ਮੋਗਾ
( ਮਨਪ੍ਰੀਤ ਸਿੰਘ/ ਗੁਰਜੀਤ ਸੰਧੂ )
ਭਾਰਤ ਚੋਣ ਕਮਿਸ਼ਨ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਮੋਗਾ ਜ਼ਿਲ੍ਹੇ ਵਿੱਚ ਵਿਸ਼ੇਸ਼ ਗਹਿਰੀ ਸੁਧਾਈ (ਐਸ.ਆਈ.ਆਰ.) 2026 ਦਾ ਕੰਮ ਪੂਰਨ ਪਾਰਦਸ਼ਤਾ ਤੇ ਤੇਜੀ ਨਾਲ ਚਲਾਇਆ ਜਾ ਰਿਹਾ ਹੈ। ਜ਼ਿਲ੍ਹਾ ਮੋਗਾ ਵਿੱਚ ਕੁੱਲ 7 ਲੱਖ 58 ਹਜ਼ਾਰ 410 ਵੋਟਰ ਹਨ , ਜਿਨ੍ਹਾਂ ਨੂੰ ਬੀ.ਐਲ.ਓਜ ਦੁਆਰਾ ਘਰ ਘਰ ਜਾ ਕੇ ਫਾਰਮ ਵੰਡਣ ਦਾ ਕੰਮ 100 ਫੀਸਦੀ ਮੁਕੰਮਲ ਕਰ ਲਿਆ ਗਿਆ ਹੈ। ਵੋਟਰਾਂ ਦੇ ਫਾਰਮਾਂ ਦੀ ਡਿਜੀਟਾਈਜੇਸ਼ਨ ਤੇ ਕੁਲੈਕਸ਼ਨ ਜੰਗੀ ਪੱਧਰ ਤੇ ਚੱਲ ਰਹੀ ਹੈ।
ਭਾਰਤ ਚੋਣ ਕਮਿਸ਼ਨ ਵੱਲੋਂ ਜਾਰੀ ਵਿਸ਼ੇਸ਼ ਗਹਿਰੀ ਸੁਧਾਈ 2026 ਮੁਹਿੰਮ ਤਹਿਤ ਸ਼ਾਨਦਾਰ ਕਾਰਗੁਜ਼ਾਰੀ ਕਰਨ ਵਾਲੇ ਬੂਥ ਲੈਵਲ ਅਫਸਰਾਂ ਨੂੰ ਡਿਪਟੀ ਕਮਿਸ਼ਨਰ- ਕਮ ਜ਼ਿਲ੍ਹਾ ਚੋਣ ਅਫਸਰ ਮੋਗਾ ਸ਼੍ਰੀ ਸਾਗਰ ਸੇਤੀਆ ਵੱਲੋਂ ਪ੍ਰਸੰਸਾ ਪੱਤਰ ਦੇ ਕੇ ਸਨਮਾਨਿਤ ਕੀਤਾ ਗਿਆ। ਸਨਮਾਨਿਤ ਕੀਤੇ ਗਏ ਬੂਥ ਲੈਵਲ ਅਫਸਰਾਂ ਵਿੱਚ ਵਿਧਾਨ ਸਭਾ ਚੋਣ ਹਲਕਾ 072- ਬਾਘਾ ਪੁਰਾਣਾ ਦੇ ਸ੍ਰੀ ਵੀਰਕਰਨ ਸਿੰਘ ਬੂਥ ਨੰਬਰ 137 ਅਤੇ ਵਿਧਾਨ ਸਭਾ ਚੋਣ ਹਲਕਾ 074 ਧਰਮਕੋਟ ਦੇ ਸ਼੍ਰੀ ਭੁਪਿੰਦਰ ਸਿੰਘ ਬੂਥ ਨੰਬਰ 33, ਸ਼੍ਰੀ ਗੁਰਜੀਤ ਸਿੰਘ ਬੂਥ ਨੰਬਰ 81, ਸ਼੍ਰੀ ਸ਼ਰਨਜੀਤ ਸਿੰਘ ਬੂਥ ਨੰਬਰ 106 ਅਤੇ ਸ਼੍ਰੀ ਜਗਸੀਰ ਸਿੰਘ ਬੂਥ ਨੰਬਰ 130 ਸ਼ਾਮਿਲ ਹਨ।
ਜ਼ਿਲ੍ਹਾ ਚੋਣ ਅਫ਼ਸਰ ਸ਼੍ਰੀ ਸਾਗਰ ਸੇਤੀਆ ਨੇ ਦੱਸਿਆ ਕਿ ਇਨਾਂ ਬੂਥ ਲੈਵਲ ਅਫਸਰਾਂ ਨੇ ਆਪਣੇ ਆਪਣੇ ਪੋਲਿੰਗ ਬੂਥਾਂ ਤੇ ਘਰ ਘਰ ਜਾ ਕੇ ਇਨਿਊਰੇਸ਼ਨ ਫਾਰਮਾਂ ਦੀ ਵੰਡ ਤਸਦੀਕ ਕਰਨ ਉਪਰੰਤ ਭਰੇ ਹੋਏ ਫਾਰਮਾਂ ਦੀ ਸਮੇਂ ਸਿਰ ਪ੍ਰਾਪਤੀ ਅਤੇ ਇਕੱਤਰ ਕੀਤੇ ਗਏ ਡਾਟੇ ਨੂੰ ਨਿਰਧਾਰਿਤ ਡਿਜੀਟਲ ਪੋਰਟਲ ਤੇ ਡਿਜੀਟਾਈਜ ਕਰਨ ਦਾ ਕੰਮ ਬਹੁਤ ਹੀ ਲਗਨ ਮਿਹਨਤ ਅਤੇ ਜਿੰਮੇਵਾਰੀ ਨਾਲ ਪੂਰਾ ਕੀਤਾ। ਆਪਣੀ ਸ਼ਾਨਦਾਰ ਕਾਰਗੁਜਾਰੀ ਸਦਕਾ ਉਹਨਾਂ ਨੇ ਆਪਣੇ ਆਪਣੇ ਵਰਗ ਵਿੱਚ ਜਿਲੇ ਦੇ ਸਰਵੋਤਮ ਪ੍ਰਦਰਸ਼ਨ ਕਰਨ ਵਾਲੇ ਬੀ ਐਲ ਓਜ ਵਿੱਚ ਸਥਾਨ ਹਾਸਿਲ ਕੀਤਾ।
ਜ਼ਿਲਾ ਚੋਣ ਅਫਸਰ ਵੱਲੋਂ ਦੱਸਿਆ ਕਿ ਵਿਸ਼ੇਸ਼ ਗਹਿਰੀ ਸੁਧਾਈ ਮੁਹਿੰਮ ਦੀ ਸਫਲਤਾ ਵਿੱਚ ਬੂਥ ਲੈਵਲ ਅਫਸਰਾਂ ਦੀ ਭੂਮਿਕਾ ਬਹੁਤ ਮਹੱਤਵਪੂਰਨ ਹੈ। ਉਹਨਾਂ ਕਿਹਾ ਕਿ ਮਿਹਨਤੀ ਅਤੇ ਸਮਰਪਿਤ ਬੀਐਲਓਜ ਬਦੌਲਤ ਵੋਟਰ ਸੂਚੀਆਂ ਨੂੰ ਹੋਰ ਸ਼ੁੱਧ ਸਹੀ ਅਤੇ ਭਰੋਸੇਯੋਗ ਬਣਾਉਣ ਦੇ ਉਦੇਸ਼ ਨੂੰ ਸਫਲਤਾ ਨਾਲ ਅੱਗੇ ਵਧਾਇਆ ਜਾ ਰਿਹਾ ਹੈ।
ਉਹਨਾਂ ਦੱਸਿਆ ਕਿ ਜ਼ਿਲ੍ਹਾ ਮੋਗਾ ਵਿੱਚ 80 ਚੋਣ ਸੁਪਰਵਾਈਜਰ, 04 ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ, 804 ਬੀ.ਐਲ.ਓਜ, 08 ਸਹਾਇਕ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰਾਂ ਤੋਂ ਇਲਾਵਾ ਹਲਕਾ ਵਾਰ 5-5 ਵਾਧੂ ਸਹਾਇਕ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ ਵੀ ਨਿਯੁਕਤ ਕੀਤੇ ਗਏ ਹਨ।
ਉਨਾਂ ਸਨਮਾਨਿਤ ਕੀਤੇ ਗਏ ਬੀਐਲਓਜ ਨੂੰ ਵਧਾਈ ਦਿੰਦਿਆਂ ਆਸ ਪ੍ਰਗਟਾਈ ਕਿ ਉਹ ਭਵਿੱਖ ਵਿੱਚ ਵੀ ਇਸੇ ਨਿਸ਼ਟਾ ਅਤੇ ਸਮਰਪਣ ਭਾਵਨਾ ਨਾਲ ਆਪਣੀਆਂ ਜਿੰਮੇਵਾਰੀਆਂ ਨਿਭਾਉਣਗੇ ਅਤੇ ਹੋਰਨਾਂ ਲਈ ਵੀ ਪ੍ਰੇਰਨਾ ਸਰੋਤ ਬਣਨਗੇ।
ਜ਼ਿਕਰਯੋਗ ਹੈ ਕਿ ਘਰ-ਘਰ ਫਾਰਮ ਵੰਡਣ ਦੀ ਇਹ ਮੁਹਿੰਮ 24 ਜੁਲਾਈ 2026 ਤੱਕ ਚੱਲੇਗੀ। ਪੋਲਿੰਗ ਸਟੇਸ਼ਨਾਂ ਦੀ ਰੇਸ਼ਨਲਾਜੀਏਸ਼ਨ 24 ਜੁਲਾਈ 2026 ਤੱਕ ਕੀਤੀ ਜਾਵੇਗੀ।ਵੋਟਰ ਸੂਚੀ ਦਾ ਖਰੜਾ 3 ਅਗਸਤ 2026 ਨੂੰ ਪ੍ਰਕਾਸ਼ਿਤ ਕੀਤਾ ਜਾਵੇਗਾ। ਵੋਟਰ ਸੂਚੀਆਂ ਸਬੰਧੀ ਇਤਰਾਜ਼ ਅਤੇ ਦਾਅਵੇ 03 ਅਗਸਤ 2026 ਤੋਂ 02 ਸਤੰਬਰ 2026 ਤੱਕ ਲਏ ਜਾਣਗੇ।ਇਤਰਾਜ਼ ਅਤੇ ਦਾਅਵਿਆਂ ਦਾ ਨਿਪਟਾਰਾ 03 ਅਗਸਤ 2026 ਤੋਂ 28 ਸਤੰਬਰ 2026 ਤੱਕ ਕੀਤਾ ਜਾਵੇਗਾ।ਵੋਟਰ ਸੂਚੀ ਦੀ ਅੰਤਿਮ ਪ੍ਰਕਾਸ਼ਨਾ 01-10-2026 ਨੂੰ ਕੀਤੀ ਜਾਵੇਗੀ।
Leave a Reply