ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਮੈਂਬਰ ਨੇ ਸ਼ਿਕਾਇਤਾਂ ਸੁਣੀਆਂ

ਜ਼ਿਲ੍ਹਾ ਮੋਗਾ ਨਾਲ ਸਬੰਧਤ ਸ਼ਿਕਾਇਤਾਂ ਨੂੰ ਸੁਣਨ ਲਈ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੀ ਮੈਂਬਰ ਮਿਸ ਪਰਮਿਲਾ ਨੇ ਅੱਜ ਜ਼ਿਲ੍ਹਾ ਮੋਗਾ ਦਾ ਦੌਰਾ ਕੀਤਾ। ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਰੱਖੀ ਮੀਟਿੰਗ ਦੌਰਾਨ ਉਹਨਾਂ ਨੇ ਸ਼ਿਕਾਇਤਾਂ ਸੁਣੀਆਂ ਅਤੇ ਸਬੰਧਤ ਅਧਿਕਾਰੀਆਂ ਨੂੰ ਸ਼ਿਕਾਇਤਾਂ ਉੱਤੇ ਕੀਤੀ ਕਰਵਾਈ ਬਾਰੇ ਰਿਪੋਰਟ 8 ਜਨਵਰੀ 2024 ਤੋਂ ਪਹਿਲਾਂ ਭੇਜਣ ਦੀ ਹਦਾਇਤ ਕੀਤੀ।
ਅੱਜ ਮੀਟਿੰਗ ਦੌਰਾਨ ਸ਼ਹਿਰ ਮੋਗਾ, ਪਿੰਡ ਦਾਰਾਪੁਰ, ਡੇਰਾ ਬਾਬਾ ਗੁਲਾਬ ਦਾਸ, ਫਿਰੋਜ਼ਪੁਰ ਕੁੱਲਗੜ੍ਹੀ, ਪੱਤੋ ਹੀਰਾ ਸਿੰਘ ਅਤੇ ਨੇੜਲੇ ਇਲਾਕਿਆਂ ਤੋਂ ਲੋਕਾਂ ਨੇ ਆਪਣੇ ਮਸਲੇ ਰੱਖੇ ਅਤੇ ਦੋਸ਼ ਲਗਾਇਆ ਕਿ ਪੁਲਿਸ ਅਤੇ ਸਰਕਾਰੀ ਧਿਰਾਂ ਵੱਲੋਂ ਉਹਨਾਂ ਨੂੰ ਇਨਸਾਫ਼ ਦੇਣ ਲਈ ਸਹਿਯੋਗ ਨਹੀਂ ਦਿੱਤਾ ਜਾ ਰਿਹਾ ਹੈ। ਇਸ ਨੂੰ ਗੰਭੀਰਤਾ ਨਾਲ ਲੈਂਦਿਆਂ ਮਿਸ ਪਰਮਿਲਾ ਨੇ ਕਿਹਾ ਕਿ ਐਸ ਸੀ ਵਰਗ ਨਾਲ ਜੁੜੇ ਮਸਲਿਆਂ ਨੂੰ ਪਹਿਲ ਦੇ ਆਧਾਰ ਉਤੇ ਹਾਲ ਕਰਨ ਲਈ ਯਤਨ ਕਰਨੇ ਚਾਹੀਦੇ ਹਨ।
ਇਸ ਮੌਕੇ ਗੱਲਬਾਤ ਕਰਦਿਆਂ ਉਹਨਾਂ ਕਿਹਾ ਕਿ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਐਸ ਸੀ ਲੋਕਾਂ ਦੇ ਹਿੱਤਾਂ ਦੀ ਰਾਖੀ ਲਈ ਹਮੇਸ਼ਾਂ ਹੀ
ਵਚਨਬੱਧ ਹੈ। ਉਹਨਾਂ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਜੇਕਰ ਉਹਨਾਂ ਨਾਲ ਉਹਨਾਂ ਦੀ ਜਾਤੀ ਜਾਂ ਸਮਾਜਿਕ ਤੌਰ ਉੱਤੇ ਕੋਈ ਵਧੀਕੀ ਹੁੰਦੀ ਹੈ ਤਾਂ ਉਹ ਕਮਿਸ਼ਨ ਤੱਕ ਪਹੁੰਚ ਕਰ ਸਕਦੇ ਹਨ। ਕਮਿਸ਼ਨ ਵੱਲੋਂ ਉਹਨਾਂ ਦੀ ਪੂਰੀ ਸੁਣਵਾਈ ਕੀਤੀ ਜਾਵੇਗੀ ਅਤੇ ਉਹਨਾਂ ਨੂੰ ਇਨਸਾਫ਼ ਦਿਵਾਇਆ ਜਾਵੇਗਾ। ਇਸ ਮੌਕੇ ਜ਼ਿਲਾ ਭਲਾਈ ਅਫ਼ਸਰ ਸ੍ਰ ਗੁਰਿੰਦਰਜੀਤ ਸਿੰਘ ਧਾਲੀਵਾਲ ਅਤੇ ਹੋਰ ਅਧਿਕਾਰੀ ਵੀ ਹਾਜ਼ਰ ਸਨ।

Leave a Reply

Your email address will not be published.


*