ਲੋਕ ਸਭਾ ਹਲਕਾ ਗੁਰਦਾਸਪੁਰ ਦੇ ਸੀਨੀਅਰ ਆਗੂ ਅਤੇ ਹਿਮਾਲਿਆ ਪਰਿਵਾਰ ਸੰਗਠਨ ਦੇ ਕੌਮੀ ਮੀਤ ਪ੍ਰਧਾਨ ਪਰਮਜੀਤ ਸਿੰਘ ਗਿੱਲ ਨੇ ਕਿਹਾ ਕਿ ਪੂਰੇ ਦੇਸ਼ ਵਿੱਚ ਕੇਂਦਰ ਸਰਕਾਰ ਦੀਆਂ ਯੋਜਨਾਵਾਂ ਦਾ ਲਾਭ ਪਹੁੰਚਾਉਣ ਦੇ ਉਦੇਸ਼ ਨਾਲ ਇੱਕ ਬੇਮਿਸਾਲ ਪਹਿਲ ਕਰਦਿਆਂ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ 15 ਨਵੰਬਰ ਨੂੰ ਝਾਰਖੰਡ ਦੇ ਖੂੰਟੀ ਤੋਂ ਵਿਕਸਿਤ ਭਾਰਤ ਸੰਕਲਪ ਯਾਤਰਾ ਦੀ ਸ਼ੁਰੂਆਤ ਕੀਤੀ ਹੈ ।
ਗਿੱਲ ਨੇ ਦੱਸਿਆ ਕਿ ਕੇਂਦਰ ਸਰਕਾਰ ਦੀਆਂ ਯੋਜਨਾਵਾਂ ਨੂੰ ਲੋਕਾਂ ਤੱਕ ਪਹੁੰਚਾਉਣ ਲਈ ਡਾਕ ਵਿਭਾਗ, ਸਿਹਤ ਵਿਭਾਗ ਅਤੇ ਹੋਰ ਵਿਭਾਗਾਂ ਰਾਹੀਂ ਦੇਸ਼ ਦੇ ਹਰੇਕ ਸੂਬੇ ਵਿੱਚ ਵੱਖ ਵੱਖ ਕੈਂਪ ਲਗਾਏ ਜਾ ਰਹੇ ਹਨ ।
ਗਿੱਲ ਨੇ ਕਿਹਾ ਕਿ ਕੇਂਦਰ ਸਰਕਾਰ ਦੀਆਂ ਪ੍ਰਮੁੱਖ ਯੋਜਨਾਵਾਂ ਦੇ ਬਾਰੇ ਨਾਗਰਿਕਾਂ ਨੂੰ ਸੂਚਿਤ ਕਰਨ ਅਤੇ ਉਨ੍ਹਾਂ ਨੂੰ ਸਸ਼ਕਤ ਬਣਾਉਣ ਲਈ ਸ਼ੁਰੂ ਕੀਤੀ ਗਈ ਇਸ ਯਾਤਰਾ ਦਾ ਉਦੇਸ਼ ਜਾਗਰੂਕਤਾ ਪੈਦਾ ਕਰਨਾ ਅਤੇ ਕਲਿਆਣਕਾਰੀ ਪ੍ਰੋਗਰਾਮਾਂ ਦਾ ਲਾਭ ਸਿੱਧੇ ਲੋਕਾਂ ਤੱਕ ਪਹੁੰਚਾਉਣਾ ਹੈ।
ਉਹਨਾਂ ਦੱਸਿਆ ਕਿ ਜਨਜਾਤੀ ਗੌਰਵ ਦਿਵਸ ਦੇ ਅਵਸਰ ‘ਤੇ, ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਸਰਕਾਰੀ ਯੋਜਨਾਵਾਂ ਦੇ ਸੰਦੇਸ਼ ਦੇਣ ਵਾਲੀ ਵਿਸ਼ੇਸ਼ ਤੌਰ ‘ਤੇ ਡਿਜ਼ਾਈਨ ਕੀਤੀ ਗਈ ਆਈਈਸੀ ਵੈਨ ਨੂੰ ਹਰੀ ਝੰਡੀ ਦਿਖਾਈ ਸੀ। ਵਿਕਸਿਤ ਭਾਰਤ ਸੰਕਲਪ ਯਾਤਰਾ ਦੇ ਤਹਿਤ ਔਨ-ਸਪੌਟ ਸਰਵਿਸਿਜ਼ ਦੇ ਤਹਿਤ ਗ੍ਰਾਮ ਪੰਚਾਇਤਾਂ ਵਿੱਚ ਆਈਈਸੀ ਵੈਨ ਦੇ ਰੁਕਣ ਵਾਲੇ ਸਥਾਨਾਂ ‘ਤੇ ਹੈਲਥ ਕੈਂਪਸ ਦਾ ਆਯੋਜਨ ਵੀ ਕੀਤਾ ਜਾ ਰਿਹਾ ਹੈ।
ਉਹਨਾਂ ਕਿਹਾ ਕਿ ਪਹਿਲੇ ਹਫ਼ਤੇ ਵਿੱਚ 203 ਗ੍ਰਾਮ ਪੰਚਾਇਤਾਂ ਵਿੱਚ 1232 ਹੈਲਥ ਕੈਂਪ ਆਯੋਜਿਤ ਕੀਤੇ ਗਏ ਹਨ, ਜਿਨ੍ਹਾਂ ਵਿੱਚ ਕੁੱਲ 1,66,000 ਤੋਂ ਵੱਧ ਲੋਕ ਮੌਜੂਦ ਹੋਏ ਅਤੇ ਸਰਕਾਰੀ ਯੋਜਨਾਵਾਂ ਬਾਰੇ ਵਿਸਥਾਰ ਸਹਿਤ ਜਾਣਕਾਰੀ ਹਾਸਲ ਕੀਤੀ ਅਤੇ ਸੇਵਾਵਾਂ ਦਾ ਲਾਭ ਲਿਆ।
ਗਿੱਲ ਨੇ ਦੱਸਿਆ ਕਿ ਕੇਂਦਰ ਸਰਕਾਰ ਵੱਲੋਂ ਪਿਛਲੇ 10 ਸਾਲਾਂ ਵਿੱਚ ਮੋਦੀ ਸਰਕਾਰ ਦੀ ਅਗਵਾਈ ਵਿੱਚ ਦੇਸ਼ ਵਾਸੀਆਂ ਲਈ ਅਨੇਕਾਂ ਕਲਿਆਣਕਾਰੀ ਯੋਜਨਾਵਾਂ ਸ਼ੁਰੂ ਕੀਤੀਆਂ ਗਈਆਂ ਹਨ ਜਿਨਾਂ ਦਾ ਕਰੋੜਾਂ ਦੇਸ ਵਾਸੀ ਨਿਰੰਤਰ ਲਾਭ ਲੈ ਰਹੇ ਹਨ ਪਰ ਕਈ ਰਾਜਾਂ ਦੀਆਂ ਸਰਕਾਰਾਂ ਕੇਂਦਰ ਸਰਕਾਰ ਦੀਆਂ ਲੋਕ ਭਲਾਈ ਯੋਜਨਾਵਾਂ ਨੂੰ ਆਪਣੀਆਂ ਯੋਜਨਾਵਾਂ ਦੱਸ ਕੇ ਲੋਕਾਂ ਵਿੱਚ ਭਰਮ ਫੈਲਾ ਰਹੀਆਂ ਹਨ ਅਤੇ ਸਿਆਸੀ ਲਾਹਾ ਲੈ ਰਹੀਆਂ ਹਨ ਜਿਸ ਕਰਕੇ ਹੁਣ ਇਹ ਸੰਕਲਪ ਯਾਤਰਾ ਸ਼ੁਰੂ ਕੀਤੀ ਗਈ ਹੈ ਤਾਂ ਜੋ ਲੋਕਾਂ ਨੂੰ ਕੇਂਦਰ ਸਰਕਾਰ ਦੀਆਂ ਸਕੀਮਾਂ ਬਾਰੇ ਵਿਸਥਾਰ ਸਹਿਤ ਜਾਣਕਾਰੀ ਦਿੱਤੀ ਜਾ ਸਕੇ।,
Leave a Reply