ਔਰਤਾਂ ਨੂੰ ਹਜ਼ਾਰ ਰੁਪਏ ਮਹੀਨਾ ਦੇਣ ਵਾਅਦੇ ਨੂੰ ਪੂਰਾ ਕਰਵਾਉਣ ਲਈ ਮੁੱਖ ਮੰਤਰੀ ਦੀ ਕੋਠੀ ਅੱਗੇ ਧਰਨਾ 5 ਜਨਵਰੀ ਨੂੰ : ਕਾਮਰੇਡ ਮਨੋਜ ਸ਼ਰਮਾ

 ਸੰਗਰੂਰ: – ਆਮ ਆਦਮੀ ਪਾਰਟੀ ਨੇ ਸੱਤਾ ਵਿੱਚ ਆਉਣ ਤੋਂ ਪਹਿਲਾਂ ਔਰਤਾਂ ਦੇ ਖਾਤੇ ਵਿੱਚ ਹਰ ਮਹੀਨਾ ਇੱਕ ਹਜਾਰ ਰੁਪਏ ਦੇਣ ਦਾ ਵਾਅਦਾ ਕੀਤਾ ਸੀ ਪੰਜਾਬ ਵਿੱਚ ਆਪ ਦੀ ਸਰਕਾਰ ਬਣੀ ਨੂੰ ਲਗਭਗ 20 ਮਹੀਨੇ ਹੋ ਚੁੱਕੇ ਹਨ ਪਰ ਸਰਕਾਰ ਹੁਣ ਆਪਣੇ ਕੀਤੇ ਹੋਏ ਵਾਅਦੇ  ਤੋਂ ਪਿੱਛੇ ਹਟਦੀ ਦਿਖਾਈ ਦੇ ਰਹੀ ਹੈ,ਤੇ ਔਰਤਾਂ ਨਾਲ ਕੀਤੇ ਹੋਏ ਵਾਅਦੇ ਨੂੰ ਪੂਰਾ ਕਰਵਾਉਣ ਲਈ ਸੀ.ਪੀ.ਆਈ.ਐਮ.ਐਲ ਲਿਬਰੇਸ਼ਨ ਮਜ਼ਦੂਰ ਮੁਕਤੀ ਮੋਰਚਾ ਪੰਜਾਬ ਵੱਲੋਂ 5 ਜਨਵਰੀ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਕੋਠੀ ਅੱਗੇ ਧਰਨਾ ਦੇਕੇ ਔਰਤਾਂ ਨਾਲ ਕੀਤਾ ਇਹ ਵਾਅਦਾ ਯਾਦ ਕਰਵਾਇਆ ਜਾਵੇਗਾ ਤੇ ਇਸ ਨੂੰ ਪੂਰਾ ਕਰਵਾਉਣ ਲਈ ਹਰ ਯਤਨ ਕੀਤਾ ਜਾਵੇਗਾ,ਇਹਨਾਂ ਗੱਲਾਂ ਦਾ ਪ੍ਰਗਟਾਵਾ ਸੀ.ਪੀ.ਆਈ.ਐਮ.ਐਲ ਲਿਬਰੇਸ਼ਨ ਮਜ਼ਦੂਰ ਮੁਕਤੀ ਮੋਰਚਾ ਪੰਜਾਬ ਦੇ ਸੰਗਰੂਰ ਇਕਾਈ ਪ੍ਰਧਾਨ ਕਾਮਰੇਡ ਮਨੋਜ ਸ਼ਰਮਾ ਨੇ ਪ੍ਰੈਸ ਬਿਆਨ ਰਾਹੀਂ ਕੀਤਾ ।ਉਹਨਾਂ ਕਿਹਾ ਕਿ ਇਹ ਸੂਬਾ ਪੱਧਰੀ ਰੈਲੀ ਮਜ਼ਦੂਰ ਮੁਕਤੀ ਮੋਰਚਾ ਦੇ ਪੰਜਾਬ ਪ੍ਰਧਾਨ ਅਤੇ ਕੋਰ ਕਮੇਟੀ ਮੈਂਬਰ ਸੀਪੀਆਈ ਐਮਐਲਏ ਲਿਬਰੇਸ਼ਨ ਕਾਮਰੇਡ ਗੋਬਿੰਦ ਸਿੰਘ ਛਾਜਲੀ ਅਤੇ ਸੂਬਾ ਲੀਡਰਸ਼ਿਪ ਦੀ ਨਿਗਰਾਨੀ ਹੇਠ ਹੋਣ ਜਾ ਰਹੀ ਹੈ ਤੇ ਇਹ ਸੰਘਰਸ਼ ਉਦੋਂ ਤੱਕ ਜਾਰੀ ਰਹੇਗਾ ਜਦੋਂ ਤੱਕ ਔਰਤਾਂ ਦੇ ਖਾਤੇ ਵਿੱਚ ਬਕਾਏ ਸਮੇਤ ਪੈਸੇ ਨਹੀਂ ਆ ਜਾਂਦੇ । ਕਾਮਰੇਡ ਮਨੋਜ ਸ਼ਰਮਾ ਨੇ
 ਦੱਸਿਆ ਕਿ ਮਜ਼ਦੂਰ ਮੁਕਤੀ ਮੋਰਚਾ ਪੰਜਾਬ ਅਤੇ ਸੀਪੀਆਈਐਮਐਲ ਲਿਬਰੇਸ਼ਨ ਪੰਜਾਬ ਵੱਲੋਂ ਰੋਜਾਨਾ ਹੀ
ਇੱਕ ਹਜਾਰ ਰੁਪਏ ਮਹੀਨਾ ਔਰਤਾਂ ਦੇ ਖਾਤੇ ਵਿੱਚ ਪਾਉਣ ਸਬੰਧੀ ਮੰਗ ਪੱਤਰ ਤੇ ਫਾਰਮ ਸਰਕਾਰ ਨੂੰ ਜਗਾਉਣ ਲਈ ਭਰੇ ਜਾ ਰਹੇ ਹਨ

Leave a Reply

Your email address will not be published.


*