September 9, 2026

Justice News

ਅਵਾਮ ਦੀ ਆਵਾਜ਼

ਵਿਧਾਇਕ ਗਰੇਵਾਲ ਵੱਲੋਂ ਵਿਸ਼ਕਰਮਾ ਨਗਰ ਵਾਰਡ 29 ‘ਚ ਨਵੇਂ ਟਿਊਬਵੈਲ ਦਾ ਉਦਘਾਟਨ  ਕਿਹਾ ! ਪੀਣ ਵਾਲੇ ਪਾਣੀ ਦੀ ਕਿੱਲਤ ਤੋਂ ਮਿਲੇਗਾ ਛੁਟਕਾਰਾ 

 

ਲੁਧਿਆਣਾ:
: ( ਵਿਜੇ ਭਾਂਬਰੀ )-
ਵਿਧਾਨ ਸਭਾ ਹਲਕਾ ਪੂਰਬੀ ਲੁਧਿਆਣਾ ਤੋਂ ਵਿਧਾਇਕ ਦਲਜੀਤ ਸਿੰਘ ਗਰੇਵਾਲ ਭੋਲਾ ਵੱਲੋਂ ਸਥਾਨਕ ਵਾਰਡ ਨੰਬਰ 29 ਚ ਸਥਿਤ ਵਿਸ਼ਵਕਰਮਾ ਨਗਰ ਗਲੀ ਨੰਬਰ 1 ਵਿਖੇ ਨਵੇਂ ਟਿਊਬਵੈਲ ਦਾ ਉਦਘਾਟਨ ਕੀਤਾ ਗਿਆ।
ਇਸ ਮੌਕੇ ਤੇ ਸੰਬੋਧਨ ਕਰਦਿਆਂ ਵਿਧਾਇਕ ਦਲਜੀਤ ਸਿੰਘ ਗਰੇਵਾਲ ਭੋਲਾ ਨੇ ਕਿਹਾ ਕਿ ਹਰ ਘਰ ਜਲ, ਹਰ ਘਰ ਨਲ, ਸਕੀਮ ਤਹਿਤ ਸਾਫ ਸੁਥਰਾ ਪੀਣ ਵਾਲਾ ਪਾਣੀ ਮੁਹਈਆ ਕਰਵਾਉਣ ਦੇ ਮੰਤਵ ਨਾਲ , ਵਾਰਡ ਚ ਨਵੇਂ ਟਿਊਬਵੈਲ ਦਾ ਉਦਘਾਟਨ ਕੀਤਾ ਗਿਆ । ਉਹਨਾਂ ਕਿਹਾ ਕਿ ਇਲਾਕਾ ਵਾਸੀਆਂ ਨੂੰ ਪਿਛਲੇ ਸਮੇਂ ਤੋਂ ਪੀਣ ਵਾਲੇ ਪਾਣੀ ਨੂੰ ਲੈ ਕੇ ਕਈ ਤਰ੍ਹਾਂ ਦੀਆਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ ਸੋ ਇਲਾਕਾ ਵਾਸੀਆਂ ਦੀ ਮੰਗ ਨੂੰ ਦੇਖਦੇ ਹੋਏ ਇਸ ਕੰਮ ਦੀ ਸ਼ੁਰੂਆਤ ਕੀਤੀ ਗਈ ਹੈ , ਜੋ ਕਿ ਆਉਣ ਵਾਲੇ ਦਿਨਾਂ ਚ ਜਲਦ ਹੀ ਮੁਕੰਮਲ ਕਰ ਲਿਆ ਜਾਵੇਗਾ, ਇਸ ਕੰਮ ਦੇ ਮੁਕੰਮਲ ਹੋਣ ਨਾਲ ਇਲਾਕਾ ਵਾਸੀਆਂ ਨੂੰ ਪੀਣ ਵਾਲੇ ਪਾਣੀ ਦੀ ਕਿੱਲਤ ਤੋਂ ਛੁਟਕਾਰਾ ਮਿਲੇਗਾ । ਵਿਧਾਇਕ ਗਰੇਵਾਲ ਨੇ ਕਿਹਾ ਕਿ ਮਾਨਯੋਗ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਆਮ ਲੋਕਾਂ ਦੀ ਸਰਕਾਰ ਹੈ ਅਤੇ ਸੂਬੇ ਦੇ ਵਸਨੀਕਾਂ ਨੂੰ ਆਉਣ ਵਾਲੀਆਂ ਦਰਪੇਸ਼ ਮੁਸ਼ਕਲਾਂ ਦੇ ਹੱਲ ਲਈ ਵਚਨਬੱਧ ਹੈ। ਇਸ ਮੌਕੇ ਕੌਂਸਲਰ ਪਤੀ ਲਵਲੀ ਮਨੌਚਾ ਸੰਜੂ ਸ਼ਰਮਾ , ਬਖਸ਼ੀਸ ਹੀਰ , ਜਸਵਿੰਦਰ ਸਿੰਘ ਸਰਬਜੀਤ ਸਿੰਘ , ਮਨਜੀਤ ਸਿੰਘ , ਰਣਜੀਤ ਰਾਣਾ , ਲੱਕੀ ਝੱਮਟ , ਰਵੀ ਸ਼ਰਮਾ , ਬੱਬਲੀ ਸ਼ਰਮਾ , ਕੁਲਵੰਤ ਰਾਏ , ਮਨਮੋਹਨ ਸਿੰਘ , ਬੌਬੀ ਮਲਹੋਤਰਾ ਤੇ ਪਾਰਟੀ ਵਰਕਰਾਂ ਤੋਂ ਇਲਾਵਾ ਵੱਡੀ ਗਿਣਤੀ ਚ ਇਲਾਕਾ ਵਾਸੀ ਵੀ ਹਾਜ਼ਰ ਸਨ।

Leave a Reply

Your email address will not be published. Required fields are marked *

Copyright © All rights reserved. | Newsphere by AF themes.