ਸ਼੍ਰੋਮਣੀ ਅਕਾਲੀ ਦਲ ਵਲੋਂ ਵਿਧਾਨ ਸਭਾ ਹਲਕਾ ਖਡੂਰ ਸਾਹਿਬ ਦੀ 50 ਮੈਂਬਰੀ ਕੋਰ ਕਮੇਟੀ ਦਾ ਗਠਨ

ਰਾਕੇਸ਼ ਨਈਅਰ
ਚੋਹਲਾ ਸਾਹਿਬ/ਖਡੂਰ ਸਾਹਿਬ,
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ.ਸੁਖਬੀਰ ਸਿੰਘ ਬਾਦਲ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਵਿਧਾਨ ਸਭਾ ਹਲਕਾ ਖਡੂਰ ਸਾਹਿਬ ਦੇ ਹਲਕਾ ਇੰਚਾਰਜ਼ ਬੀਬਾ ਰਮਨਦੀਪ ਕੌਰ ਸ਼ੇਰੋਂ ਅਤੇ ਸੀਨੀਅਰ ਅਕਾਲੀ ਆਗੂ ਸਰਪੰਚ ਅਵਤਾਰ ਸਿੰਘ ਬਿੱਲਾ ਸ਼ੇਰੋਂ ਵੱਲੋਂ ਹਲਕੇ ਦੀ 50 ਮੈਂਬਰੀ ਕੋਰ ਕਮੇਟੀ ਦਾ ਗਠਨ ਕੀਤਾ ਗਿਆ।ਇਸ ਕਮੇਟੀ ਵਿੱਚ ਪਾਰਟੀ ਦੇ ਤਜਰਬੇਕਾਰ,ਸਰਗਰਮ ਅਤੇ ਵਚਨਬੱਧ ਆਗੂਆਂ ਨੂੰ ਸ਼ਾਮਲ ਕੀਤਾ ਗਿਆ ਹੈ ਤਾਂ ਜੋ ਹਲਕੇ ਵਿੱਚ ਪਾਰਟੀ ਦੀਆਂ ਸਰਗਰਮੀਆਂ ਨੂੰ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਚਲਾਇਆ ਜਾ ਸਕੇ।
ਇਸ ਮੌਕੇ ਬੀਬਾ ਰਮਨਦੀਪ ਕੌਰ ਸ਼ੇਰੋਂ ਅਤੇ ਸਰਪੰਚ ਅਵਤਾਰ ਸਿੰਘ ਬਿੱਲਾ ਸ਼ੇਰੋਂ ਨੇ ਕਿਹਾ ਕਿ ਕੋਰ ਕਮੇਟੀ ਦੇ ਮੈਂਬਰਾਂ ਦੀ ਚੋਣ ਹਲਕੇ ਦੇ ਸੀਨੀਅਰ ਆਗੂਆਂ ਅਤੇ ਵਰਕਰਾਂ ਨਾਲ ਵਿਚਾਰ-ਵਟਾਂਦਰੇ ਅਤੇ ਸਲਾਹ-ਮਸ਼ਵਰੇ ਉਪਰੰਤ ਕੀਤੀ ਗਈ ਹੈ।ਉਨ੍ਹਾਂ ਕਿਹਾ ਕਿ ਇਹ ਕੋਰ ਕਮੇਟੀ ਸ਼੍ਰੋਮਣੀ ਅਕਾਲੀ ਦਲ ਦੀਆਂ ਨੀਤੀਆਂ ਨੂੰ ਲੋਕਾਂ ਤੱਕ ਪਹੁੰਚਾਉਣ,ਪਾਰਟੀ ਦੀਆਂ ਸਰਗਰਮੀਆਂ ਨੂੰ ਹੋਰ ਗਤੀ ਦੇਣ ਅਤੇ ਹਲਕਾ ਖਡੂਰ ਸਾਹਿਬ ਵਿੱਚ ਭਵਿੱਖ ਦੀ ਰਾਜਨੀਤਿਕ ਰਣਨੀਤੀ ਤਿਆਰ ਕਰਨ ਵਿੱਚ ਅਹਿਮ ਭੂਮਿਕਾ ਨਿਭਾਏਗੀ।
ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਕੋਰ ਕਮੇਟੀ ਦੀਆਂ ਨਿਯਮਤ ਮੀਟਿੰਗਾਂ ਕੀਤੀਆਂ ਜਾਣਗੀਆਂ,ਜਿਨ੍ਹਾਂ ਦੌਰਾਨ ਸੰਗਠਨ ਨੂੰ ਬੂਥ ਪੱਧਰ ਤੱਕ ਹੋਰ ਮਜ਼ਬੂਤ ਬਣਾਉਣ, ਵਰਕਰਾਂ ਨਾਲ ਲਗਾਤਾਰ ਤਾਲਮੇਲ ਬਣਾਈ ਰੱਖਣ ਅਤੇ ਲੋਕਾਂ ਦੇ ਮੁੱਦਿਆਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਉਠਾਉਣ ਲਈ ਅਹਿਮ ਫ਼ੈਸਲੇ ਲਏ ਜਾਣਗੇ।ਉਨ੍ਹਾਂ ਵਿਸ਼ਵਾਸ ਪ੍ਰਗਟਾਇਆ ਕਿ ਕੋਰ ਕਮੇਟੀ ਦੇ ਗਠਨ ਨਾਲ ਹਲਕੇ ਵਿੱਚ ਸ਼੍ਰੋਮਣੀ ਅਕਾਲੀ ਦਲ ਹੋਰ ਮਜ਼ਬੂਤ ਹੋਵੇਗਾ ਅਤੇ ਪਾਰਟੀ ਦੀਆਂ ਸਰਗਰਮੀਆਂ ਵਿੱਚ ਹੋਰ ਤੇਜ਼ੀ ਆਵੇਗੀ।ਨਵੀਂ ਬਣਾਈ ਗਈ ਕੋਰ ਕਮੇਟੀ ਵਿੱਚ ਐਸਜੀਪੀਸੀ ਮੈਂਬਰ ਜਥੇ.ਗੁਰਬਚਨ ਸਿੰਘ ਕਰਮੂੰਵਾਲਾ,ਸ਼੍ਰੋਮਣੀ ਅਕਾਲੀ ਦਲ ਦੇ ਸੂਬਾ ਮੀਤ ਪ੍ਰਧਾਨ ਕੁਲਦੀਪ ਸਿੰਘ ਔਲਖ,ਮੀਤ ਪ੍ਰਧਾਨ ਦਲਬੀਰ ਸਿੰਘ ਜਹਾਂਗੀਰ,ਤੇਜਿੰਦਰ ਸਿੰਘ ਪ੍ਰਿੰਸ ਫਤਿਆਬਾਦ,ਜਗਦੀਪ ਸਿੰਘ ਮਿੰਟੂ ਖਾਨ ਰਜਾਦਾ,ਬੀਸੀ ਵਿੰਗ ਦੇ ਜਿਲ੍ਹਾ ਪ੍ਰਧਾਨ ਮਨਜਿੰਦਰ ਸਿੰਘ ਲਾਟੀ,ਨਰਪਿੰਦਰ ਸਿੰਘ,ਬੀਸੀ ਵਿੰਗ ਦੇ ਹਲਕਾ ਪ੍ਰਧਾਨ ਭੁਪਿੰਦਰ ਸਿੰਘ ਭਿੰਦਾ,ਐਸਸੀ ਵਿੰਗ ਦੇ ਹਲਕਾ ਪ੍ਰਧਾਨ ਕਸ਼ਮੀਰ ਸਿੰਘ,ਯੂਥ ਪ੍ਰਧਾਨ ਮਹਿਲ ਸਿੰਘ ਜੋਧਪੁਰ,ਜਨਰਲ ਸਕੱਤਰ ਯੂਥ ਅਕਾਲੀ ਦਲ ਕੁਲਦੀਪ ਸਿੰਘ ਲਾਹੌਰੀਆ,ਸੁਖਰਾਜ ਸਿੰਘ ਰਾਜਾ ਭੈਲ,ਸੁਖਜਿੰਦਰ ਸਿੰਘ,ਗਿਆਨ ਸਿੰਘ ਸ਼ਾਹਬਾਜ਼ਪੁਰ,ਦਿਲਬਾਗ ਸਿੰਘ ਸਾਬਕਾ ਸਰਪੰਚ ਕਾਹਲਵਾਂ, ਮਨਜਿੰਦਰ ਸਿੰਘ ਜੀਓਬਾਲਾ,ਜਸਵੰਤ ਸਿੰਘ,ਗੁਰਵਿੰਦਰ ਸਿੰਘ ਲਾਲੀ,ਜਸਪਾਲ ਸਿੰਘ,ਬਲਦੇਵ ਸਿੰਘ ਕੱਲ੍ਹਾ, ਅੰਗਰੇਜ਼ ਸਿੰਘ ਕੱਲ੍ਹਾ,ਅਰਜਿੰਦਰ ਸਿੰਘ ਰਾਜਨ,ਹਰਪ੍ਰੀਤ ਸਿੰਘ ਡਾਲੇਕੇ,ਹਰਪ੍ਰੀਤ ਸਿੰਘ,ਗੁਰਦੇਵ ਸਿੰਘ,ਜਸਪਾਲ ਸਿੰਘ,ਸਤਨਾਮ ਸਿੰਘ,ਕੁਲਦੀਪ ਸਿੰਘ,ਬਲਵਿੰਦਰ ਸਿੰਘ, ਮੁਖਤਾਰ ਸਿੰਘ,ਮੋਹਣ ਸਿੰਘ, ਪਿਆਰਾ ਸਿੰਘ ਦੁਗਾਲਵਾਲ, ਅਜੈਬ ਸਿੰਘ,ਜਗਤਾਰ ਸਿੰਘ ਧੂੰਦਾ,ਜੱਜ ਕੁਮਾਰ,ਅੰਗਰੇਜ਼ ਸਿੰਘ,ਨਿਰਵੈਲ ਸਿੰਘ ਚੋਹਲਾ ਸਾਹਿਬ,ਮੇਹਰ ਸਿੰਘ,ਕੁਲਦੀਪ ਸਿੰਘ,ਜੁਗਰਾਜ ਸਿੰਘ,ਗੁਰਮੁੱਖ ਸਿੰਘ, ਸੁਖਜਿੰਦਰ ਸਿੰਘ,ਗੁਰਿੰਦਰ ਸਿੰਘ,ਬਲਕਾਰ ਸਿੰਘ,ਰਣਜੀਤ ਸਿੰਘ ਰਾਣਾ,ਸੁਖਵਿੰਦਰ ਸਿੰਘ ਹੀਰਾ,ਲਖਬੀਰ ਸਿੰਘ, ਮਨਜਿੰਦਰ ਸਿੰਘ,ਦਿਲਬਾਗ ਸਿੰਘ,ਕੰਵਲਜੀਤ ਸਿੰਘ ਅਤੇ ਲਖਵਿੰਦਰ ਸਿੰਘ ਸਮੇਤ ਹੋਰ ਆਗੂਆਂ ਨੂੰ ਸ਼ਾਮਲ ਕੀਤਾ ਗਿਆ ਹੈ।
ਇਸ ਮੌਕੇ ਮਨਜੀਤ ਸਿੰਘ ਪੱਖੋਪੁਰ,ਪਲਵਿੰਦਰ ਸਿੰਘ ਡਿਆਲ,ਮੋਹਣ ਸਿੰਘ ਭੈਲ,ਮਹਿਲਾ ਵਿੰਗ ਪ੍ਰਧਾਨ ਬੀਬੀ ਮਨਜੀਤ ਕੌਰ ਡਿਆਲ ਸਮੇਤ ਸ਼੍ਰੋਮਣੀ ਅਕਾਲੀ ਦਲ ਦੀ ਸੀਨੀਅਰ ਲੀਡਰਸ਼ਿਪ ਅਤੇ ਵੱਡੀ ਗਿਣਤੀ ਵਿੱਚ ਅਕਾਲੀ ਵਰਕਰ ਹਾਜ਼ਰ ਸਨ।

Leave a Reply

Your email address will not be published.


*


cloudflare.com Cloudflare Additional troubleshooting information here. Cloudflare