ਪੰਜਾਬ ਪੁਲਿਸ ਨੇ ਸਰਹੱਦੀ ਸੁਰੱਖਿਆਂ ਨੂੰ ਹੋਰ ਮਜ਼ਬੂਤ ਕੀਤਾ, ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਸੱਤ ਮਹੀਨਿਆਂ ‘ਚ 111 ਕਿੱਲੋਗ੍ਰਾਮ ਤੋਂ ਵੱਧ ਹੈਰੋਇਨ ਕੀਤੀ ਬਰਾਮਦ

ਚੰਡੀਗੜ੍ਹ/ਅੰਮ੍ਰਿਤਸਰ
(ਰਣਜੀਤ ਸਿੰਘ ਮਸੌਣ / ਰਾਘਵ ਅਰੋੜਾ ਸੁਰਿੰਦਰ ਸੋਨੂੰ )-
 ਪੰਜਾਬ ਪੁਲਿਸ ਨੇ ਨਸ਼ਿਆਂ, ਗੈਂਗਸਟਰਾਂ ਅਤੇ ਸੰਗਠਿਤ ਅਪਰਾਧ ਖਿਲਾਫ਼ ਬਹੁਪੱਖੀ ਮੁਹਿੰਮ ਲਗਾਤਾਰ ਜਾਰੀ ਰੱਖਦਿਆਂ ਪੁਲਿਸ ਕਮਿਸ਼ਨਰੇਟ, ਅੰਮ੍ਰਿਤਸਰ ਬਲ ਦੀ ਖੁਫ਼ੀਆ-ਅਧਾਰਿਤ ਪੁਲਿਸਿੰਗ ਸਭ ਤੋਂ ਅਹਿਮ ਮਿਸਾਲਾਂ ਵਿੱਚੋਂ ਇੱਕ ਵੱਜੋਂ ਉੱਭਰ ਕੇ ਸਾਹਮਣੇਂ ਆਈ ਹੈ। ਪਿਛਲੇਂ ਲਗਭਗ ਸੱਤ ਮਹੀਨਿਆਂ ਦੌਰਾਨ ਸਰਹੱਦੀ ਜ਼ਿਲ੍ਹੇ ਨੇ ਸਰਹੱਦ ਪਾਰੋਂ ਹੋਣ ਵਾਲੀ ਨਸ਼ਾ ਤਸ਼ਕਰੀ, ਸੰਗਠਿਤ ਅਪਰਾਧ ਅਤੇ ਸੜਕੀ ਅਪਰਾਧਾਂ ਦੇ ਖਿਲਾਫ਼ ਵੱਡੀਆਂ ਸਫ਼ਲਤਾਵਾਂ ਹਾਸਲ ਕੀਤੀਆਂ ਹਨ, ਜਿਸ ਨਾਲ ਪੰਜਾਬ ਦੇ ਸਭ ਤੋਂ ਸੰਵੇਦਨਸ਼ੀਲ ਖੇਤਰਾਂ ਵਿੱਚੋਂ ਇੱਕ ਇਸ ਖੇਤਰ ਵਿੱਚ ਜਨਤਕ ਸੁਰੱਖਿਆ ਹੋਰ ਮਜ਼ਬੂਤ ਹੋਈ ਹੈ।
ਇਸ ਸਾਲ ਜਨਵਰੀ ਤੋਂ ਹੁਣ ਤੱਕ ਕਮਿਸ਼ਨਰੇਟ ਪੁਲਿਸ ਨੇ 111.5 ਕਿੱਲੋਗ੍ਰਾਮ ਤੋਂ ਵੱਧ ਹੈਰੋਇਨ ਬਰਾਮਦ ਕੀਤੀ ਹੈ, ਐਨਡੀਪੀਐਸ ਐਕਟ ਤਹਿਤ 1,137 ਮਾਮਲੇ ਦਰਜ ਕੀਤੇ ਹਨ ਅਤੇ ਵੱਖ-ਵੱਖ ਕਾਰਵਾਈਆਂ ਦੌਰਾਨ 2,000 ਤੋਂ ਵੱਧ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਸਰਹੱਦ ਪਾਰੋਂ ਚੱਲ ਰਹੇ ਡਰੱਗ ਕਾਰਟੇਲ ਦਾ ਵੀ ਪਰਦਾਫ਼ਾਸ਼ ਕੀਤਾ ਹੈ, ਕਮਿਊਨਿਟੀ ਪੁਲਿਸਿੰਗ ਨੂੰ ਮਜ਼ਬੂਤ ਕੀਤਾ ਹੈ ਅਤੇ ਭਗਵੰਤ ਮਾਨ ਸਰਕਾਰ ਵੱਲੋਂ ਨਸ਼ਿਆਂ, ਗੈਂਗਸਟਰਾਂ ਅਤੇ ਸੰਗਠਿਤ ਅਪਰਾਧ ਦੇ ਖਿਲਾਫ਼ ਚਲਾਈਆਂ ਜਾ ਰਹੀਆਂ ਮੁਹਿੰਮਾਂ ਤਹਿਤ ਸ਼ਹਿਰੀ ਨਿਗਰਾਨੀ ਪ੍ਰਣਾਲੀ ਨੂੰ ਹੋਰ ਮਜ਼ਬੂਤ ਕੀਤਾ ਹੈ।
ਗੈਂਗਸਟਰਾਂ ਖਿਲਾਫ਼ ਚਲਾਈ ਜਾ ਰਹੀ ਮੁਹਿੰਮ ‘ਗੈਂਗਸਟਰਾਂ ‘ਤੇ ਵਾਰ’ ਤਹਿਤ ਕਮਿਸ਼ਨਰੇਟ ਪੁਲਿਸ ਨੇ ਆਰਮਜ਼ ਐਕਟ ਤਹਿਤ 63 ਮਾਮਲੇ ਦਰਜ ਕਰਕੇ 153 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ। ਇਸ ਮੁਹਿੰਮ ਦੌਰਾਨ 209 ਪਿਸਤੌਲ/ਮਾਊਜ਼ਰ, ਦੋ ਰਿਵਾਲਵਰ, ਅੱਠ ਰਾਈਫਲਾਂ/ਬੰਦੂਕਾਂ, 221 ਮੈਗਜ਼ੀਨ, 536 ਜ਼ਿੰਦਾ ਕਾਰਤੂਸ ਅਤੇ ਹਵਾਲਾ ਲੈਣ-ਦੇਣ ਨਾਲ ਜੁੜੀ 3.80 ਲੱਖ ਰੁਪਏ ਦੀ ਰਕਮ ਬਰਾਮਦ ਕੀਤੀ ਗਈ। ਗੈਂਗਸਟਰਾਂ ਅਤੇ ਉਨ੍ਹਾਂ ਦੇ ਸਾਥੀਆਂ ਦੀ ਗ੍ਰਿਫ਼ਤਾਰੀ ਤੋਂ ਇਲਾਵਾ ਪੁਲਿਸ ਨੇ ਅਪਰਾਧਿਕ ਸੰਗਠਨਾਂ ਨਾਲ ਜੁੜੇ ਵਿਅਕਤੀਆਂ ਖ਼ਿਲਾਫ਼ ਸਫ਼ਲਤਾਪੂਰਵਕ ਕਾਰਵਾਈ ਵੀ ਕੀਤੀ।
     ਜਾਂਚ ਅਤੇ ਅਪਰਾਧਾਂ ਦੀ ਪਛਾਣ ਕਰਨ ਦੀ ਸਮਰੱਥਾ ਨੂੰ ਹੋਰ ਮਜ਼ਬੂਤ ਬਣਾਉਣ ਲਈ ਕਮਿਸ਼ਨਰੇਟ ਪੁਲਿਸ ਨੇ ਰਵਾਇਤੀ ਪੁਲਿਸਿੰਗ ਦੇ ਨਾਲ ਆਧੁਨਿਕ ਤਕਨਾਲੋਜੀ ਨੂੰ ਵੀ ਸ਼ਾਮਲ ਕੀਤਾ ਹੈ। ਪਛਾਣ ਦੀ ਤਸਦੀਕ ਲਈ ਪੰਜਾਬ ਆਰਟੀਫਿਸ਼ੀਅਲ ਇੰਟੈਲੀਜੈਂਸ ਸਿਸਟਮ ਦੀ ਵਰਤੋਂ ਕੀਤੀ ਜਾ ਰਹੀ ਹੈ, ਜਦਕਿ ਵਾਹਨ ਡਾਟਾਬੇਸ ਰਾਹੀਂ ਨਾਕਿਆਂ ਅਤੇ ਤਲਾਸ਼ੀ ਮੁਹਿੰਮਾਂ ਦੌਰਾਨ ਵਾਹਨਾਂ ਦੀ ਤੁਰੰਤ ਜਾਂਚ ਕੀਤੀ ਜਾ ਰਹੀ ਹੈ। ਮੋਬਾਈਲ ਫ਼ੋਨ, ਇਲੈਕਟ੍ਰਾਨਿਕ ਉਪਕਰਣਾਂ ਅਤੇ ਡਿਜ਼ੀਟਲ ਸਬੂਤਾਂ ਦੀ ਜਾਂਚ ਲਈ ਇੱਕ ਡਿਜ਼ੀਟਲ ਫੋਰੈਂਸਿਕ ਪ੍ਰਯੋਗਸ਼ਾਲਾ ਵੀ ਸਥਾਪਿਤ ਕੀਤੀ ਗਈ ਹੈ। ਸੀਸੀਟੀਵੀ ਨਿਗਰਾਨੀ ਅਤੇ ਤਕਨਾਲੋਜੀ ਅਧਾਰਿਤ ਖੁਫ਼ੀਆ ਪ੍ਰਣਾਲੀ ਨੇ ਪੁਲਿਸ ਦੀ ਕਾਰਗੁਜ਼ਾਰੀ ਅਤੇ ਜਾਂਚ ਸਮਰੱਥਾ ਨੂੰ ਹੋਰ ਪ੍ਰਭਾਵਸ਼ਾਲੀ ਬਣਾਇਆ ਹੈ।
ਕਮਿਸ਼ਨਰੇਟ ਪੁਲਿਸ ਨੇ ਸਰਹੱਦ ਪਾਰੋਂ ਡਰੋਨ ਰਾਹੀਂ ਅੰਤਰਰਾਸ਼ਟਰੀ ਸਰਹੱਦ ਪਾਰੋਂ ਪੰਜਾਬ ਵਿੱਚ ਹੈਰੋਇਨ ਦੀ ਤਸ਼ਕਰੀ ਕਰਨ ਵਾਲੇ ਦੁਬਈ-ਅਧਾਰਿਤ ਨੈੱਟਵਰਕ ਦਾ ਪਰਦਾਫ਼ਾਸ਼ ਕਰਕੇ ਅੰਤਰਰਾਸ਼ਟਰੀ ਡਰੱਗ ਤਸਕਰੀ ਨੂੰ ਵੱਡਾ ਝਟਕਾ ਦਿੱਤਾ ਹੈ। ਅੰਮ੍ਰਿਤਸਰ ਪੁਲਿਸ ਨੇ 30.045 ਕਿੱਲੋਗ੍ਰਾਮ ਹੈਰੋਇਨ ਬਰਾਮਦ ਕਰਕੇ ਦੋ ਨਾਬਾਲਗਾਂ ਸਮੇਤ ਛੇ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ।
ਇਸ ਸਬੰਧੀ ਪੰਜਾਬ ਪੁਲਿਸ ਦੇ ਡੀਜੀਪੀ ਗੌਰਵ ਯਾਦਵ ਨੇ ਕਿਹਾ,“ਪੰਜਾਬ ਪੁਲਿਸ ਵੱਲੋਂ ਸੂਬੇ ਭਰ ਵਿੱਚ ਚਲਾਏ ਜਾ ਰਹੇ ਵੱਖ-ਵੱਖ ਅਭਿਆਨਾਂ ਨੂੰ ਵੱਡੀ ਸਫ਼ਲਤਾ ਮਿਲੀ ਹੈ। ਸਰਹੱਦੀ ਜ਼ਿਲ੍ਹਾ ਹੋਣ ਕਾਰਨ ਅੰਮ੍ਰਿਤਸਰ ਵਿੱਚ ਜ਼ਿਆਦਾ ਨਿਗਰਾਨੀ ਦੀ ਲੋੜ ਰਹਿੰਦੀ ਹੈ ਅਤੇ ਪੰਜਾਬ ਪੁਲਿਸ ਬਲ ਮਨੁੱਖੀ ਸਰੋਤਾਂ ਅਤੇ ਆਰਟੀਫਿਸ਼ੀਅਲ ਇੰਟੈਲੀਜੈਂਸ ਦੀ ਪ੍ਰਭਾਵਸ਼ਾਲੀ ਵਰਤੋਂ ਕਰਦਿਆਂ ਆਪਣੀਆਂ ਜ਼ਿੰਮੇਵਾਰੀਆਂ ਬਖੂਬੀ ਨਿਭਾ ਰਹੇ ਹਨ।”
ਪੁਲਿਸ ਕਮਿਸ਼ਨਰ (ਅੰਮ੍ਰਿਤਸਰ) ਗੁਰਪ੍ਰੀਤ ਸਿੰਘ ਭੁੱਲਰ ਨੇ ਕਿਹਾ, “ਪਿਛਲੇ ਸਾਲ ਅਸੀਂ ਪਾਕਿਸਤਾਨ ਅਤੇ ਕੈਨੇਡਾ ਨਾਲ ਜੁੜੇ ਇੱਕ ਅੰਤਰਰਾਸ਼ਟਰੀ ਡਰੱਗ ਕਾਰਟੇਲ ਦਾ ਪਰਦਾਫ਼ਾਸ਼ ਕੀਤਾ ਸੀ, ਜਿਸ ਦੇ ਨਤੀਜ਼ੇ ਵੱਜੋਂ ਰਾਜਸਥਾਨ ਦੇ ਬਾੜਮੇਰ ਵਿੱਚ ਅੰਤਰਰਾਸ਼ਟਰੀ ਸਰਹੱਦ ਨੇੜੇ 60.302 ਕਿੱਲੋਗ੍ਰਾਮ ਹੈਰੋਇਨ ਬਰਾਮਦ ਕਰਕੇ ਨੌਂ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ। ਇਸ ਸਾਲ ਅਸੀਂ ਦੁਬਈ-ਅਧਾਰਿਤ ਕਾਰਟੇਲ ‘ਤੇ ਕਾਰਵਾਈ ਵੱਲ ਵਿਸ਼ੇਸ਼ ਧਿਆਨ ਦਿੱਤਾ ਹੈ।”
‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਕਮਿਸ਼ਨਰੇਟ ਪੁਲਿਸ ਨੇ ਨਸ਼ੀਲੇ ਪਦਾਰਥਾਂ ਦੀ ਤਸ਼ਕਰੀ ਅਤੇ ਵਰਤੋਂ ਖਿਲਾਫ਼ ਕਾਰਵਾਈ ਤੇਜ਼ ਕਰਦੇ ਹੋਏ ਐਨਡੀਪੀਐਸ ਐਕਟ ਤਹਿਤ 1,137 ਮਾਮਲੇ ਦਰਜ ਕੀਤੇ ਅਤੇ 1,898 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ। ਜਨਵਰੀ ਤੋਂ ਹੁਣ ਤੱਕ ਪੁਲਿਸ ਨੇ 111.559 ਕਿੱਲੋਗ੍ਰਾਮ ਹੈਰੋਇਨ, 11.438 ਕਿੱਲੋਗ੍ਰਾਮ ਆਈਈਸੀ (ਮੈਥਾਮਫੇਟਾਮਾਈਨ), 9.246 ਕਿੱਲੋਗ੍ਰਾਮ ਅਫ਼ੀਮ, 2.245 ਕਿੱਲੋਗ੍ਰਾਮ ਚਰਸ, 238 ਗ੍ਰਾਮ ਨਾਰਕੋਟਿਕ ਪਾਊਡਰ, ਇੱਕ ਕਿੱਲੋਗ੍ਰਾਮ ਭੁੱਕੀ ਅਤੇ 26,945 ਨਸ਼ੀਲੇ ਕੈਪਸੂਲ ਤੇ ਗੋਲੀਆਂ ਬਰਾਮਦ ਕੀਤੀਆਂ ਹਨ। ਇਸ ਤੋਂ ਇਲਾਵਾ ਪੁਲਿਸ ਨੇ ਨਸ਼ੇ ਦੇ ਕਾਰੋਬਾਰ ਨਾਲ ਜੁੜੀ 61.12 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਅਤੇ ਤਸ਼ਕਰੀ ਵਿੱਚ ਵਰਤੇ ਗਏ 38 ਵਾਹਨ ਵੀ ਜ਼ਬਤ ਕੀਤੇ ਹਨ।
      ਪੁਲਿਸ ਕਮਿਸ਼ਨਰ, ਅੰਮ੍ਰਿਤਸਰ ਨੇ ਕਿਹਾ, “ਸਖ਼ਤ ਕਾਨੂੰਨੀ ਕਾਰਵਾਈ ਦੇ ਨਾਲ-ਨਾਲ ਨਸ਼ਾ ਮੁਕਤੀ ਅਤੇ ਮੁੜ ਵਸੇਬਾ ‘ਤੇ ਵੀ ਬਰਾਬਰ ਧਿਆਨ ਦਿੱਤਾ ਗਿਆ ਹੈ। ਕਮਿਸ਼ਨਰੇਟ ਪੁਲਿਸ ਨੇ 1,553 ਵਿਅਕਤੀਆਂ ਨੂੰ ਨਸ਼ਾ ਮੁਕਤੀ ਕੇਂਦਰਾਂ ਵਿੱਚ ਦਾਖ਼ਲ ਕਰਵਾਇਆ, ਜਦਕਿ 2,443 ਵਿਅਕਤੀਆਂ ਨੂੰ ਆਊਟਪੇਸ਼ੈਂਟ ਓਪਿਓਇਡ ਅਸਿਸਟਿਡ ਟ੍ਰੀਟਮੈਂਟ ਕੇਂਦਰਾਂ ਵਿੱਚ ਭੇਜਿਆ ਗਿਆ। ਇਸ ਤੋਂ ਇਲਾਵਾ 281 ਵਿਅਕਤੀਆਂ ਨੂੰ ਐਨਡੀਪੀਐਸ ਐਕਟ ਦੀ ਧਾਰਾ 64-ਏ ਦਾ ਲਾਭ ਵੀ ਪ੍ਰਦਾਨ ਕੀਤਾ ਗਿਆ।”
ਪ੍ਰਭਾਵਸ਼ਾਲੀ ਪੁਲਿਸਿੰਗ ਵਿੱਚ ਲੋਕਾਂ ਦੀ ਭਾਗੀਦਾਰੀ ਨੂੰ ਮਹੱਤਵਪੂਰਨ ਮੰਨਦਿਆਂ ਕਮਿਸ਼ਨਰੇਟ ਪੁਲਿਸ ਨੇ ਪੁਲਿਸ ਅਤੇ ਸਮਾਜ ਵਿਚਕਾਰ ਤਾਲਮੇਲ ਨੂੰ ਮਜ਼ਬੂਤ ਕਰਨ ਅਤੇ ਨਸ਼ਿਆਂ ਵਿਰੁੱਧ ਜਾਗਰੂਕਤਾ ਫੈਲਾਉਣ ਦੇ ਉਦੇਸ਼ ਨਾਲ ਪ੍ਰੋਜੈਕਟ ਸੰਪਰਕ ਤਹਿਤ 162 ਮੀਟਿੰਗਾਂ ਅਤੇ 83 ਨਸ਼ਾ ਵਿਰੋਧੀ ਜਾਗਰੂਕਤਾ ਕੈਂਪ-ਕਮ-ਸੈਮੀਨਾਰ ਕਰਵਾਏ ਗਏ।
     ਪੁਲਿਸ ਕਮਿਸ਼ਨਰ ਅੰਮ੍ਰਿਤਸਰ ਨੇ ਕਿਹਾ, “ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਚੌਵੀ ਘੰਟੇ ਜਨਤਕ ਸੁਰੱਖਿਆਂ ਯਕੀਨੀ ਬਣਾਉਣ ਲਈ ਸਰਗਰਮ ਅਤੇ ਖੁਫ਼ੀਆ-ਅਧਾਰਿਤ ਪੁਲਿਸਿੰਗ ਮਾਡਲ ਅਪਣਾਇਆ ਹੈ। ਲਗਾਤਾਰ ਗਸ਼ਤ ਅਤੇ ਤੁਰੰਤ ਪ੍ਰਤੀਕਿਰਿਆ ਯਕੀਨੀ ਬਣਾਉਣ ਲਈ ਦੋ ਸ਼ਿਫ਼ਟਾਂ ਵਿੱਚ 181 ਪੁਲਿਸ ਮੁਲਾਜ਼ਮਾਂ ਸਮੇਤ 86 ਗਸ਼ਤੀ ਵਾਹਨ ਅਤੇ 25 ਪੁਲਿਸ ਮੁਲਾਜ਼ਮਾਂ ਸਮੇਤ 21 ਮੋਟਰਸਾਈਕਲ ਤਾਇਨਾਤ ਕੀਤੇ ਗਏ ਹਨ। ਸ਼ਹਿਰ ਦੀ ਸੁਰੱਖਿਆ ਵਿਵਸਥਾ ਨੂੰ ਹੋਰ ਮਜ਼ਬੂਤ ਕਰਨ ਲਈ ਸਾਰੇ ਪ੍ਰਮੁੱਖ ਦਾਖ਼ਲਾ ਅਤੇ ਨਿਕਾਸ ਮਾਰਗਾਂ ‘ਤੇ 81 ਪੁਲਿਸ ਮੁਲਾਜ਼ਮਾਂ ਦੀ ਅਗਵਾਈ ਹੇਠ ਰਾਤ ਸਮੇਂ 19 ਵਿਸ਼ੇਸ਼ ਨਾਕੇ ਲਗਾਏ ਗਏ ਹਨ, ਜਿੱਥੇ ਬੈਰੀਕੇਡਿੰਗ, ਹਥਿਆਰਾਂ ਅਤੇ ਸੀਨੀਅਰ ਅਧਿਕਾਰੀਆਂ ਦੀ ਨਿਯਮਤ ਨਿਗਰਾਨੀ ਦੀ ਉਚਿਤ ਵਿਵਸਥਾ ਕੀਤੀ ਗਈ ਹੈ।”
ਇਸ ਲਗਾਤਾਰ ਚਲਾਏ ਗਏ ਅਭਿਆਨ ਦੇ ਨਤੀਜ਼ੇ ਵੱਜੋਂ 82,274 ਟ੍ਰੈਫ਼ਿਕ ਚਲਾਨ ਕੀਤੇ ਗਏ, 5,400 ਵਾਹਨ ਜ਼ਬਤ ਕੀਤੇ ਗਏ ਅਤੇ ਮੌਕੇ ‘ਤੇ ਹੀ 24,002 ਚਲਾਨ ਜਾਰੀ ਕੀਤੇ ਗਏ, ਜਿਸ ਦੇ ਚੱਲਦਿਆਂ 44.48 ਲੱਖ ਰੁਪਏ ਦਾ ਜ਼ੁਰਮਾਨਾ ਵਸੂਲਿਆ ਗਿਆ। ਇਸ ਤੋਂ ਇਲਾਵਾ, ਇਹਤਿਆਤੀ ਪੁਲਿਸ ਕਾਰਵਾਈ ਤਹਿਤ 1,609 ਰੋਕਥਾਮ ਕਾਰਵਾਈਆਂ ਕੀਤੀਆਂ ਗਈਆਂ ਅਤੇ ਕਾਨੂੰਨ-ਵਿਵਸਥਾ ਬਣਾਈ ਰੱਖਣ ਤੇ ਅਪਰਾਧਿਕ ਗਤੀਵਿਧੀਆਂ ਨੂੰ ਰੋਕਣ ਲਈ 2,950 ਵਿਅਕਤੀਆਂ ਨੂੰ ਨਿਵਾਰਕ ਹਿਰਾਸਤ ਵਿੱਚ ਲਿਆ ਗਿਆ।

Leave a Reply

Your email address will not be published.


*


HACK LINKS - TO BUY WRITE IN TELEGRAM - @TomasAnderson777 Hacked Links Hacked Links Hacked Links Hacked Links Hacked Links Hacked Links cryptocurrency exchange 100services https://www.vapeciga.com/affiliate/track-482917-link https://puffbarwholesale.com/affiliate/track-933738-link 1xbet 1xbet az 1xbet azerbaycan hi88 188bet 777PUB mega888 1xbet 1xbet plinko Tigrinho Interwin