ਮਾਸ ਮੀਡੀਆ ਵਿੰਗ ਵੱਲੋ ਡੇਂਗੂ ਖ਼ਿਲਾਫ਼ ਜਾਗਰੂਕਤਾ ਦੀ ਅਲਖ, ਡੀ.ਡੀ. ਜੈਨ ਸਕੂਲ ਵਿਖੇ ਵਿਸ਼ੇਸ਼ ਸੈਸ਼ਨ

 

ਲੁਧਿਆਣਾ,
( ਵਿਜੇ ਭਾਂਬਰੀ )–
ਕਾਰਜਕਾਰੀ ਸਿਵਲ ਸਰਜਨ ਲੁਧਿਆਣਾ ਡਾ. ਹਰਿੰਦਰ ਸੂਦ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਐਂਟੀ ਡੇਂਗੂ ਮਹੀਨੇ ਤਹਿਤ ਸਿਹਤ ਵਿਭਾਗ ਦੀ ਮਾਸ ਮੀਡੀਆ ਟੀਮ ਵੱਲੋਂ ਐਂਟੀ ਲਾਰਵਾ ਟੀਮ ਦੇ ਸਹਿਯੋਗ ਨਾਲ ਡੀ.ਡੀ. ਜੈਨ ਸਕੂਲ, ਕਿਦਵਾਈ ਨਗਰ ਵਿਖੇ ਡੇਂਗੂ ਰੋਕਥਾਮ ਸਬੰਧੀ ਵਿਸ਼ੇਸ਼ ਜਾਗਰੂਕਤਾ ਸੈਸ਼ਨ ਕਰਵਾਇਆ ਗਿਆ। ਇਸ ਪ੍ਰੋਗਰਾਮ ਦਾ ਉਦੇਸ਼ ਵਿਦਿਆਰਥੀਆਂ ਨੂੰ ਡੇਂਗੂ ਦੇ ਕਾਰਨਾਂ, ਲੱਛਣਾਂ, ਬਚਾਅ ਦੇ ਤਰੀਕਿਆਂ ਅਤੇ ਸਮਾਜ ਵਿੱਚ ਜਾਗਰੂਕਤਾ ਫੈਲਾਉਣ ਲਈ ਪ੍ਰੇਰਿਤ ਕਰਨਾ ਸੀ।
ਇਸ ਮੌਕੇ ਰਾਜਿੰਦਰ ਸਿੰਘ ਅਤੇ ਪ੍ਰਭਦੀਪ ਸਿੰਘ ਚਾਵਲਾ, ਡਿਪਟੀ ਮਾਸ ਮੀਡੀਆ ਅਫ਼ਸਰਾਂ ਨੇ ਕਿਹਾ ਕਿ ਡੇਂਗੂ ਵਰਗੀ ਬਿਮਾਰੀ ਦਾ ਸਭ ਤੋਂ ਪ੍ਰਭਾਵਸ਼ਾਲੀ ਇਲਾਜ ਇਸ ਦੀ ਰੋਕਥਾਮ ਹੈ। ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਵੱਲੋਂ ਡੇਂਗੂ ਨੂੰ ਜੜ੍ਹ ਤੋਂ ਖ਼ਤਮ ਕਰਨ ਲਈ ਲਗਾਤਾਰ ਜਾਗਰੂਕਤਾ ਮੁਹਿੰਮਾਂ ਚਲਾਈਆਂ ਜਾ ਰਹੀਆਂ ਹਨ, ਪਰ ਇਸ ਮੁਹਿੰਮ ਦੀ ਸਫ਼ਲਤਾ ਲੋਕਾਂ ਦੇ ਸਹਿਯੋਗ ਤੋਂ ਬਿਨਾਂ ਸੰਭਵ ਨਹੀਂ। ਉਨ੍ਹਾਂ ਕਿਹਾ ਕਿ ਏਡੀਜ਼ ਮੱਛਰ ਸਾਫ਼ ਅਤੇ ਖੜ੍ਹੇ ਪਾਣੀ ਵਿੱਚ ਪੈਦਾ ਹੁੰਦਾ ਹੈ, ਇਸ ਲਈ ਘਰਾਂ, ਸਕੂਲਾਂ, ਦਫ਼ਤਰਾਂ ਅਤੇ ਆਲੇ-ਦੁਆਲੇ ਕੂਲਰਾਂ, ਗਮਲਿਆਂ, ਪੁਰਾਣੇ ਟਾਇਰਾਂ, ਫਰਿੱਜ ਦੀਆਂ ਟਰੇਆਂ, ਛੱਤਾਂ ਅਤੇ ਹੋਰ ਪਾਣੀ ਵਾਲੇ ਬਰਤਨਾਂ ਵਿੱਚ ਪਾਣੀ ਖੜ੍ਹਾ ਨਹੀਂ ਰਹਿਣ ਦੇਣਾ ਚਾਹੀਦਾ। ਉਨ੍ਹਾਂ ਵਿਦਿਆਰਥੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਪਰਿਵਾਰਾਂ ਅਤੇ ਗੁਆਂਢੀਆਂ ਨੂੰ ਵੀ ਡੇਂਗੂ ਤੋਂ ਬਚਾਅ ਲਈ ਜਾਗਰੂਕ ਕਰਨ ਅਤੇ ਹਰ ਸ਼ੁੱਕਰਵਾਰ ਡੇਂਗੂ ਤੇ ਵਾਰ ਮੁਹਿੰਮ ਤਹਿਤ ਪਾਣੀ ਵਾਲੇ ਭਾਂਡਿਆਂ ਨੂੰ ਖਾਲੀ ਕਰਕੇ ਸਾਫ਼ ਕਰਨ। ਉਨ੍ਹਾਂ ਕਿਹਾ ਕਿ “ਜਾਗਰੂਕ ਨਾਗਰਿਕ, ਸਾਫ਼ ਵਾਤਾਵਰਨ ਅਤੇ ਸਾਂਝੀ ਭਾਗੀਦਾਰੀ ਹੀ ਡੇਂਗੂ ਮੁਕਤ ਲੁਧਿਆਣਾ ਦੀ ਮਜ਼ਬੂਤ ਨੀਂਹ ਹੈ।”
ਇਸ ਦੌਰਾਨ ਗੁਰਪ੍ਰੀਤ ਸਿੰਘ, ਐਮ.ਪੀ.ਐਚ.ਡਬਲਯੂ. ਨੇ ਵਿਦਿਆਰਥੀਆਂ ਨੂੰ ਡੇਂਗੂ ਫੈਲਾਉਣ ਵਾਲੇ ਮੱਛਰ ਦੀ ਪਛਾਣ, ਇਸ ਦੇ ਪ੍ਰਜਨਨ ਸਥਾਨਾਂ ਅਤੇ ਐਂਟੀ ਲਾਰਵਾ ਗਤੀਵਿਧੀਆਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਜੇਕਰ ਕਿਸੇ ਵਿਅਕਤੀ ਨੂੰ ਤੇਜ਼ ਬੁਖ਼ਾਰ, ਸਿਰ ਦਰਦ, ਅੱਖਾਂ ਦੇ ਪਿੱਛੇ ਦਰਦ, ਸਰੀਰ ਅਤੇ ਜੋੜਾਂ ਵਿੱਚ ਦਰਦ ਜਾਂ ਚਮੜੀ ‘ਤੇ ਲਾਲ ਦਾਣੇ ਹੋਣ ਤਾਂ ਤੁਰੰਤ ਨਜ਼ਦੀਕੀ ਸਰਕਾਰੀ ਸਿਹਤ ਸੰਸਥਾ ਨਾਲ ਸੰਪਰਕ ਕਰਨਾ ਚਾਹੀਦਾ ਹੈ ਅਤੇ ਡਾਕਟਰੀ ਸਲਾਹ ਤੋਂ ਬਿਨਾਂ ਕੋਈ ਦਵਾਈ ਨਹੀਂ ਲੈਣੀ ਚਾਹੀਦੀ।
ਸੈਸ਼ਨ ਦੌਰਾਨ ਵਿਦਿਆਰਥੀਆਂ ਨਾਲ ਪ੍ਰਸ਼ਨ-ਉੱਤਰ ਰਾਹੀਂ ਗੱਲਬਾਤ ਵੀ ਕੀਤੀ ਗਈ, ਜਿਸ ਵਿੱਚ ਉਨ੍ਹਾਂ ਨੇ ਡੇਂਗੂ ਸਬੰਧੀ ਆਪਣੀਆਂ ਜਿਗਿਆਸਾਵਾਂ ਦਾ ਨਿਪਟਾਰਾ ਕੀਤਾ। ਵਿਦਿਆਰਥੀਆਂ ਨੇ ਪੂਰੇ ਉਤਸ਼ਾਹ ਨਾਲ ਡੇਂਗੂ ਰੋਕਥਾਮ ਦਾ ਸੰਦੇਸ਼ ਆਪਣੇ ਘਰਾਂ ਅਤੇ ਸਮਾਜ ਤੱਕ ਪਹੁੰਚਾਉਣ ਦਾ ਸੰਕਲਪ ਲਿਆ।
ਸਕੂਲ ਪ੍ਰਬੰਧਕਾਂ ਅਤੇ ਅਧਿਆਪਕਾਂ ਨੇ ਸਿਹਤ ਵਿਭਾਗ ਦੀ ਇਸ ਪਹਿਲ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੇ ਜਾਗਰੂਕਤਾ ਪ੍ਰੋਗਰਾਮ ਵਿਦਿਆਰਥੀਆਂ ਵਿੱਚ ਸਿਹਤ ਪ੍ਰਤੀ ਜ਼ਿੰਮੇਵਾਰੀ ਦੀ ਭਾਵਨਾ ਪੈਦਾ ਕਰਦੇ ਹਨ ਅਤੇ ਉਨ੍ਹਾਂ ਨੂੰ ਸਮਾਜਿਕ ਬਦਲਾਅ ਦਾ ਮਜ਼ਬੂਤ ਮਾਧਿਅਮ ਬਣਾਉਂਦੇ ਹਨ।
ਅੰਤ ਵਿੱਚ ਸਮੂਹ ਵਿਦਿਆਰਥੀਆਂ ਅਤੇ ਸਟਾਫ਼ ਨੇ “ਸਾਫ਼ ਆਲਾ-ਦੁਆਲਾ, ਤੰਦਰੁਸਤ ਪਰਿਵਾਰ – ਡੇਂਗੂ ਮੁਕਤ ਲੁਧਿਆਣਾ ਸਾਡਾ ਸੰਕਲਪ” ਦਾ ਅਹਿਦ ਲੈਂਦਿਆਂ ਸਿਹਤ ਵਿਭਾਗ ਦੀ ਮੁਹਿੰਮ ਨੂੰ ਘਰ-ਘਰ ਤੱਕ ਪਹੁੰਚਾਉਣ ਦਾ ਵਾਅਦਾ ਕੀਤਾ।

Leave a Reply

Your email address will not be published.


*


HACK LINKS - TO BUY WRITE IN TELEGRAM - @TomasAnderson777 Hacked Links Hacked Links Hacked Links Hacked Links Hacked Links Hacked Links cryptocurrency exchange 100services https://www.vapeciga.com/affiliate/track-482917-link https://puffbarwholesale.com/affiliate/track-933738-link 1xbet 1xbet az 1xbet azerbaycan hi88 188bet 777PUB mega888 1xbet 1xbet plinko Tigrinho Interwin