September 6, 2026

Justice News

ਅਵਾਮ ਦੀ ਆਵਾਜ਼

6 ਸਤੰਬਰ ਦੇ ਵਿਸ਼ੇਸ਼ ਕੈਂਪਾਂ ਦੌਰਾਨ ਵੋਟਰ ਸੇਵਾਵਾਂ ਲਈ ਸਾਰੇ ਪੋਲਿੰਗ ਬੂਥਾਂ ’ਤੇ ਮਿਲਣਗੀਆਂ ਸਹੂਲਤਾਂ*ਨਾਗਰਿਕਾਂ ਨੂੰ ਆਪਣੀ ਵੋਟਰ ਸੂਚੀ  ਦੀ ਜਾਂਚ ਕਰਨ ਅਤੇ ਲੋੜ ਅਨੁਸਾਰ ਚੋਣ ਸੇਵਾਵਾਂ ਦਾ ਲਾਭ ਲੈਣ ਦੀ ਅਪੀਲ

ਮੋਗਾ,

( ਮਨਪ੍ਰੀਤ ਸਿੰਘ/ ਗੁਰਜੀਤ ਸੰਧੂ  )

ਭਾਰਤ ਚੋਣ ਕਮਿਸ਼ਨ ਵੱਲੋਂ ਚਲਾਈ ਜਾ ਰਹੀ ਵਿਸ਼ੇਸ਼ ਗਹਿਰੀ ਸੁਧਾਈ-2026 ਤਹਿਤ ਜ਼ਿਲ੍ਹਾ ਮੋਗਾ ਦੇ ਸਮੂਹ ਪੋਲਿੰਗ ਬੂਥਾਂ ’ਤੇ 6 ਸਤੰਬਰ 2026 (ਐਤਵਾਰ) ਨੂੰ ਵਿਸ਼ੇਸ਼ ਕੈਂਪ ਲਗਾਏ ਜਾਣਗੇ।ਜ਼ਿਲ੍ਹਾ ਪ੍ਰਸ਼ਾਸਨ ਮੋਗਾ ਵੱਲੋਂ ਵੋਟਰਾਂ ਨੂੰ ਚੋਣ ਸੂਚੀਆਂ ਨਾਲ ਸਬੰਧਤ ਸੇਵਾਵਾਂ ਮੁਹੱਈਆ ਕਰਵਾਉਣ ਲਈ ਲੋੜੀਂਦੇ ਪ੍ਰਬੰਧ ਕੀਤੇ ਗਏ ਹਨ।  ਐਸ ਆਈ ਆਰ ਦਾ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਸਾਰੇ ਯੋਗ ਨਾਗਰਿਕ ਵੋਟਰ ਸੂਚੀ ਵਿੱਚ ਸ਼ਾਮਲ ਹੋਣ ਅਤੇ ਕਿਸੇ ਵੀ ਯੋਗ ਵੋਟਰ ਦਾ ਨਾਮ ਨਾ ਛੁੱਟੇ।

ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਸ੍ਰੀ ਸਾਗਰ ਸੇਤੀਆ, ਨੇ ਦੱਸਿਆ ਕਿ 6 ਸਤੰਬਰ ਨੂੰ ਸਵੇਰੇ 10 ਵਜੇ ਤੋਂ ਸ਼ਾਮ 4 ਵਜੇ ਤੱਕ ਸਾਰੇ ਪੋਲਿੰਗ ਬੂਥਾਂ ’ਤੇ ਵਿਸ਼ੇਸ਼ ਕੈਂਪ ਲਗਾਏ ਜਾਣਗੇ।ਇਸ ਦੌਰਾਨ ਬੂਥ ਲੈਵਲ ਅਫ਼ਸਰ ਆਪਣੇ-ਆਪਣੇ ਬੂਥਾਂ ’ਤੇ ਮੌਜੂਦ ਰਹਿਣਗੇ ਅਤੇ ਵੋਟਰਾਂ ਨੂੰ ਚੋਣ ਸੇਵਾਵਾਂ ਸਬੰਧੀ ਲੋੜੀਂਦੀ ਜਾਣਕਾਰੀ ਅਤੇ ਸਹਾਇਤਾ ਪ੍ਰਦਾਨ ਕਰਨਗੇ।

ਉਨ੍ਹਾਂ ਦੱਸਿਆ ਕਿ ਕੈਂਪ ਦੌਰਾਨ ਵੋਟਰਾਂ ਨੂੰ ਫਾਰਮ-6, ਫਾਰਮ-6B ਅਤੇ ਫਾਰਮ-8 ਸਬੰਧੀ ਸਹਾਇਤਾ ਦਿੱਤੀ ਜਾਵੇਗੀ। ਨਵੇਂ ਯੋਗ ਵੋਟਰਾਂ ਨੂੰ ਵੋਟਰ ਸੂਚੀ ਵਿੱਚ ਆਪਣਾ ਨਾਮ ਦਰਜ ਕਰਵਾਉਣ, ਮੌਜੂਦਾ ਵੋਟਰਾਂ ਨੂੰ ਲੋੜੀਂਦੀ ਸੋਧ ਕਰਵਾਉਣ ਅਤੇ ਹੋਰ ਚੋਣ ਸੇਵਾਵਾਂ ਲਈ ਮਾਰਗਦਰਸ਼ਨ ਕੀਤਾ ਜਾਵੇਗਾ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ 18-19 ਸਾਲ ਉਮਰ ਵਰਗ ਦੇ ਨੌਜਵਾਨਾਂ ਦੀ ਰਜਿਸਟ੍ਰੇਸ਼ਨ ਨੂੰ ਵਿਸ਼ੇਸ਼ ਤਰਜੀਹ ਦਿੱਤੀ ਜਾਵੇਗੀ। ਇਸ ਤੋਂ ਇਲਾਵਾ ਦਿਵਿਆਂਗ ਵੋਟਰਾਂ ਨੂੰ ਚੋਣ ਸੂਚੀ ਵਿੱਚ ਮਾਰਕ ਕਰਨ ਲਈ ਫਾਰਮ-8 ਸਬੰਧੀ ਵੀ ਸਹਾਇਤਾ ਮੁਹੱਈਆ ਕਰਵਾਈ ਜਾਵੇਗੀ।

ਉਨ੍ਹਾਂ ਸਮੂਹ ਚੋਣ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਹਦਾਇਤ ਕੀਤੀ ਕਿ ਕੈਂਪ ਦੌਰਾਨ ਵੋਟਰਾਂ ਨੂੰ ਕਿਸੇ ਕਿਸਮ ਦੀ ਦਿੱਕਤ ਪੇਸ਼ ਨਾ ਆਉਣ ਦਿੱਤੀ ਜਾਵੇ ਅਤੇ ਹਰ ਯੋਗ ਨਾਗਰਿਕ ਨੂੰ ਚੋਣ ਸੇਵਾਵਾਂ ਦਾ ਲਾਭ ਮਿਲੇ।

ਡਿਪਟੀ ਕਮਿਸ਼ਨਰ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ 6 ਸਤੰਬਰ ਨੂੰ ਆਪਣੇ ਨਜ਼ਦੀਕੀ ਪੋਲਿੰਗ ਬੂਥ ’ਤੇ ਪਹੁੰਚ ਕੇ ਆਪਣੀ ਵੋਟਰ ਸੂਚੀ ਨਾਲ ਸਬੰਧਤ ਜਾਣਕਾਰੀ ਦੀ ਜਾਂਚ ਕਰਨ ਅਤੇ ਲੋੜ ਅਨੁਸਾਰ ਚੋਣ ਸੇਵਾਵਾਂ ਦਾ ਲਾਭ ਲੈਣ।

Leave a Reply

Your email address will not be published. Required fields are marked *

Copyright © All rights reserved. | Newsphere by AF themes.