September 12, 2026

Justice News

ਅਵਾਮ ਦੀ ਆਵਾਜ਼

ਹਰਿਆਣਾ ਨਿਊਜ਼

ਹਰਿਆਣਾ ਸਟਾਰਟਅੱਪ ਫੰਡ ਆਫ਼ ਫੰਡਜ਼ ਦੀ ਸਥਾਪਨਾ ਅਤੇ ਸੰਚਾਲਨ ਦੀ ਪ੍ਰਕਿਰਿਆ ਨੂੰ ਸਮਾਂਬੱਧ ਤਰੀਕੇ ਨਾਲ ਅੱਗੇ ਵਧਾਇਆ ਜਾਵੇ – ਮੁੱਖ ਮੰਤਰੀ ਨਾਇਬ ਸਿੰਘ ਸੈਣੀ

ਚੰਡੀਗੜ੍ਹ,

( ਜਸਟਿਸ ਨਿਊਜ਼  )

ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਦੀ ਪ੍ਰਧਾਨਗੀ ਹੇਠ ਪ੍ਰਸਤਾਵਿਤ ਹਰਿਆਣਾ ਸਟਾਰਟਅੱਪ ਫੰਡ ਆਫ਼ ਫੰਡਜ਼ (FoF) ਨੂੰ ਲੈ ਕੇ ਸਕੱਤਰੇਤ ਵਿੱਚ ਉੱਚ ਪੱਧਰੀ ਸਮੀਖਿਆ ਮੀਟਿੰਗ ਆਯੋਜਿਤ ਕੀਤੀ ਗਈ। ਮੀਟਿੰਗ ਵਿੱਚ ਹਜ਼ਾਰ ਕਰੋੜ ਰੁਪਏ ਦੇ ਫੰਡ ਨਾਲ ਪ੍ਰਸਤਾਵਿਤ ਫੰਡ ਨੂੰ ਅਮਲ ਵਿੱਚ ਲਿਆਉਣ ਦੀ ਦਿਸ਼ਾ ਵਿੱਚ ਹੋਈ ਪ੍ਰਗਤੀ ਦੀ ਸਮੀਖਿਆ ਕੀਤੀ ਗਈ ਅਤੇ ਸੂਬੇ ਵਿੱਚ ਤੇਜ਼ੀ ਨਾਲ ਵਿਕਸਤ ਹੋ ਰਹੇ ਸਟਾਰਟਅੱਪ ਈਕੋਸਿਸਟਮ ਉੱਤੇ ਵਿਸਥਾਰ ਵਿਚਾਰ-ਵਟਾਂਦਰਾ ਹੋਇਆ।

ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਹਰਿਆਣਾ ਵਿੱਚ ਇਨੋਵੇਸ਼ਨ ਅਤੇ ਉੱਦਮਤਾ ਦੇ ਖੇਤਰ ਵਿੱਚ ਲਗਾਤਾਰ ਹੋ ਰਹੀ ਤਰੱਕੀ ਨੂੰ ਦੇਖਦਿਆਂ ਸਟਾਰਟਅੱਪਸ ਨੂੰ ਉਨ੍ਹਾਂ ਦੇ ਵਿਕਾਸ ਦੇ ਵੱਖ-ਵੱਖ ਪੜਾਵਾਂ ਵਿੱਚ ਵਿੱਤੀ ਸਹਾਇਤਾ ਉਪਲਬਧ ਕਰਵਾਉਣ ਲਈ ਇੱਕ ਮਜ਼ਬੂਤ ਵਿੱਤੀ ਤੰਤਰ ਤਿਆਰ ਕਰਨਾ ਜ਼ਰੂਰੀ ਹੈ।

ਉਨ੍ਹਾਂ ਕਿਹਾ ਕਿ ਸਟਾਰਟਅੱਪਸ ਦੀ ਸਫਲਤਾ ਵਿੱਚ ਸਮੇਂ ਸਿਰ ਪੂੰਜੀ ਦੀ ਉਪਲਬਧਤਾ ਇੱਕ ਮਹੱਤਵਪੂਰਨ ਕਾਰਕ ਹੈ। ਮੁੱਖ ਮੰਤਰੀ ਨੇ ਨਿਰਦੇਸ਼ ਦਿੱਤੇ ਕਿ ਹਰਿਆਣਾ ਸਟਾਰਟਅੱਪ ਫੰਡ ਆਫ਼ ਫੰਡਜ਼ ਦੀ ਸਥਾਪਨਾ ਅਤੇ ਸੰਚਾਲਨ ਦੀ ਪ੍ਰਕਿਰਿਆ ਨੂੰ ਸਮਾਂਬੱਧ ਤਰੀਕੇ ਨਾਲ ਅੱਗੇ ਵਧਾਇਆ ਜਾਵੇ।

ਮੁੱਖ ਮੰਤਰੀ ਨੇ ਕਿਹਾ ਕਿ ਇਹ ਫੰਡ ਸੂਬੇ ਵਿੱਚ ਨਿਵੇਸ਼ ਨੂੰ ਪ੍ਰੋਤਸਾਹਨ ਦੇਣਨਵੀਨਤਾ ਨੂੰ ਉਤਸ਼ਾਹਿਤ ਕਰਨਨਿੱਜੀ ਪੂੰਜੀ ਨੂੰ ਆਕਰਸ਼ਿਤ ਕਰਨ ਅਤੇ ਹਰਿਆਣਾ ਤੋਂ ਉੱਭਰ ਰਹੇ ਉੱਚ ਸਮਰੱਥਾ ਵਾਲੇ ਸਟਾਰਟਅੱਪਸ ਨੂੰ ਸਹਿਯੋਗ ਪ੍ਰਦਾਨ ਕਰਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਏਗਾ।

ਉਨ੍ਹਾਂ ਕਿਹਾ ਕਿ ਰਾਜ ਸਰਕਾਰ ਉੱਦਮਤਾ ਅਤੇ ਨਵੀਨਤਾ ਨੂੰ ਹੁਲਾਰਾ ਦੇਣ ਲਈ ਵਚਨਬੱਧ ਹੈ। ਉਨ੍ਹਾਂ ਫੰਡ ਨੂੰ ਜਲਦੀ ਤੋਂ ਜਲਦੀ ਅਮਲ ਵਿੱਚ ਲਿਆਉਣ ਅਤੇ ਇਸ ਦੇ ਨਿਰਧਾਰਤ ਉਦੇਸ਼ਾਂ ਨੂੰ ਪ੍ਰਭਾਵੀ ਢੰਗ ਨਾਲ ਹਾਸਲ ਕਰਨ ਉੱਤੇ ਜ਼ੋਰ ਦਿੱਤਾ। ਮੀਟਿੰਗ ਦੌਰਾਨ ਹਰਿਆਣਾ ਵੈਂਚਰ ਕੈਪੀਟਲ ਫੰਡ ਨੂੰ ਲੈ ਕੇ ਵੀ ਕਈ ਪਹਿਲੂਆਂ ਉੱਤੇ ਚਰਚਾ ਕੀਤੀ ਗਈ।

ਮੀਟਿੰਗ ਵਿੱਚ ਮੁੱਖ ਸਕੱਤਰ ਸ੍ਰੀ ਅਨੁਰਾਗ ਰਸਤोगीਮੁੱਖ ਮੰਤਰੀ ਦੇ ਪ੍ਰਧਾਨ ਸਕੱਤਰ ਸ੍ਰੀ ਅਰੁਣ ਗੁਪਤਾਉਦਯੋਗ ਅਤੇ ਵਣਜ ਵਿਭਾਗ ਦੇ ਡਾਇਰੈਕਟਰ ਜਨਰਲ ਡਾ. ਯਸ਼ ਗਰਗਸੀ.ਏ. ਸ੍ਰੀਮਤੀ ਰਸ਼ਮੀ ਖੇਤਰਪਾਲ ਸਮੇਤ ਹੋਰ ਸੀਨੀਅਰ ਅਧਿਕਾਰੀ ਮੌਜੂਦ ਸਨ।

 

ਇੱਕ ਲੱਖ ਤੋਂ ਵੱਧ ਆਬਾਦੀ ਵਾਲੇ ਸ਼ਹਿਰਾਂ ਤੋਂ ਬਾਹਰ ਬਣਾਏ ਜਾਣਗੇ ਰਿੰਗ ਰੋਡਮੁੱਖ ਮੰਤਰੀ ਨੇ ਦਿੱਤੀ ਮਨਜ਼ੂਰੀ

ਚੰਡੀਗੜ੍ਹ

, (ਜਸਟਿਸ ਨਿਊਜ਼   )

ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਆਮ ਲੋਕਾਂ ਲਈ ਬਿਹਤਰ ਆਵਾਜਾਈ ਯਕੀਨੀ ਬਣਾਉਣ ਲਈ ਇੱਕ ਲੱਖ ਤੋਂ ਵੱਧ ਆਬਾਦੀ ਵਾਲੇ ਸ਼ਹਿਰਾਂ ਅਤੇ ਕਸਬਿਆਂ ਤੋਂ ਬਾਹਰ ਰਿੰਗ ਰੋਡ ਅਤੇ ਨੈਸ਼ਨਲ ਹਾਈਵੇ ਬਣਾਉਣ ਦੇ ਕਾਰਜ ਨੂੰ ਮਨਜ਼ੂਰੀ ਪ੍ਰਦਾਨ ਕੀਤੀ ਗਈ ਹੈ।

ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਸਕੱਤਰੇਤ ਵਿੱਚ ਰਾਸ਼ਟਰੀ ਰਾਜਮਾਰਗ ਤੋਂ ਸ਼ਹਿਰੀ ਖੇਤਰ ਵਿੱਚ ਭੀੜ-ਭੜੱਕਾ ਘਟਾਉਣ ਲਈ ਮਾਸਟਰ ਪਲਾਨ ਦੇ ਤਹਿਤ ਐਡੌਪਸ਼ਨ ਆਫ ਫਾਈਨੈਂਸ਼ੀਅਲ ਮਾਡਲ ਫਾਰ ਸਟੇਟ ਕੰਟਰੀਬਿਊਸ਼ਨ ਨੂੰ ਲੈ ਕੇ ਆਯੋਜਿਤ ਮੀਟਿੰਗ ਦੀ ਪ੍ਰਧਾਨਗੀ ਕਰ ਰਹੇ ਸਨ। ਮੀਟਿੰਗ ਵਿੱਚ ਲੋਕ ਨਿਰਮਾਣ ਵਿਭਾਗ ਦੇ ਮੰਤਰੀ ਸ੍ਰੀ ਰਣਬੀਰ ਗੰਗਵਾਮੁੱਖ ਸਕੱਤਰ ਸ੍ਰੀ ਅਨੁਰਾਗ ਰਸਤੋਗੀ ਸਮੇਤ ਕਈ ਸੀਨੀਅਰ ਅਧਿਕਾਰੀ ਮੌਜੂਦ ਸਨ।

ਮੁੱਖ ਮੰਤਰੀ ਨੇ ਕਿਹਾ ਕਿ ਮਾਸਟਰ ਪਲਾਨ ਦੇ ਤਹਿਤ ਬਾਹਰੀ ਰਿੰਗ ਰੋਡ ਅਤੇ ਨੈਸ਼ਨਲ ਹਾਈਵੇ ਬਣਾਉਣ ਲਈ ਕੇਂਦਰ ਸਰਕਾਰ ਅਨੁਸਾਰ ਪਾਲਸੀ ਤਿਆਰ ਕੀਤੀ ਜਾਵੇਤਾਂ ਜੋ ਸ਼ਹਿਰਾਂ ਅਤੇ ਕਸਬਿਆਂ ਵਿੱਚ ਟ੍ਰੈਫਿਕ ਦਾ ਦਬਾਅ ਘਟਾਉਣ ਲਈ ਬਣਾਈਆਂ ਜਾਣ ਵਾਲੀਆਂ ਸੜਕਾਂ ਨੂੰ ਅਮਲੀ ਜਾਮਾ ਪਹਿਨਾਇਆ ਜਾ ਸਕੇ।

ਮੀਟਿੰਗ ਦੌਰਾਨ ਕੇਂਦਰ ਸਰਕਾਰ ਦੇ ਲਾਗਤ ਸ਼ੇਅਰ ਲਈ ਵਿੱਤ ਵਿਭਾਗਲੋਕ ਨਿਰਮਾਣ ਵਿਭਾਗ ਅਤੇ ਸ਼ਹਿਰੀ ਸਥਾਨਕ ਸਰਕਾਰ ਵਿਭਾਗ ਦੇ ਅਧਿਕਾਰੀਆਂ ਦੀ ਤਿੰਨ ਮੈਂਬਰੀ ਕਮੇਟੀ ਦਾ ਗਠਨ ਕੀਤਾ ਗਿਆ ਹੈ।

ਮੁੱਖ ਮੰਤਰੀ ਨੇ ਮੀਟਿੰਗ ਵਿੱਚ ਹਿਸਾਰ ਬਾਈਪਾਸਕੁਰੂਕਸ਼ੇਤਰ ਬਾਈਪਾਸਨਾਰਨੌਲ ਸਿਟੀ ਬਾਈਪਾਸਜੀਂਦ ਬਾਈਪਾਸ ਅਤੇ ਸੋਹਨਾ ਪਲਵਲ ਬਾਈਪਾਸ ਨਿਰਮਾਣ ਕਾਰਜ ਨੂੰ ਮਨਜ਼ੂਰੀ ਪ੍ਰਦਾਨ ਕੀਤੀ। ਹਿਸਾਰ ਬਾਈਪਾਸਹਿਸਾਰ-ਰਾਜਗੜ੍ਹ ਰੋਡ ਐਨ.ਐਚ. 52 ਤੋਂ ਹਿਸਾਰ ਦਿੱਲੀ ਰੋਡ ਅਤੇ ਹਿਸਾਰ ਕੈਥਲ ਰੋਡ ਨੂੰ ਜੋੜਨ ਦਾ ਕਾਰਜ ਕਰੇਗਾ। ਇਸੇ ਤਰ੍ਹਾਂ ਕੁਰੂਕਸ਼ੇਤਰ ਲਾਡਵਾ ਬਾਈਪਾਸ ਦੀ ਵੀ ਡੀ.ਪੀ.ਆਰ. ਤਿਆਰ ਕਰ ਲਈ ਗਈ ਹੈ। ਜਲਦੀ ਹੀ ਇਸ ਪ੍ਰੋਜੈਕਟ ਉੱਤੇ ਵੀ ਕਾਰਜ ਸ਼ਰੂ ਕੀਤਾ ਜਾਵੇਗਾ।

ਮੁੱਖ ਮੰਤਰੀ ਨੇ ਕਿਹਾ ਕਿ ਨਾਰਨੌਲ ਸਿਟੀ ਬਾਈਪਾਸ ਦਾ ਵੀ ਨਿਰਮਾਣ ਕੀਤਾ ਜਾਵੇਗਾ। ਲਗਭਗ 11 ਕਿਲੋਮੀਟਰ ਲੰਬੇ ਇਸ ਬਾਈਪਾਸ ਨੂੰ ਸਟੇਟ ਹਾਈਵੇ ਐਨ.ਐਚ. 148ਬੀ ਨਾਲ ਜੋੜਿਆ ਜਾਵੇਗਾ। ਇਸ ਤੋਂ ਇਲਾਵਾ ਜੀਂਦ ਦੇ ਦੂਜੇ ਪਾਸੇ ਬਾਹਰੀ ਰਿੰਗ ਰੋਡ ਅਤੇ ਬਾਈਪਾਸ ਐਨ.ਐਚ. 352 ਚਾਰ ਮਾਰਗੀ ਸੜਕ ਦਾ ਨਿਰਮਾਣ ਕੀਤਾ ਜਾਵੇਗਾ। ਐਨ.ਐਚ. 919 ਤੋਂ ਪਲਵਲ ਸੋਹਨਾ ਬਾਈਪਾਸ ਨੂੰ ਵੀ ਮੁੜ ਨਿਰਮਾਣ ਅਤੇ ਰੀ-ਡਿਜ਼ਾਈਨ ਕਰਕੇ ਨਿਰਮਾਣ ਕੀਤਾ ਜਾਵੇਗਾ। ਇਹ ਚਾਰ ਮਾਰਗੀ ਸੜਕ ਮਾਰਗ ਲਗਭਗ 24 ਕਿਲੋਮੀਟਰ ਲੰਬਾਈ ਦਾ ਹੋਵੇਗਾ। ਇਨ੍ਹਾਂ ਪ੍ਰੋਜੈਕਟਾਂ ਉੱਤੇ ਲਗਭਗ 9700 ਕਰੋੜ ਰੁਪਏ ਦੀ ਲਾਗਤ ਆਵੇਗੀ।

ਮੁੱਖ ਮੰਤਰੀ ਨੇ ਕਿਹਾ ਕਿ ਡੀ.ਐਨ.ਡੀ.-ਫਰੀਦਾਬਾਦ-ਬੱਲਭਗੜ੍ਹ ਬਾਈਪਾਸ ਕੇ.ਐਮ.ਪੀ. ਲਿੰਕ ਤੋਂ ਦਿੱਲੀ ਮੁੰਬਈ ਐਕਸਪ੍ਰੈੱਸ ਵੇਅ ਗ੍ਰੀਨਫੀਲਡ ਕਨੈਕਟੀਵਿਟੀ ਜੇਵਰ ਇੰਟਰਨੈਸ਼ਨਲ ਏਅਰਪੋਰਟ ਨਾਲ ਜੋੜਨ ਲਈ ਵੀ ਤਿਆਰ ਕੀਤਾ ਜਾਵੇਗਾ। ਇਸ ਤੋਂ ਇਲਾਵਾ ਕਰਨਾਲ ਰਿੰਗ ਰੋਡ ਲਈ ਵੀ ਜ਼ਮੀਨ ਸ਼ੇਅਰ ਜਮ੍ਹਾਂ ਕਰਵਾ ਦਿੱਤਾ ਗਿਆ ਹੈ। ਅੰਬਾਲਾ ਸ਼ਹਿਰ ਅਤੇ ਅੰਬਾਲਾ ਕੈਂਟ ਨੂੰ ਜੋੜਨ ਲਈ ਰਿੰਗ ਰੋਡ ਦਾ ਕਾਰਜ ਵੀ ਨਿਰਮਾਣਾਧੀਨ ਹੈ। ਇਸ ਨੂੰ ਜਲਦੀ ਹੀ ਪੂਰਾ ਕਰ ਲਿਆ ਜਾਵੇਗਾ।

ਇਸ ਤੋਂ ਇਲਾਵਾ ਮੀਟਿੰਗ ਵਿੱਚ ਰੇਵਾੜੀ ਭਟਿੰਡਾ ਰੇਲਵੇ ਲਾਈਨ ਉੱਤੇ ਸਿਰਸਾ ਵਿੱਚ ਸਿਵਲ ਸਟੇਸ਼ਨ ਰੋਡ ਉੱਤੇ ਰੇਲਵੇ ਅੰਡਰ ਬ੍ਰਿਜ ਨਿਰਮਾਣ ਅਤੇ ਕਨੀਨਾ ਮਹਿੰਦਰਗੜ੍ਹ ਰੋਡ ਤੋਂ ਅਨਾਵਾਸਢਾਣੀ ਰਾਜਾਵਾਸ ਸਕੂਲ ਤੋਂ ਬਲਾਣਾਖਾਤੋਦ ਤੋਂ ਬੁਡੀਨਨਿੰਭੇੜਾ ਅਤੇ ਬਲੈਚਾ ਲਈ ਲਿੰਕ ਰੋਡਮਹਿੰਦਰਗੜ੍ਹ ਬੁਚੌਲੀ ਰੋਡਨਾਂਗਵਾਸ ਤੋਂ ਅਟੇਲੀ ਸੜਕ ਦੇ ਵਾਧੂ ਕਾਰਜ ਨੂੰ ਵੀ ਮਨਜ਼ੂਰੀ ਪ੍ਰਦਾਨ ਕੀਤੀ।

ਮੀਟਿੰਗ ਵਿੱਚ ਮੁੱਖ ਮੰਤਰੀ ਦੇ ਪ੍ਰਧਾਨ ਸਕੱਤਰ ਸ੍ਰੀ ਅਰੁਣ ਗੁਪਤਾਵਧੀਕ ਮੁੱਖ ਸਕੱਤਰ ਸ੍ਰੀ ਏ.ਕੇ. ਸਿੰਘਸ੍ਰੀ ਅਨੁਰਾਗ ਅਗਰਵਾਲਕਮਿਸ਼ਨਰ ਅਤੇ ਸਕੱਤਰ ਸ਼੍ਰੀਮਤੀ ਅਸ਼ਿਮਾ ਬਰਾਰਸ੍ਰੀ ਜੇ. ਗਣੇਸ਼ਨ ਸਮੇਤ ਲੋਕ ਨਿਰਮਾਣ ਵਿਭਾਗ ਦੇ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ।

Leave a Reply

Your email address will not be published. Required fields are marked *

Copyright © All rights reserved. | Newsphere by AF themes.