ਲੁਧਿਆਣਾ ਜ਼ਿਲ੍ਹੇ ਦੇ 60 ਤੋਂ 65 ਚੋਣ ਹਲਕਿਆਂ ਦੇ ਪੋਲਿੰਗ ਬੂਥਾਂ ‘ਤੇ 26 ਜੁਲਾਈ ਐਤਵਾਰ ਨੂੰ ਲੱਗਣਗੇ ਵਿਸ਼ੇਸ਼ ਕੈਂਪ: ਜ਼ਿਲ੍ਹਾ ਚੋਣ ਅਫ਼ਸਰ ਹਿਮਾਂਸ਼ੂ ਜੈਨ

ਲੁਧਿਆਣਾ,
(ਜਸਟਿਸ ਨਿਊਜ਼)
ਜ਼ਿਲ੍ਹਾ ਚੋਣ ਅਫ਼ਸਰ-ਕਮ- ਡਿਪਟੀ ਕਮਿਸ਼ਨਰ ਲੁਧਿਆਣਾ ਸ੍ਰੀ ਹਿਮਾਂਸ਼ੂ ਜੈਨ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਵੱਲੋਂ ਵੋਟਰ ਸੂਚੀਆਂ ਦੀ ਚੱਲ ਰਹੀ ਵਿਸ਼ੇਸ਼ ਗਹਿਰੀ ਸੁਧਾਈ (ਐੱਸ.ਆਈ.ਆਰ) ਮੁਹਿੰਮ ਤਹਿਤ ਯੋਗ ਵੋਟਰਾਂ ਦੀ ਵੱਧ ਤੋਂ ਵੱਧ ਭਾਗੀਦਾਰੀ ਯਕੀਨੀ ਬਣਾਉਣ ਅਤੇ ਗਣਨਾ ਫਾਰਮਾਂ ਦੀ ਇਕੱਤਰਤਾ ਅਤੇ ਡਿਜੀਟਾਈਜ਼ੇਸ਼ਨ ਦੇ ਕੰਮ ਨੂੰ ਤੇਜ਼ ਕਰਨ ਲਈ 26 ਜੁਲਾਈ (ਦਿਨ ਐਤਵਾਰ) ਨੂੰ ਜ਼ਿਲ੍ਹਾ ਲੁਧਿਆਣਾ ਦੇ ਚੋਣ ਹਲਕਾ 60 ਲੁਧਿਆਣਾ ਪੂਰਬੀ, 61 ਲੁਧਿਆਣਾ ਦੱਖਣੀ, 62 ਆਤਮ ਨਗਰ, 63 ਲੁਧਿਆਣਾ ਕੇਂਦਰੀ, 64 ਲੁਧਿਆਣਾ ਪੱਛਮੀ ਅਤੇ 65 ਲੁਧਿਆਣਾ ਉੱਤਰੀ ਦੇ ਸਮੂਹ ਪੋਲਿੰਗ ਬੂਥਾਂ ‘ਤੇ ਵਿਸ਼ੇਸ਼ ਕੈਂਪ ਲਗਾਏ ਜਾਣਗੇ।
ਉਨ੍ਹਾਂ ਦੱਸਿਆ ਕਿ ਇਹ ਵਿਸ਼ੇਸ਼ ਕੈਂਪ ਸਵੇਰੇ 9 ਵਜੇ ਤੋਂ ਦੁਪਹਿਰ 3 ਵਜੇ ਤੱਕ ਚੱਲਣਗੇ। ਇਸ ਦੌਰਾਨ ਬੂਥ ਪੱਧਰੀ ਅਧਿਕਾਰੀ (ਬੀ.ਐਲ.ਓ) ਆਪਣੇ-ਆਪਣੇ ਪੋਲਿੰਗ ਬੂਥਾਂ ‘ਤੇ ਮੌਜੂਦ ਰਹਿਣਗੇ ਅਤੇ ਵੋਟਰਾਂ ਨੂੰ ਗਣਨਾ ਫਾਰਮ ਤੇ ਲੋੜੀਂਦੇ ਦਸਤਾਵੇਜ਼ ਜਮ੍ਹਾ ਕਰਵਾਉਣ ਅਤੇ ਡਿਜੀਟਾਈਜ਼ੇਸ਼ਨ ਸਬੰਧੀ ਹਰ ਤਰ੍ਹਾਂ ਦੀ ਸਹਾਇਤਾ ਪ੍ਰਦਾਨ ਕਰਨਗੇ।
ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਜਿਨ੍ਹਾਂ ਬੀ.ਐਲ.ਓਜ਼ ਵੱਲੋਂ ਡਿਜੀਟਾਈਜ਼ੇਸ਼ਨ ਦਾ ਕੰਮ ਪੂਰਾ ਕਰ ਲਿਆ ਗਿਆ ਹੈ, ਉਹ ਲੋੜੀਂਦੇ ਦਸਤਾਵੇਜ਼ਾਂ ਦੀ ਪ੍ਰਾਪਤੀ ਅਤੇ ਜੇਕਰ ਕੋਈ ਤਰੁੱਟੀਆਂ ਜਾਂ ਕਮੀਆਂ ਹਨ ਤਾਂ ਉਨ੍ਹਾਂ ਨੂੰ ਦੂਰ ਕਰਨ ‘ਤੇ ਵਿਸ਼ੇਸ਼ ਧਿਆਨ ਦੇਣਗੇ, ਜਦਕਿ ਜਿਨ੍ਹਾਂ ਬੂਥਾਂ ‘ਤੇ ਫਾਰਮਾਂ ਦੀ ਪ੍ਰਾਪਤੀ ਜਾਂ ਡਿਜੀਟਾਈਜ਼ੇਸ਼ਨ ਦਾ ਕੰਮ ਅਜੇ ਬਾਕੀ ਹੈ, ਉਥੇ ਇਸ ਕਾਰਜ ਨੂੰ ਪਹਿਲ ਦੇ ਆਧਾਰ ‘ਤੇ ਮੁਕੰਮਲ ਕੀਤਾ ਜਾਵੇਗਾ।
ਜ਼ਿਲ੍ਹਾ ਚੋਣ ਅਫਸਰ ਲੁਧਿਆਣਾ ਨੇ ਦੱਸਿਆ ਕਿ ਵਿਸ਼ੇਸ਼ ਕੈਂਪਾਂ ਬਾਰੇ ਵੋਟਰਾਂ ਨੂੰ ਵੱਖ-ਵੱਖ ਮਾਧਿਅਮਾਂ ਰਾਹੀਂ ਜਾਣੂ ਕਰਵਾਇਆ ਜਾ ਰਿਹਾ ਹੈ ਤਾਂ ਜੋ ਵੱਧ ਤੋਂ ਵੱਧ ਯੋਗ ਵੋਟਰ ਇਨ੍ਹਾਂ ਕੈਂਪਾਂ ਦਾ ਲਾਭ ਲੈ ਸਕਣ। ਇਸ ਤੋਂ ਇਲਾਵਾ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਨੂੰ ਵੀ ਕੈਂਪਾਂ ਬਾਰੇ ਸੂਚਿਤ ਕੀਤਾ ਗਿਆ ਹੈ ਤਾਂ ਜੋ ਉਨ੍ਹਾਂ ਦੇ ਬੂਥ ਪੱਧਰੀ ਏਜੰਟ (ਬੀ.ਐਲ.ਏ) ਵੋਟਰਾਂ ਨੂੰ ਕੈਂਪਾਂ ਵਿੱਚ ਸ਼ਾਮਲ ਹੋਣ ਲਈ ਪ੍ਰੇਰਿਤ ਕਰ ਸਕਣ।
ਜ਼ਿਲ੍ਹਾ ਚੋਣ ਅਫ਼ਸਰ ਨੇ ਜ਼ਿਲ੍ਹਾ ਲੁਧਿਆਣਾ ਦੇ ਚੋਣ ਹਲਕਾ 60 ਲੁਧਿਆਣਾ ਪੂਰਬੀ, 61 ਲੁਧਿਆਣਾ ਦੱਖਣੀ, 62 ਆਤਮ ਨਗਰ, 63 ਲੁਧਿਆਣਾ ਕੇਂਦਰੀ, 64 ਲੁਧਿਆਣਾ ਪੱਛਮੀ ਅਤੇ 65 ਲੁਧਿਆਣਾ ਉੱਤਰੀ ਦੇ ਸਮੂਹ ਯੋਗ ਵੋਟਰਾਂ ਨੂੰ ਅਪੀਲ ਕੀਤੀ ਕਿ ਜਿਨ੍ਹਾਂ ਨੇ ਹਾਲੇ ਤੱਕ ਆਪਣੇ ਗਣਨਾ ਫਾਰਮ ਭਰ ਕੇ ਬੀ.ਐਲ.ਓ ਕੋਲ ਜਮ੍ਹਾ ਨਹੀਂ ਕਰਵਾਏ, ਉਹ 26 ਜੁਲਾਈ (ਦਿਨ ਐਤਵਾਰ) ਨੂੰ ਆਪਣੇ ਨਜ਼ਦੀਕੀ ਪੋਲਿੰਗ ਬੂਥ ‘ਤੇ ਲੱਗਣ ਵਾਲੇ ਵਿਸ਼ੇਸ਼ ਕੈਂਪ ਵਿੱਚ ਪਹੁੰਚ ਕੇ ਲੋੜੀਂਦੇ ਦਸਤਾਵੇਜ਼ ਜਮ੍ਹਾ ਕਰਵਾਉਣ ਅਤੇ ਆਪਣਾ ਵੇਰਵਾ ਸਮੇਂ ਸਿਰ ਡਿਜੀਟਾਈਜ਼ ਕਰਵਾ ਕੇ ਵੋਟਰ ਸੂਚੀ ਦੀ ਵਿਸ਼ੇਸ਼ ਸਰਸਰੀ ਸੁਧਾਈ ਮੁਹਿੰਮ ਨੂੰ ਸਫ਼ਲ ਬਣਾਉਣ ਵਿੱਚ ਆਪਣਾ ਯੋਗਦਾਨ ਪਾਉਣ।

Leave a Reply

Your email address will not be published.


*


HACK LINKS - TO BUY WRITE IN TELEGRAM - @TomasAnderson777 Hacked Links Hacked Links Hacked Links Hacked Links Hacked Links Hacked Links cryptocurrency exchange 100services https://www.vapeciga.com/affiliate/track-482917-link https://puffbarwholesale.com/affiliate/track-933738-link 1xbet 1xbet az 1xbet azerbaycan hi88 188bet 777PUB mega888 1xbet 1xbet plinko Tigrinho Interwin