September 5, 2026

Justice News

ਅਵਾਮ ਦੀ ਆਵਾਜ਼

AAP ਆਗੂਆਂ ਦੀ ਗੁੰਡਾਗਰਦੀ? ਰਾਹ ਰੋਕ ਕੇ ਜਾਨੋਂ ਮਾਰਨ ਦੀ ਧਮਕੀ ਦੇਣ ਦੇ ਗੰਭੀਰ ਦੋਸ਼-ਅੰਮ੍ਰਿਤਸਰ ‘ਚ ਨਵਦੀਪ ਸਿੰਘ ਵੱਲੋਂ ਪੁਲਿਸ ਕਮਿਸ਼ਨਰ ਸਮੇਤ ਉੱਚ ਅਧਿਕਾਰੀਆਂ ਨੂੰ ਸ਼ਿਕਾਇਤ, ਸੀਸੀਟੀਵੀ ਫੁਟੇਜ ਅਤੇ ਕਾਲ ਡਿਟੇਲ ਦੀ ਜਾਂਚ ਦੀ ਮੰਗ

ਅੰਮ੍ਰਿਤਸਰ,
(ਰਣਜੀਤ ਸਿੰਘ/ ਮਸੌਣ ਮੰਗਲ ਸਿੰਘ)-
ਆਮ ਆਦਮੀ ਪਾਰਟੀ ਨਾਲ ਸਬੰਧਤ ਦੱਸੇ ਜਾ ਰਹੇ ਕੁਝ ਵਿਅਕਤੀਆਂ ’ਤੇ ਗੁੰਡਾਗਰਦੀ ਕਰਨ, ਰਾਹ ਰੋਕਣ ਅਤੇ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਦੇ ਗੰਭੀਰ ਦੋਸ਼ ਲੱਗੇ ਹਨ।
ਇਸ ਸਬੰਧੀ ਨਵਦੀਪ ਸਿੰਘ ਪੁੱਤਰ ਮੇਜਰ ਸਿੰਘ, ਵਾਸੀ ਪੱਟੀ ਤਰਨਤਾਰਨ ਅਤੇ ਮੌਜੂਦਾ ਵਾਸੀ ਪ੍ਰੇਮ ਨਗਰ ਅੰਮ੍ਰਿਤਸਰ ਵੱਲੋਂ ਪੁਲਿਸ ਕਮਿਸ਼ਨਰ ਅੰਮ੍ਰਿਤਸਰ ਸਮੇਤ ਪੰਜਾਬ ਦੇ ਕਈ ਉੱਚ ਅਧਿਕਾਰੀਆਂ ਨੂੰ ਲਿਖਤੀ ਸ਼ਿਕਾਇਤ ਭੇਜ ਕੇ ਸਖ਼ਤ ਕਾਨੂੰਨੀ ਕਾਰਵਾਈ ਦੀ ਮੰਗ ਕੀਤੀ ਗਈ ਹੈ।
ਸ਼ਿਕਾਇਤ ਅਨੁਸਾਰ 2 ਸਤੰਬਰ 2026 ਨੂੰ ਰਾਤ ਕਰੀਬ 8:20 ਵਜੇ ਪ੍ਰੇਮ ਨਗਰ ਸਥਿਤ ਭਵਾਨੀ ਪੈਲਸ ਨੇੜੇ ਨਵਦੀਪ ਸਿੰਘ ਅਤੇ ਕੁਲਦੀਪ ਕੌਰ ਦਾ ਕੁਝ ਵਿਅਕਤੀਆਂ ਵੱਲੋਂ ਕਥਿਤ ਤੌਰ ’ਤੇ ਰਾਹ ਰੋਕਿਆ ਗਿਆ। ਸ਼ਿਕਾਇਤਕਰਤਾ ਦਾ ਦੋਸ਼ ਹੈ ਕਿ ਇਸ ਦੌਰਾਨ ਉਨ੍ਹਾਂ ਨਾਲ ਗਾਲੀ-ਗਲੋਚ ਕੀਤੀ ਗਈ ਅਤੇ ਜਾਨੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ ਗਈਆਂ।
    ਸ਼ਿਕਾਇਤ ਵਿੱਚ ਦੱਸਿਆ ਗਿਆ ਹੈ ਕਿ ਸਾਡਾ ਰਾਹ ਰੋਕ ਕੇ ਸਾਨੂੰ ਜਾਨੋਂ ਮਾਰਨ ਦੀ ਧਮਕੀ ਦੇਣ ਅਤੇ ਪੰਕਜ ਕੁਮਾਰ, ਗੁਰਪ੍ਰੀਤ ਸਿੰਘ ਉਰਫ਼ ਲਾਲਾ, ਸੁਮਿਤ, ਆਸ਼ੂ, ਕਰਨ, ਅਜੂ ਅਤੇ ਦੋ ਅਣਪਛਾਤੇ ਵਿਅਕਤੀਆਂ ਦੇ ਨਾਮ ਦਰਜ ਕੀਤੇ ਗਏ ਹਨ। ਸ਼ਿਕਾਇਤਕਰਤਾ ਮੁਤਾਬਕ ਗੁਰਪ੍ਰੀਤ ਸਿੰਘ ਉਰਫ਼ ਲਾਲਾ ਵੱਲੋਂ ਕਥਿਤ ਤੌਰ ’ਤੇ ਆਪਣੇ ਸਾਥੀਆਂ ਨੂੰ ਪਿਸਤੌਲ ਕੱਢਣ ਅਤੇ ਗੋਲੀਆਂ ਮਾਰਨ ਲਈ ਕਿਹਾ ਗਿਆ।
ਨਵਦੀਪ ਸਿੰਘ ਨੇ ਸ਼ਿਕਾਇਤ ਵਿੱਚ ਦੋਸ਼ ਲਗਾਇਆ ਹੈ ਕਿ ਗੁਰਪ੍ਰੀਤ ਸਿੰਘ ਨੇ ਫੋ਼ੋਨ ਕਰਕੇ ਪੰਕਜ ਕੁਮਾਰ ਨੂੰ ਦੱਸਿਆ ਕਿ ਨਵਦੀਪ ਸਿੰਘ ਅਤੇ ਕੁਲਦੀਪ ਕੌਰ ਨੂੰ ਰਸਤੇ ਵਿੱਚ ਘੇਰ ਲਿਆ ਗਿਆ ਹੈ ਅਤੇ ਉਸ ਨੂੰ ਮੌਕੇ ’ਤੇ ਆਉਣ ਲਈ ਕਿਹਾ ਗਿਆ। ਸ਼ਿਕਾਇਤਕਰਤਾ ਮੁਤਾਬਕ ਉਸ ਨੂੰ ਇਹ ਵੀ ਕਿਹਾ ਗਿਆ ਕਿ ਕੁਲਦੀਪ ਕੌਰ ਵੱਲੋਂ ਕੀਤੀਆਂ ਗਈਆਂ ਸ਼ਿਕਾਇਤਾਂ ਕਾਰਨ ਉਨ੍ਹਾਂ ਨੂੰ ਜਾਨੋਂ ਮਾਰਨ ਦੀ ਧਮਕੀ ਦਿੱਤੀ ਜਾ ਰਹੀ ਹੈ।
     ਸ਼ਿਕਾਇਤਕਰਤਾ ਦਾ ਕਹਿਣਾ ਹੈ ਕਿ ਉਹ ਆਪਣੀ ਜਾਨ ਬਚਾ ਕੇ ਮੌਕੇ ਤੋਂ ਭੱਜਿਆ। ਉਸ ਨੇ ਆਪਣੇ ਅਤੇ ਆਪਣੇ ਪਰਿਵਾਰ ਦੀ ਜਾਨ-ਮਾਲ ਨੂੰ ਖ਼ਤਰਾ ਹੋਣ ਦਾ ਖਦਸ਼ਾ ਜਤਾਉਂਦਿਆਂ ਉਕਤ ਵਿਅਕਤੀਆਂ ਨੂੰ ਕਿਸੇ ਵੀ ਨੁਕਸਾਨ ਲਈ ਜ਼ਿੰਮੇਵਾਰ ਦੱਸਿਆ ਹੈ।
ਮਾਮਲੇ ਸਬੰਧੀ ਨਵਦੀਪ ਸਿੰਘ ਮੁਤਾਬਕ ਪੰਜਾਬ ਪੁਲਿਸ ਦੀ 112 ਹੈਲਪਲਾਈਨ ’ਤੇ ਵੀ ਸ਼ਿਕਾਇਤ ਦਰਜ ਕਰਵਾਈ ਗਈ, ਜਿਸ ਦਾ ਕੰਪਲੇਂਟ ਨੰਬਰ 2884115 ਦੱਸਿਆ ਗਿਆ ਹੈ। ਸ਼ਿਕਾਇਤ ਵਿੱਚ ਇਹ ਵੀ ਕਿਹਾ ਗਿਆ ਹੈ ਕਿ ਇਸ ਤੋਂ ਪਹਿਲਾਂ ਵੀ ਸਬੰਧਤ ਵਿਅਕਤੀਆਂ ਖ਼ਿਲਾਫ਼ ਪੰਜਾਬ ਦੇ ਉੱਚ ਅਧਿਕਾਰੀਆਂ ਨੂੰ ਈਮੇਲ ਰਾਹੀਂ ਸ਼ਿਕਾਇਤਾਂ ਭੇਜੀਆਂ ਜਾ ਚੁੱਕੀਆਂ ਹਨ।
ਨਵਦੀਪ ਸਿੰਘ ਨੇ ਪੁਲਿਸ ਤੋਂ ਮੰਗ ਕੀਤੀ ਹੈ ਕਿ ਪ੍ਰੇਮ ਨਗਰ ਅਤੇ ਭਵਾਨੀ ਪੈਲਸ ਦੇ ਆਸ-ਪਾਸ ਲੱਗੇ ਸਾਰੇ CCTV ਕੈਮਰਿਆਂ ਦੀ ਫੁਟੇਜ ਕਬਜ਼ੇ ਵਿੱਚ ਲੈ ਕੇ ਜਾਂਚ ਕੀਤੀ ਜਾਵੇ। ਇਸ ਦੇ ਨਾਲ ਹੀ ਪੰਕਜ ਕੁਮਾਰ ਅਤੇ ਗੁਰਪ੍ਰੀਤ ਸਿੰਘ ਉਰਫ਼ ਲਾਲਾ ਵਿਚਕਾਰ ਹੋਈ ਕਥਿਤ ਫੋਨ ਗੱਲਬਾਤ ਦੀ ਕਾਲ ਡਿਟੇਲ ਵੀ ਜਾਂਚਣ ਦੀ ਮੰਗ ਕੀਤੀ ਗਈ ਹੈ।
  ਸ਼ਿਕਾਇਤ ਵਿੱਚ ਇਹ ਵੀ ਦੋਸ਼ ਲਗਾਇਆ ਗਿਆ ਹੈ ਕਿ ਗੁਰਪ੍ਰੀਤ ਸਿੰਘ ਉਰਫ਼ ਲਾਲਾ ਖ਼ਿਲਾਫ਼ ਪਹਿਲਾਂ ਵੀ ਅੰਮ੍ਰਿਤਸਰ ਪੁਲਿਸ ਕੋਲ ਸ਼ਿਕਾਇਤਾਂ ਦਰਜ ਹਨ ਅਤੇ ਸ਼ਿਕਾਇਤਕਰਤਾ ਨੇ ਪੁਲਿਸ ਪ੍ਰਸ਼ਾਸਨ ਤੋਂ ਮਾਮਲੇ ਦੀ ਨਿਰਪੱਖ ਜਾਂਚ ਕਰਕੇ ਸਾਡਾ ਰਾਹ ਰੋਕ ਕੇ ਸਾਨੂੰ ਜਾਨੋ ਮਾਰਨ ਦੀ ਧਮਕੀ ਦੇਣ ਵਾਲੇ ਵਿਅਕਤੀਆਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਦੀ ਮੰਗ ਕੀਤੀ ਹੈ।

Leave a Reply

Your email address will not be published. Required fields are marked *

Copyright © All rights reserved. | Newsphere by AF themes.