ਲੁਧਿਆਣਾ,
( ਜਸਟਿਸ ਨਿਊਜ਼)
– ਜਵਾਹਰ ਨਵੋਦਿਆ ਵਿਦਿਆਲਿਆ, ਧਨਾਂਸੂ (ਲੁਧਿਆਣਾ) ਵਿੱਚ ਵਿੱਦਿਅਕ ਵਰ੍ਹੇ 2027-28 ਲਈ ਛੇਵੀਂ ਜਮਾਤ ਵਿੱਚ ਦਾਖਲੇ ਲਈ ਦਾਖਲਾ ਪ੍ਰੀਖਿਆ ਦੇ ਆਨਲਾਈਨ ਫਾਰਮ ਦੀ ਪ੍ਰਕਿਰਿਆ ਜਾਰੀ ਹੈ ਅਤੇ ਹੁਣ ਤੱਕ 1588 ਬੱਚਿਆਂ ਵੱਲੋਂ ਆਪਣੀ ਰਜਿਸਟਰੇਸ਼ਨ ਕਰਵਾਈ ਜਾ ਚੁੱਕੀ ਹੈ।
ਪ੍ਰਿੰਸੀਪਲ ਜਵਾਹਰ ਨਵੋਦਿਆ ਵਿਦਿਆਲਿਆ, ਧਨਾਂਸੂ ਨਿਸ਼ੀ ਗੋਇਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਫਾਰਮ ਭਰਨ ਦੀ ਮਿਆਦ ਵਿੱਚ 07 ਅਗਸਤ, 2026 ਤੱਕ ਵਾਧਾ ਕੀਤਾ ਗਿਆ ਹੈ ਜਦਕਿ ਪਹਿਲ ਅੰਤਿਮ ਮਿਤੀ 31 ਜੁਲਾਈ, 2026 ਨਿਰਧਾਰਿਤ ਕੀਤੀ ਗਈ ਸੀ। ਉਨ੍ਹਾਂ ਦੱਸਿਆ ਕਿ ਜਿਹੜੇ ਬੱਚੇ ਆਨਲਾਈਨ ਅਪਲਾਈ ਕਰਨ ਤੋਂ ਵਾਂਝੇ ਰਹਿ ਗਏ ਸਨ ਉਹ ਹੁਣ ਵਧਾਈ ਗਈ ਮਿਆਦ ਦਾ ਲਾਭ ਲੈ ਸਕਦੇ ਹਨ।
ਉਨ੍ਹਾਂ ਅੱਗੇ ਦੱਸਿਆ ਕਿ ਫਾਰਮ ਭਰਨ ਦੇ ਚਾਹਵਾਨ ਪ੍ਰੀਖਿਆਰਥੀ ਦੀ ਉਮਰ 01 ਮਈ 2015 ਤੇ 31 ਜੁਲਾਈ 2017 ਦੇ ਵਿਚਕਾਰ ਹੋਣੀ ਚਾਹੀਦੀ ਹੈ। ਪ੍ਰੀਖਿਆਰਥੀ ਨੇ ਤੀਜੀ ਚੌਥੀ ਤੇ ਪੰਜਵੀਂ ਜਮਾਤ ਕਿਸੇ ਵੀ ਸਰਕਾਰੀ, ਸਰਕਾਰੀ ਸਹਾਇਤਾ ਪ੍ਰਾਪਤ ਜਾਂ ਮਾਨਤਾ ਪ੍ਰਾਪਤ ਸਕੂਲ ਤੋਂ ਪਾਸ ਕੀਤੀ ਹੋਵੇ ਤੇ ਵਿਦਿਆਰਥੀ ਲੁਧਿਆਣਾ ਜ਼ਿਲ੍ਹਾ ਦਾ ਵਸਨੀਕ ਹੋਣਾ ਜਰੂਰੀ ਹੈ। ਵਿਦਿਆਰਥੀ ਦੀ ਪੰਜਵੀਂ ਜਮਾਤ ਵਿਦਿਅਕ ਸ਼ੈਸ਼ਨ 2026-27 ਦੇ ਦੌਰਾਨ ਪਾਸ ਹੋਣੀ ਵੀ ਲਾਜ਼ਮੀ ਹੈ।
ਆਨਲਾਈਨ ਅਰਜੀਆਂ ਭਰਨ ਲਈ ਲਿੰਕ https://navodaya.gov.in ਦੀ ਵਰਤੋਂ ਕੀਤੀ ਜਾ ਸਕਦੀ ਹੈ।
ਪ੍ਰਿੰਸੀਪਲ ਜਵਾਹਰ ਨਵੋਦਿਆ ਵਿਦਿਆਲਿਆ, ਧਨਾਂਸੂ ਨਿਸ਼ੀ ਗੋਇਲ ਨੇ ਯੋਗ ਬੱਚਿਆਂ ਦੇ ਮਾਪਿਆਂ ਨੂੰ ਅਪੀਲ ਕੀਤੀ ਕਿ ਉਹ ਬੱਚਿਆਂ ਦੇ ਸੁਨਹਿਰੀ ਭਵਿੱਖ ਲਈ ਉਨ੍ਹਾਂ ਨੂੰ ਇਸ ਪ੍ਰੀਖਿਆ ਲਈ ਅਪਲਾਈ ਜਰੂਰ ਕਰਵਾਉਣ।
Leave a Reply