September 2, 2026

Justice News

ਅਵਾਮ ਦੀ ਆਵਾਜ਼

ਜਵਾਹਰ ਨਵੋਦਿਆ ਵਿਦਿਆਲਿਆ, ਧਨਾਂਸੂ ‘ਚ 9ਵੀ ਤੇ 11ਵੀਂ ‘ਚ ਦਾਖ਼ਲੇ ਲਈ ਆਨਲਾਈਨ ਫਾਰਮ ਭਰਨ ਦੀ ਅਧਿਸੂਚਨਾ ਜਾਰੀ- ਖਾਲੀ ਪਈਆਂ ਸੀਟਾਂ ਦੇ ਦਾਖਲੇ ਲਈ 30 ਸਤੰਬਰ ਤੱਕ ਭਰੇ ਜਾ ਸਕਦੇ ਹਨ ਫਾਰਮ

ਲੁਧਿਆਣਾ

( ਜਸਟਿਸ ਨਿਊਜ਼   )

ਜਵਾਹਰ ਨਵੋਦਿਆ ਵਿਦਿਆਲਿਆ, ਧਨਾਂਸੂ ਵਿੱਚ ਵਿਦਿਅਕ ਸੈਸ਼ਨ 2027-28 ਤਹਿਤ 9ਵੀਂ ਤੇ 11ਵੀਂ ‘ਚ ਦਾਖ਼ਲੇ ਲਈ ਆਨਲਾਈਨ ਫਾਰਮ ਭਰਨ ਦੀ ਅਧਿਸੂਚਨਾ ਜਾਰੀ ਕੀਤੀ ਗਈ ਹੈ।

ਪ੍ਰਿੰਸੀਪਲ ਜਵਾਹਰ ਨਵੋਦਿਆ ਵਿਦਿਆਲਿਆ, ਧਨਾਂਸੂ ਨਿਸ਼ੀ ਗੋਇਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਮਾਤ ਨੌਵੀਂ ਅਤੇ ਗਿਆਰਵੀਂ ਵਿੱਚ ਖਾਲੀ ਪਈਆਂ ਸੀਟਾਂ ਲਈ ਪ੍ਰੀਖਿਆ ਲਈ ਜਾਣੀ ਹੈ। ਦਾਖਲਾ ਫਾਰਮ ਭਰਨ ਦੀ ਅੰਤਿਮ ਮਿਤੀ 30 ਸਤੰਬਰ, 2026 ਨਿਰਧਾਰਿਤ ਕੀਤੀ ਗਈ ਹੈ ਜਦਕਿ 10 ਅਪ੍ਰੈਲ, 2027 ਨੂੰ ਪ੍ਰੀਖਿਆ ਲਈ ਜਾਵੇਗੀ।

ਉਨ੍ਹਾਂ ਅੱਗੇ ਦੱਸਿਆ ਕਿ ਵਿਦਿਆਰਥੀ ਲੁਧਿਆਣਾ ਜ਼ਿਲ੍ਹੇ ਦਾ ਪੱਕਾ ਨਿਵਾਸੀ ਹੋਵੇ ਅਤੇ ਸਾਲ 2026-27 ਵਿੱਚ ਕਿਸੇ ਸਰਕਾਰੀ ਜਾਂ ਮਾਨਤਾ ਪ੍ਰਾਪਤ ਸਕੂਲ ਵਿੱਚ ਕ੍ਰਮਵਾਰ ਅੱਠਵੀਂ/ਦਸਵੀਂ ਜਮਾਤ ਦਾ ਵਿਦਿਆਰਥੀ ਹੋਣਾ ਚਾਹੀਦਾ ਹੈ।

ਇਸ ਤੋਂ ਇਲਾਵਾ ਵਿਦਿਆਰਥੀ ਦਾ ਜਨਮ (ਜਮਾਤ ਨੌਵੀਂ ਵਿੱਚ ਦਾਖਲੇ ਲਈ) 01 ਮਈ 2012 ਤੋਂ 31 ਜੁਲਾਈ 2014 ਦੇ ਵਿਚਕਾਰ ਹੋਣਾ ਚਾਹੀਦਾ ਹੈ ਜਦਕਿ ਗਿਆਰਵੀਂ ਜਮਾਤ ਵਿੱਚ ਦਾਖਲਾ ਲੈਣ ਲਈ ਵਿਦਿਆਰਥੀ ਦਾ ਜਨਮ 01 ਜੂਨ 2010 ਤੋਂ 31 ਜੁਲਾਈ 2012 ਦੇ ਵਿਚਕਾਰ ਲਾਜ਼ਮੀ ਹੈ।

ਚਾਹਵਾਨ ਉਮੀਦਵਾਰ ਜਮਾਤ 9ਵੀਂ ਲਈ ਵੈਬਸਾਈਟ https://cbseitms.nic.in/2026/nvsix_6 ਅਤੇ  ਜਮਾਤ 11ਵੀ ਲਈ ਵੈਬਸਾਈਟ  https://cbseitms.nic.in/2026/nvsxi_11   ਰਾਹੀਂ ਦਾਖਲਾ ਭਰ ਸਕਦੇ ਹਨ।

ਪ੍ਰਿੰਸੀਪਲ ਜਵਾਹਰ ਨਵੋਦਿਆ ਵਿਦਿਆਲਿਆ, ਧਨਾਂਸੂ ਨਿਸ਼ੀ ਗੋਇਲ ਨੇ ਇੱਛੁਕ ਅਤੇ ਯੋਗ ਵਿਦਿਆਰਥੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਉ ਨਿਰਧਾਰਿਤ ਮਿਤੀ ਤੋਂ ਪਹਿਲਾਂ ਆਪਣੀ ਆਨਲਾਈਨ ਅਰਜ਼ੀ ਜ਼ਰੂਰ ਜਮ੍ਹਾਂ ਕਰਵਾਉਣ।

More Stories

Leave a Reply

Your email address will not be published. Required fields are marked *

You may have missed

Copyright © All rights reserved. | Newsphere by AF themes.