ਸੰਗਰੂਰ :—
ਤਰਕਸ਼ੀਲ ਸੁਸਾਇਟੀ ਪੰਜਾਬ ਜ਼ੋਨ ਸੰਗਰੂਰ-ਬਰਨਾਲਾ ਵੱਲੋਂ ਮਾਸਟਰ ਪਰਮਵੇਦ ਤੇ ਸੀਤਾ ਰਾਮ ਬਾਦਲ ਕਲਾਂ ਆਧਾਰਿਤ ਤਰਕਸ਼ੀਲ ਟੀਮ ਵੱਲੋਂ ਵਿਦਿਆਰਥੀਆਂ ਅੰਦਰ ਵਿਗਿਆਨਕ ਚੇਤਨਾ ਵਿਕਸਤ ਕਰਨ ਹਿੱਤ ਚਲਾਈ ਮੁਹਿੰਮ ਦੀ ਲੜੀ ਵਿੱਚ
ਅਜ ਚੰਗਾਲੀਵਾਲਾ ਪਿੰਡ ਦੀ ਸਵਿੱਤਰੀ ਬਾਏ ਫੂਲੇ ਲਾਇਬ੍ਰੇਰੀ ਵਿਖੇ ਇਕ ਸਿਖਿਆਦਾਇਕ , ਭਾਵਪੂਰਤ ਤਰਕਸ਼ੀਲ ਪਰੋਗਰਾਮ ਦਿੱਤਾ ।ਇਸ ਮੌਕੇ ਤਰਕਸ਼ੀਲ ਆਗੂ ਮਾਸਟਰ ਪਰਮ ਵੇਦ ਤੇ ਸੀਤਾ ਰਾਮ ਨੇ ਹਾਜ਼ਰੀਨ ਨੂੰ ਅੰਧਵਿਸ਼ਵਾਸ਼ਾਂ,ਵਹਿਮਾਂ ਭਰਮਾਂ, ਲਾਈਲਗਤਾ ਤੇ ਰੂੜੀਵਾਦੀ ਵਿਚਾਰਾਂ ਦੇ ਹਨੇਰੇ ਵਿਚੋਂ ਨਿਕਲ ਕੇ ਵਿਗਿਆਨਕ ਵਿਚਾਰਾਂ ਦੀ ਰੋਸ਼ਨੀ ਵਿੱਚ ਆਉਣ ਦਾ ਸੁਨੇਹਾ ਦਿੱਤਾ।ਉਨਾਂ ਕਿਹਾ ਕਿ ਵਿਗਿਆਨਕ ਚੇਤਨਾ ਤੇ ਨੈਤਿਕ ਕਦਰਾਂ ਕੀਮਤਾਂ ਅਪਣਾ ਕੇ ਆਪਣੀ ਸ਼ਖਸ਼ੀਅਤ ਨੂੰ ਵਿਕਸਤ ਕਰਨਾ ਚਾਹੀਦਾ ਹੈ।ਉਨ੍ਹਾਂ ਵਿਦਿਆਰਥੀਆਂ ਨੂੰ ਹਿੰਮਤ ਲਗਨ ਲਗਾਤਾਰਤਾ ਦੇ ਨਾਲ ਕੀ,ਕਿਉਂ ਕਿਵੇਂ ,ਕਿੱਥੇ,ਕਦੋਂ ਆਦਿ ਗੁਣ ਜਿਹੜੇ ਹਰ ਵਰਤਾਰੇ ਦੀ ਸਚਾਈ ਦੀ ਤਹਿ ਤੱਕ ਜਾਣ ਲਈ ਜਰੂਰੀ ਹੁੰਦੇ ਹਨ, ਅਪਨਾਉਣ ਦਾ ਸੱਦਾ ਦਿੱਤਾ। ਇਸ ਸਮਾਗਮ ਵਿੱਚ ਜਗਦੇਵ ਸਿੰਘ ਕੰਮੋਮਾਜਰਾ ਨੇ ਜਾਦੂ ਸ਼ੋਅ ਪੇਸ਼ ਕੀਤਾ ਉਨ੍ਹਾਂ ਬਹੁਤ ਸਾਰੀਆਂ ਟਰਿਕਾਂ ਰਾਹੀਂ ਵਿਦਿਆਰਥੀਆਂ ਤੇ ਪਿੰਡ ਵਾਸੀਆਂ ਦਾ ਸਾਰਥਿਕ ਮਨੋਰੰਜਨ ਕਰਦਿਆਂ ਆਪਣੀਆਂ ਵਿਗਿਆਨਕ ਟਰਿਕਾਂ ਰਾਹੀਂ ਵਿਗਿਆਨਕ ਵਿਚਾਰ ਅਪਨਾਉਣ ਦਾ ਸੱਦਾ ਦਿੱਤਾ। ਲਾਇਬ੍ਰੇਰੀ ਦੇ ਨੁਮਾਇੰਦਿਆਂ ਮਾਸਟਰ ਜਸਵੀਰ ਸਿੰਘ ਤੇ ਗੁਰਪ੍ਰੀਤ ਸਿੰਘ ਹੈਪੀ ਨੇ ਵਿਦਿਆਰਥੀਆਂ ਤੇ ਪਿੰਡ ਵਾਸੀਆਂ ਨੂੰ ਆਪਣੀ ਸੋਚ ਵਿਗਿਆਨਕ ਬਣਾਉਣ ਦਾ ਸੁਨੇਹਾ ਦਿੱਤਾ ਤੇ ਵਿਗਿਆਨਕ ਵਿਚਾਰ ਅਪਨਾਉਣ ਦਾ ਸੱਦਾ ਲੈ ਕੇ ਵਿਦਿਆਰਥੀਆਂ ਦੇ ਰੂ- ਬ -ਰੂ ਹੋਣ ਲਈ ਤਰਕਸ਼ੀਲ ਟੀਮ ਦਾ ਧੰਨਵਾਦ ਕੀਤਾ।
ਇਸ ਮੌਕੇ ਤਰਕਸੀਲਾਂ ਨੇ ਵਿਦਿਆਰਥੀਆਂ ਨੂੰ ਤਰਕਸ਼ੀਲ ਸਾਹਿਤ ਵੀ ਵੰਡਿਆ।ਪਰੋਗਰਾਮ ਵਿਗਿਆਨਕ ਵਿਚਾਰਾਂ ਦਾ ਛੱਟਾ ਦੇਣ ਵਿਚ ਸਫ਼ਲ ਰਿਹਾ।
ਮਾਸਟਰ ਪਰਮ ਵੇਦ
ਜ਼ੋਨ ਜਥੇਬੰਦਕ ਮੁਖੀ
ਤਰਕਸ਼ੀਲ ਸੁਸਾਇਟੀ ਪੰਜਾਬ
9417422349
ਸੀਤਾ ਰਾਮ, ਮੀਡੀਆ ਮੁਖੀ
Leave a Reply