ਦਸਵੀਂ ਅਤੇ ਬਾਰ੍ਹਵੀਂ ਦੀ ਮਰਸੀ ਚਾਂਸ/ਓਪਨ ਸਕੂਲ (ਬਲਾਕ-2 ਰੀਅਪੀਅਰ) ਪ੍ਰੀਖਿਆ 1 ਸਤੰਬਰ ਤੋਂ 22 ਸਤੰਬਰ ਤੱਕ
ਮੋਗਾ,
( ਮਨਪ੍ਰੀਤ ਸਿੰਘ /ਗੁਰਜੀਤ ਸੰਧੂ )
ਸਕੱਤਰ, ਪੰਜਾਬ ਸਕੂਲ ਸਿੱਖਿਆ ਬੋਰਡ, ਪੰਜਾਬ ਵੱਲੋਂ ਦਸਵੀਂ ਅਤੇ ਬਾਰ੍ਹਵੀਂ ਸ੍ਰੇਣੀ ਪ੍ਰੀਖਿਆ ਸਤੰਬਰ 2026 ਮਰਸੀ ਚਾਂਸ/ਓਪਨ ਸਕੂਲ (ਬਲਾਕ-2 ਰੀਅਪੀਅਰ) ਮਿਤੀ 01.09.2026 ਤੋਂ 22.09.2026 ਤੱਕ ਜਿਲ੍ਹਾ ਮੋਗਾ ਵਿਖੇ ਬੋਰਡ ਵੱਲੋਂ ਸਥਾਪਿਤ ਕੀਤੇ ਪਰੀਖਿਆ ਕੇਂਦਰ ਗੌਰਮਿੰਟ ਕੰਨਿਆ ਸੀਨੀਅਰ ਸੈਕੰਡਰੀ ਸਕੂਲ, ਮੋਗਾ ਵਿਖੇ ਕਰਵਾਈ ਜਾ ਰਹੀਂ ਹੈ।
ਉਕਤ ਦੇ ਮੱਦੇਨਜਰ ਰੱਖਦਿਆ ਜ਼ਿਲ੍ਹਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਮੋਗਾ ਸ਼੍ਰੀ ਸਾਗਰ ਸੇਤੀਆ ਵੱਲੋਂ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜਿਲ੍ਹਾ ਮੋਗਾ ਅੰਦਰ ਸਥਾਪਿਤ ਪ੍ਰੀਖਿਆ ਕੇਂਦਰ ਦੇ ਆਸ-ਪਾਸ 100 ਮੀਟਰ ਦੇ ਘੇਰੇ ਅੰਦਰ ਵਿਦਿਆਰਥੀਆਂ ਅਤੇ ਡਿਊਟੀ ਸਟਾਫ ਤੋਂ ਬਿਨਾਂ ਆਮ ਲੋਕਾਂ ਦੇ ਇਕੱਠੇ ਹੋਣ ਤੇ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ।
ਇਹ ਹੁਕਮ ਮਿਤੀ 01.09.2026 ਤੋਂ ਮਿਤੀ 22.09.2026 ਤੱਕ ਲਾਗੂ ਰਹੇਗਾ