ਦਿ ਵਰਕਿੰਗ ਰਿਪੋਰਟਰਜ਼ ਐਸੋਸੀਏਸ਼ਨ (ਰਜਿ :) ਪੰਜਾਬ, ਇੰਡੀਆ ਨੇ ਚੰਦ ਫ਼ਤਿਹਪੁਰੀ ਦੇ ਵਿਛੋੜੇ ਨੂੰ ਲੋਕ ਪੱਖੀ ਪੰਜਾਬੀ ਪੱਤਰਕਾਰੀ ਲਈ ਵੱਡਾ ਘਾਟਾ ਦੱਸਿਆ
ਹੁਸ਼ਿਆਰਪੁਰ
, ( ਤਰਸੇਮ ਦੀਵਾਨਾ ) –
‘ਨਵਾਂ ਜ਼ਮਾਨਾ’ ਦੇ ਸੰਪਾਦਕ, ਉੱਘੇ ਪੱਤਰਕਾਰ ਅਤੇ ਭਾਰਤੀ ਕਮਿਊਨਿਸਟ ਪਾਰਟੀ (ਸੀ.ਪੀ.ਆਈ.) ਦੇ ਸੀਨੀਅਰ ਆਗੂ ਕਾਮਰੇਡ ਚੰਦ ਫ਼ਤਿਹਪੁਰੀ ਦੇ ਅਕਾਲ ਚਲਾਣਾ ਕਰ ਜਾਣ ਤੇ ਦਿ ਵਰਕਿੰਗ ਰਿਪੋਰਟਰਜ਼ ਐਸੋਸੀਏਸ਼ਨ (ਰਜਿ 🙂 ਪੰਜਾਬ, ਇੰਡੀਆ ਦੇ ਕੌਮੀ ਜਨਰਲ ਸਕੱਤਰ ਵਿਨੋਦ ਕੌਸ਼ਲ, ਕੌਮੀ ਵਧੀਕ ਜਨਰਲ ਸਕੱਤਰ ਤਰਸੇਮ ਦੀਵਾਨਾ, ਸੂਬਾ ਪ੍ਰਧਾਨ ਬਲਬੀਰ ਸਿੰਘ ਸੈਣੀ, ਸੂਬਾ ਜਨਰਲ ਸਕੱਤਰ ਅਮਰਜੀਤ ਸਿੰਘ ਜੰਡੂਸਿੰਘਾ, ਸੁਬਾਈ ਚੇਅਰਮੈਨ ਜਸਵਿੰਦਰ ਸਿੰਘ ਆਜ਼ਾਦ, ਸੁਬਾਈ ਮੀਤ ਚੇਅਰਮੈਨ ਗੁਰਬਿੰਦਰ ਸਿੰਘ ਪਲਾਹਾ, ਜ਼ਿਲ੍ਹਾ ਜਨਰਲ ਸਕੱਤਰ ਓਪੀ ਰਾਣਾ, ਜਿਲਾ ਮੀਤ ਪ੍ਰਧਾਨ ਅਸ਼ਵਨੀ ਸ਼ਰਮਾ ਵੱਲੋਂ ਡੂੰਘੇ ਦੁੱਖ ਦਾ ਇਜ਼ਹਾਰ ਕਰਦਿਆਂ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ। ਉਪਰੋਕਤ ਆਗੂਆਂ ਨੇ ਸਾਂਝਾ ਪ੍ਰੈਸ ਬਿਆਨ ਜਾਰੀ ਕਰਦਿਆਂ ਦੱਸਿਆ ਕਿ ਨਵਾਂ ਜਮਾਨਾ ਅਖਬਾਰ ਦੇ ਸੰਪਾਦਕ ਚੰਦ ਫਤਿਹਪੁਰੀ ਦਾ ਨਾਮ ਮੁਰਾਦ ਬਿਮਾਰੀ ਨਾਲ ਲੰਬਾ ਸਮਾਂ ਜੂਝਣ ਉਪਰੰਤ ਹੋਇਆ ਦੁਖਦਾਈ ਵਿਛੋੜਾ ਪੰਜਾਬ ਦੇ ਅਗਾਂਹ ਵਧੂ, ਲੋਕ ਪੱਖੀ, ਤਕਸੀਲ ਤੇ ਜਮਹੂਰੀ ਪੱਤਰਕਾਰਤਾ ਲਈ ਗਹਿਰਾ ਸਲ ਹੈ। ਆਗੂਆਂ ਨੇ ਕਿਹਾ ਕਿ ਕਾਮਰੇਡ ਚੰਦ ਫ਼ਤਿਹਪੁਰੀ ਨੇ ਲੰਮੇ ਸਮੇਂ ਤੱਕ ਪੰਜਾਬੀ ਪੱਤਰਕਾਰੀ ਦੇ ਖੇਤਰ ਵਿੱਚ ਆਪਣੀ ਸਰਗਰਮ ਭੂਮਿਕਾ ਨਿਭਾਈ। ‘ਨਵਾਂ ਜ਼ਮਾਨਾ’ ਅਖ਼ਬਾਰ ਨਾਲ ਉਨ੍ਹਾਂ ਦਾ ਲੰਮਾ ਅਤੇ ਗਹਿਰਾ ਸਬੰਧ ਰਿਹਾ ਅਤੇ ਸੰਪਾਦਕ ਵਜੋਂ ਉਨ੍ਹਾਂ ਨੇ ਅਖ਼ਬਾਰ ਦੀਆਂ ਜ਼ਿੰਮੇਵਾਰੀਆਂ ਬਾਖ਼ੂਬੀ ਨਿਭਾਈਆਂ। ਆਪਣੀ ਲਿਖਤ ਰਾਹੀਂ ਉਨ੍ਹਾਂ ਨੇ ਲੋਕਾਂ ਦੇ ਦੁੱਖ-ਦਰਦ, ਸਮਾਜਕ ਸਰੋਕਾਰਾਂ ਅਤੇ ਆਮ ਲੋਕਾਂ ਦੇ ਹੱਕਾਂ ਨਾਲ ਜੁੜੇ ਸਵਾਲਾਂ ਨੂੰ ਆਵਾਜ਼ ਦਿੱਤੀ। ਖੱਬੀ ਲਹਿਰ ਨਾਲ ਜੁੜੇ ਇੱਕ ਸਰਗਰਮ ਆਗੂ ਵਜੋਂ ਵੀ ਉਨ੍ਹਾਂ ਦੀ ਲੰਮੀ ਭੂਮਿਕਾ ਰਹੀ। ਉਨ੍ਹਾਂ ਦੇ ਵਿਛੋੜੇ ਨਾਲ ਪੰਜਾਬੀ ਪੱਤਰਕਾਰੀ ਅਤੇ ਲੋਕ-ਪੱਖੀ ਜਨਤਕ ਜੀਵਨ ਵਿੱਚ ਇੱਕ ਅਜਿਹੀ ਆਵਾਜ਼ ਦਾ ਵਿਛੋੜਾ ਹੋਇਆ ਹੈ, ਜਿਸ ਦੀ ਘਾਟ ਸਦਾ ਮਹਿਸੂਸ ਹੁੰਦੀ ਰਹੇਗੀ। ਉਨ੍ਹਾਂ ਕਾਮਰੇਡ ਚੰਦ ਫ਼ਤਿਹਪੁਰੀ ਦੇ ਪਰਿਵਾਰ, ਰਿਸ਼ਤੇਦਾਰਾਂ ਅਤੇ ਸਨੇਹੀਆਂ ਨਾਲ ਦਿਲੀ ਹਮਦਰਦੀ ਪ੍ਰਗਟ ਕਰਦਿਆਂ ਕਿਹਾ ਕਿ ਦੁੱਖ ਦੀ ਇਸ ਘੜੀ ਵਿੱਚ * ਦਿ ਵਰਕਿੰਗ ਰਿਪੋਰਟਰਜ਼ ਐਸੋਸੀਏਸ਼ਨ (ਰਜਿ:) ਪੰਜਾਬ,ਇੰਡੀਆ ਦੇ ਸਮੂਹ ਅਹੁਦੇਦਾਰ ਅਤੇ ਮੈਂਬਰ ਉਨ੍ਹਾਂ ਦੇ ਪਰਿਵਾਰ ਦੇ ਨਾਲ ਖੜ੍ਹੇ ਹਨ।