September 20, 2026

Justice News

ਅਵਾਮ ਦੀ ਆਵਾਜ਼

ਹਰਿਆਣਾ ਨਿਊਜ਼

ਕਿਸਾਨਾਂ ਦੀ ਝੋਨੇ ਦੀ ਫ਼ਸਲ ਦੇ ਇੱਕ-ਇੱਕ ਦਾਣੇ ਦੀ ਹੋਵੇਗੀ ਖ਼ਰੀਦ –ਮੇਰੀ ਫ਼ਸਲ ਮੇਰਾ ਬਿਓਰਾ ਪੋਰਟਲ ਤੇ 21 ਤੋਂ 27 ਸਤੰਬਰ ਵਿਚਕਾਰ ਕਿਸਾਨ ਕਰ ਸਕਣਗੇ ਅਰਜ਼ੀ  – ਨਾਇਬ ਸਿੰਘ ਸੈਣੀ

( ਜਸਟਿਸ ਨਿਊਜ਼  )

ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਝੋਨੇ ਦੀ ਫ਼ਸਲ ਦੀ ਖ਼ਰੀਦ ਦੌਰਾਨ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਮਿਲਣ ‘ਤੇ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਸੀਜ਼ਨ ਵਿੱਚ ਕਿਸਾਨਾਂ ਨੂੰ ਕਿਸੇ ਵੀ ਦਿੱਕਤ ਅਤੇ ਪਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਮੇਰੀ ਫ਼ਸਲ ਮੇਰਾ ਬਿਓਰਾ ਪੋਰਟਲ ਨੂੰ ਕਿਸਾਨਾਂ ਲਈ 21 ਤੋਂ 27 ਸਤੰਬਰ ਤੱਕ ਅਰਜ਼ੀ ਲਈ ਖੋਲ੍ਹਿਆ ਜਾ ਰਹਾ ਹੈ। ਜਿਨ੍ਹਾਂ ਕਿਸਾਨਾਂ ਦੀ ਵੈਰੀਫਿਕੇਸ਼ਨ ਦਾ ਕੰਮ ਪੈਂਡਿੰਗ ਹੈ, ਉਹ ਐਸ.ਡੀ.ਐਮ. ਕੋਲ ਆਪਣੀ ਅਰਜ਼ੀ ਦੇਣ।

ਮੁੱਖ ਮੰਤਰੀ ਨਾਇਬ ਸਿੰਘ ਸੈਣੀ ਐਤਵਾਰ ਨੂੰ ਬਾਬੈਨ ਮਾਰਕੀਟ ਕਮੇਟੀ ਦਫ਼ਤਰ ਵਿੱਚ ਆਯੋਜਿਤ ਮੀਟਿੰਗ ਨੂੰ ਸੰਬੋfਧਤ ਕਰ ਰਹੇ ਸਨ। ਇਸ ਮੀਟਿੰਗ ਵਿੱਚ ਕਿਸਾਨ, ਆੜ੍ਹਤੀ, ਵਪਾਰੀ, ਰਾਈਸ ਮਿਲਰ ਅਤੇ ਪ੍ਰਸ਼ਾਸਨਿਕ ਅਧਿਕਾਰੀ ਮੌਜੂਦ ਰਹੇ। ਮੁੱਖ ਮੰਤਰੀ ਨੇ ਅਧਿਕਾਰੀਆਂ ਨਾਲ ਝੋਨੇ ਦੀ ਫ਼ਸਲ ਦੀ ਖ਼ਰੀਦ ਦੇ ਸਬੰਧ ਵਿੱਚ ਚਰਚਾ ਕੀਤੀ। ਇਸ ਦੌਰਾਨ ਖ਼ੁਰਾਕ ਸਪਲਾਈ ਵਿਭਾਗ ਅਤੇ ਮੰਡੀ ਪ੍ਰਸ਼ਾਸਨ ਨੂੰ ਜ਼ਰੂਰੀ ਦਿਸ਼ਾ-ਨਿਰਦੇਸ਼ ਦਿੱਤੇ।

ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਹੁਣ ਕਿਸਾਨਾਂ ਦੀ ਫ਼ਸਲ ਦੀ ਵੈਰੀਫਿਕੇਸ਼ਨ ਅਤੇ ਐਮ.ਐਫ.ਐਮ.ਬੀ. ਪੋਰਟਲ ‘ਤੇ ਅਰਜ਼ੀ ਨਾ ਹੋਣ ਦੀ ਜਾਣਕਾਰੀ ਨੋਟਿਸ ਵਿੱਚ ਆਈ ਸੀ, ਜਿਸ ਨੂੰ ਦੇਖਦੇ ਹੋਏ ਸਰਕਾਰ ਨੇ ਅਧਿਕਾਰੀਆਂ ਨੂੰ ਪੋਰਟਲ ਓਪਨ ਕਰਨ ਦੇ ਨਿਰਦੇਸ਼ ਦਿੱਤੇ ਹਨ। ਹੁਣ 21 ਤੋਂ 27 ਸਤੰਬਰ ਤੱਕ ਪੋਰਟਲ ਚਾਲੂ ਰਹੇਗਾ, ਜਿੱਥੇ ਕਿਸਾਨ ਆਪਣੀ ਅਰਜ਼ੀ ਦੇ ਸਕਦੇ ਹਨ ਅਤੇ ਜਿਨ੍ਹਾਂ ਕਿਸਾਨਾਂ ਦੀ ਅਰਜ਼ੀ ਦੀ ਵੈਰੀਫਿਕੇਸ਼ਨ ਪੈਂਡਿੰਗ ਹੈ, ਉਹ ਆਪਣੇ ਐਸ.ਡੀ.ਐਮ. ਨੂੰ ਲਿਖਤੀ ਵਿੱਚ ਦੇਣ, ਤਾਂ ਜੋ ਉਨ੍ਹਾਂ ਦੀ ਵੈਰੀਫਿਕੇਸ਼ਨ ਕਰਵਾਈ ਜਾ ਸਕੇ। ਉਨ੍ਹਾਂ ਕਿਹਾ ਕਿ ਸਰਕਾਰ ਨੇ ਪਹਿਲੇ ਦਿਨ ਤੋਂ ਹੀ ਕਿਸਾਨਾਂ ਲਈ ਨੀਤੀਆਂ ਅਤੇ ਯੋਜਨਾਵਾਂ ਨੂੰ ਲਾਗੂ ਕੀਤਾ ਹੈ। ਸੂਬੇ ਦੇ ਕਿਸਾਨਾਂ ਦੀਆਂ ਸਾਰੀਆਂ 24 ਫ਼ਸਲਾਂ ਨੂੰ ਐਮ.ਐਸ.ਪੀ. ‘ਤੇ ਖ਼ਰੀਦਿਆ ਜਾ ਰਿਹਾ ਹੈ। ਸਬਜ਼ੀਆਂ ਦੀਆਂ ਫ਼ਸਲਾਂ ‘ਤੇ ਭਾਵਾਂਤਰ ਭਰਪਾਈ ਯੋਜਨਾ ਦਾ ਲਾਭ ਦਿੱਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾ ਤਹਿਤ 6 ਹਜ਼ਾਰ ਰੁਪਏ ਸਾਲਾਨਾ ਸਿੱਧੇ ਖ਼ਾਤਿਆਂ ਵਿੱਚ ਭੇਜੇ ਜਾ ਰਹੇ ਹਨ। ਕਿਸਾਨਾਂ ਦੀਆਂ ਫ਼ਸਲਾਂ ਦਾ ਬੀਮਾ ਕੀਤਾ ਜਾ ਰਿਹਾ ਹੈ। ਇਸ ਦੇ ਨਾਲ ਹੀ ਸਬਸਿਡੀ ‘ਤੇ ਖੇਤੀਬਾੜੀ ਸੰਦ ਮੁਹੱਈਆ ਕਰਵਾਏ ਜਾ ਰਹੇ ਹਨ।

ਇਸ ਮੌਕੇ ਡਿਪਟੀ ਕਮਿਸ਼ਨਰ ਵਿਸ਼ਰਾਮ ਕੁਮਾਰ ਮੀਣਾ, ਸਰਪੰਚ ਸੰਜੀਵ ਗੋਲਡੀ, ਮਾਰਕੀਟ ਕਮੇਟੀ ਸਕੱਤਰ ਗੁਰਮੀਤ ਸੈਣੀ ਸਮੇਤ ਹੋਰ ਪਤਵੰਤੇ ਸੱਜਣ ਮੌਜੂਦ ਰਹੇ।

ਸੂਬੇ ਦੇ 150 ਸਕੂਲਾਂ ਦੀਆਂ ਇਮਾਰਤਾਂ ਦਾ 400 ਕਰੋੜ ਰੁਪਏ ਦੀ ਲਾਗਤ ਨਾਲ ਜਲਦ ਸ਼ੁਰੂ ਹੋਵੇਗਾ ਨਿਰਮਾਣ ਕੰਮ – ਨਾਇਬ ਸਿੰਘ ਸੈਣੀ

ਕੱਚੀ ਛੱਤ ਪੱਕੀ ਕਰਨ ਲਈ ਜਲਦ ਪੋਰਟਲ ਰਾਹੀਂ ਯੋਗ ਪਰਿਵਾਰਾਂ ਦੇ ਬਿਨੈ ਕਰਵਾਏਗੀ ਸਰਕਾਰ

ਚੰਡੀਗੜ੍ਹ

, ( ਜਸਟਿਸ ਨਿਊਜ਼  )

ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਸਰਕਾਰ ਨੇ ਸੂਬੇ ਦੇ ਸਕੂਲਾਂ ਦਾ ਸਰਵੇਖਣ ਕਰਵਾ ਕੇ 150 ਅਜਿਹੇ ਸਕੂਲਾਂ ਦੀ ਪਛਾਣ ਕੀਤੀ ਹੈ ਜਿਨ੍ਹਾਂ ਦੀਆਂ ਇਮਾਰਤਾਂ ਦਾ ਨਿਰਮਾਣ ਮੁੜ ਤੋਂ ਕਰਵਾਇਆ ਜਾਵੇਗਾ। ਇਹਨਾਂ ਇਮਾਰਤਾਂ ਦਾ ਜਲਦ ਨਿਰਮਾਣ ਕਰਵਾਏ ਜਾਣ ਲਈ ਸਰਕਾਰ ਨੇ 400 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਹੈ। ਚੰਗੀਆਂ ਇਮਾਰਤਾਂ ਵਿੱਚ ਬਿਹਤਰ ਸਿੱਖਿਆ ਪ੍ਰਾਪਤ ਕਰਕੇ ਸਾਡੇ ਨੌਜਵਾਨ ਵਿਕਸਤ ਭਾਰਤ ਦੇ ਸੰਕਲਪ ਨੂੰ ਪੂਰਾ ਕਰਨ ਵਿੱਚ ਅਹਿਮ ਭੂਮਿਕਾ ਨਿਭਾਉਣਗੇ। ਇਸ ਦੇ ਨਾਲ ਹੀ ਜਿਨ੍ਹਾਂ ਪਰਿਵਾਰਾਂ ਦੇ ਮਕਾਨਾਂ ਦੀਆਂ ਛੱਤਾਂ ਕੱਚੀਆਂ ਹਨ, ਉਨ੍ਹਾਂ ਨੂੰ ਪੱਕੀਆਂ ਕਰਨ ਲਈ 80 ਹਜ਼ਾਰ ਰੁਪਏ ਯੋਗ ਪਰਿਵਾਰ ਨੂੰ ਦਿੱਤੇ ਜਾਣਗੇ। ਇਸ ਲਈ ਜਲਦ ਹੀ ਪੋਰਟਲ ‘ਤੇ ਅਰਜ਼ੀਆਂ ਮੰਗੀਆਂ ਜਾਣਗੀਆਂ।

ਮੁੱਖ ਮੰਤਰੀ ਨਾਇਬ ਸਿੰਘ ਸੈਣੀ ਐਤਵਾਰ ਨੂੰ ਲਾਡਵਾ ਵਿਧਾਨ ਸਭਾ ਵਿੱਚ ਆਯੋਜਿਤ ਪ੍ਰੋਗਰਾਮ ਵਿੱਚ ਬੋਲ ਰਹੇ ਸਨ। ਮੁੱਖ ਮੰਤਰੀ ਨੇ ਪਿੰਡ ਬੀੜ ਖੈਰੀ ਵਿੱਚ ਵਿਕਾਸ ਕਾਰਜਾਂ ਲਈ 21 ਲੱਖ ਰੁਪਏ ਅਤੇ ਲਾਇਬ੍ਰੇਰੀ ਵਿੱਚ ਪੁਸਤਕਾਂ ਲਈ 2 ਲੱਖ ਰੁਪਏ ਦੇਣ ਦਾ ਐਲਾਨ ਕੀਤਾ। ਇਸੇ ਤਰ੍ਹਾਂ ਪਿੰਡ ਅੰਟਹੇੜੀ ਵਿੱਚ ਕਮਿਊਨਿਟੀ ਸੈਂਟਰ ਬਣਾਉਣ ਲਈ 50 ਲੱਖ ਰੁਪਏ ਦੀ ਰਾਸ਼ੀ ਅਤੇ ਸ਼ਮਸ਼ਾਨ ਘਾਟ ਦਾ ਸੁੰਦਰੀਕਰਨ ਕਰਨ ਦਾ ਐਲਾਨ ਕੀਤਾ ਹੈ। ਪਿੰਡ ਬਰਗਟ ਜਾਟਾਨ ਅਤੇ ਪਿੰਡ ਬਰਗਟ ਥਲੀਪੁਰ ਨੂੰ 21-21 ਲੱਖ ਰੁਪਏ ਪਿੰਡ ਦੇ ਵਿਕਾਸ ਕਾਰਜਾਂ, 2-2 ਲੱਖ ਰੁਪਏ ਲਾਇਬ੍ਰੇਰੀ ਦੀਆਂ ਪੁਸਤਕਾਂ ਲਈ ਅਤੇ 11 ਲੱਖ ਰੁਪਏ ਸ਼ਿਵ ਮੰਦਰ ਦੇ ਲੰਗਰ ਹਾਲ ਲਈ ਦੇਣ ਦਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਗ੍ਰਾਮ ਪੰਚਾਇਤ ਵੱਲੋਂ ਰੱਖੀਆਂ ਗਈਆਂ ਮੰਗਾਂ ਨੂੰ ਸਬੰਧਤ ਵਿਭਾਗ ਕੋਲ ਭੇਜ ਕੇ ਪੂਰਾ ਕਰਵਾਇਆ ਜਾਵੇਗਾ।

ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਕਾਂਗਰਸ ਦੇ ਸ਼ਾਸਨ ਵਿੱਚ ਸੂਬੇ ਦੇ ਨਾਗਰਿਕਾਂ ਨੂੰ ਬਿਜਲੀ ਦੇ ਦਰਸ਼ਨ ਵੀ ਕਈ-ਕਈ ਦਿਨਾਂ ਵਿੱਚ ਹੁੰਦੇ ਸਨ। ਪਰ ਸੂਬਾ ਸਰਕਾਰ ਨੇ ਹਰੇਕ ਪਿੰਡ ਤੱਕ 24 ਘੰਟੇ ਬਿਜਲੀ ਪਹੁੰਚਾਉਣ ਦਾ ਕੰਮ ਕੀਤਾ ਹੈ। ਇਸ ਦੇ ਨਾਲ ਹੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਿੱਚ ਸੂਬਾ ਸਰਕਾਰ ਨੇ 1.80 ਲੱਖ ਆਮਦਨ ਵਾਲੇ ਪਰਿਵਾਰਾਂ ਨੂੰ 2 ਕਿਲੋਵਾਟ ਦਾ ਸੋਲਰ ਪੈਨਲ ਮੁਫ਼ਤ ਵਿੱਚ ਮੁਹੱਈਆ ਕਰਵਾਇਆ ਜਾ ਰਿਹਾ ਹੈ। ਇਸ ਨਾਲ ਨਾਗਰਿਕਾਂ ਦੇ ਘਰਾਂ ਦਾ ਬਿੱਲ ਜ਼ੀਰੋ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੇ ਚੋਣ ਵਾਅਦਿਆਂ ਨੂੰ ਪੂਰਾ ਕਰਦੇ ਹੋਏ ਕਿਡਨੀ ਦੇ ਮਰੀਜ਼ਾਂ ਦਾ ਡਾਇਲਸਿਸ ਮੁਫ਼ਤ ਵਿੱਚ ਕਰਵਾਇਆ ਜਾ ਰਿਹਾ ਹੈ। ਇਸੇ ਤਰ੍ਹਾਂ ਆਯੁਸ਼ਮਾਨ ਯੋਜਨਾ ਤਹਿਤ 5 ਲੱਖ ਰੁਪਏ ਤੱਕ ਦਾ ਇਲਾਜ ਮੁਫ਼ਤ ਵਿੱਚ ਮੁਹੱਈਆ ਕਰਵਾਇਆ ਜਾ ਰਿਹਾ ਹੈ। ਇਹਨਾਂ ਯੋਜਨਾਵਾਂ ਨਾਲ ਸੂਬੇ ਦਾ ਗਰੀਬ ਅਤੇ ਅੰਤਿਮ ਲਾਈਨ ਵਿੱਚ ਖੜ੍ਹਾ ਵਿਅਕਤੀ ਮਜ਼ਬੂਤ ਹੋਇਆ ਹੈ। ਇਸ ਤੋਂ ਇਲਾਵਾ ਹਰ 20 ਕਿਲੋਮੀਟਰ ‘ਤੇ ਕਾਲਜ ਸਥਾਪਿਤ ਕੀਤਾ ਹੈ।

ਵਿਭਾਗਾਂ ਨੇ ਸਥਾਪਿਤ ਕੀਤੇ ਆਪਣੇ-ਆਪਣੇ ਸਟਾਲ ਅਤੇ ਹੈਲਪ ਡੈਸਕ

ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇ ਲਾਡਵਾ ਵਿਧਾਨ ਸਭਾ ਵਿੱਚ ਆਯੋਜਿਤ ਪ੍ਰੋਗਰਾਮਾਂ ਵਿੱਚ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਹੈਲਪ ਡੈਸਕ ਸਥਾਪਿਤ ਕੀਤੇ ਗਏ। ਸੇਵਾ ਸੰਕਲਪ ਮੁਹਿੰਮ ਤਹਿਤ ਪਿੰਡ ਕਾਲੀਰਾਨੋ, ਸੁਲਤਾਨਪੁਰ ਵਿੱਚ ਵੱਖ-ਵੱਖ ਵਿਭਾਗਾਂ ਵੱਲੋਂ ਆਪਣੇ-ਆਪਣੇ ਸਟਾਲ ਲਗਾ ਕੇ ਆਮ ਜਨਤਾ ਦੀਆਂ ਸ਼ਿਕਾਇਤਾਂ ਨੂੰ ਸੁਣਿਆ ਅਤੇ ਵੱਖ-ਵੱਖ ਯੋਜਨਾਵਾਂ ਨਾਲ ਸਬੰਧਤ ਯੋਗ ਲਾਭਪਾਤਰੀਆਂ ਦੇ ਫਾਰਮ/ਅਰਜ਼ੀਆਂ ਵੀ ਲਈਆਂ। ਇਸ ਦੌਰਾਨ ਸੂਰਿਆ ਘਰ ਯੋਜਨਾ ਤਹਿਤ ਸੋਲਰ ਪੈਨਲ, ਹਰਿਆਣਾ ਰਾਜ ਗ੍ਰਾਮੀਣ ਆਜੀਵਿਕਾ ਮਿਸ਼ਨ, ਪਸ਼ੂ ਪਾਲਣ ਵਿਭਾਗ, ਜ਼ਿਲ੍ਹਾ ਸਮਾਜ ਭਲਾਈ ਵਿਭਾਗ, ਮਹਿਲਾ ਅਤੇ ਬਾਲ ਵਿਕਾਸ ਵਿਭਾਗ ਦੀ ਲਾਡੋ ਲਕਸ਼ਮੀ ਯੋਜਨਾ, ਪਰਿਵਾਰ ਪਹਿਚਾਣ ਪੱਤਰ, ਆਯੁਸ਼ ਵਿਭਾਗ, ਸਿਹਤ ਵਿਭਾਗ, ਪੀ.ਐਮ. ਮਾਤਰ ਵੰਦਨਾ ਯੋਜਨਾ, ਐਮ.ਐਸ.ਐਮ.ਈ. ਵਿਭਾਗ ਸਮੇਤ ਹੋਰ ਵਿਭਾਗਾਂ ਨੇ ਆਪਣੇ ਸਟਾਲ ਸਥਾਪਿਤ ਕਰਕੇ ਆਪਣੇ-ਆਪਣੇ ਵਿਭਾਗ ਨਾਲ ਸਬੰਧਤ ਯੋਜਨਾਵਾਂ ਨੂੰ ਆਮ ਜਨਤਾ ਦੇ ਸਾਹਮਣੇ ਰੱਖਿਆ।

ਇਸ ਮੌਕੇ ਡਿਪਟੀ ਕਮਿਸ਼ਨਰ ਵਿਸ਼ਰਾਮ ਕੁਮਾਰ ਮੀਣਾ, ਪੂਰਵ ਵਿਧਾਇਕ ਕੁਲਵੰਤ ਬਾਜ਼ੀਗਰ, ਸਰਪੰਚ ਰਾਮਕਰਨ, ਸਰਪੰਚ ਮਨੀਸ਼ਾ ਰਾਣੀ, ਸਰਪੰਚ ਮੁਕੇਸ਼ ਦੇਵੀ, ਸੰਦੀਪ ਸਿੰਘ, ਸਰਪੰਚ ਸੁਰੇਸ਼ ਸਮੇਤ ਹੋਰ ਪਤਵੰਤੇ ਸੱਜਣ ਮੌਜੂਦ ਸਨ।

ਹੁਣ 1.80 ਲੱਖ ਆਮਦਨ ਵਾਲੇ ਪਰਿਵਾਰਾਂ ਨੂੰ ਵੀ ਮਿਲੇਗਾ ਲਾਡੋ ਲਕਸ਼ਮੀ ਯੋਜਨਾ ਦਾ ਲਾਭ – ਮੁੱਖ ਮੰਤਰੀ

ਚੰਡੀਗੜ੍ਹ

( ਜਸਟਿਸ ਨਿਊਜ਼  )

ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਨਵੰਬਰ ਦੇ ਮਹੀਨੇ ਵਿੱਚ 1.80 ਲੱਖ ਰੁਪਏ ਤੱਕ ਦੀ ਆਮਦਨ ਵਾਲੀਆਂ ਯੋਗ ਔਰਤਾਂ ਨੂੰ ਲਾਡੋ ਲਕਸ਼ਮੀ ਦਾ ਲਾਭ ਮਿਲੇਗਾ। ਸਰਕਾਰ ਨੇ ਦੀਨਦਿਆਲ ਲਾਡੋ ਲਕਸ਼ਮੀ ਨਾਂ ਦੀ ਮਹੱਤਵਪੂਰਨ ਯੋਜਨਾ ਨੂੰ ਲਾਗੂ ਕਰਕੇ ਔਰਤਾਂ ਨੂੰ ਪ੍ਰਤੀ ਮਹੀਨਾ 2100 ਰੁਪਏ ਦੇਣ ਦੇ ਵਾਅਦੇ ਨੂੰ ਪੂਰਾ ਕੀਤਾ ਹੈ। ਹੁਣੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਜਨਮ ਦਿਨ ‘ਤੇ 17 ਸਤੰਬਰ ਨੂੰ ਯੋਜਨਾ ਦਾ ਵਿਸਥਾਰ ਕੀਤਾ ਗਿਆ ਹੈ, ਹੁਣ 1.80 ਲੱਖ ਸਾਲਾਨਾ ਆਮਦਨ ਵਾਲੇ ਪਰਿਵਾਰਾਂ ਨੂੰ ਲਾਭਪਾਤਰੀ ਬਣਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਵਿਸਥਾਰ ਤੋਂ ਬਾਅਦ ਅਪਲਾਈ ਕਰਨ ਲਈ ਪੋਰਟਲ ਖੋਲ੍ਹ ਦਿੱਤਾ ਗਿਆ ਹੈ ਅਤੇ ਯੋਗ ਔਰਤਾਂ ਨੂੰ ਇੱਕ ਨਵੰਬਰ ਦੇ ਦਿਨ ਯੋਜਨਾ ਦਾ ਲਾਭ ਪਹੁੰਚਾਇਆ ਜਾਵੇਗਾ। ਹੁਣ ਤੱਕ 1 ਲੱਖ ਰੁਪਏ ਸਾਲਾਨਾ ਆਮਦਨ ਵਾਲੇ ਪਰਿਵਾਰ ਇਸ ਯੋਜਨਾ ਦੇ ਯੋਗ ਸਨ। ਇਸ ਯੋਜਨਾ ਤਹਿਤ ਯੋਗ ਔਰਤਾਂ ਨੂੰ 2000 ਕਰੋੜ ਰੁਪਏ ਤੋਂ ਵੱਧ ਦੀ ਰਕਮ ਆਨਲਾਈਨ ਰਾਹੀਂ ਉਨ੍ਹਾਂ ਦੇ ਖਾਤਿਆਂ ਵਿੱਚ ਭੇਜੀ ਜਾ ਚੁੱਕੀ ਹੈ।

ਮੁੱਖ ਮੰਤਰੀ ਨਾਇਬ ਸਿੰਘ ਸੈਣੀ ਐਤਵਾਰ ਨੂੰ ਲਾਡਵਾ ਵਿਧਾਨ ਸਭਾ ਵਿੱਚ ਆਯੋਜਿਤ ਜਨ ਸੰਵਾਦ ਪ੍ਰੋਗਰਾਮਾਂ ਵਿੱਚ ਬੋਲ ਰਹੇ ਸਨ। ਉਨ੍ਹਾਂ ਕਿਹਾ ਕਿ ਸਰਕਾਰ ਨੇ ਪਿਛਲੇ 12 ਸਾਲਾਂ ਵਿੱਚ ਸੂਬੇ ਦੇ 2 ਲੱਖ ਨੌਜਵਾਨਾਂ ਨੂੰ ਬਿਨਾਂ ਖਰਚੀ ਪਰਚੀ ਯੋਗਤਾ ਦੇ ਆਧਾਰ ‘ਤੇ ਸਰਕਾਰੀ ਨੌਕਰੀ ਦਿੱਤੀ ਹੈ, ਇਸ ਤੋਂ ਪਹਿਲਾਂ ਦੀ ਸਰਕਾਰ ਵਿੱਚ ਸਰਕਾਰੀ ਨੌਕਰੀ ਪਾਉਣ ਲਈ ਪੈਸਾ ਅਤੇ ਸਿਫਾਰਸ਼ ਲੱਭਣੀ ਪੈਂਦੀ ਸੀ, ਪਰ ਹੁਣ ਗਰੀਬ ਦਾ ਪੁੱਤਰ ਗਰੁੱਪ ਡੀ ਤੋਂ ਲੈ ਕੇ ਐਚ.ਸੀ.ਐਸ. ਤੱਕ ਦੀ ਨੌਕਰੀ ਯੋਗਤਾ ਦੇ ਆਧਾਰ ‘ਤੇ ਪ੍ਰਾਪਤ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਿੱਚ ਤੇਜ਼ ਰਫ਼ਤਾਰ ਨਾਲ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ। ਉਨ੍ਹਾਂ ਪਿੰਡ ਕਾਲੀਰਾਨੋ ਵਿੱਚ ਪਿੰਡ ਦੇ ਵਿਕਾਸ ਲਈ 21 ਲੱਖ ਰੁਪਏ ਅਤੇ ਲਾਇਬ੍ਰੇਰੀ ਦੀਆਂ ਕਿਤਾਬਾਂ ਲਈ 2 ਲੱਖ ਰੁਪਏ ਦੀ ਰਕਮ ਦੇਣ ਦਾ ਐਲਾਨ ਕੀਤਾ। ਇਸ ਦੇ ਨਾਲ ਹੀ ਪਿੰਡ ਸੁਲਤਾਨਪੁਰ ਵਿੱਚ 21 ਲੱਖ ਰੁਪਏ ਪਿੰਡ ਦੇ ਵਿਕਾਸ ਲਈ ਅਤੇ 5 ਲੱਖ ਰੁਪਏ ਗੁਰਦੁਆਰਾ ਸਾਹਿਬ ਵਿੱਚ ਦੇਣ ਦਾ ਐਲਾਨ ਕੀਤਾ, ਇਸੇ ਤਰ੍ਹਾਂ ਪਿੰਡ ਸੋਂਟੀ, ਪਿੰਡ ਬੀੜ ਸੋਂਟੀ ਅਤੇ ਪਿੰਡ ਦੇ ਗੁਰਦੁਆਰਾ ਸਾਹਿਬ ਵਿੱਚ 21-21 ਲੱਖ ਰੁਪਏ ਦੀ ਰਕਮ ਦੇਣ ਦਾ ਐਲਾਨ ਕੀਤਾ ਹੈ। ਇਸ ਦੌਰਾਨ ਸਾਬਕਾ ਰਾਜ ਮੰਤਰੀ ਸੁਭਾਸ਼ ਸੁਧਾ, ਮੁੱਖ ਮੰਤਰੀ ਦੇ ਓ.ਐਸ.ਡੀ. ਮਹਿੰਦਰ ਸੈਣੀ ਵੀ ਮੌਜੂਦ ਰਹੇ। ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਚੋਣਾਂ ਤੋਂ ਪਹਿਲਾਂ ਹਰਿਆਣਾ ਸਰਕਾਰ ਨੇ ਨਾਗਰਿਕਾਂ ਨਾਲ 217 ਵਾਅਦੇ ਕੀਤੇ ਸਨ, ਜਿਨ੍ਹਾਂ ਵਿੱਚੋਂ ਸਰਕਾਰ ਵੱਲੋਂ ਹੁਣ ਤੱਕ 70 ਵਾਅਦਿਆਂ ਨੂੰ ਪੂਰਾ ਕਰਨ ਦਾ ਕੰਮ ਕੀਤਾ ਗਿਆ ਹੈ ਅਤੇ ਬਾਕੀਆਂ ‘ਤੇ ਤੇਜ਼ੀ ਨਾਲ ਕੰਮ ਕੀਤਾ ਜਾ ਰਹਾ ਹੈ। ਸਰਕਾਰ ਵੱਲੋਂ ਸਹੁੰ ਚੁੱਕਦਿਆਂ ਹੀ ਆਪਣੇ ਵਾਅਦਿਆਂ ਨੂੰ ਪੂਰਾ ਕਰਨ ਦਾ ਕੰਮ ਸ਼ੁਰੂ ਕਰ ਦਿੱਤਾ ਗਿਆ ਸੀ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਿੱਚ ਨੈਸ਼ਨਲ ਹਾਈਵੇਅ ਅਤੇ ਹੋਰ ਵੱਡੇ ਮਾਰਗਾਂ ਨਾਲ ਜੋੜਨ ਲਈ ਸੜਕਾਂ ਦਾ ਜਾਲ ਵਿਛਾਉਣ ਦਾ ਕੰਮ ਕੀਤਾ ਗਿਆ ਹੈ। ਮੁੱਖ ਮੰਤਰੀ ਨੇ ਕਿਹਾ ਕਿ ਦੇਸ਼ ਵਿੱਚ ਸਭ ਤੋਂ ਪਹਿਲਾਂ ਸੂਬਾ ਸਰਕਾਰ ਨੇ ਕਿਸਾਨਾਂ ਦੀਆਂ ਸਾਰੀਆਂ 24 ਫਸਲਾਂ ਨੂੰ ਐਮ.ਐਸ.ਪੀ. ‘ਤੇ ਖਰੀਦਣ ਦਾ ਕੰਮ ਸ਼ੁਰੂ ਕੀਤਾ। ਕਾਂਗਰਸ ਦੇ ਨੇਤਾ ਸਰਕਾਰ ਤੋਂ 24 ਫਸਲਾਂ ਦੀ ਜਾਣਕਾਰੀ ਮੰਗ ਰਹੇ ਹਨ, ਉਨ੍ਹਾਂ ਨੂੰ ਸੂਬੇ ਵਿੱਚ ਕਿਸਾਨਾਂ ਦੁਆਰਾ ਕਿੰਨੇ ਪ੍ਰਕਾਰ ਦੀਆਂ ਫਸਲਾਂ ਦਾ ਉਤਪਾਦਨ ਕੀਤਾ ਜਾ ਰਿਹਾ ਹੈ, ਇਸ ਬਾਰੇ ਵੀ ਪੂਰਾ ਗਿਆਨ ਨਹੀਂ ਹੈ। ਹੁਣ ਵਿਰੋਧੀ ਧਿਰ ਐਮ.ਐਸ.ਪੀ. ਦੇ ਨਾਂ ‘ਤੇ ਝੂਠ ਬੋਲਦਿਆਂ ਕਿਸਾਨਾਂ ਵਿੱਚ ਭਰਮ ਫੈਲਾਉਣ ਦਾ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਹੁਣ ਸੂਬੇ ਵਿੱਚ ਕੋਈ ਵੀ ਕਿਸਾਨ ਆਪਣੀ ਕਿਸੇ ਵੀ ਫਸਲ ਨੂੰ ਸੜਕ ਦੇ ਵਿਚਕਾਰ ਨਹੀਂ ਸੁੱਟਦਾ, ਕਿਉਂਕਿ ਸੂਬਾ ਸਰਕਾਰ ਨੇ ਇਸ ਸਮੱਸਿਆ ਦਾ ਹੱਲ ਕਰਨ ਲਈ ਭਾਵਾਂਤਰ ਭਰਪਾਈ ਯੋਜਨਾ ਨੂੰ ਲਾਗੂ ਕੀਤਾ। ਇਸ ਯੋਜਨਾ ਤਹਿਤ ਕਿਸਾਨਾਂ ਨੂੰ ਮੰਡੀਆਂ ਵਿੱਚ ਫਸਲ ਦਾ ਭਾਅ ਘੱਟ ਮਿਲਣ ‘ਤੇ ਭਾਅ ਦੇ ਅੰਤਰ ਦੀ ਭਰਪਾਈ ਸਰਕਾਰ ਵੱਲੋਂ ਕੀਤੀ ਜਾ ਰਹੀ ਹੈ। ਕਾਂਗਰਸ ਨੇ ਆਪਣੇ ਸ਼ਾਸਨ ਕਾਲ ਵਿੱਚ ਕਿਸਾਨਾਂ ਨੂੰ ਫਸਲ ਖਰਾਬੇ ਦੇ 137 ਕਰੋੜ ਰੁਪਏ ਦਿੱਤੇ ਸਨ। ਮੌਜੂਦਾ ਸਰਕਾਰ ਨੇ 16.5 ਹਜ਼ਾਰ ਕਰੋੜ ਰੁਪਏ ਕਿਸਾਨਾਂ ਨੂੰ ਫਸਲ ਖਰਾਬੇ ਦੇ ਦਿੱਤੇ ਹਨ।

ਇਸ ਮੌਕੇ ਡਿਪਟੀ ਕਮਿਸ਼ਨਰ ਵਿਸ਼ਰਾਮ ਕੁਮਾਰ ਮੀਣਾ, ਚੇਅਰਮੈਨ ਗੁਰਨਾਮ ਸਿੰਘ ਸੈਣੀ, ਚੇਅਰਮੈਨ ਸੁਭਾਸ਼ ਕਲਸਾਨਾ, ਚੇਅਰਪਰਸਨ ਕੰਵਲਜੀਤ ਕੌਰ, ਚੇਅਰਮੈਨ ਡਾ. ਗਣੇਸ਼ ਦੱਤ, ਚੇਅਰਪਰਸਨ ਸਾਖਸ਼ੀ ਖੁਰਾਨਾ, ਕਾਲੀਰਾਨੋ ਸਰਪੰਚ ਰਾਜੀਵ ਕੁਮਾਰ, ਸੁਲਤਾਨਪੁਰ ਸਰਪੰਚ ਮਮਤਾ ਰਾਣੀ, ਸਰਪੰਚ ਸੁਰੇਸ਼, ਸਰਪੰਚ ਸੁਖਵਿੰਦਰ ਸਿੰਘ, ਨਾਇਬ ਸਿੰਘ ਪਟਾਕ ਮਾਜਰਾ ਸਮੇਤ ਹੋਰ ਪਤਵੰਤੇ ਸੱਜਣ ਮੌਜੂਦ ਰਹੇ।

ਫ਼ਸਲ ਰਜਿਸਟ੍ਰੇਸ਼ਨ ਲਈ ਮੁੜ ਖੁੱਲ੍ਹਿਆ ਮੇਰੀ ਫ਼ਸਲ ਮੇਰਾ ਬਿਓਰਾਪੋਰਟਲ

ਚੰਡੀਗੜ੍ਹ,

( ਜਸਟਿਸ ਨਿਊਜ਼  )

ਹਰਿਆਣਾ ਸਰਕਾਰ ਨੇ ਖਰੀਫ਼-2026 ਸੀਜ਼ਨ ਦੌਰਾਨ ‘ਮੇਰੀ ਫ਼ਸਲ ਮੇਰਾ ਬਿਓਰਾ’ ਪੋਰਟਲ ‘ਤੇ ਆਪਣੀ ਫ਼ਸਲ ਦੀ ਰਜਿਸਟ੍ਰੇਸ਼ਨ ਕਰਵਾਉਣ ਤੋਂ ਵਾਂਝੇ ਰਹਿ ਗਏ ਕਿਸਾਨਾਂ ਨੂੰ ਰਾਹਤ ਦਿੰਦਿਆਂ ਇੱਕ ਹੋਰ ਮੌਕਾ ਦਿੱਤਾ ਹੈ।

ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਇਸ ਪੋਰਟਲ ਨੂੰ 21 ਸਤੰਬਰ ਤੋਂ 27 ਸਤੰਬਰ ਤੱਕ ਮੁੜ ਖੋਲ੍ਹਿਆ ਜਾਵੇਗਾ। ਇਸ ਮਿਆਦ ਦੌਰਾਨ ਸਾਰੇ ਯੋਗ ਕਿਸਾਨ ਆਪਣੀ ਖੇਤੀਯੋਗ ਜ਼ਮੀਨ ਅਤੇ ਫ਼ਸਲ ਦੇ ਵੇਰਵੇ ਨਾਲ ਸਬੰਧਤ ਜਾਣਕਾਰੀ ਪੋਰਟਲ ‘ਤੇ ਦਰਜ ਕਰ ਸਕਦੇ ਹਨ ਜਾਂ ਆਪਣੇ ਸਬੰਧਤ ਉਪ-ਮੰਡਲ ਅਫ਼ਸਰ (ਨਾਗਰਿਕ) ਦੇ ਦਫ਼ਤਰ ਵਿਖੇ ਜਾ ਕੇ ਦਰਜ ਕਰਵਾ ਸਕਦੇ ਹਨ।

ਕਿਸਾਨਾਂ ਵੱਲੋਂ ਦਰਜ ਕੀਤੇ ਗਏ ਜ਼ਮੀਨ ਅਤੇ ਫ਼ਸਲ ਦੇ ਵੇਰਵਿਆਂ ਦੀ ਪੜਤਾਲ ਸੈਟੇਲਾਈਟ ਡੇਟਾ ਅਤੇ ਸਬੰਧਤ ਉਪ-ਮੰਡਲ ਅਫ਼ਸਰ (ਨਾਗਰਿਕ) ਵੱਲੋਂ ਗਰਾਊਂਡ ਟਰੂਥਿੰਗ ਅਤੇ ਮੌਕੇ ਦੀ ਨਿਰੀਖਣ ਰਾਹੀਂ ਕੀਤੀ ਜਾਵੇਗੀ। ਪ੍ਰਸ਼ਾਸਨ ਨੇ ਇਹ ਸਪੱਸ਼ਟ ਕੀਤਾ ਹੈ ਕਿ ਪੋਰਟਲ ‘ਤੇ ਕੀਤੀ ਗਈ ਫ਼ਸਲ-ਰਜਿਸਟ੍ਰੇਸ਼ਨ ਪੜਤਾਲ-ਪ੍ਰਕਿਰਿਆ ਪੂਰੀ ਹੋਣ ਤੋਂ ਬਾਅਦ ਹੀ ਮਾਨਤਾ ਪ੍ਰਾਪਤ ਕਰੇਗੀ।

ਰਾਜ ਸਰਕਾਰ ਨੇ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਰਜਿਸਟ੍ਰੇਸ਼ਨ ਸਮੇਂ ਆਪਣੀ ਜ਼ਮੀਨ ਅਤੇ ਫ਼ਸਲ ਨਾਲ ਸਬੰਧਤ ਪੂਰੀ ਅਤੇ ਸਹੀ ਜਾਣਕਾਰੀ ਹੀ ਦਰਜ ਕਰਨ, ਤਾਂ ਜੋ ਪੜਤਾਲ ਪ੍ਰਕਿਰਿਆ ਅਤੇ ਬਾਅਦ ਵਿੱਚ ਫ਼ਸਲ ਵੇਚਣ ਸਮੇਂ ਕਿਸੇ ਕਿਸਮ ਦੀ ਦਿੱਕਤ ਨਾ ਆਵੇ। 21 ਸਤੰਬਰ ਤੋਂ 27 ਸਤੰਬਰ 2026 ਦੌਰਾਨ ਸਬੰਧਤ ਵਿਭਾਗੀ ਅਫ਼ਸਰ ਅਤੇ ਕਰਮਚਾਰੀ ਕਿਸਾਨਾਂ ਨੂੰ ਫ਼ਸਲ ਰਜਿਸਟ੍ਰੇਸ਼ਨ ਪ੍ਰਕਿਰਿਆ ਪੂਰੀ ਕਰਨ ਵਿੱਚ ਜ਼ਰੂਰੀ ਸਹਿਯੋਗ ਅਤੇ ਸਹੂਲਤਾਂ ਉਪਲਬਧ ਕਰਵਾਉਣਗੇ।

ਸੇਵਾ ਸੰਕਲਪ ਅਭਿਆਨ ਰਾਹੀਂ ਵਾਂਝਿਆਂ ਤੱਕ ਪਹੁੰਚਾਇਆ ਜਾ ਰਿਹਾ ਯੋਜਨਾਵਾਂ ਦਾ ਲਾਭ – ਕੈਬਨਿਟ ਮੰਤਰੀ ਰਣਬੀਰ ਗੰਗਵਾ

ਚੰਡੀਗੜ੍ਹ

, ( ਜਸਟਿਸ ਨਿਊਜ਼  )

ਹਰਿਆਣਾ ਦੇ ਲੋਕ ਨਿਰਮਾਣ ਅਤੇ ਜਨ ਸਿਹਤ ਇੰਜੀਨੀਅਰਿੰਗ ਮੰਤਰੀ ਸ਼੍ਰੀ ਰਣਬੀਰ ਗੰਗਵਾ ਨੇ ਕਿਹਾ ਕਿ ਸੇਵਾ ਸੰਕਲਪ ਅਭਿਆਨ ਇੱਕ ਮਹੱਤਵਪੂਰਨ ਪਹਿਲਕਦਮੀ ਹੈ, ਜਿਸ ਦੇ ਰਾਹੀਂ ਸਮਾਜ ਦੇ ਵਾਂਝੇ ਅਤੇ ਲੋੜਵੰਦ ਵਰਗਾਂ ਤੱਕ ਵੱਖ-ਵੱਖ ਸਰਕਾਰੀ ਯੋਜਨਾਵਾਂ ਅਤੇ ਪ੍ਰੋਗਰਾਮਾਂ ਦਾ ਲਾਭ ਪਹੁੰਚਾਇਆ ਜਾ ਰਿਹਾ ਹੈ। ਸਰਕਾਰ ਦਾ ਉਦੇਸ਼ ਹਰ ਯੋਗ ਵਿਅਕਤੀ ਤੱਕ ਜਨ-ਭਲਾਈਕਾਰੀ ਯੋਜਨਾਵਾਂ ਦਾ ਲਾਭ ਪਹੁੰਚਾਉਣਾ ਅਤੇ ਜਨਤਕ ਸਮੱਸਿਆਵਾਂ ਦਾ ਪਹਿਲ ਦੇ ਆਧਾਰ ‘ਤੇ ਹੱਲ ਯਕੀਨੀ ਬਣਾਉਣਾ ਹੈ।

ਮੰਤਰੀ ਨੇ ਐਤਵਾਰ ਨੂੰ ਹਿਸਾਰ ਵਿਖੇ ਨਾਗਰਿਕਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਸਬੰਧਤ ਅਧਿਕਾਰੀਆਂ ਨੂੰ ਉਨ੍ਹਾਂ ਦੇ ਹਰ ਸੰਭਵ ਹੱਲ ਲਈ ਜ਼ਰੂਰੀ ਦਿਸ਼ਾ-ਨਿਰਦੇਸ਼ ਦਿੱਤੇ। ਉਨ੍ਹਾਂ ਨਾਗਰਿਕਾਂ ਵੱਲੋਂ ਰੱਖੇ ਗਏ ਮਹੱਤਵਪੂਰਨ ਸੁਝਾਵਾਂ ‘ਤੇ ਵੀ ਗੰਭੀਰਤਾ ਨਾਲ ਵਿਚਾਰ ਕਰਦਿਆਂ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਜ਼ਰੂਰੀ ਕਾਰਵਾਈ ਕਰਨ ਦੀ ਹਦਾਇਤ ਦਿੱਤੀ। ਇਸ ਮੌਕੇ ਕੈਬਨਿਟ ਮੰਤਰੀ ਰਣਬੀਰ ਗੰਗਵਾ ਨੇ ਕਿਹਾ ਕਿ ਜਨ-ਸੇਵਾ ਹੀ ਸਾਡਾ ਸੰਕਲਪ ਹੈ। ਜਨ-ਭਾਵਨਾਵਾਂ ਦਾ ਸਤਿਕਾਰ ਕਰਦੇ ਹੋਏ ਨਾਗਰਿਕਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਨਾ ਅਤੇ ਉਨ੍ਹਾਂ ਦੀਆਂ ਉਮੀਦਾਂ ‘ਤੇ ਖ਼ਰਾ ਉਤਰਨਾ ਸਰਕਾਰ ਦੀ ਪ੍ਰਾਥਮਿਕਤਾ ਹੈ। ਉਨ੍ਹਾਂ ਕਿਹਾ ਕਿ ਆਮ ਜਨਤਾ ਦੀ ਸਹੂਲਤ ਅਤੇ ਭਲਾਈ ਲਈ ਸਰਕਾਰ ਲਗਾਤਾਰ ਕੰਮ ਕਰ ਰਹੀ ਹੈ।

ਉਨ੍ਹਾਂ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਨਾਗਰਿਕਾਂ ਦੀਆਂ ਸਮੱਸਿਆਵਾਂ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਉਨ੍ਹਾਂ ਦਾ ਨਿਯਮਾਂ ਅਨੁਸਾਰ ਅਤੇ ਸਮਾਂਬੱਧ ਹੱਲ ਯਕੀਨੀ ਬਣਾਇਆ ਜਾਵੇ। ਨਾਲ ਹੀ, ਜਨ-ਹਿੱਤ ਨਾਲ ਜੁੜੇ ਸੁਝਾਵਾਂ ‘ਤੇ ਜ਼ਰੂਰੀ ਕਾਰਵਾਈ ਕਰਦੇ ਹੋਏ ਆਮ ਜਨਤਾ ਨੂੰ ਬਿਹਤਰ ਸਹੂਲਤਾਂ ਉਪਲਬਧ ਕਰਵਾਉਣ ਦੀ ਦਿਸ਼ਾ ਵਿੱਚ ਪ੍ਰਭਾਵੀ ਕਦਮ ਚੁੱਕੇ ਜਾਣ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਸੋਮਵਾਰ ਤੋਂ ਸੇਵਾ ਸੰਕਲਪ ਅਭਿਆਨ ਤਹਿਤ ਹਿਸਾਰ ਵਿੱਚ ਵਿਸ਼ੇਸ਼ ਕੈਂਪ ਲਗਾਏ ਜਾਣਗੇ।

Leave a Reply

Your email address will not be published. Required fields are marked *

Copyright © All rights reserved. | Newsphere by AF themes.