September 12, 2026

Justice News

ਅਵਾਮ ਦੀ ਆਵਾਜ਼

ਜੀਵਨਜੋਤ ਪ੍ਰੋਜੈਕਟ ਤਹਿਤ ਲੁਧਿਆਣਾ ਵਿੱਚ ਵਿਸ਼ੇਸ਼ ਰੇਡ ਮੁਹਿੰਮ, 4 ਬੱਚੇ ਰੈਸਕਿਊ

ਲੁਧਿਆਣ[
( ਵਿਜੇ ਭਾਂਬਰੀ)
ਜੀਵਨਜੋਤ ਪ੍ਰੋਜੈਕਟ ਤਹਿਤ ਬੱਚਿਆਂ ਦੀ ਸੁਰੱਖਿਆ, ਭਲਾਈ ਅਤੇ ਅਧਿਕਾਰਾਂ ਦੀ ਰੱਖਿਆ ਨੂੰ ਯਕੀਨੀ ਬਣਾਉਣ ਦੇ ਉਦੇਸ਼ ਨਾਲ, ਸ. ਗੁਰਮੀਤ ਸਿੰਘ, ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਲੁਧਿਆਣਾ ਦਿਸ਼ਾ-ਨਿਰਦੇਸ਼ਾਂ ‘ਤੇ, ਮਿਤੀ 12.09.2026 ਨੂੰ ਲੁਧਿਆਣਾ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿੱਚ ਵਿਸ਼ੇਸ਼ ਰੇਡ ਮੁਹਿੰਮ ਚਲਾਈ ਗਈ।
ਇਸ ਮੁਹਿੰਮ ਦੌਰਾਨ ਲੁਧਿਆਣਾ ਰੇਲਵੇ ਸਟੇਸ਼ਨ, ਮਾਤਾ ਰਾਣੀ ਚੌਂਕ,ਦੁਰਗਾ ਮਾਤਾ ਚੌਂਕ, ਡੰਡੀ ਸਵਾਮੀ ਰੋਡ, ਪਵਿਲਿਅਨ ਚੌਂਕ ਸਮੇਤ ਵੱਖ-ਵੱਖ ਸੰਵੇਦਨਸ਼ੀਲ ਇਲਾਕਿਆਂ ਨੂੰ ਕਵਰ ਕੀਤਾ ਗਿਆ। ਮੁਹਿੰਮ ਦੌਰਾਨ ਟੀਮ ਵੱਲੋਂ ਕੀਤੀ ਗਈ ਕਾਰਵਾਈ ਦੇ ਨਤੀਜੇ ਵਜੋਂ ਕੁੱਲ 4 ਬੱਚਿਆਂ ਨੂੰ ਰੈਸਕਿਊ ਕੀਤਾ ਗਿਆ। ਇਸ ਉਪਰੰਤ ਇਨ੍ਹਾਂ ਬੱਚਿਆਂ ਨੂੰ ਬਾਲ ਭਲਾਈ ਕਮੇਟੀ, ਲੁਧਿਆਣਾ ਸਨਮੁੱਖ ਪੇਸ਼ ਕਰਕੇ, ਜੇ.ਜੇ. ਐਕਟ ਅਧੀਨ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।
ਇਸ ਵਿਸ਼ੇਸ਼ ਰੇਡ ਮੁਹਿੰਮ ਅਗਵਾਈ ਸ਼੍ਰੀਮਤੀ ਰਸ਼ਮੀ, ਜ਼ਿਲ੍ਹਾ
ਬਾਲ ਸੁਰੱਖਿਆ ਅਫ਼ਸਰ ਲੁਧਿਆਣਾ ਵਿੱਚ ਕੀਤੀ , ਜਿਸ ਵਿੱਚ ਸੰਦੀਪ ਸਿੰਘ,ਮਨਜੋਤ ਸਿੰਘ,ਕਿਰਨਦੀਪ ਕੌਰ, ਜੋਤੀ, ਕਮਲਜੀਤ ਕੌਰ, ਸ਼ਰਦ ਸੂਦ ਨੇ ਭਾਗ ਲਿਆ। ਇਸ ਤੋਂ ਇਲਾਵਾ ਚਾਈਲਡ ਹੈਲਪਲਾਈਨ ਟੀਮ ਦੇ ਸੰਦੀਪ ਸਿੰਘ ਅਤੇ ਭੁਪਿੰਦਰ ਸਿੰਘ (ਸੀ.ਡੀ.ਪੀ.ਓ ਸਟਾਫ) ਵੀ ਮੁਹਿੰਮ ਵਿੱਚ ਸ਼ਾਮਲ ਰਹੇ। ਇਸ ਮੁਹਿੰਮ ਵਿੱਚ ਪੁਲਿਸ ਪ੍ਰਸ਼ਾਸਨ ਵੱਲੋਂ ਵੀ ਸਹਿਯੋਗ ਦਿੱਤਾ ਗਿਆ।
ਰੇਡ ਦੌਰਾਨ ਰੈਸਕਿਊ ਕੀਤੇ ਗਏ ਬੱਚਿਆਂ ਦੀ ਸੁਰੱਖਿਆ, ਭਲਾਈ ਅਤੇ ਪੁਨਰਵਾਸ ਨੂੰ ਧਿਆਨ ਵਿੱਚ ਰੱਖਦਿਆਂ ਉਨ੍ਹਾਂ ਸਬੰਧੀ ਅਗਲੀ ਲੋੜੀਂਦੀ ਕਾਰਵਾਈ ਨਿਰਧਾਰਤ ਕਾਨੂੰਨੀ ਨਿਯਮਾਂ, ਪ੍ਰੋਟੋਕੋਲ ਅਤੇ ਬਾਲ ਸੁਰੱਖਿਆ ਪ੍ਰਬੰਧਾਂ ਅਨੁਸਾਰ ਕੀਤੀ ਜਾ ਰਹੀ ਹੈ।
ਜੀਵਨਜੋਤ ਪ੍ਰੋਜੈਕਟ ਦਾ ਮੁੱਖ ਉਦੇਸ਼ ਬੱਚਿਆਂ ਨੂੰ ਸੁਰੱਖਿਅਤ ਅਤੇ ਸਹਾਇਕ ਮਾਹੌਲ ਪ੍ਰਦਾਨ ਕਰਨਾ, ਉਨ੍ਹਾਂ ਦੇ ਅਧਿਕਾਰਾਂ ਦੀ ਰੱਖਿਆ ਕਰਨਾ ਅਤੇ ਲੋੜਵੰਦ ਬੱਚਿਆਂ ਨੂੰ ਸਮੇਂ ਸਿਰ ਸਹਾਇਤਾ, ਸੁਰੱਖਿਆ ਅਤੇ ਲੋੜੀਂਦੀਆਂ ਸੇਵਾਵਾਂ ਮੁਹੱਈਆ ਕਰਵਾਉਣਾ ਹੈ।
ਵਿਭਾਗ ਅਤੇ ਜ਼ਿਲ੍ਹਾ ਪ੍ਰਸ਼ਾਸਨ ਲੁਧਿਆਣਾ ਵੱਲੋਂ ਬੱਚਿਆਂ ਦੀ ਸੁਰੱਖਿਆ ਅਤੇ ਭਲਾਈ ਨੂੰ ਤਰਜੀਹ ਦਿੰਦਿਆਂ ਅਜਿਹੀਆਂ ਰੇਡਾਂ ਅਤੇ ਜਾਗਰੂਕਤਾ ਮੁਹਿੰਮਾਂ ਨੂੰ ਭਵਿੱਖ ਵਿੱਚ ਵੀ ਜਾਰੀ ਰੱਖਿਆ ਜਾਵੇਗਾ।

Leave a Reply

Your email address will not be published. Required fields are marked *

Copyright © All rights reserved. | Newsphere by AF themes.