ਲੁਧਿਆਣਾ,
:(ਜਸਟਿਸ ਨਿਊਜ਼)
ਕੱਲ੍ਹ ਮਿਤੀ 24.07.2026 ਨੂੰ ਲੁਧਿਆਣਾ ਦੇ ਜੂਡੀਸ਼ੀਅਲ ਕੋਰਟਸ ਕੰਪਲੈਕਸ ਵਿੱਚ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਜੱਜ ਮਾਨਯੋਗ ਜਸਟਿਸ ਅਮਰਿੰਦਰ ਸਿੰਘ ਗਰੇਵਾਲ ਨੇ ਸੰਵੇਦਨਸ਼ੀਲ ਗਵਾਹ ਬਿਆਨ ਕੇਂਦਰ (Vulnerable Witness Deposition Centre) ਦਾ ਉਦਘਾਟਨ ਕੀਤਾ।
ਇਸ ਮੌਕੇ ਵਿਸ਼ੇਸ਼ ਤੌਰ ’ਤੇ ਪਹੁੰਚੇ ਮਾਨਯੋਗ ਜਸਟਿਸ ਅਮਰਿੰਦਰ ਸਿੰਘ ਗਰੇਵਾਲ ਨੂੰ ਜ਼ਿਲ੍ਹਾ ਤੇ ਸੈਸ਼ਨ ਜੱਜ, ਲੁਧਿਆਣਾ ਮੈਡਮ ਹਰਪ੍ਰੀਤ ਕੌਰ ਰੰਧਾਵਾ, ਮੈਡਮ ਡੇਜ਼ੀ ਬਾਂਗੜ ਐਡੀਸ਼ੀਨਲ ਚੀਫ ਜੂਡੀਸ਼ੀਅਲ ਮੈਜਿਸਟ੍ਰੇਟ, ਸ੍ਰੀ ਹਿਮਾਂਸ਼ੂ ਅਰੋੜਾ, ਚੀਫ ਜੂਡੀਸ਼ੀਅਲ ਮੈਜਿਸਟ੍ਰੇਟ-ਕਮ-ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਮੈਡਮ ਪਵਲੀਨ ਸਿੰਘ, ਚੀਫ ਜੂਡੀਸ਼ੀਅਲ ਮੈਜਿਸਟ੍ਰੇਟ, ਸਮੂਹ ਜੂਡੀਸ਼ੀਅਲ ਅਫਸਰ ਸਾਹਿਬਾਨ, ਕਮਿਸ਼ਨਰ ਆਫ ਪੁਲਿਸ ਸ੍ਰੀ ਸਵੱਪਨ ਸ਼ਰਮਾ, ਲੁਧਿਆਣਾ ਅਤੇ ਬਾਰ ਐਸੋਸੀਏਸ਼ਨ, ਲੁਧਿਆਣਾ ਦੇ ਪ੍ਰਧਾਨ ਸ਼੍ਰੀ ਵਿਪਿਨ ਸੱਗੜ ਤੇ ਸਕੱਤਰ ਸ੍ਰੀ ਹਿਮਾਂਸ਼ੂ ਵਾਲੀਆ ਨੇ ਲੁਧਿਆਣਾ ਪਹੁੰਚਣ ਤੇ ਜੀ ਆਇਆਂ ਕਿਹਾ ਅਤੇ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ।
ਇਸ ਉਪਰੰਤ ਮਾਨਯੋਗ ਜਸਟਿਸ ਅਮਰਿੰਦਰ ਸਿੰਘ ਗਰੇਵਾਲ ਨੇ ਸੰਵੇਦਨਸ਼ੀਲ ਗਵਾਹ ਬਿਆਨ ਕੇਂਦਰ (Vulnerable Witness Deposition Centre) ਦਾ ਰਿਬਨ ਕੱਟ ਕੇ ਉਦਘਾਟਨ ਕੀਤਾ। ਉਦਘਾਟਨ ਉਪਰੰਤ ਮੈਡਮ ਹਰਪ੍ਰੀਤ ਕੌਰ ਰੰਧਾਵਾ, ਜ਼ਿਲ੍ਹਾ ਤੇ ਸੈਸ਼ਨ ਜੱਜ, ਲੁਧਿਆਣਾ ਤੇ ਸ੍ਰੀ ਹਿਮਾਂਸ਼ੂ ਅਰੋੜਾ, ਚੀਫ ਜੂਡੀਸ਼ੀਅਲ ਮੈਜਿਸਟ੍ਰੇਟ-ਕਮ-ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆਣਾ ਨੇ ਮਾਨਯੋਗ ਜਸਟਿਸ ਅਮਰਿੰਦਰ ਸਿੰਘ ਗਰੇਵਾਲ ਨੂੰ ਦੱਸਿਆ ਕਿ ਇਹ ਕੇਂਦਰ ਉਤਪੀੜਤ ਗਵਾਹਾਂ ਦੀ ਗਵਾਹੀ ਕਰਵਾਉਣ ਲਈ ਖਾਸ ਤੌਰ ਤੇ ਤਿਆਰ ਕੀਤਾ ਗਿਆ ਹੈ ਜਿਸ ਵਿੱਚ ਗਵਾਹ ਨੂੰ ਦੋਸ਼ੀ ਦੇ ਮੁਖਾਤਬ ਨਹੀਂ ਕੀਤਾ ਜਾਂਦਾ ਤਾਂ ਜੋ ਗਵਾਹ ਦੀ ਸੁਰੱਖਿਆ ਹੋ ਸਕੇ ਅਤੇ ਉਸ ਨੂੰ ਮੁੜ ਦੋਸ਼ੀ ਦੇ ਸਾਹਮਣੇ ਆ ਕੇ ਜੁਰਮ ਦੀ ਪੀੜਾ ਦੁਬਾਰਾ ਨਾ ਭੁਗਤਣੀ ਪਵੇ।
ਉਨ੍ਹਾਂ ਦੱਸਿਆ ਕਿ ਗਵਾਹ ਦੀ ਆਵਾਜ਼ਾਈ ਲਈ ਅਲੱਗ ਰਸਤਾ ਹੈ ਜੋ ਕੋਰਟ ਕੰਪਲੈਕਸ ਵਿੱਚ ਨਹੀਂ ਖੁੱਲ੍ਹਦਾ ਅਤੇ ਉਨ੍ਹਾਂ ਦੀ ਗਵਾਹੀ ਰਿਕਾਰਡ ਕਰਨ ਲਈ ਵੀ ਇੱਕ ਅਲੱਗ ਕਮਰਾ ਬਣਿਆ ਹੋਇਆ ਹੈ ਜਿੱਥੇ ਗਵਾਹ ਬਿਨਾਂ ਕਿਸੇ ਡਰ ਦੇ ਆਪਣਾ ਬਿਆਨ ਵੀਡਿਓ ਕਾਨਫਰੰਸਿਗ ਰਾਹੀਂ ਰਿਕਾਰਡ ਕਰਵਾ ਸਕਦਾ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਕੋਈ ਪੀੜਤ ਛੋਟਾ ਬੱਚਾ ਜਾਂ ਬੱਚੀ ਹੈ ਤੇ ਉਸ ਨੂੰ ਸੁਖਾਲਾ ਮਹਿਸੂਸ ਕਰਾਉਣ ਲਈ ਉਸ ਕਮਰੇ ਦੇ ਵਿੱਚੋਂ ਹੀ ਇੱਕ ਅਲੱਗ ਰਸਤਾ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆਣਾ ਦੇ ਨਾਲ ਬਣੇ ਹੋਏ ਬੱਚਿਆਂ ਦੇ ਕਮਰੇ ਵਿੱਚ ਵੀ ਜਾਂਦਾ ਹੈ ਜਿੱਥੇ ਪੜ੍ਹਾਈ ਤੇ ਖੇਡਾਂ ਦਾ ਸਮਾਨ ਬੱਚੇ ਨੂੰ ਮੁਹੱਈਆ ਕਰਵਾਇਆ ਜਾਂਦਾ ਹੈ।
ਉਨ੍ਹਾਂ ਦੱਸਿਆ ਕਿ ਇਸ ਕੇਂਦਰ ਵਿੱਚ ਕੰਪਿਊਟਰ ਅਤੇ ਇੰਟਰਨੈੱਟ ਦੀ ਸੇਵਾ ਉਪਲਬਧ ਹੈ ਜਿਸ ਰਾਹੀਂ ਗਵਾਹ ਦੀ ਗਵਾਹੀ ਬਿਨਾਂ ਦੋਸ਼ੀ ਦੇ ਸਾਹਮਣੇ ਲਿਆਇਆਂ ਰਿਕਾਰਡ ਕੀਤੀ ਜਾ ਸਕਦੀ ਹੈ ਅਤੇ ਕੋਰਟ ਵੀ ਸਭ ਨੂੰ ਇੱਕੋ ਨਜ਼ਰ ਵਿੱਚ ਹੀ ਦੇਖ ਸਕਦੀ ਹੈ।
ਇਸ ਮੌਕੇ ਮਾਨਯੋਗ ਜਸਟਿਸ ਅਮਰਿੰਦਰ ਸਿੰਘ ਗਰੇਵਾਲ ਨੇ ਸਾਰੇ ਜੂਡੀਸ਼ੀਅਲ ਅਧਿਕਾਰੀਆਂ ਨੂੰ ਆਪਣਾ ਕੀਮਤੀ ਸਮਾਂ ਦਿੱਤਾ ਅਤੇ ਉਨ੍ਹਾਂ ਨਾਲ ਗੱਲਬਾਤ ਕੀਤੀ। ਅੰਤ ਵਿੱਚ ਮਾਣਯੋਗ ਜਸਟਿਸ ਸ੍ਰੀ ਅਮਰਿੰਦਰ ਸਿੰਘ ਗਰੇਵਾਲ ਅਤੇ ਮੈਡਮ ਹਰਪ੍ਰੀਤ ਕੌਰ ਰੰਧਾਵਾ ਜਿਲ੍ਹਾ ਅਤੇ ਸੈਸ਼ਨ ਜੱਜ ਵੱਲੋਂ ਵਾਤਾਵਰਨ ਨੂੰ ਮੁੱਖ ਰੱਖਦੇ ਹੋਏ ਬੂਟੇ ਲਗਾਏ ਗਏ
Leave a Reply