September 15, 2026

Justice News

ਅਵਾਮ ਦੀ ਆਵਾਜ਼

ਲੁਧਿਆਣਾ ਵਿੱਚ ਫੂਡ ਸੇਫਟੀ ਟੀਮ ਵੱਲੋਂ ਵਿਸ਼ੇਸ਼ ਚੈਕਿੰਗ ਮੁਹਿੰਮ, 35 ਕਿਲੋ ਪਨੀਰ ਨਸ਼ਟ

ਲੁਧਿਆਣਾ,
( ਵਿਜੇ ਭਾਂਬਰੀ)–
ਲੋਕਾਂ ਨੂੰ ਸੁਰੱਖਿਅਤ ਅਤੇ ਮਿਆਰੀ ਖੁਰਾਕ ਪਦਾਰਥ ਮੁਹੱਈਆ ਕਰਵਾਉਣ ਲਈ ਮਾਨਯੋਗ ਡਿਪਟੀ ਕਮਿਸ਼ਨਰ ਲੁਧਿਆਣਾ ਸ਼੍ਰੀ ਹਿਮਾਂਸ਼ੂ ਜੈਨ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸਿਹਤ ਵਿਭਾਗ ਦੀ ਫੂਡ ਸੇਫਟੀ ਟੀਮ ਵੱਲੋਂ ਜ਼ਿਲ੍ਹੇ ਦੇ ਵੱਖ-ਵੱਖ ਇਲਾਕਿਆਂ ਵਿੱਚ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਗਈ। ਇਸ ਦੌਰਾਨ ਸਬਜ਼ੀ ਮੰਡੀਆਂ, ਕਨਫੈਕਸ਼ਨਰੀ ਯੂਨਿਟਾਂ ਅਤੇ ਖਾਣ-ਪੀਣ ਵਾਲੀਆਂ ਦੁਕਾਨਾਂ ਦੀ ਜਾਂਚ ਕਰਨ ਦੇ ਨਾਲ Food Safety on Wheels ਰਾਹੀਂ ਵੀ ਖੁਰਾਕ ਪਦਾਰਥਾਂ ਦੀ ਮੁੱਢਲੀ ਜਾਂਚ ਅਤੇ ਲੋਕਾਂ ਨੂੰ ਖੁਰਾਕ ਸੁਰੱਖਿਆ ਸਬੰਧੀ ਜਾਗਰੂਕ ਕੀਤਾ ਗਿਆ।ਚੈਕਿੰਗ ਦੌਰਾਨ ਸਬਜ਼ੀ ਮੰਡੀ ਵਿੱਚ ਪਪੀਤੇ ਦਾ ਇੱਕ ਸੈਂਪਲ, ਹੀਰੋ ਬੇਕਰੀ ਚੌਂਕ ਅਤੇ ਅਬਦੁੱਲਾ ਬਸਤੀ ਵਿਖੇ ਖਾਣ-ਪੀਣ ਵਾਲੀਆਂ ਦੁਕਾਨਾਂ ਤੋਂ ਤਿਆਰਸ਼ਚਿਕਨ ਅਤੇ ਪੈਟੀਜ਼ ਦੇ ਸੈਂਪਲ ਅਤੇ ਬਹਾਦਰਕੇ ਰੋਡ ਸਬਜ਼ੀ ਮੰਡੀ ਤੋਂ ਪਨੀਰ ਦੇ ਦੋ ਸੈਂਪਲ ਲੈ ਕੇ ਅਧਿਕਾਰਤ ਫੂਡ ਟੈਸਟਿੰਗ ਲੈਬਾਰਟਰੀ ਨੂੰ ਜਾਂਚ ਲਈ ਭੇਜੇ ਗਏ। ਬਹਾਦਰਕੇ ਰੋਡ ਮੰਡੀ ਵਿੱਚ ਚੈਕਿੰਗ ਦੌਰਾਨ ਲਗਭਗ 35 ਕਿਲੋਗ੍ਰਾਮ ਪਨੀਰ ਮਿਆਰਾਂ ਅਨੁਸਾਰ ਨਾ ਪਾਏ ਜਾਣ ਅਤੇ ਮਨੁੱਖੀ ਖਪਤ ਲਈ ਅਣਉਚਿਤ ਹੋਣ ਦੇ ਸ਼ੱਕ ਦੇ ਆਧਾਰ ‘ਤੇ ਮੌਕੇ ‘ਤੇ ਹੀ ਨਸ਼ਟ ਕਰਵਾਇਆ ਗਿਆ
ਇਸ ਮੌਕੇ ਡਾ. ਆਸ਼ਿਸ਼ ਚਾਵਲਾ, ਜ਼ਿਲ੍ਹਾ ਸਿਹਤ ਅਫ਼ਸਰ, ਲੁਧਿਆਣਾ ਨੇ ਕਿਹਾ ਕਿ ਲੋਕਾਂ ਦੀ ਸਿਹਤ ਨਾਲ ਜੁੜੇ ਮਾਮਲੇ ਵਿੱਚ ਖੁਰਾਕ ਸੁਰੱਖਿਆ ਵਿਭਾਗ ਦੀ ਮੁੱਖ ਤਰਜੀਹ ਹੈ ਅਤੇ ਖੁਰਾਕ ਦੀ ਗੁਣਵੱਤਾ ਨਾਲ ਕਿਸੇ ਵੀ ਤਰ੍ਹਾਂ ਦਾ ਸਮਝੌਤਾ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਲੈਬਾਰਟਰੀ ਰਿਪੋਰਟਾਂ ਦੇ ਆਧਾਰ ‘ਤੇ ਜੇਕਰ ਕੋਈ ਸੈਂਪਲ ਨਿਰਧਾਰਤ ਮਾਪਦੰਡਾਂ ‘ਤੇ ਖਰਾ ਨਹੀਂ ਉਤਰਦਾ ਤਾਂ ਸਬੰਧਤ ਫੂਡ ਬਿਜ਼ਨਸ ਆਪਰੇਟਰ ਵਿਰੁੱਧ ਫੂਡ ਸੇਫਟੀ ਐਂਡ ਸਟੈਂਡਰਡਜ਼ ਐਕਟ, 2006 ਅਤੇ ਲਾਗੂ ਨਿਯਮਾਂ ਅਧੀਨ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।ਉਨ੍ਹਾਂ ਫੂਡ ਬਿਜ਼ਨਸ ਆਪਰੇਟਰਾਂ ਨੂੰ ਸਫਾਈ-ਸੁਥਰਾਈ, ਸਹੀ ਸਟੋਰੇਜ ਅਤੇ FSSAI ਮਾਪਦੰਡਾਂ ਦੀ ਪੂਰੀ ਪਾਲਣਾ ਯਕੀਨੀ ਬਣਾਉਣ ਦੀ ਹਦਾਇਤ ਕਰਦਿਆਂ ਆਮ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਸਿਰਫ਼ ਸਾਫ਼-ਸੁਥਰੀਆਂ ਅਤੇ ਭਰੋਸੇਯੋਗ ਦੁਕਾਨਾਂ ਤੋਂ ਖੁਰਾਕੀ ਵਸਤੂਆਂ ਖਰੀਦਣ। ਬਰਸਾਤ ਦੇ ਮੌਸਮ ਨੂੰ ਧਿਆਨ ਵਿੱਚ ਰੱਖਦਿਆਂ ਕੱਟੇ ਹੋਏ, ਗਲੇ-ਸੜੇ ਜਾਂ ਬਾਸੀ ਫਲਾਂ ਅਤੇ ਸਬਜ਼ੀਆਂ ਦੀ ਖਰੀਦ ਤੇ ਵਰਤੋਂ ਤੋਂ ਪਰਹੇਜ਼ ਕਰਨ ਦੀ ਵੀ ਸਲਾਹ ਦਿੱਤੀ ਗਈ।ਫੂਡ ਸੇਫਟੀ ਟੀਮ ਵੱਲੋਂ ਦੱਸਿਆ ਗਿਆ ਕਿ ਲੋਕਾਂ ਨੂੰ ਸੁਰੱਖਿਅਤ ਅਤੇ ਮਿਆਰੀ ਖੁਰਾਕ ਉਪਲਬਧ ਕਰਵਾਉਣ ਲਈ ਵੱਖ-ਵੱਖ ਇਲਾਕਿਆਂ ਵਿੱਚ ਚੈਕਿੰਗ ਮੁਹਿੰਮਾਂ ਅਤੇ Food Safety on Wheels ਰਾਹੀਂ ਜਾਗਰੂਕਤਾ ਤੇ ਜਾਂਚ ਦੀ ਕਾਰਵਾਈ ਲਗਾਤਾਰ ਜਾਰੀ ਰਹੇਗੀ।

Leave a Reply

Your email address will not be published. Required fields are marked *

Copyright © All rights reserved. | Newsphere by AF themes.