September 5, 2026

Justice News

ਅਵਾਮ ਦੀ ਆਵਾਜ਼

ਡਾ. ਵਿਦਵਾਨ ਸਿੰਘ ਸੋਨੀ ਦੇ ਦੇਹਾਂਤ ‘ਤੇ ਡੂੰਘੇ ਅਫ਼ਸੋਸ ਦਾ ਪ੍ਰਗਟਾਵਾ

ਲੁਧਿਆਣਾ:
(   ਜਸਟਿਸ ਨਿਊਜ਼ )
ਪੰਜਾਬੀ ਸਾਹਿਤ ਅਕਾਡਮੀ ਲੁਧਿਆਣਾ ਦੇ ਅਹੁਦੇਦਾਰਾਂ, ਪ੍ਰਬੰਧਕੀ ਬੋਰਡ ਮੈਂਬਰਾਂ ਅਤੇ ਸਮੂਹ ਮੈਂਬਰਾਂ ਵੱਲੋਂ ਪ੍ਰਸਿੱਧ ਵਿਦਵਾਨ ‘ਤੇ ਵਿਗਿਆਨੀ ਤੇ ਮੈਂਬਰ ਪੰਜਾਬੀ ਸਾਹਿਤ ਅਕਾਡਮੀ ਡਾ. ਵਿਦਵਾਨ ਸਿੰਘ ਸੋਨੀ ਦੇ ਦੇਹਾਂਤ ਤੇ ਡੂੰਘੇ ਦੁੱਖ ਅਤੇ ਅਫ਼ਸੋਸ ਦਾ ਪ੍ਰਗਟਾਵਾ ਕੀਤਾ ਗਿਆ।
ਪੰਜਾਬੀ ਸਾਹਿਤ ਅਕਾਡਮੀ ਲੁਧਿਆਣਾ ਦੇ ਪ੍ਰਧਾਨ ਡਾ. ਸਰਬਜੀਤ ਸਿੰਘ ਨੇ ਅਫ਼ਸੋਸ ਪ੍ਰਗਟ ਕਰਦਿਆਂ ਕਿਹਾ ਕਿ ਵਿਗਿਆਨਿਕ ਪੰਜਾਬੀ ਸਾਹਿਤ ਅੰਦਰ ਉਹਨਾਂ ਦਾ ਮਹੱਤਵਪੂਰਨ ਕੰਮ ਹੈ। ਉਹਨਾਂ ਦੀਆਂ ਮਹੱਤਵਪੂਰਨ ਪੁਸਤਕਾਂ ਵਿੱਚ “ਕਿਹ ਬਿਧਿ ਸਜਾ ਪ੍ਰਿਥਮ ਸੰਸਾਰਾ”, “ਭਿਅੰਕਰ ਕਿਰਲੇ”, “ਪਹੀਆ” ਅਤੇ “ਕੀਮਤੀ ਪੱਥਰ” ਸ਼ਾਮਿਲ ਹਨ। ਅਕਾਡਮੀ ਦੇ ਸੀਨੀਅਰ ਮੀਤ ਪ੍ਰਧਾਨ ਡਾ. ਪਾਲ ਕੌਰ ਨੇ ਕਿਹਾ ਕਿ ਉਹ ਸਾਰੀ ਉਮਰ ਪੰਜਾਬੀ ਸਾਹਿਤ ਦੀ ਸੇਵਾ ਕਰਦੇ ਰਹੇ। ਉਹਨਾਂ ਦੇ ਸਦੀਵੀਂ ਵਿਛੋੜੇ ਨਾਲ ਪਰਿਵਾਰ ਅਤੇ ਪੰਜਾਬੀ ਜਗਤ ਨੂੰ ਬਹੁਤ ਘਾਟਾ ਪਿਆ ਹੈ। ਇਸ ਮੌਕੇ ਤੇ ਅਕਾਡਮੀ ਦੇ ਜਨਰਲ ਸਕੱਤਰ ਡਾ. ਗੁਲਜ਼ਾਰ ਸਿੰਘ ਪੰਧੇਰ ਨੇ ਡਾ. ਵਿਦਵਾਨ ਸਿੰਘ ਸੋਨੀ ਦੇ ਦੇਹਾਂਤ ਤੇ ਅਫ਼ਸੋਸ ਜ਼ਾਹਿਰ ਕਰਦਿਆਂ ਕਿਹਾ ਕਿ ਡਾ. ਵਿਦਵਾਨ ਸਿੰਘ ਸੈਨੀ ਨੇ ਅਧਿਆਪਕ ਵਜੋਂ ਲੰਮਾ ਅਰਸਾ ਸੇਵਾਵਾਂ ਨਿਭਾਈਆਂ ਅਤੇ ਭੌਤਿਕ ਵਿਗਿਆਨੀ ਵਜੋਂ ਵੱਡਾ ਨਾਮਣਾ ਖੱਟਿਆ।
ਅਫ਼ਸੋਸ ਦਾ ਪ੍ਰਗਟਾਵਾ ਕਰਨ ਵਾਲਿਆਂ ਵਿੱਚ ਪ੍ਰੋ. ਗੁਰਭਜਨ ਸਿੰਘ ਗਿੱਲ, ਡਾ. ਸੁਖਦੇਵ ਸਿੰਘ ਸਿਰਸਾ, ਪ੍ਰੋ. ਰਵਿੰਦਰ ਸਿੰਘ ਭੱਠਲ, ਡਾ. ਲਖਵਿੰਦਰ ਸਿੰਘ ਜੌਹਲ, ਡਾ. ਵਰਿਆਮ ਸਿੰਘ ਸੰਧੂ, ਡਾ. ਗੁਰਇਕਬਾਲ ਸਿੰਘ, ਡਾ. ਸਰਬਜੀਤ ਕੌਰ ਸੋਹਲ, ਸ੍ਰੀ ਜਸਪਾਲ ਮਾਨਖੇੜਾ, ਸ. ਸਹਿਜਪ੍ਰੀਤ ਸਿੰਘ ਮਾਂਗਟ, ਡਾ. ਗੁਰਚਰਨ ਕੌਰ ਕੋਚਰ, ਡਾ. ਅਰਵਿੰਦਰ ਕੌਰ ਕਾਕੜਾ, ਸ੍ਰੀਮਤੀ ਸੁਰਿੰਦਰ ਨੀਰ, ਸੁਰਿੰਦਰ ਕੈਲੇ, ਜਨਮੇਜਾ ਸਿੰਘ ਜੌਹਲ, ਹਰਵਿੰਦਰ ਸਿੰਘ ਸਿਰਸਾ, ਡਾ. ਅੰਮੀਆਂ ਕੁੰਵਰ, ਡਾ. ਹਰੀ ਸਿੰਘ ਜਾਚਕ, ਕੇ. ਸਾਧੂ ਸਿੰਘ, ਭੁਪਿੰਦਰ ਸਿੰਘ ਸੰਧੂ, ਸੰਜੀਵਨ ਸਿੰਘ, ਡਾ. ਸਿਮਰਜੀਤ ਕੌਰ ਗਿੱਲ, ਡਾ. ਤਰਸਪਾਲ ਕੌਰ, ਮਨਜਿੰਦਰ ਸਿੰਘ ਧਨੋਆ, ਤ੍ਰੈਲੋਚਨ ਲੋਚੀ, ਪ੍ਰਭਜੋਤ ਸਿੰਘ ਸੋਹੀ, ਪ੍ਰਿੰ. ਨਵਤੇਜ ਗੜ੍ਹਦੀਵਾਲਾ, ਰਜਿੰਦਰ ਸਿੰਘ ਰਾਜਨ, ਮੱਖਣ ਮਾਨ, ਰੋਜ਼ੀ ਸਿੰਘ ਸ਼ਾਮਿਲ ਹਨ।

Leave a Reply

Your email address will not be published. Required fields are marked *

Copyright © All rights reserved. | Newsphere by AF themes.