ਲੁਧਿਆਣਾ
( ਜਸਟਿਸ ਨਿਊਜ਼ )
ਮੈਂਬਰ, ਪੰਜਾਬ ਰਾਜ ਅਤੇ ਚੰਡੀਗੜ੍ਹ (ਯੂ.ਟੀ) ਮਨੁੱਖੀ ਅਧਿਕਾਰ ਕਮਿਸ਼ਨ ਪਦਮਸ਼੍ਰੀ ਜਤਿੰਦਰ ਸਿੰਘ ਸ਼ੰਟੀ ਅਤੇ ਚੀਫ ਜਸਟਿਸ ਗੁਰਬੀਰ ਸਿੰਘ ਦੀ ਅਗਵਾਈ ਵਿੱਚ ਬੀਤੀ ਸ਼ਾਮ ਸਥਾਨਕ ਐਮ.ਬੀ.ਡੀ. ਮਾਲ ਵਿਖੇ ‘ਯੁੱਧ ਨਸ਼ਿਆਂ ਵਿਰੁੱਧ’ ਰੈਲੀ ਕੱਢੀ ਗਈ।
ਉਨ੍ਹਾਂ ਨੌਜਵਾਨਾਂ ਨੂੰ ਨਸ਼ਿਆਂ ਵਿਰੁੱਧ ਲਾਮਬੰਦ ਹੋਣ ਦਾ ਸੱਦਾ ਦਿੰਦਿਆਂ ਕਿਹਾ ਕਿ ਨਸ਼ਿਆਂ ਵਿਰੁੱਧ ਲੜਾਈ ਜਿੱਤਣ ਲਈ ਲੋਕਾਂ ਦਾ ਸਹਿਯੋਗ ਬੇਹੱਦ ਜ਼ਰੂਰੀ ਹੈ।
‘ਲਾਈਫ ਕੇਅਰ ਫਾਊਂਡੇਸ਼ਨ’ ਦੇ ਸਹਿਯੋਗ ਨਾਲ ਆਯੋਜਿਤ ਇਸ ਰੈਲੀ ਵਿੱਚ ਸੈਂਕੜੇ ਨੌਜਵਾਨਾਂ ਨੇ ਹਿੱਸਾ ਲਿਆ ਜਿਨ੍ਹਾਂ ‘ਨਸ਼ੇ ਨੂੰ ਕਹੋ ਨਾ, ਜ਼ਿੰਦਗੀ ਨੂੰ ਕਹੋ ਹਾਂ’, ‘ਪੰਜਾਬੀਓ ਜਾਗੋ, ਨਸ਼ਾ ਤਿਆਗੋ!’, ‘ਜਵਾਨੀ ਬਚਾਓ, ਪੰਜਾਬ ਬਚਾਓ’, ‘ਨਸ਼ੇ ਨੂੰ ਭਜਾਓ, ਘਰ-ਘਰ ਖੁਸ਼ੀਆਂ ਲਿਆਓ’ ਆਦਿ ਸਲੋਗਨਾਂ ਰਾਹੀਂ ਲੋਕਾਂ ਨੂੰ ਨਸ਼ਿਆਂ ਵਿਰੁੱਧ ਲਾਮਬੰਦ ਹੋਣ ਦਾ ਸੱਦਾ ਦਿੱਤਾ।
ਇਸ ਮੌਕੇ ਲਾਈਫ ਕੇਅਰ ਫਾਊਂਡੇਸ਼ਨ ਦੇ ਡਾਇਰੈਕਟਰ ਅਵਤਾਰ ਸਿੰਘ ਬੈਨੀਪਾਲ, ਜਨਰਲ ਮੈਨੇਜਰ ਹਰਦੀਪ ਸਿੰਘ, ਮੈਨੇਜਰ ਦਲਜੀਤ ਸਿੰਘ, ਮੈਨੇਜਰ ਹਰਪ੍ਰੀਤ ਸਿੰਘ, ਮੈਨੇਜਰ ਮਨਦੀਪ ਸਿੰਘ, ਮੈਨੇਜਰ ਜਤਿੰਦਰ ਸਿੰਘ ਅਤੇ ਐਨ ਜੀ ਓ ਵਰਕਰ ਸਤੀਸ਼ ਕੁਮਾਰ ਵੀ ਮੌਜੂਦ ਸਨ।
ਮੈਂਬਰ, ਪੰਜਾਬ ਰਾਜ ਅਤੇ ਚੰਡੀਗੜ੍ਹ (ਯੂ.ਟੀ) ਮਨੁੱਖੀ ਅਧਿਕਾਰ ਕਮਿਸ਼ਨ ਪਦਮਸ਼੍ਰੀ ਜਤਿੰਦਰ ਸਿੰਘ ਸ਼ੰਟੀ ਨੇ ਇਸ ਰੈਲੀ ਮੌਕੇ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਕਿਹਾ ਕਿ ਨਸ਼ੇ ਨਾ ਸਿਰਫ਼ ਵਿਅਕਤੀ ਨੂੰ, ਸਗੋਂ ਸਾਰੇ ਸਮਾਜ ਨੂੰ ਅੰਦਰੋਂ ਖੋਖਲਾ ਕਰ ਦਿੰਦੇ ਹਨ।
‘ਲਾਈਫ ਕੇਅਰ ਫਾਊਂਡੇਸ਼ਨ’ ਵੱਲੋਂ ਸਿੱਖ ਨੌਜਵਾਨਾਂ ਨੂੰ ਦਸਤਾਰ ਸਜਾਉਣ ਲਈ ਪ੍ਰੇਰਿਤ ਕਰਨ ਵਾਲੀ ਫਿਲਮ ‘ਦਸਤਾਰ’ ਵੀ ਦਿਖਾਈ ਗਈ ਜਿੱਥੇ ਮੈਂਬਰ, ਪੰਜਾਬ ਰਾਜ ਅਤੇ ਚੰਡੀਗੜ੍ਹ (ਯੂ.ਟੀ) ਮਨੁੱਖੀ ਅਧਿਕਾਰ ਕਮਿਸ਼ਨ ਪਦਮਸ਼੍ਰੀ ਜਤਿੰਦਰ ਸਿੰਘ ਸ਼ੰਟੀ ਅਤੇ ਚੀਫ ਜਸਟਿਸ ਗੁਰਬੀਰ ਸਿੰਘ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ।
ਇਸ ਮੂਵੀ ਵਿੱਚ ਇਹ ਫਿਲਮਾਇਆ ਗਿਆ ਹੈ ਕਿ ਬਾਹਰਲੇ ਮੁਲਕਾਂ ਵਿੱਚ ‘ਦਸਤਾਰ’ ਦੀ ਹੋਂਦ ਨੂੰ ਕਾਇਮ ਰੱਖਣ ਲਈ ਪੰਜਾਬੀਆਂ ਵੱਲੋਂ ਕਿਵੇਂ ਅਣਥੱਕ ਯਤਨ ਕੀਤੇ ਗਏ ਜਿਸਦੀ ਬਦੌਲਤ ਅੱਜ ਵਿਸ਼ਵ ਭਰ ਵਿੱਚ ਦਸਤਾਰਧਾਰੀ ਸਿੱਖਾਂ ਨੂੰ ਸਤਿਕਾਰ ਦੀ ਨਜ਼ਰ ਨਾਲ ਦੇਖਿਆ ਜਾ ਰਿਹਾ ਹੈ।
ਮੈਂਬਰ, ਮਨੁੱਖੀ ਅਧਿਕਾਰ ਕਮਿਸ਼ਨ ਪਦਮਸ਼੍ਰੀ ਜਤਿੰਦਰ ਸਿੰਘ ਸ਼ੰਟੀ ਨੇ ਨੌਜਵਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਵਿਦੇਸ਼ਾਂ ਦਾ ਮੋਹ ਛੱਡ ਪੰਜਾਬ ਵਿੱਚ ਆਪਣਾ ਭਵਿੱਖ ਬਣਾਉਣ ਜਿਸ ਲਈ ਪੰਜਾਬ ਸਰਕਾਰ ਅਨੇਕਾਂ ਰੋਜ਼ਗਾਰ ਦੇ ਮੌਕੇ ਪੈਦਾ ਕਰ ਰਹੀ ਹੈ।
ਇਸ ਮੌਕੇ ਵੱਖ-ਵੱਖ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਦਾ ਵੀ ਸਨਮਾਨ ਕੀਤਾ ਗਿਆ ਜਿਨ੍ਹਾਂ ਵਿੱਚ ਗੁਰਦੁਆਰਾ ਸ੍ਰੀ ਗੁਰੂ ਅਰਜੁਨ ਦੇਵ ਜੀ, ਸਮਰਾਲਾ ਚੌਂਕ, ਵੱਡਾ ਗੁਰਦੁਆਰਾ ਢੰਡਾਰੀ ਕਲਾਂ, ਗੁਰਦੁਆਰਾ ਰੇੜੂ ਸਾਹਿਬ, ਸਾਹਨੇਵਾਲ, ਗੁਰਦੁਆਰਾ ਖੂਹੀਸਰ ਸਾਹਿਬ, ਗੁਰਦੁਆਰਾ ਆਈ.ਟੀ.ਆਈ., ਸ਼ਿਮਲਾਪੁਰੀ, ਗੁਰਦੁਆਰਾ ਭਗਤਾ ਭਾਈਕਾ, ਜ਼ਿਲ੍ਹਾ ਬਠਿੰਡਾ ਸ਼ਾਮਲ ਸਨ।
Leave a Reply