ਨਵੀਂ ਦਿੱਲੀ,
(ਜਸਟਿਸ ਨਿਊਜ਼ )
ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਦੇ ਸਭ ਤੋਂ ਵਧ ਭਰੋਸੇਮੰਦ ਸਾਥੀ ਭਾਜਪਾ ਦੇ ਰਾਸ਼ਟਰੀ ਜਨਰਲ ਸਕੱਤਰ ਅਤੇ ਰਾਜ ਸਭਾ ਮੈਂਬਰ ਸ੍ਰੀ ਤਰੁਣ ਚੁੱਘ ਨਾਲ ਅੱਜ ਨਵੀਂ ਦਿੱਲੀ ਵਿਖੇ ਪੰਜਾਬ ਭਾਜਪਾ ਦੇ ਬੁਲਾਰੇ ਪ੍ਰੋ. ਸਰਚਾਂਦ ਸਿੰਘ ਖਿਆਲਾ ਅਤੇ ਆਲਮਬੀਰ ਸਿੰਘ ਸੰਧੂ ਨੇ ਮੁਲਾਕਾਤ ਕੀਤੀ। ਇਸ ਮੌਕੇ ਪੰਜਾਬ ਦੀ ਮੌਜੂਦਾ ਰਾਜਨੀਤਿਕ ਸਥਿਤੀ ਤੋਂ ਇਲਾਵਾ, ਪੰਜਾਬ ਭਾਜਪਾ ਦੇ ਪ੍ਰਧਾਨ ਸਰਦਾਰ ਕੇਵਲ ਸਿੰਘ ਢਿੱਲੋਂ ਅਤੇ ਸੰਗਠਨ ਮੰਤਰੀ ਮੰਥਰੀ ਸ੍ਰੀ ਨਿਵਸੁਲੂ ਦੀ ਅਗਵਾਈ ਹੇਠ ਸੂਬੇ ਵਿੱਚ ਭਾਜਪਾ ਨੂੰ ਹੋਰ ਮਜ਼ਬੂਤ ਕਰਨ, ਪੰਜਾਬ ਦੇ ਵਿਕਾਸ, ਰਾਸ਼ਟਰੀ ਸੁਰੱਖਿਆ, ਸਰਹੱਦੀ ਸੂਬੇ ਸਾਹਮਣੇ ਖੜ੍ਹੀਆਂ ਚੁਣੌਤੀਆਂ, ਨੌਜਵਾਨਾਂ ਦੇ ਭਵਿੱਖ, ਕਿਸਾਨਾਂ ਦੀਆਂ ਸਮੱਸਿਆਵਾਂ, ਨਸ਼ਿਆਂ ਦੇ ਵਧਦੇ ਪ੍ਰਕੋਪ ਅਤੇ ਕਾਨੂੰਨ-ਵਿਵਸਥਾ ਦੀ ਸਥਿਤੀ ਵਰਗੇ ਅਹਿਮ ਲੋਕ ਮੁੱਦਿਆਂ ਨੂੰ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਉਠਾਉਣ ਲਈ ਰਣਨੀਤਕ ਦਿਸ਼ਾ ਬਾਰੇ ਵੀ ਵਿਚਾਰ-ਵਟਾਂਦਰਾ ਕੀਤਾ ਗਿਆ।
ਇਸ ਮੌਕੇ ਸ੍ਰੀ ਤਰੁਣ ਚੁੱਘ ਨੇ ਕਿਹਾ ਕਿ ਪੰਜਾਬ ਦੇਸ਼ ਦੀ ਰਾਸ਼ਟਰੀ ਸੁਰੱਖਿਆ ਦੇ ਨਜ਼ਰੀਏ ਨਾਲ ਬਹੁਤ ਹੀ ਮਹੱਤਵਪੂਰਨ ਸਰਹੱਦੀ ਸੂਬਾ ਹੈ ਅਤੇ ਇਸ ਦੀ ਸ਼ਾਂਤੀ, ਸਥਿਰਤਾ ਅਤੇ ਖੁਸ਼ਹਾਲੀ ਭਾਰਤ ਦੀ ਏਕਤਾ ਅਤੇ ਅਖੰਡਤਾ ਨਾਲ ਸਿੱਧੇ ਤੌਰ ‘ਤੇ ਜੁੜੀ ਹੋਈ ਹੈ। ਉਨ੍ਹਾਂ ਕਿਹਾ ਕਿ ਭਾਜਪਾ ਪੰਜਾਬ ਵਿੱਚ ਸਕਾਰਾਤਮਕ ਬਦਲਾਅ, ਪਾਰਦਰਸ਼ੀ ਪ੍ਰਸ਼ਾਸਨ ਅਤੇ ਵਿਕਾਸ-ਕੇਂਦਰਿਤ ਰਾਜਨੀਤੀ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਪੰਜਾਬ ਦੇ ਲੋਕਾਂ ਦੀਆਂ ਉਮੀਦਾਂ ਨੂੰ ਪ੍ਰਸ਼ਾਸਨਿਕ ਨਾਕਾਮੀਆਂ ਅਤੇ ਸਿਆਸੀ ਪ੍ਰਯੋਗਾਂ ਦੀ ਭੇਟ ਨਹੀਂ ਚੜ੍ਹਨ ਦਿੱਤਾ ਜਾ ਸਕਦਾ।
ਸ੍ਰੀ ਚੁੱਘ ਨੇ ਭਗਵੰਤ ਮਾਨ ਦੀ ਅਗਵਾਈ ਵਾਲੀ ’ਆਪ’ ਸਰਕਾਰ ‘ਤੇ ਤਿੱਖਾ ਹਮਲਾ ਕਰਦਿਆਂ ਕਿਹਾ ਕਿ ਸਰਕਾਰ ਧਾਰਮਿਕ, ਆਰਥਿਕ, ਸਮਾਜਿਕ ਅਤੇ ਸੁਰੱਖਿਆ ਦੇ ਹਰ ਮੋਰਚੇ ‘ਤੇ ਬੁਰੀ ਤਰ੍ਹਾਂ ਅਸਫਲ ਰਹੀ ਹੈ ਅਤੇ ਪੰਜਾਬ ਨੂੰ ਸੰਕਟ ਵੱਲ ਧੱਕ ਦਿੱਤਾ ਗਿਆ ਹੈ।

ਉਨ੍ਹਾਂ ਕਿਹਾ, “ਸੂਬੇ ਵਿੱਚ ਕਾਨੂੰਨ-ਵਿਵਸਥਾ ਦੀ ਸਥਿਤੀ ਪੂਰੀ ਤਰ੍ਹਾਂ ਵਿਗੜ ਚੁੱਕੀ ਹੈ। ਗੈਂਗਸਟਰਵਾਦ, ਫਿਰੌਤੀਆਂ, ਜੇਲ੍ਹਾਂ ਵਿੱਚ ਹਿੰਸਾ, ਪੁਲਿਸ ਮੁਲਾਜ਼ਮਾਂ ‘ਤੇ ਹਮਲੇ ਅਤੇ ਲੋਕਾਂ ਵਿੱਚ ਵਧਦੀ ਅਸੁਰੱਖਿਆ ਦੀ ਭਾਵਨਾ ਸਰਕਾਰ ਦੀ ਨਾਕਾਮੀ ਦਾ ਪ੍ਰਤੀਕ ਹੈ। ਪੰਜਾਬ ਨੂੰ ਜੰਗਲ ਰਾਜ ਵੱਲ ਨਹੀਂ ਜਾਣ ਦਿੱਤਾ ਜਾ ਸਕਦਾ।”
ਸ੍ਰੀ ਚੁੱਘ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਭ੍ਰਿਸ਼ਟਾਚਾਰ ਦੇ ਗੰਭੀਰ ਦੋਸ਼ਾਂ ਨਾਲ ਘਿਰੀ ਹੋਈ ਹੈ ਅਤੇ ਰੇਤ ਮਾਈਨਿੰਗ ਸਮੇਤ ਕਈ ਮਾਮਲਿਆਂ ਵਿੱਚ ਸਰਕਾਰ ਦੀ ਕਾਰਗੁਜ਼ਾਰੀ ਸਵਾਲਾਂ ਦੇ ਘੇਰੇ ਵਿੱਚ ਹੈ। ਉਨ੍ਹਾਂ ਦੋਸ਼ ਲਾਇਆ ਕਿ ਪੰਜਾਬ ਦੇ ਸਰੋਤਾਂ ਦੀ ਵਰਤੋਂ ਸੂਬੇ ਦੇ ਹਿੱਤਾਂ ਦੀ ਬਜਾਏ ਦਿੱਲੀ ਦੇ ਸਿਆਸੀ ਹਿੱਤਾਂ ਲਈ ਕੀਤੀ ਜਾ ਰਹੀ ਹੈ ਅਤੇ ਪੰਜਾਬ ਦੀ ਚੁਣੀ ਹੋਈ ਸਰਕਾਰ ਦਿੱਲੀ ਤੋਂ ਰਿਮੋਟ ਕੰਟਰੋਲ ਰਾਹੀਂ ਚਲਾਈ ਜਾ ਰਹੀ ਹੈ।
ਨਸ਼ਿਆਂ ਦੇ ਮਸਲੇ ‘ਤੇ ਗੰਭੀਰ ਚਿੰਤਾ ਜ਼ਾਹਿਰ ਕਰਦਿਆਂ ਸ੍ਰੀ ਚੁੱਘ ਨੇ ਕਿਹਾ ਕਿ ਵੱਡੇ-ਵੱਡੇ ਦਾਅਵਿਆਂ ਦੇ ਬਾਵਜੂਦ ਮਾਨ ਸਰਕਾਰ ਨਸ਼ਿਆਂ ‘ਤੇ ਪ੍ਰਭਾਵਸ਼ਾਲੀ ਨੱਥ ਪਾਉਣ ਵਿੱਚ ਅਸਫਲ ਰਹੀ ਹੈ, ਜਿਸ ਕਾਰਨ ਪੰਜਾਬ ਦੇ ਨੌਜਵਾਨਾਂ ਦਾ ਭਵਿੱਖ ਖਤਰੇ ਵਿੱਚ ਪੈ ਗਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦਾ ਨੌਜਵਾਨ ਰੁਜ਼ਗਾਰ, ਸਿੱਖਿਆ ਅਤੇ ਨਸ਼ਾ-ਮੁਕਤ ਸਮਾਜ ਦੀ ਉਮੀਦ ਰੱਖਦਾ ਹੈ, ਪਰ ਸਰਕਾਰ ਉਸ ਦੀਆਂ ਉਮੀਦਾਂ ‘ਤੇ ਖਰੀ ਨਹੀਂ ਉਤਰੀ।

ਧਾਰਮਿਕ ਅਤੇ ਸਮਾਜਿਕ ਪੱਖ ਦਾ ਜ਼ਿਕਰ ਕਰਦਿਆਂ ਸ੍ਰੀ ਚੁੱਘ ਨੇ ਕਿਹਾ ਕਿ ਗੁਰੂ ਸਾਹਿਬਾਨ ਦੀ ਪਾਵਨ ਧਰਤੀ ਪੰਜਾਬ ਦੀ ਆਤਮਿਕ ਅਤੇ ਸੱਭਿਆਚਾਰਕ ਵਿਰਾਸਤ ਦਾ ਸਤਿਕਾਰ ਕਰਨਾ ਹਰ ਸਰਕਾਰ ਦੀ ਸੰਵਿਧਾਨਕ ਅਤੇ ਨੈਤਿਕ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਅਤੇ ਸਿੱਖ ਸੰਸਥਾਵਾਂ ਦੀ ਮਰਿਆਦਾ ਨਾਲ ਜੁੜੇ ਮਾਮਲਿਆਂ ਨੂੰ ਪੂਰੀ ਸੰਵੇਦਨਸ਼ੀਲਤਾ ਅਤੇ ਜ਼ਿੰਮੇਵਾਰੀ ਨਾਲ ਸੰਭਾਲਿਆ ਜਾਣਾ ਚਾਹੀਦਾ ਹੈ।
ਸ੍ਰੀ ਚੁੱਘ ਨੇ ਕਿਹਾ ਕਿ ਪੰਜਾਬ ਦੇ ਬਿਹਤਰ ਭਵਿੱਖ, ਸਮਾਜਿਕ ਸਦਭਾਵਨਾ, ਸ਼ਾਂਤੀ ਅਤੇ ਸਰਬਪੱਖੀ ਵਿਕਾਸ ਲਈ ਦੂਰਅੰਦੇਸ਼ੀ ਸੋਚ, ਜਵਾਬਦੇਹ ਰਾਜਨੀਤੀ ਅਤੇ ਸਸ਼ਕਤ ਲੀਡਰਸ਼ਿਪ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਭਾਰਤੀ ਜਨਤਾ ਪਾਰਟੀ ਪੰਜਾਬ ਦੇ ਕਿਸਾਨਾਂ, ਨੌਜਵਾਨਾਂ, ਵਪਾਰੀਆਂ, ਮਜ਼ਦੂਰਾਂ ਅਤੇ ਸਮਾਜ ਦੇ ਹਰ ਵਰਗ ਦੀਆਂ ਆਸਾਂ ਅਤੇ ਉਮੀਦਾਂ ਦੀ ਪਾਰਟੀ ਹੈ ਅਤੇ ਸੂਬੇ ਨੂੰ ਵਿਕਾਸ, ਸੁਰੱਖਿਆ, ਸੁਸ਼ਾਸਨ ਅਤੇ ਖੁਸ਼ਹਾਲੀ ਦੇ ਨਵੇਂ ਦੌਰ ਵੱਲ ਲਿਜਾਣ ਲਈ ਦ੍ਰਿੜ ਸੰਕਲਪ ਹੈ।

Leave a Reply