September 15, 2026

Justice News

ਅਵਾਮ ਦੀ ਆਵਾਜ਼

ਘੁੰਗਰਾਲੀ ਰਾਜਪੂਤਾਂ ‘ਚ ਦੁੱਧ ਉਤਪਾਦਕ ਜਾਗਰੂਕਤਾ ਕੈਂਪ

 

( ਜਸਟਿਸ ਨਿਊਜ਼  ) –
– ਕੈਬਨਿਟ ਮੰਤਰੀ ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਵਿਭਾਗ ਪੰਜਾਬ ਸ. ਗੁਰਮੀਤ ਸਿੰਘ ਖੁੱਡੀਆਂ ਦੀ ਅਗਵਾਈ ਅਤੇ ਡਾਇਰੈਕਟਰ, ਡੇਅਰੀ ਵਿਕਾਸ ਵਿਭਾਗ ਪੰਜਾਬ ਸ. ਵਰਿਆਮ ਸਿੰਘ ਗਿੱਲ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅੱਜ ਮਿਤੀ 15-09-2026 ਨੂੰ ਜ਼ਿਲ੍ਹਾ ਲੁਧਿਆਣਾ ਦੇ ਡਿਪਟੀ ਡਾਇਰੈਕਟਰ ਡੇਅਰੀ ਵਿਕਾਸ ਦੀ ਅਗਵਾਈ ਹੇਠ ਪਿੰਡ ਘੁੰਗਰਾਲੀ ਰਾਜਪੂਤਾ, ਬਲਾਕ ਖੰਨਾ ਵਿਖੇ ਇੱਕ ਦਿਨਾ ਦੁੱਧ ਉਤਪਾਦਕ ਜਾਗਰੂਕਤਾ ਕੈਂਪ ਲਗਾਇਆ ਗਿਆ।
ਕੈਂਪ ਦੌਰਾਨ ਡੇਅਰੀ ਫਾਰਮਰਾਂ ਨੂੰ ਡੇਅਰੀ ਵਿਕਾਸ ਵਿਭਾਗ ਦੀਆਂ ਵੱਖ-ਵੱਖ ਸਕੀਮਾਂ, ਜਿਵੇਂ ਕਿ *ਕੈਟਲ ਸ਼ੈੱਡ (Cattle Shed), ਮਿਲਕਿੰਗ ਮਸ਼ੀਨ (Milking Machine)* ਅਤੇ ਹੋਰ ਡੇਅਰੀ ਸਹਾਇਤਾ ਸਕੀਮਾਂ ਬਾਰੇ ਜਾਣਕਾਰੀ ਦਿੱਤੀ ਗਈ।
ਇਸ ਤੋਂ ਇਲਾਵਾ ਡੇਅਰੀ ਕਰਜ਼ਾ ਕੇਸ ਤਿਆਰ ਕਰਨ ਦੀ ਪ੍ਰਕਿਰਿਆ ਅਤੇ ਵਿਭਾਗ ਵੱਲੋਂ ਦਿੱਤੀ ਜਾਂਦੀ ਸਹਾਇਤਾ ਬਾਰੇ ਵੀ ਜਾਗਰੂਕ ਕੀਤਾ ਗਿਆ।
ਇਸ ਤੋਂ ਇਲਾਵਾ ਪਸ਼ੂਆਂ ਦੀਆਂ ਬਿਮਾਰੀਆਂ ਤੋਂ ਬਚਾਅ, ਸੰਤੁਲਿਤ ਖੁਰਾਕ, ਪਸ਼ੂਆਂ ਦੀ ਸਾਂਭ-ਸੰਭਾਲ ਅਤੇ ਸਿਹਤ ਸੰਭਾਲ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ।
ਡੇਅਰੀ ਫਾਰਮਰਾਂ ਨੂੰ ਵਿਭਾਗ ਦੀਆਂ ਸਕੀਮਾਂ ਦਾ ਵੱਧ ਤੋਂ ਵੱਧ ਲਾਭ ਲੈ ਕੇ ਡੇਅਰੀ ਧੰਦੇ ਨੂੰ ਹੋਰ ਲਾਹੇਵੰਦ ਅਤੇ ਆਧੁਨਿਕ ਬਣਾਉਣ ਲਈ ਵੀ ਪ੍ਰੇਰਿਤ ਕੀਤਾ ਗਿਆ।

Leave a Reply

Your email address will not be published. Required fields are marked *

Copyright © All rights reserved. | Newsphere by AF themes.