ਫਰੀਦਕੋਟ
( ਜਸਟਿਸ ਨਿਊਜ਼ )
ਸਿਵਲ ਸਰਜਨ ਫਰੀਦਕੋਟ ਡਾ. ਰਮਨਦੀਪ ਸਿੰਗਲਾ ਦੇ ਦਿਸ਼ਾ-ਨਿਰਦੇਸ਼ਾਂ ਅਤੇ ਸਹਾਇਕ ਸਿਵਲ ਸਰਜਨ ਡਾ. ਪਰਵਜੀਤ ਸਿੰਘ ਗੁਲਾਟੀ
ਦੀ ਅਗਵਾਈ ਹੇਠ ਹੇਠ ਜੱਚਾ ਬੱਚਾ ਹਸਪਤਾਲ ਫਰੀਦਕੋਟ ਵਿਖੇ ਦਿਵਿਆਂਗ ਵਿਅਕਤੀਆਂ ਦੇ ਹੱਕਾਂ, ਸਨਮਾਨ ਅਤੇ ਸਰਕਾਰੀ ਸਹੂਲਤਾਂ ਪ੍ਰਤੀ ਲੋਕਾਂ ਨੂੰ ਜਾਗਰੂਕ ਕਰਨ ਲਈ ਵਿਸ਼ੇਸ਼ ਨਾਟਕ ਦਾ ਆਯੋਜਨ ਕੀਤਾ ਗਿਆ। ਇਹ ਨਾਟਕ ਮਾਸ ਮੀਡੀਆ ਟੀਮ, ਦਫ਼ਤਰ ਸਿਵਲ ਸਰਜਨ ਫਰੀਦਕੋਟ ਵੱਲੋਂ ਤਿਆਰ ਕਰਵਾਇਆ ਗਿਆ, ਜਿਸ ਨੂੰ ਮਾਲਵਾ ਕਾਲਜ ਆਫ ਨਰਸਿੰਗ, ਕੋਟਕਪੂਰਾ ਦੀਆਂ ਵਿਦਿਆਰਥਣਾਂ ਨੇ ਬਹੁਤ ਹੀ ਪ੍ਰਭਾਵਸ਼ਾਲੀ ਢੰਗ ਨਾਲ ਪੇਸ਼ ਕੀਤਾ।

ਨਾਟਕ ਰਾਹੀਂ ਦਿਵਿਆਂਗ ਵਿਅਕਤੀਆਂ ਦੇ ਅਧਿਕਾਰਾਂ, ਬਰਾਬਰੀ, ਸਮਾਜਿਕ ਸਵੀਕਾਰਤਾ ਅਤੇ ਸਰਕਾਰ ਵੱਲੋਂ ਪ੍ਰਦਾਨ ਕੀਤੀਆਂ ਜਾ ਰਹੀਆਂ ਵੱਖ-ਵੱਖ ਸਹੂਲਤਾਂ ਬਾਰੇ ਸਰਲ ਅਤੇ ਪ੍ਰਭਾਵਸ਼ਾਲੀ ਢੰਗ ਨਾਲ ਜਾਣਕਾਰੀ ਦਿੱਤੀ ਗਈ। ਇਸ ਦੌਰਾਨ ਹਸਪਤਾਲ ਵਿੱਚ ਇਲਾਜ ਲਈ ਆਏ ਮਰੀਜ਼ਾਂ, ਉਨ੍ਹਾਂ ਦੇ ਰਿਸ਼ਤੇਦਾਰਾਂ ਅਤੇ ਆਮ ਲੋਕਾਂ ਨੇ ਨਾਟਕ ਨੂੰ ਬਹੁਤ ਧਿਆਨ ਨਾਲ ਦੇਖਿਆ ਅਤੇ ਇਸ ਉਪਰਾਲੇ ਦੀ ਭਰਪੂਰ ਸ਼ਲਾਘਾ ਕੀਤੀ।
ਡਿਪਟੀ ਮਾਸ ਮੀਡੀਆ ਅਫਸਰ ਡਾ. ਪ੍ਰਭਦੀਪ ਸਿੰਘ ਚਾਵਲਾ ਨੇ ਦੱਸਿਆ ਕਿ ਦਿਵਿਆਂਗ ਵਿਅਕਤੀਆਂ ਨੂੰ ਸਮਾਜ ਦਾ ਬਰਾਬਰ ਦਾ ਹਿੱਸਾ ਮੰਨਦਿਆਂ ਉਨ੍ਹਾਂ ਨੂੰ ਸਨਮਾਨ, ਮੌਕੇ ਅਤੇ ਸਰਕਾਰੀ ਸਕੀਮਾਂ ਦਾ ਪੂਰਾ ਲਾਭ ਮਿਲਣਾ ਯਕੀਨੀ ਬਣਾਉਣਾ ਸਾਡੀ ਸਾਰਿਆਂ ਦੀ ਸਾਂਝੀ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਦਿਵਿਆਂਗ ਵਿਅਕਤੀਆਂ ਦੇ ਅਧਿਕਾਰ ਐਕਟ, 2016 ਤਹਿਤ ਵੱਖ-ਵੱਖ ਕਿਸਮ ਦੀਆਂ ਦਿਵਿਆਂਗਤਾਵਾਂ ਵਾਲੇ ਵਿਅਕਤੀਆਂ ਨੂੰ ਸਿੱਖਿਆ, ਰੁਜ਼ਗਾਰ, ਸਮਾਜਿਕ ਸੁਰੱਖਿਆ ਅਤੇ ਹੋਰ ਸਰਕਾਰੀ ਸਹੂਲਤਾਂ ਪ੍ਰਦਾਨ ਕੀਤੀਆਂ ਜਾਂਦੀਆਂ ਹਨ ਅਤੇ ਇਨ੍ਹਾਂ ਦਾ ਲਾਭ ਲੈਣ ਲਈ ਦਿਵਿਆਂਗਤਾ ਸਰਟੀਫਿਕੇਟ ਅਤੇ ਯੂ.ਡੀ.ਆਈ.ਡੀ. ਕਾਰਡ ਬਣਵਾਉਣਾ ਮਹੱਤਵਪੂਰਨ ਹੈ।
ਇਸ ਮੌਕੇ ਡਿਪਟੀ ਮਾਸ ਮੀਡੀਆ ਅਫਸਰ ਡਾ. ਪ੍ਰਭਦੀਪ ਸਿੰਘ ਚਾਵਲਾ, ਲਖਵਿੰਦਰ ਕੈਂਥ, ਕੌਂਸਲਰ ਲਵਲੀ ਚਾਵਲਾ, ਫੈਸਿਲਿਟੀ ਮੈਨੇਜਰ ਵੀਰਪਾਲ ਕੌਰ ਅਤੇ ਮਾਲਵਾ ਕਾਲਜ ਆਫ ਨਰਸਿੰਗ ਦੀ ਮੈਡਮ ਕਾਜਲ ਸਮੇਤ ਕਾਲਜ ਦਾ ਸਟਾਫ਼ ਅਤੇ ਵਿਦਿਆਰਥਣਾਂ ਵੀ ਹਾਜ਼ਰ ਸਨ।
Leave a Reply