September 21, 2026

Justice News

ਅਵਾਮ ਦੀ ਆਵਾਜ਼

ਚੇਅਰਮੈਨ ਗਿੱਲ ਵੱਲੋਂ ਪਿੰਡ ਜਾਂਗਪੁਰ ’ਚ ਹਾਈਟੈਕ ਸਪੋਰਟਸ ਪਾਰਕ ਦਾ ਦੌਰਾ

ਲੁਧਿਆਣਾ
( ਜਸਟਿਸ ਨਿਊਜ਼ )
ਪਨਗਰੇਨ ਦੇ ਚੇਅਰਮੈਨ ਡਾ. ਤੇਜਪਾਲ ਸਿੰਘ ਗਿੱਲ ਵੱਲੋਂ ਬਲਾਕ ਸੁਧਾਰ ਅਧੀਨ ਪੈਂਦੇ ਪਿੰਡ ਜਾਂਗਪੁਰ ਵਿਖੇ ਹਾਈਟੈਕ ਸਪੋਰਟਸ ਪਾਰਕ ਦਾ ਦੌਰਾ ਕਰਦਿਆਂ ਨੌਜਵਾਨ ਖਿਡਾਰੀਆਂ ਨੂੰ ਖੇਡ ਕਿੱਟਾਂ ਵੰਡੀਆਂ।
ਚੇਅਰਮੈਨ ਗਿੱਲ ਨੇ ਕਿਹਾ ਕਿ ਸੂਬੇ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਵਚਨਬੱਧ ਹੈ ਜਿਸਦੇ ਤਹਿਤ ਪੰਜਾਬ ਭਰ ਵਿੱਚ 3000 ਤੋਂ ਵੱਧ ਖੇਡ ਮੈਦਾਨਾਂ ਦੀ ਉਸਾਰੀ ਕਰਵਾਈ ਜਾ ਰਹੀ ਹੈ।
ਉਨ੍ਹਾਂ ਦੱਸਿਆ ਕਿ ਖੇਡ ਸੱਭਿਆਚਾਰ ਨੂੰ ਪ੍ਰਫੁੱਲਿਤ ਕਰਨ ਲਈ ਪੰਜਾਬ ਸਰਕਾਰ ਵੱਲੋਂ ਸਾਲ 2022 ਵਿੱਚ ਸ਼ੁਰੂ ਕੀਤੀਆਂ ਗਈਆਂ ‘ਖੇਡਾਂ ਵਤਨ ਪੰਜਾਬ ਦੀਆਂ’ ਨੂੰ ਭਰਵਾਂ ਹੁੰਗਾਰਾ ਮਿਲਿਆ ਹੈ। ਇਸ ਸਾਲ ‘ਖੇਡਾਂ ਵਤਨ ਪੰਜਾਬ ਦੀਆਂ’  ਦੀਆਂ ਚੋਥੇ ਸੀਜਨ ਮੌਕੇ ਵੀ ਖਿਡਾਰੀਆਂ ਵਿੱਚ ਭਾਰੀ ਉਤਸਾਹ ਦੇਖਣ ਨੂੰ ਮਿਲ ਰਿਹਾ ਹੈ ਜਿਸ ਵਿੱਚ ਸੰਭਾਵੀ 10 ਲੱਖ ਦੇ ਕਰੀਬ ਖਿਡਾਰੀ ਸ਼ਮੂਲੀਅਤ ਕਰਨਗੇ।
ਚੇਅਰਮੈਨ ਡਾ. ਤੇਜਪਾਲ ਸਿੰਘ ਗਿੱਲ ਨੇ ਖਿਡਾਰੀਆਂ ਨੂੰ ਖੇਡਾਂ ਪ੍ਰਤੀ ਪ੍ਰੇਰਿਤ ਕਰਦਿਆਂ ਕਿਹਾ ਕਿ ਉਹ ਵੱਧ ਤੋਂ ਵੱਧ ਖੇਡ ਮੈਦਾਨਾਂ ਨਾਲ ਜੁੜਨ ਅਤੇ ਨਸ਼ਿਆਂ ਦੀ ਅਲਾਮਤ ਤੋਂ ਦੂਰ ਰਹਿਣ।
ਇਸ ਮੌਕੇ ਸਰਪੰਚ ਸੁਰਿੰਦਰ ਪਾਲ ਸਿੰਘ, ਸਮੂਹ ਪੰਚਾਇਤ ਜਾਂਗਪੁਰ ਅਤੇ ਦਸ਼ਮੇਸ਼ ਸਪੋਰਟਸ ਕਲੱਬ ਪਿੰਡ ਜਾਂਗਪੁਰ ਵੱਲੋਂ ਚੇਅਰਮੈਨ ਡਾ. ਤੇਜਪਾਲ ਸਿੰਘ ਗਿੱਲ ਦਾ ਭਰਵਾਂ ਸਵਾਗਤ ਵੀ ਕੀਤਾ ਗਿਆ ਅਤੇ ਚੇਅਰਮੈਨ ਵੱਲੋਂ ਪਿੰਡ ਜਾਂਗਪੁਰ ਦੀ ਬਿਹਤਰੀ ਲਈ ਸਹਿਯੋਗ ਦੇਣ ਦਾ ਵੀ ਭਰੋਸਾ ਦਿੱਤਾ।
ਦਸ਼ਮੇਸ਼ ਸਪੋਰਟਸ ਕਲੱਬ ਵੱਲੋਂ 18,19,20,21 ਫਰਵਰੀ, 2027 ਨੂੰ ਹੋਣ ਵਾਲੇ ਚਾਰ ਰੋਜ਼ਾ 14ਵੇਂ ਫੁੱਟਬਾਲ ਟੂਰਨਾਮੈਂਟ ਦਾ ਵੀ ਐਲਾਨ ਕੀਤਾ ਗਿਆ।
ਇਸ ਮੌਕੇ ਅਮਰੀਕ ਸਿੰਘ ਲਾਡੀ ਪੰਚ, ਬਲਜੀਤ ਸਿੰਘ ਸੋਨੀ, ਦਵਿੰਦਰ ਸਿੰਘ ਭੋਲਾ ਪੰਚ, ਨਿਰਮਲ ਸਿੰਘ ਪੰਚ, ਹਰਿੰਦਰਪਾਲ ਸਿੰਘ ਪੰਚ, ਚਰਨਜੀਤ ਸਿੰਘ ਪ੍ਰਧਾਨ ਅਤੇ ਸਪੋਰਟਸ ਕਲੱਬ ਦੇ ਅਹੁੱਦੇਦਾਰ, ਬੀ ਐਲ ਓ ਮਾਸਟਰ ਅਮਨਦੀਪ ਸਿੰਘ, ਲੈਕਚਰਾਰ ਰਵਿੰਦਰ ਸਿੰਘ ਧਾਲੀਵਾਲ, ਜਸਵੀਰ ਸਿੰਘ, ਸੁੱਖੀ ਚੀਮਾਂ,ਮਨਜਿੰਦਰ ਸਿੰਘ ਚੀਮਾ, ਅਮਨਾ ਕਲੇਰ, ਰਾਮਦੀਪ ਸਿੰਘ, ਚਰਨਦੀਪ ਸਿੰਘ, ਸੰਦੀਪ ਸਿੰਘ, ਸੋਨੂੰ ਚੀਮਾਂ, ਕਰਮਵੀਰ ਸਿੰਘ ਅਤੇ ਪਤਵੰਤੇ ਵੀ ਹਾਜ਼ਰ ਸਨ।

Leave a Reply

Your email address will not be published. Required fields are marked *

Copyright © All rights reserved. | Newsphere by AF themes.