - TO BUY WRITE IN TELEGRAM - @TomasAnderson777 Hacked Links Hacked Links Hacked Links Hacked Links Hacked Links Hacked Links cryptocurrency exchange 100services https://www.vapeciga.com/affiliate/track-482917-link https://puffbarwholesale.com/affiliate/track-933738-link 1xbet 1xbet az 1xbet azerbaycan hi88 188bet 777PUB mega888 1xbet 1xbet plinko Tigrinho Interwin