ਅੰਮ੍ਰਿਤਸਰ,
( ਜਸਟਿਸ ਨਿਊਜ਼ )
ਪੰਜਾਬ ਭਾਜਪਾ ਦੇ ਬੁਲਾਰੇ ਪ੍ਰੋ. ਸਰਚਾਂਦ ਸਿੰਘ ਖਿਆਲਾ ਨੇ ਕਿਹਾ ਕਿ ਪੰਜਾਬ ਅੱਜ ਇੱਕ ਇਤਿਹਾਸਕ ਮੋੜ ‘ਤੇ ਖੜ੍ਹਾ ਹੈ ਅਤੇ ਸੂਬੇ ਦੇ ਲੋਕ ਇੱਕ ਨਵੀਂ ਸੋਚ, ਨਵੀਂ ਉਮੀਦ ਅਤੇ ਵਿਕਾਸ-ਕੇਂਦਰਿਤ ਰਾਜਨੀਤਿਕ ਨੈਰੇਟਿਵ ਦੀ ਉਡੀਕ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਹੁਣ ਖੋਖਲੇ ਵਾਅਦਿਆਂ, ਪ੍ਰਚਾਰ ਅਤੇ ਰਾਜਨੀਤਿਕ ਡਰਾਮੇਬਾਜ਼ੀ ਦੀ ਨਹੀਂ, ਸਗੋਂ ਵਿਹਾਰਕ ਸਮਾਧਾਨ ਅਤੇ ਦੂਰਅੰਦੇਸ਼ੀ ਵਾਲੀ ਰਾਜਨੀਤੀ ਤੇ ਰਣਨੀਤੀ ਦੀ ਲੋੜ ਹੈ।
ਪ੍ਰੋ. ਖਿਆਲਾ ਨੇ ਕਿਹਾ ਕਿ ਪੰਜਾਬ ਭਾਜਪਾ ਦੇ ਪ੍ਰਧਾਨ ਸ. ਕੇਵਲ ਸਿੰਘ ਢਿੱਲੋਂ ਦੀ ਅਗਵਾਈ ਹੇਠ ਭਾਰਤੀ ਜਨਤਾ ਪਾਰਟੀ ਇੱਕ ਸਕਾਰਾਤਮਿਕ, ਵਿਕਾਸ-ਕੇਂਦਰਿਤ ਅਤੇ ਪੰਜਾਬ ਪੱਖੀ ਨੈਰੇਟਿਵ ਲਈ ਵਚਨਬੱਧ ਹੈ। ਮਹਾਰਾਜਾ ਰਣਜੀਤ ਸਿੰਘ ਦੇ ਸੁਸ਼ਾਸਨ ਮਾਡਲ ਤੋਂ ਪ੍ਰੇਰਿਤ ਹੋ ਕੇ ਭਾਜਪਾ “Make Punjab Great Again”(ਪੰਜਾਬ ਦੀ ਗੁਆਚੀ ਸ਼ਾਨ ਮੁੜ ਬਹਾਲ ਕਰਨ ਦੇ ਸੰਕਲਪ) ਨਾਲ ਪੰਜਾਬ ਦੇ ਭਵਿੱਖ ਲਈ ਇੱਕ ਵਿਆਪਕ ਵਿਜ਼ਨ ਲਈ ਪੂਰੀ ਤਰ੍ਹਾਂ ਤਿਆਰ ਹੈ।
ਉਨ੍ਹਾਂ ਕਿਹਾ ਕਿ ਸਾਢੇ ਚਾਰ ਸਾਲ ਤੋਂ ਵੱਧ ਸਮੇਂ ਤੋਂ ਸੱਤਾ ਵਿੱਚ ਰਹਿਣ ਦੇ ਬਾਵਜੂਦ ਆਮ ਆਦਮੀ ਪਾਰਟੀ ਦੀ ਸਰਕਾਰ ਪੰਜਾਬ ਦੀਆਂ ਬੁਨਿਆਦੀ ਸਮੱਸਿਆਵਾਂ ਦਾ ਹੱਲ ਕਰਨ ਵਿੱਚ ਪੂਰੀ ਤਰ੍ਹਾਂ ਅਸਫਲ ਰਹੀ ਹੈ। ਬਦਲਾਅ ਅਤੇ ਇਨਕਲਾਬ ਦੇ ਨਾਂ ‘ਤੇ ਸੱਤਾ ਵਿੱਚ ਆਈ ਸਰਕਾਰ ਨੇ ਪੰਜਾਬ ਨੂੰ ਬੇਰੁਜ਼ਗਾਰੀ, ਕਰਜ਼ੇ, ਗੈਂਗਸਟਰਵਾਦ, ਕਾਨੂੰਨ-ਵਿਵਸਥਾ ਦੇ ਸੰਕਟ, ਨਸ਼ਿਆਂ ਦੇ ਫੈਲਾਅ, ਉਦਯੋਗਾਂ ਦੇ ਪਲਾਇਨ, ਨੌਜਵਾਨਾਂ ਦਾ ਵਿਦੇਸ਼ਾਂ ਵੱਲ ਪਲਾਇਨ ਅਤੇ ਪ੍ਰਸ਼ਾਸਨਿਕ ਨਾਕਾਮੀ ਵੱਲ ਧੱਕ ਦਿੱਤਾ ਹੈ। ਅੱਜ ਪੰਜਾਬ ਦਾ ਨੌਜਵਾਨ ਨਿਰਾਸ਼ ਹੈ, ਕਿਸਾਨ ਚਿੰਤਤ ਹੈ, ਵਪਾਰੀ ਅਸੁਰੱਖਿਅਤ ਮਹਿਸੂਸ ਕਰ ਰਿਹਾ ਹੈ ਅਤੇ ਨਿਵੇਸ਼ਕ ਪੰਜਾਬ ਵਿੱਚ ਆਉਣ ਤੋਂ ਹਿਚਕਚਾ ਰਹੇ ਹਨ। ਪੰਜਾਬ ਦੇ ਲੋਕ ਹੁਣ ਅਜਿਹੇ ਰਾਜਨੀਤਿਕ ਵਿਜ਼ਨ ਦੀ ਉਮੀਦ ਕਰ ਰਹੇ ਹਨ ਜੋ ਉਨ੍ਹਾਂ ਦੇ ਭਵਿੱਖ ਨੂੰ ਸੁਰੱਖਿਅਤ, ਖ਼ੁਸ਼ਹਾਲ ਅਤੇ ਆਤਮ-ਨਿਰਭਰ ਬਣਾ ਸਕੇ।

ਪ੍ਰੋ. ਖਿਆਲਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਪੰਜਾਬ ਨੂੰ ਸਾਢੇ ਚਾਰ ਲੱਖ ਕਰੋੜ ਦੇ ਵੱਡੇ ਕਰਜ਼ੇ ਦੇ ਬੋਝ ਹੇਠ ਦੱਬ ਦਿੱਤਾ ਹੈ, ਪਰ ਵਿਕਾਸ ਦੇ ਮੋਰਚੇ ‘ਤੇ ਕੋਈ ਨਿੱਕੀ ਜਿੰਨੀ ਵੀ ਉਪਲਬਧੀ ਸਾਹਮਣੇ ਨਹੀਂ ਆਈ। ਨਿਵੇਸ਼ ਸੰਮੇਲਨਾਂ ਅਤੇ ਵੱਡੇ ਦਾਅਵਿਆਂ ਦੇ ਬਾਵਜੂਦ ਉਦਯੋਗਿਕ ਖੇਤਰ ਵਿੱਚ ਨਵਾਂ ਵਿਸ਼ਵਾਸ ਪੈਦਾ ਨਹੀਂ ਹੋ ਸਕਿਆ। ਹਾਲਾਤ ਇਹ ਹਨ ਕਿ ਪੰਜਾਬ ਦਾ ਪੜ੍ਹਿਆ-ਲਿਖਿਆ ਨੌਜਵਾਨ ਰੋਜ਼ਗਾਰ ਦੀ ਭਾਲ ਵਿੱਚ ਵਿਦੇਸ਼ਾਂ ਦੇ ਰਾਹ ਪੈ ਗਿਆ ਹੈ। ਇਹ ਸਥਿਤੀ ਪੰਜਾਬ ਦੇ ਭਵਿੱਖ ਲਈ ਗੰਭੀਰ ਚਿੰਤਾ ਦਾ ਵਿਸ਼ਾ ਹੈ। ਵਿਦੇਸ਼ਾਂ ਵਿੱਚ ਵੱਸਦੇ ਪੰਜਾਬੀ ਨੌਜਵਾਨਾਂ ਦੀ ਘਰ ਵਾਪਸੀ ਲਈ ਇੱਕ ਵਿਸ਼ੇਸ਼ “ਰਿਟਰਨ ਟੂ ਪੰਜਾਬ” ਨੀਤੀ ਤਿਆਰ ਕੀਤੀ ਜਾਣੀ ਚਾਹੀਦੀ ਹੈ ਤਾਂ ਜੋ ਉਹ ਆਪਣੇ ਸੂਬੇ ਵਿੱਚ ਨਿਵੇਸ਼ ਅਤੇ ਉਦਯੋਗ ਸਥਾਪਤ ਕਰਨ ਲਈ ਪ੍ਰੇਰਿਤ ਹੋਣ। ਉਨ੍ਹਾਂ ਕਿਹਾ ਕਿ ਪੰਜਾਬ ਦਾ ਨੌਜਵਾਨ ਆਪਣੇ ਹੀ ਸੂਬੇ ਵਿੱਚ ਸਨਮਾਨਯੋਗ ਰੋਜ਼ਗਾਰ ਚਾਹੁੰਦਾ ਹੈ। ਇਸ ਲਈ ਨਿਵੇਸ਼, ਉਦਯੋਗਿਕ ਵਿਕਾਸ, ਸਟਾਰਟ-ਅੱਪ, ਹੁਨਰ ਵਿਕਾਸ ਅਤੇ ਸਵੈ-ਰੋਜ਼ਗਾਰ ਦੇ ਮੌਕਿਆਂ ਨੂੰ ਵਧਾਉਣਾ ਸਮੇਂ ਦੀ ਸਭ ਤੋਂ ਵੱਡੀ ਲੋੜ ਹੈ।
ਪ੍ਰੋ. ਖਿਆਲਾ ਨੇ ਕਿਹਾ ਕਿ ਮਾਨ ਸਰਕਾਰ ਵੱਲੋਂ ਖਾਲੀ ਕੀਤੇ ਜਾ ਚੁੱਕੇ ਖ਼ਜ਼ਾਨੇ ਨੂੰ ਭਰਨ ਅਤੇ ਰੈਵੀਨਿਊ ਲਈ ਨਵੇਂ ਆਰਥਿਕ ਮਾਡਲ ਵੱਲ ਅੱਗੇ ਵਧਣਾ ਪਵੇਗਾ। ਐਗਰੋ-ਪ੍ਰੋਸੈਸਿੰਗ, ਫੂਡ ਪ੍ਰੋਸੈਸਿੰਗ, ਆਈ.ਟੀ., ਲੌਜਿਸਟਿਕਸ, ਧਾਰਮਿਕ ਅਤੇ ਵਿਰਾਸਤੀ ਟੂਰਿਜ਼ਮ, ਸਿਹਤ ਅਤੇ ਸਿੱਖਿਆ ਖੇਤਰ ਵਿੱਚ ਵੱਡੇ ਪੱਧਰ ‘ਤੇ ਨਿਵੇਸ਼ ਨੂੰ ਆਕਰਸ਼ਿਤ ਕਰਕੇ ਨਵੇਂ ਰੈਵੀਨਿਊ ਸਰੋਤ ਪੈਦਾ ਕੀਤੇ ਜਾ ਸਕਦੇ ਹਨ। ਪੰਜਾਬ ਨੂੰ ਮੁੜ ਉੱਤਰੀ ਭਾਰਤ ਦਾ ਉਦਯੋਗਿਕ ਅਤੇ ਆਰਥਿਕ ਕੇਂਦਰ ਬਣਾਉਣ ਦੀ ਲੋੜ ਹੈ।
ਉਨ੍ਹਾਂ ਕਿਹਾ ਕਿ ਨਸ਼ਾ ਪੰਜਾਬ ਦੀ ਜਵਾਨੀ ਅਤੇ ਭਵਿੱਖ ਉੱਤੇ ਸਭ ਤੋਂ ਵੱਡਾ ਹਮਲਾ ਹੈ। ਪਰ ਨਸ਼ਾ ਖ਼ਤਮ ਕਰਨ ਦੇ ਵੱਡੇ ਦਾਅਵੇ ਦੇ ਬਾਵਜੂਦ ਮਾਨ ਸਰਕਾਰ ਦੇ ਪੁਲੀਸ ਮੁਲਾਜ਼ਮ ਨਸ਼ਾ ਤਸਕਰੀ ’ਚ ਪਾਏ ਜਾ ਰਹੇ ਹਨ। ਨਸ਼ਾ ਤਸਕਰੀ ਅਤੇ ਨੌਜਵਾਨਾਂ ਦੀਆਂ ਮੌਤਾਂ ਨੇ ਨਸ਼ਾ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ, ਨਸ਼ਾ ਮੁਕਤੀ ਅਤੇ ਪੁਨਰਵਾਸ ਕੇਂਦਰਾਂ ਦੀ ਮਜ਼ਬੂਤੀ ਦਾ ਭੰਡਾ ਭੰਨ ਦਿਤਾ ਹੈ। ਜਦੋਂ ਕਿ ਖੇਡਾਂ, ਹੁਨਰ ਵਿਕਾਸ ਅਤੇ ਰੋਜ਼ਗਾਰ ਰਾਹੀਂ ਨੌਜਵਾਨਾਂ ਨੂੰ ਸਕਾਰਾਤਮਿਕ ਦਿਸ਼ਾ ਦੇਣਾ ਪੰਜਾਬ ਦੀ ਪ੍ਰਾਥਮਿਕਤਾ ਹੋਣੀ ਚਾਹੀਦੀ ਹੈ।
ਪ੍ਰੋ. ਖਿਆਲਾ ਨੇ ਕਿਹਾ ਕਿ ਅਮਨ-ਕਾਨੂੰਨ ਅਤੇ ਸੁਰੱਖਿਆ ਤੋਂ ਬਿਨਾਂ ਪੂਜੀ ਨਿਵੇਸ਼ ਅਤੇ ਵਿਕਾਸ ਸੰਭਵ ਨਹੀਂ ਹੈ। ਪੰਜਾਬ ਵਿੱਚ ਗੈਂਗਸਟਰਵਾਦ, ਫਿਰੌਤੀ, ਕਤਲਾਂ, ਸਰਹੱਦ ਪਾਰੋਂ ਨਸ਼ਿਆਂ ਅਤੇ ਹਥਿਆਰਾਂ ਦੀ ਤਸਕਰੀ ਅਤੇ ਸੰਗਠਿਤ ਅਪਰਾਧ ਦੀਆਂ ਘਟਨਾਵਾਂ ਨੇ ਆਮ ਲੋਕਾਂ ਵਿੱਚ ਡਰ ਦਾ ਮਾਹੌਲ ਪੈਦਾ ਕੀਤਾ ਹੈ। ਮਾਨ ਸਰਕਾਰ ਕਾਨੂੰਨ-ਵਿਵਸਥਾ ਦੇ ਮੋਰਚੇ ‘ਤੇ ਪੂਰੀ ਤਰ੍ਹਾਂ ਬੇਅਸਰ ਸਾਬਤ ਹੋਈ ਹੈ। ਪੰਜਾਬ ਨੂੰ ਮੁੜ ਅਮਨ, ਭਾਈਚਾਰੇ ਅਤੇ ਨਿਵੇਸ਼-ਅਨੁਕੂਲ ਸੂਬਾ ਬਣਾਉਣ ਲਈ ਸਖ਼ਤ ਅਤੇ ਦੂਰਦਰਸ਼ੀ ਨੀਤੀ ਦੀ ਲੋੜ ਹੈ।
ਉਨ੍ਹਾਂ ਕਿਹਾ ਕਿ ਭਾਜਪਾ ਪੰਜਾਬ ਦੀ ਆਰਥਿਕ ਪੁਨਰ-ਉਥਾਨ, ਰੋਜ਼ਗਾਰ ਸਿਰਜਣਾ, ਨਸ਼ਾ-ਮੁਕਤ ਸਮਾਜ, ਸੁਰੱਖਿਅਤ ਮਾਹੌਲ, ਖੇਤੀਬਾੜੀ ਦੇ ਆਧੁਨਿਕੀਕਰਨ, ਉਦਯੋਗਿਕ ਵਿਕਾਸ ਅਤੇ ਪੰਜਾਬ ਦੀ ਸਭਿਆਚਾਰਕ ਤੇ ਧਾਰਮਿਕ ਵਿਰਾਸਤ ਦੀ ਸੰਭਾਲ ਲਈ ਵਚਨਬੱਧ ਹੈ। ਉਨ੍ਹਾਂ ਕਿਹਾ, “ਪੰਜਾਬ ਦੀ ਤਰੱਕੀ ਹੀ ਭਾਰਤ ਦੀ ਤਰੱਕੀ ਹੈ। ਹੁਣ ਸਮਾਂ ਆ ਗਿਆ ਹੈ ਕਿ ਪੰਜਾਬ ਨਿਰਾਸ਼ਾ ਤੋਂ ਉਮੀਦ ਵੱਲ, ਸੰਕਟ ਤੋਂ ਸੰਕਲਪ ਵੱਲ ਅਤੇ ਸਮੱਸਿਆਵਾਂ ਤੋਂ ਹੱਲ ਵੱਲ ਅੱਗੇ ਵਧੇ।” ਪੰਜਾਬ ਦੇ ਲੋਕ ਇੱਕ ਨਸ਼ਾ-ਮੁਕਤ, ਸੁਰੱਖਿਅਤ, ਸਮਰੱਥ, ਨਿਵੇਸ਼-ਅਨੁਕੂਲ ਅਤੇ ਵਿਕਸਿਤ ਪੰਜਾਬ ਚਾਹੁੰਦੇ ਹਨ। ਜੋ ਭਾਜਪਾ ਦਾ ਸੰਕਲਪ ਹੈ।

Leave a Reply