ਪ੍ਰੋ. ਖਿਆਲਾ ਅਤੇ ਐਡਵੋਕੇਟ ਕਾਹਲੋਂ ਨੇ ਭਾਜਪਾ ਦੇ ਪੰਜਾਬ ਇੰਚਾਰਜ ਡਾ. ਸਤੀਸ਼ ਪੂਨੀਆ ਨਾਲ ਵਿਸ਼ੇਸ਼ ਮੁਲਾਕਾਤ ਕੀਤੀ।
ਅੰਮ੍ਰਿਤਸਰ,
( ਜਸਟਿਸ ਨਿਊਜ਼ )
ਪੰਜਾਬ ਦੀ ਭਗਵੰਤ ਮਾਨ ਸਰਕਾਰ ਸੂਬੇ ਦੇ ਲੋਕਾਂ ਨੂੰ ਮੁਫ਼ਤ ਸਹੂਲਤਾਂ ਦੇ ਝੂਠੇ ਇਸ਼ਤਿਹਾਰਾਂ ਰਾਹੀਂ ਗੁਮਰਾਹ ਕਰ ਰਹੀ ਹੈ, ਜਦਕਿ ਅਸਲੀਅਤ ਇਹ ਹੈ ਕਿ ਅੱਜ ਪੰਜਾਬ ਦਾ ਹਰ ਨਾਗਰਿਕ ਗੈਂਗਸਟਰਵਾਦ, ਫਿਰੌਤੀਆਂ ਅਤੇ ਵਿਗੜਦੀ ਅਮਨ-ਕਾਨੂੰਨ ਦੀ ਸਥਿਤੀ ਕਾਰਨ ਡਰ ਤੇ ਅਸੁਰੱਖਿਆ ਦੇ ਮਾਹੌਲ ਵਿੱਚ ਜੀਅ ਰਿਹਾ ਹੈ। ਪੰਜਾਬ ਨੂੰ ਅੱਜ ਇਸ਼ਤਿਹਾਰਬਾਜ਼ੀ ਦੀ ਨਹੀਂ, ਸਗੋਂ ਜਾਨ-ਮਾਲ ਦੀ ਪੱਕੀ ਗਾਰੰਟੀ ਦੀ ਲੋੜ ਹੈ। ਇਹ ਪ੍ਰਗਟਾਵਾ ਭਾਜਪਾ ਦੇ ਸੂਬਾ ਬੁਲਾਰੇ ਪ੍ਰੋ. ਸਰਚਾਂਦ ਸਿੰਘ ਖਿਆਲਾ ਅਤੇ ਐਡਵੋਕੇਟ ਹਰਿੰਦਰ ਸਿੰਘ ਕਾਹਲੋਂ ਨੇ ਚੰਡੀਗੜ੍ਹ ਸਥਿਤ ਭਾਜਪਾ ਦਫ਼ਤਰ ਵਿਖੇ ਪਾਰਟੀ ਦੇ ਕੌਮੀ ਜਨਰਲ ਸਕੱਤਰ ਤੇ ਪੰਜਾਬ ਇੰਚਾਰਜ ਡਾ. ਸਤੀਸ਼ ਪੂਨੀਆ ਨਾਲ ਵਿਸ਼ੇਸ਼ ਮੁਲਾਕਾਤ ਦੌਰਾਨ ਕੀਤਾ।
ਪ੍ਰੋ. ਖਿਆਲਾ ਨੇ ਕਿਹਾ ਕਿ ਸਰਕਾਰ ਗੈਂਗਸਟਰਾਂ ਅਤੇ ਨਸ਼ਾ ਤਸਕਰਾਂ ਦੀ ਅਸਲ ਸਪਲਾਈ ਚੇਨ ਤੋੜਨ ਦੀ ਬਜਾਏ ਮਹਿਜ਼ ਅੰਕੜਿਆਂ ਦੀ ਖੇਡ ਖੇਡ ਕੇ ਆਪਣੀ ਪਿੱਠ ਥਾਪੜ ਰਹੀ ਹੈ। ਉਨ੍ਹਾਂ ਸਰਕਾਰ ਦੇ ਦਾਅਵਿਆਂ ਦੀ ਪੋਲ ਖੋਲ੍ਹਦਿਆਂ ਕਿਹਾ ਕਿ 70 ਹਜ਼ਾਰ ਨਸ਼ਾ ਤਸਕਰਾਂ ਨੂੰ ਜੇਲ੍ਹ ਭੇਜਣ ਦਾ ਦਾਅਵਾ ਪੂਰੀ ਤਰ੍ਹਾਂ ਹਾਸੋਹੀਣਾ ਹੈ, ਕਿਉਂਕਿ ਪੰਜਾਬ ਦੀਆਂ ਜੇਲ੍ਹਾਂ ਵਿੱਚ ਕੁੱਲ ਸਮਰੱਥਾ ਹੀ ਸਿਰਫ਼ 26 ਹਜ਼ਾਰ ਕੈਦੀਆਂ ਦੀ ਹੈ। ਐਨ.ਡੀ.ਪੀ.ਐਸ. ਐਕਟ ਤਹਿਤ ਦਰਜ ਕੇਸਾਂ ਵਿੱਚ ਸਜ਼ਾ ਦੀ ਦਰ ਬੇਹੱਦ ਨਿਗੂਣੀ ਹੈ, ਜਿਸ ਤੋਂ ਸਰਕਾਰ ਦੀ ਗੈਰ-ਸੰਜੀਦਗੀ ਸਾਫ਼ ਝਲਕਦੀ ਹੈ।

ਉਨ੍ਹਾਂ ਭ੍ਰਿਸ਼ਟਾਚਾਰ ਦੇ ਮੁੱਦੇ ‘ਤੇ ਜ਼ੋਰਦਾਰ ਹਮਲਾ ਬੋਲਦਿਆਂ ਮੰਗ ਕੀਤੀ ਕਿ ‘ਆਪ’ ਸਰਕਾਰ ਦੇ ਮੰਤਰੀਆਂ, ਵਿਧਾਇਕਾਂ ਅਤੇ ਪ੍ਰਮੁੱਖ ਆਗੂਆਂ ਦੀਆਂ 2022 ਦੇ ਚੋਣ ਐਫੀਡੇਵਿਟਾਂ ਵਿੱਚ ਦਰਜ ਜਾਇਦਾਦਾਂ ਅਤੇ ਮੌਜੂਦਾ ਸੰਪਤੀ ਦੀ ਉੱਚ ਪੱਧਰੀ ਪਾਰਦਰਸ਼ੀ ਜਾਂਚ ਕਰਵਾਈ ਜਾਵੇ। ਜਿਨ੍ਹਾਂ ਆਗੂਆਂ ਨੇ ਆਮਦਨ ਦੇ ਸਰੋਤਾਂ ਤੋਂ ਵੱਧ ਦੌਲਤ ਇਕੱਠੀ ਕੀਤੀ ਹੈ, ਉਨ੍ਹਾਂ ਖ਼ਿਲਾਫ਼ ਸਮਰੱਥ ਜਾਂਚ ਏਜੰਸੀਆਂ ਵੱਲੋਂ ਤੁਰੰਤ ਸਖ਼ਤ ਕਾਨੂੰਨੀ ਕਾਰਵਾਈ ਹੋਣੀ ਚਾਹੀਦੀ ਹੈ।
ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਭਾਜਪਾ ਦੀ ਸਰਕਾਰ ਬਣਨ ’ਤੇ ਹਾਈ ਕੋਰਟ ਦੇ ਮੁਲਾਜ਼ਮਾਂ ਨਾਲ ਸਬੰਧਤ ਫ਼ੈਸਲਿਆਂ ਨੂੰ ਕਾਨੂੰਨ ਅਨੁਸਾਰ ਇਨ-ਬਿਨ ਲਾਗੂ ਕੀਤੇ ਜਾਣ ਨੂੰ ਯਕੀਨੀ ਬਣਾਉਣ ਦੀ ਲੋੜ ਹੈ। ਉਨਾਂ ਵਿਸ਼ਵਾਸ ਦਿਵਾਇਆ ਕਿ ਪੰਜਾਬ ਭਾਜਪਾ ਮੁਲਾਜਮ ਵਰਗ ਨਾਲ ਹੈ। ਉਨ੍ਹਾਂ ਜ਼ੋਰ ਦਿੱਤਾ ਕਿ ਭਾਜਪਾ ਪੰਜਾਬ ਦੇ ਕਿਸਾਨਾਂ, ਪੰਥਕ ਧਿਰਾਂ ਅਤੇ ਸਮਾਜ ਦੇ ਹਰ ਵਰਗ ਨਾਲ ਸਿੱਧਾ ਤੇ ਨਿਰੰਤਰ ਸੰਵਾਦ ਕਾਇਮ ਕਰੇਗੀ। ਪੰਜਾਬ ਹੁਣ ਡਰਾਮੇਬਾਜ਼ੀ ਨਹੀਂ, ਧਰਾਤਲ ‘ਤੇ ਨਤੀਜੇ ਦੇਣ ਵਾਲੀ ਜਵਾਬਦੇਹ ਸਰਕਾਰ ਚਾਹੁੰਦਾ ਹੈ।
ਪ੍ਰੋ. ਖਿਆਲਾ ਨੇ ਕਿਹਾ ਕਿ ਪੰਜਾਬ ਨੂੰ ਇਸ ਵੇਲੇ ਮਹਾਰਾਜਾ ਰਣਜੀਤ ਸਿੰਘ ਦੇ ਸੁਸ਼ਾਸਨ, ਨਿਆਂ ਅਤੇ ਲੋਕ-ਸੁਰੱਖਿਆ ਦੇ ਮਾਡਲ ਦੀ ਲੋੜ ਹੈ, ਜੋ ਸਿਰਫ਼ ਭਾਜਪਾ ਹੀ ਦੇ ਸਕਦੀ ਹੈ।