ਹਰਿਆਣਾ ਖ਼ਬਰਾਂ

ਕਾਂਗਰਸ ਦੀ ਰਾਜਨੀਤੀ ਨੌਜਵਾਨਾਂ, ਦਲਿਤਾਂ ਅਤੇ ਪਛੜਿਆਂ ਦੇ ਹਿੱਤ ਵਿੱਚ ਨਹੀਂ, ਸਿਰਫ਼ ਵੋਟ ਬੈਂਕ ਲਈ ਰਹੀ ਹੈ : ਮੁੱਖ ਮੰਤਰੀ ਨਾਇਬ ਸਿੰਘ ਸੈਣੀ

ਚੰਡੀਗੜ੍ਹ

,(ਜਸਟਿਸ ਨਿਊਜ਼  )

– ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਹੈ ਕਿ ਕਾਂਗਰਸ ਨੇ ਹਮੇਸ਼ਾ ਵੋਟ ਬੈਂਕ ਦੀ ਰਾਜਨੀਤੀ ਕੀਤੀ ਹੈ ਅਤੇ ਗ਼ਰੀਬ, ਪਛੜੇ ਅਤੇ ਅਨੁਸੂਚਿਤ ਜਾਤੀ ਸਮਾਜ ਦੇ ਨਾਂ ‘ਤੇ ਸਿਰਫ਼ ਰਾਜਨੀਤਕ ਲਾਹਾ ਲਿਆ ਹੈ। ਜਿਸ ਚਰਨਜੀਤ ਸਿੰਘ ਚੰਨੀ ਨੇ ਪੰਜਾਬ ਕਾਂਗਰਸ ਦਾ ਔਖੇ ਹਾਲਾਤ ਵਿੱਚ ਸਾਥ ਦਿੱਤਾ, ਅੱਜ ਉਨ੍ਹਾਂ ਨੂੰ ਪਾਸੇ ਕੀਤਾ ਜਾ ਰਿਹਾ ਹੈ। ਇੱਕ ਤਰ੍ਹਾਂ ਨਾਲ ਕਾਂਗਰਸ ਨੇ ਦਲਿਤਾਂ ਅਤੇ ਪਛੜਿਆਂ ਦਾ ਅਪਮਾਨ ਕਰਨ ਦਾ ਕੰਮ ਕੀਤਾ ਹੈ, ਜੋ ਕਿ ਮੰਦਭਾਗਾ ਹੈ।

ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਮੰਗਲਵਾਰ ਨੂੰ ਹਰਿਆਣਾ ਨਿਵਾਸ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ। ਇਸ ਦੌਰਾਨ ਉਨ੍ਹਾਂ ਨੀਟ ਪੇਪਰ ਮਾਮਲੇ ‘ਤੇ ਕੇਂਦਰ ਸਰਕਾਰ ਵੱਲੋਂ ਕੀਤੀ ਗਈ ਕਾਰਵਾਈ ਦਾ ਜ਼ਿਕਰ ਕਰਦਿਆਂ ਕਿਹਾ ਕਿ ਕਾਂਗਰਸ ਅਤੇ ਇੰਡੀ ਗਠਜੋੜ ਨੇ ਹਮੇਸ਼ਾ ਨੌਜਵਾਨਾਂ ਨੂੰ ਗੁੰਮਰਾਹ ਕਰਨ ਦਾ ਕੰਮ ਕੀਤਾ ਹੈ। ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਦਾ ਸੰਪੂਰਨ ਜੀਵਨ ਦੇਸ਼ ਦੇ ਹਰ ਵਰਗ ਦੇ ਭਲੇ ਲਈ ਸਮਰਪਿਤ ਹੈ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਦੇਸ਼ ਦੀ ਸੇਵਾ ਵਿੱਚ ਲਗਾਤਾਰ ਕੰਮ ਕਰ ਰਹੇ ਹਨ ਅਤੇ ਨੌਜਵਾਨਾਂ ਦੇ ਭਵਿੱਖ ਦੀ ਸੁਰੱਖਿਆ ਉਨ੍ਹਾਂ ਦੀ ਸਰਵਉੱਚ ਤਰਜੀਹਾਂ ਵਿੱਚ ਸ਼ਾਮਲ ਹੈ। ਮੁੱਖ ਮੰਤਰੀ ਨੇ ਕਿਹਾ ਕਿ ਪੇਪਰ ਲੀਕ ਵਰਗੇ ਮਾਮਲਿਆਂ ‘ਤੇ ਕੇਂਦਰ ਸਰਕਾਰ ਨੇ ਸਖ਼ਤ ਕਾਨੂੰਨ ਬਣਾਏ, ਦੋਸ਼ੀਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਅਤੇ ਭਰਤੀ ਪ੍ਰਕਿਰਿਆ ਨੂੰ ਪੂਰੀ ਤਰ੍ਹਾਂ ਪਾਰਦਰਸ਼ੀ ਬਣਾਇਆ।

ਮੁੱਖ ਮੰਤਰੀ ਨੇ ਕਿਹਾ ਕਿ ਪੇਪਰ ਲੀਕ ਮਾਮਲੇ ਨੂੰ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨੇ ਬਹੁਤ ਗੰਭੀਰਤਾ ਨਾਲ ਲਿਆ ਅਤੇ ਸਪੱਸ਼ਟ ਸੁਨੇਹਾ ਦਿੱਤਾ ਕਿ ਦੇਸ਼ ਦੇ ਕਿਸੇ ਵੀ ਨੌਜਵਾਨ ਦੇ ਭਵਿੱਖ ਨਾਲ ਖਿਲਵਾੜ ਕਰਨ ਵਾਲਿਆਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ। ਉਨ੍ਹਾਂ ਕਿਹਾ ਕਿ ਕਿਸੇ ਨੂੰ ਵੀ ਨੌਜਵਾਨਾਂ ਦੇ ਸੁਪਨਿਆਂ ਅਤੇ ਉਨ੍ਹਾਂ ਦੇ ਭਵਿੱਖ ਨਾਲ ਖੇਡਣ ਦਾ ਕੋਈ ਹੱਕ ਨਹੀਂ ਹੈ।

ਨਵੀਂ ਪੀੜ੍ਹੀ ਨਹੀਂ ਜਾਣਦੀ ਕਾਂਗਰਸ ਦਾ ਵਤੀਰਾ

ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਅੱਜ ਦੀ ਨੌਜਵਾਨ ਪੀੜ੍ਹੀ ਨੇ ਕਾਂਗਰਸ ਦੇ ਸ਼ਾਸਨਕਾਲ ਦੇ ਹਾਲਾਤ ਨੂੰ ਨਹੀਂ ਦੇਖਿਆ ਹੈ। ਉਸ ਸਮੇਂ ਭਰਤੀ ਪ੍ਰਕਿਰਿਆਵਾਂ ਵਿੱਚ ਪਾਰਦਰਸ਼ਤਾ ਦੀ ਤਾਂ ਘਾਟ ਸੀ ਹੀ, ਨਾਲ ਹੀ ਪੇਪਰ ਦੇਣ ਤੱਕ ਲਈ ਬੱਸਾਂ ਦੀਆਂ ਛੱਤਾਂ ‘ਤੇ ਲਟਕ ਕੇ ਜਾਣਾ ਪੈਂਦਾ ਸੀ। ਪੇਪਰ ਲੀਕ ਹੋਣ ‘ਤੇ ਤਾਂ ਕੋਈ ਸੁਣਵਾਈ ਤੱਕ ਨਹੀਂ ਕੀਤੀ ਜਾਂਦੀ ਸੀ, ਨੌਜਵਾਨਾਂ ਨੂੰ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈਂਦਾ ਸੀ। ਕਾਂਗਰਸ ਨੇ ਸਾਲਾਂ ਤੱਕ ਵੋਟ ਬੈਂਕ ਦੀ ਰਾਜਨੀਤੀ ਲਈ ਨੌਜਵਾਨਾਂ ਦੇ ਭਵਿੱਖ ਦੀ ਅਣਦੇਖੀ ਕੀਤੀ। ਦੇਸ਼ ਦੀ ਜਨਤਾ ਹੁਣ ਕਾਂਗਰਸ ਅਤੇ ਇੰਡੀ ਗਠਜੋੜ ਦੀ ਰਾਜਨੀਤੀ ਨੂੰ ਸਮਝ ਚੁੱਕੀ ਹੈ, ਜਨਤਾ ਇਨ੍ਹਾਂ ਦੇ ਝਾਂਸੇ ਵਿੱਚ ਆਉਣ ਵਾਲੀ ਨਹੀਂ ਹੈ।

ਫ਼ਾਰਮੇਸੀ ਦੇ ਪੇਪਰ ਲੀਕ ‘ਤੇ ਚੁੱਕੇ ਸਵਾਲ

ਪੰਜਾਬ ਵਿਧਾਨ ਸਭਾ ਵਿੱਚ ਪੇਪਰ ਲੀਕ ‘ਤੇ ਪਾਸ ਕੀਤੇ ਗਏ ਨਿੰਦਾ ਮਤੇ ਨਾਲ ਸਬੰਧਤ ਇੱਕ ਸਵਾਲ ਦਾ ਜਵਾਬ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਕੀ ਪੰਜਾਬ ਸਰਕਾਰ ਨੇ ਆਪਣੇ ਰਾਜ ਵਿੱਚ ਫ਼ਾਰਮੇਸੀ ਦੇ ਪੇਪਰ ਲੀਕ ਨੂੰ ਲੈ ਕੇ ਵੀ ਕੋਈ ਨਿੰਦਾ ਮਤਾ ਪਾਸ ਕੀਤਾ ਹੈ? ਉਨ੍ਹਾਂ ਪੰਜਾਬ ਦਾ ਜ਼ਿਕਰ ਕਰਦਿਆਂ ਕਿਹਾ ਕਿ ਉੱਥੇ ਹਾਲ ਹੀ ਵਿੱਚ ਭਰਤੀ ਪ੍ਰੀਖਿਆ ਦੇ ਨਤੀਜੇ ਵਿੱਚ ਜਿਸ ਤਰ੍ਹਾਂ ਦੇ ਨਾਵਾਂ ਵਾਲੇ ਉਮੀਦਵਾਰ ਪਾਸ ਹੋਏ ਹਨ, ਉਹ ਉੱਥੇ ਦੇ ਨੌਜਵਾਨਾਂ ਨਾਲ ਹੋ ਰਹੇ ਧੋਖੇ ਨੂੰ ਖ਼ੁਦ ਬਿਆਨ ਕਰ ਰਹੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਨੌਜਵਾਨਾਂ ਨਾਲ ਜੁੜੇ ਮੁੱਦਿਆਂ ‘ਤੇ ਕਾਂਗਰਸ ਅਤੇ ਆਮ ਆਦਮੀ ਪਾਰਟੀ ਨੂੰ ਜਵਾਬ ਦੇਣਾ ਚਾਹੀਦਾ ਹੈ। ਆਮ ਆਦਮੀ ਪਾਰਟੀ ਦੇ ਆਗੂ ਮਨੀਸ਼ ਸਿਸੋਦੀਆ ਨੇ ਕਿਹਾ ਸੀ ਕਿ ਜੇਕਰ ਪੰਜਾਬ ਵਿੱਚ ਪੇਪਰ ਲੀਕ ਹੋਵੇਗਾ ਤਾਂ ਸਿੱਖਿਆ ਮੰਤਰੀ ਦਾ ਅਸਤੀਫ਼ਾ ਲਿਆ ਜਾਵੇਗਾ। ਹੁਣ ਅਜਿਹੀਆਂ ਘਟਨਾਵਾਂ ‘ਤੇ ਉਨ੍ਹਾਂ ਦੀ ਚੁੱਪ ਦੱਸਦੀ ਹੈ ਕਿ ਉਨ੍ਹਾਂ ਦੀ ਕਥਨੀ ਅਤੇ ਕਰਨੀ ਵਿੱਚ ਕਿੰਨਾ ਫ਼ਰਕ ਹੈ। ਉਨ੍ਹਾਂ ਕਿਹਾ ਕਿ ਰਾਹੁਲ ਗਾਂਧੀ ਨੂੰ ਪਹਿਲਾਂ ਇਹ ਦੱਸਣਾ ਚਾਹੀਦਾ ਹੈ ਕਿ ਕਾਂਗਰਸ ਨੇ ਆਪਣੇ ਸ਼ਾਸਨਕਾਲ ਵਿੱਚ ਨੌਜਵਾਨਾਂ ਲਈ ਕੀ ਕੀਤਾ।

ਭਰਤੀ ਰੋਕੋ ਗੈਂਗ ‘ਤੇ ਵੀ ਸਾਧਿਆ ਨਿਸ਼ਾਨਾ

ਉਨ੍ਹਾਂ ਕਿਹਾ ਕਿ ਹਰਿਆਣਾ ਦੀ ਮੌਜੂਦਾ ਡਬਲ ਇੰਜਣ ਸਰਕਾਰ ਨੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਨੌਜਵਾਨਾਂ ਲਈ ਰੁਜ਼ਗਾਰ ਦੇ ਨਵੇਂ ਮੌਕੇ ਪੈਦਾ ਕੀਤੇ ਹਨ ਅਤੇ ਭਰਤੀ ਪ੍ਰਕਿਰਿਆ ਨੂੰ ਪਾਰਦਰਸ਼ੀ ਅਤੇ ਮੈਰਿਟ ਆਧਾਰਿਤ ਬਣਾਇਆ ਹੈ। ਅੱਜ ਯੋਗ ਨੌਜਵਾਨਾਂ ਨੂੰ ਬਿਨਾਂ ਕਿਸੇ ਭੇਦਭਾਵ ਦੇ ਮੌਕੇ ਮਿਲ ਰਹੇ ਹਨ। ਮੁੱਖ ਮੰਤਰੀ ਨੇ ਭਰਤੀ ਨਾਲ ਸਬੰਧਤ ਪ੍ਰਕਿਰਿਆ ਵਿੱਚ ਲੱਗਣ ਵਾਲੇ ਸਮੇਂ ਬਾਰੇ ਸਵਾਲ ਦੇ ਜਵਾਬ ਵਿੱਚ ਕਿਹਾ ਕਿ ਹਰਿਆਣਾ ਵਿੱਚ ਕੁਝ ਅਜਿਹੇ ਅਨਸਰ ਸਰਗਰਮ ਹਨ, ਜੋ “ਭਰਤੀ ਰੋਕੋ ਗੈਂਗ” ਨਾਲ ਜੁੜੇ ਹਨ। ਉਨ੍ਹਾਂ ਕਿਹਾ ਕਿ ਅਜਿਹੇ ਲੋਕ ਪਾਰਦਰਸ਼ੀ ਭਰਤੀ ਪ੍ਰਕਿਰਿਆ ਨੂੰ ਅੜਿੱਕਾ ਡਾਹੁਣ ਦਾ ਯਤਨ ਕਰਦੇ ਹਨ, ਪਰ ਸਰਕਾਰ ਕਿਸੇ ਵੀ ਸਾਜ਼ਿਸ਼ ਨੂੰ ਸਫ਼ਲ ਨਹੀਂ ਹੋਣ ਦੇਵੇਗੀ।

ਹੁੱਡਾ ਰਾਜ ਵਿੱਚ ਸਨ ਸਿਰਫ਼ ਦੋ ਸ਼ਬਦ

ਮੁੱਖ ਮੰਤਰੀ ਨੇ ਇੱਕ ਸਵਾਲ ਦਾ ਜਵਾਬ ਦਿੰਦਿਆਂ ਕਿਹਾ ਕਿ ਕਾਂਗਰਸ ਦੇ ਸਮੇਂ “ਤਗ਼ਮਾ ਲਾਓ, ਅਹੁਦਾ ਪਾਓ” ਵਰਗੀ ਵਿਵਸਥਾ ਸੀ। ਉਨ੍ਹਾਂ ਕਿਹਾ ਕਿ ਜੇਕਰ ਕਾਂਗਰਸ ਦੀ ਖੇਡ ਨੀਤੀ ਇੰਨੀ ਚੰਗੀ ਸੀ, ਜਿਵੇਂ ਕਿ ਸਾਬਕਾ ਮੁੱਖ ਮੰਤਰੀ ਭੁਪਿੰਦਰ ਸਿੰਘ ਹੁੱਡਾ ਦਾਅਵਾ ਕਰਦੇ ਹਨ, ਤਾਂ ਉਸ ਸਮੇਂ ਹਰਿਆਣਾ ਅਤੇ ਦੇਸ਼ ਨੂੰ ਅੱਜ ਵਾਂਗ ਰਿਕਾਰਡ ਤਗ਼ਮੇ ਕਿਉਂ ਨਹੀਂ ਮਿਲਦੇ ਸਨ? ਉਨ੍ਹਾਂ ਕਿਹਾ ਕਿ ਅੱਜ ਖਿਡਾਰੀਆਂ ਨੂੰ ਉਨ੍ਹਾਂ ਦੀ ਪ੍ਰਤਿਭਾ ਅਤੇ ਪ੍ਰਦਰਸ਼ਨ ਦੇ ਆਧਾਰ ‘ਤੇ ਸਨਮਾਨ ਅਤੇ ਹੱਲਾਸ਼ੇਰੀ ਮਿਲ ਰਹੀ ਹੈ।

ਜਲਦੀ ਹੋਵੇਗਾ ਸਨਮਾਨ ਸਮਾਰੋਹ

ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਕਾਮਨਵੈਲਥ ਖੇਡਾਂ ਵਿੱਚ ਤਗ਼ਮੇ ਜਿੱਤਣ ਵਾਲੇ ਜੇਤੂਆਂ ਦੇ ਸਨਮਾਨ ਵਿੱਚ ਜਲਦੀ ਹੀ ਸਮਾਰੋਹ ਦਾ ਆਯੋਜਨ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਹਰਿਆਣਾ ਦੀ ਖੇਡ ਨੀਤੀ ਦਾ ਹੀ ਇਹ ਨਤੀਜਾ ਹੈ ਕਿ ਇੰਨੇ ਤਗ਼ਮੇ ਆ ਰਹੇ ਹਨ। ਉਨ੍ਹਾਂ ਕਿਹਾ ਕਿ ਸੂਬੇ ਵਿੱਚ 2 ਹਜ਼ਾਰ ਤੋਂ ਵੱਧ ਖੇਡ ਨਰਸਰੀਆਂ ਚੱਲ ਰਹੀਆਂ ਹਨ। ਜ਼ਮੀਨੀ ਪੱਧਰ ਤੋਂ ਹੀ ਬੱਚੇ ਨੂੰ ਤਿਆਰ ਕੀਤਾ ਜਾ ਰਿਹਾ ਹੈ। ਮੁੱਖ ਮੰਤਰੀ ਨੇ ਤਗ਼ਮਾ ਜੇਤੂਆਂ, ਉਨ੍ਹਾਂ ਦੇ ਮਾਪਿਆਂ ਅਤੇ ਕੋਚਾਂ ਨੂੰ ਇਸ ਪ੍ਰਾਪਤੀ ਲਈ ਵਧਾਈ ਦਿੱਤੀ।

ਜ਼ਿਲ੍ਹੇ ਵਿੱਚ ਨਹੀਂ ਮਿਲੇਗੀ ਪੋਸਟਿੰਗ

ਇੱਕ ਸਵਾਲ ਦੇ ਜਵਾਬ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਮੌਜੂਦਾ ਸਰਕਾਰ ਦੀ ਨੀਤੀ ਸਪੱਸ਼ਟ ਹੈ ਕਿ ਭ੍ਰਿਸ਼ਟਾਚਾਰ ਦੇ ਕਿਸੇ ਵੀ ਮਾਮਲੇ ਵਿੱਚ ਸ਼ਾਮਲ ਅਧਿਕਾਰੀ ਅਤੇ ਕਰਮਚਾਰੀ ਨੂੰ ਉਸ ਜ਼ਿਲ੍ਹੇ ਵਿੱਚ ਅਤੇ ਉਸੇ ਅਹੁਦੇ ‘ਤੇ ਪੋਸਟਿੰਗ ਨਹੀਂ ਦਿੱਤੀ ਜਾਵੇਗੀ। ਮੁੱਖ ਮੰਤਰੀ ਨੇ ਕਿਹਾ ਕਿ ਅਜਿਹੇ ਮਾਮਲਿਆਂ ਵਿੱਚ ਸਰਕਾਰ ਬਿਨਾਂ ਕਿਸੇ ਭੇਦਭਾਵ ਦੇ ਸਖ਼ਤ ਕਾਰਵਾਈ ਕਰਦੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਅਜਿਹੇ ਮਾਮਲਿਆਂ ‘ਤੇ ਜ਼ੀਰੋ ਟਾਲਰੈਂਸ ਦੀ ਨੀਤੀ ਨਾਲ ਕੰਮ ਕਰ ਰਹੀ ਹੈ।

ਹਰਿਆਣਾ ’ਚ ਨੌਜਵਾਨਾਂ ਲਈ ‘ਹੋਮ ਸਟੇ’ ਦੀ ਮੁਫ਼ਤ ਸਿਖਲਾਈ ਹੋਵੇਗੀ-16 ਅਗਸਤ ਤੱਕ ਭੇਜ ਸਕਣਗੇ ਅਰਜ਼ੀ

ਚੰਡੀਗੜ੍ਹ,

( ਜਸਟਿਸ ਨਿਊਜ਼ )

– ਹਰਿਆਣਾ ਸਰਕਾਰ ਦੇ ਯੁਵਾ ਸਸ਼ਕਤੀਕਰਨ ਅਤੇ ਉੱਦਮਤਾ ਵਿਭਾਗ ਦੇ ਅਧੀਨ ਆਉਂਦੇ ਹੁਨਰ ਵਿਕਾਸ ਅਤੇ ਉਦਯੋਗਿਕ ਸਿਖਲਾਈ ਵਿਭਾਗ ਨੇ ਰਾਜ ਦੇ ਨੌਜਵਾਨਾਂ ਨੂੰ ਰੁਜ਼ਗਾਰ ਅਤੇ ਸਵੈ-ਰੁਜ਼ਗਾਰ ਦੇ ਨਵੇਂ ਮੌਕਿਆਂ ਨਾਲ ਜੋੜਨ ਲਈ ਇੱਕ ਅਹਿਮ ਪਹਿਲਕਦਮੀ ਦੀ ਸ਼ੁਰੂਆਤ ਕੀਤੀ ਹੈ। ਵਿਭਾਗ ਵੱਲੋਂ ਸੂਬੇ ਦੇ ਸਾਰੇ ਜ਼ਿਲ੍ਹਿਆਂ ਵਿੱਚ ਨੌਜਵਾਨਾਂ ਨੂੰ ਸੈਰ-ਸਪਾਟਾ ਅਤੇ ਹੌਸਪਿਟੈਲਿਟੀ ਖ਼ੇਤਰ ਵਿੱਚ ਹੱਲਾਸ਼ੇਰੀ ਦੇਣ ਦੇ ਮਕਸਦ ਨਾਲ ‘ਹੋਮ ਸਟੇ’ ਦੀ ਮੁਫ਼ਤ ਸਿਖਲਾਈ ਦੇਣ ਦਾ ਫ਼ੈਸਲਾ ਕੀਤਾ ਹੈ, ਜਿਸ ਲਈ ਯੋਗ ਉਮੀਦਵਾਰਾਂ ਤੋਂ ਅਰਜ਼ੀ ਮੰਗੀਆਂ ਗਈਆਂ ਹਨ।

ਇੱਕ ਸਰਕਾਰੀ ਬੁਲਾਰੇ ਨੇ ਇਸ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਯੋਜਨਾ ਤਹਿਤ ਰਾਜ ਦੇ 15 ਤੋਂ 29 ਸਾਲ ਦੀ ਉਮਰ ਦੇ ਨੌਜਵਾਨ ਹੋਮ ਸਟੇ ਸਿਖਲਾਈ ਲਈ ਅਰਜ਼ੀ ਭਰਨ ਦੇ ਯੋਗ ਹੋਣਗੇ। ਇਸ ਸਿਖਲਾਈ ਪ੍ਰੋਗਰਾਮ ਦਾ ਮੁੱਖ ਉਦੇਸ਼ ਸੂਬੇ ਦੇ ਪੇਂਡੂ ਅਤੇ ਸ਼ਹਿਰੀ ਨੌਜਵਾਨਾਂ ਨੂੰ ਹੋਮ ਸਟੇ ਕਾਰੋਬਾਰ ਦੀਆਂ ਬਾਰੀਕੀਆਂ ਤੋਂ ਜਾਣੂ ਕਰਵਾਉਣਾ ਅਤੇ ਉਨ੍ਹਾਂ ਨੂੰ ਆਤਮ-ਨਿਰਭਰ ਬਣਾਉਣਾ ਹੈ। ਜੋ ਵੀ ਇੱਛੁਕ ਅਤੇ ਯੋਗ ਉਮੀਦਵਾਰ ਇਸ ਸਿਖਲਾਈ ਪ੍ਰੋਗਰਾਮ ਵਿੱਚ ਭਾਗ ਲੈਣਾ ਚਾਹੁੰਦੇ ਹਨ, ਉਹ 4 ਅਗਸਤ 2026 ਤੋਂ ਲੈ ਕੇ 16 ਅਗਸਤ 2026 ਤੱਕ ਆਪਣੇ ਸਬੰਧਤ ਜ਼ਿਲ੍ਹਾ ਨੋਡਲ ਆਈ.ਟੀ.ਆਈ. ਵਿੱਚ ਜਾ ਕੇ ਆਪਣਾ ਅਰਜ਼ੀ ਫ਼ਾਰਮ ਜਮ੍ਹਾ ਕਰਵਾ ਸਕਦੇ ਹਨ।

ਯੋਜਨਾ ਨਾਲ ਸਬੰਧਤ ਵਿਸਥਾਰਤ ਜਾਣਕਾਰੀ, ਅਰਜ਼ੀ ਅਤੇ ਸਾਰੇ ਜ਼ਰੂਰੀ ਨਿਯਮ ਤੇ ਸ਼ਰਤਾਂ ਵਿਭਾਗ ਦੀ ਅਧਿਕਾਰਤ ਵੈੱਬਸਾਈਟ www.itiharyana.gov.in ‘ਤੇ ਉਪਲਬਧ ਕਰਵਾ ਦਿੱਤੀਆਂ ਗਈਆਂ ਹਨ, ਜਿੱਥੋਂ ਉਮੀਦਵਾਰ ਇਨ੍ਹਾਂ ਨੂੰ ਆਸਾਨੀ ਨਾਲ ਡਾਊਨਲੋਡ ਕਰ ਸਕਦੇ ਹਨ। ਉਮੀਦਵਾਰਾਂ ਦੀ ਚੋਣ ਦੀ ਪੂਰੀ ਪ੍ਰਕਿਰਿਆ ਵਿੱਚ ਵਿਭਾਗ ਦਾ ਫ਼ੈਸਲਾ ਹੀ ਆਖਰੀ ਅਤੇ ਸਰਵਮਾਨਯ ਹੋਵੇਗਾ।

ਵਾਤਾਵਰਣ ਸੰਭਾਲ ਬਣਿਆ ਜਨ-ਅੰਦੋਲਨ, ਹਰਿਆਣਾ ਨੇ ਰਚਿਆ ਨਵਾਂ ਇਤਿਹਾਸ – ਰਾਓ ਨਰਬੀਰ ਸਿੰਘ

ਚੰਡੀਗੜ੍ਹ,

( ਜਸਟਿਸ ਨਿਊਜ਼ )

– ਹਰਿਆਣਾ ਦੇ ਜੰਗਲਾਤ ਅਤੇ ਵਾਤਾਵਰਣ ਮੰਤਰੀ ਰਾਓ ਨਰਬੀਰ ਸਿੰਘ ਨੇ ਕਿਹਾ ਹੈ ਕਿ ਇਸ ਸਾਲ ਵਿਸ਼ਵ ਵਾਤਾਵਰਣ ਦਿਵਸ ਅਤੇ ਵਣ ਮਹਾਂਉਤਸਵ ਸੂਬੇ ਲਈ ਕਈ ਪੱਖਾਂ ਤੋਂ ਇਤਿਹਾਸਕ ਸਾਬਤ ਹੋਏ ਹਨ। ਲੋਕਾਂ ਨੇ ਪੌਦੇ ਲਗਾਉਣ ਨੂੰ ਜਨ-ਅੰਦੋਲਨ ਦਾ ਰੂਪ ਦੇ ਕੇ ਨਾ ਸਿਰਫ਼ ਵਾਤਾਵਰਣ ਸੰਭਾਲ ਵਿੱਚ ਆਪਣੀ ਭਾਗੀਦਾਰੀ ਯਕੀਨੀ ਬਣਾਈ ਹੈ, ਸਗੋਂ ਕੁਦਰਤ ਪ੍ਰਤੀ ਆਪਣੀ ਜ਼ਿੰਮੇਵਾਰੀ ਦਾ ਵੀ ਸਬੂਤ ਦਿੱਤਾ ਹੈ। ਉਨ੍ਹਾਂ ਸੂਬਾ ਵਾਸੀਆਂ ਦਾ ਧੰਨਵਾਦ ਕਰਦਿਆਂ ਸਾਰਿਆਂ ਨੂੰ ‘ਇੱਕ ਰੁੱਖ ਮਾਂ ਦੇ ਨਾਮ’ ਅਤੇ ‘ਇੱਕ ਰੁੱਖ ਆਪਣੇ ਨਾਮ’ ਤਹਿਤ ਘੱਟੋ-ਘੱਟ ਦੋ ਪੌਦੇ ਲਗਾਉਣ ਅਤੇ ਉਨ੍ਹਾਂ ਨੂੰ ਵੱਡਾ ਰੁੱਖ ਬਣਨ ਤੱਕ ਸੰਭਾਲਣ ਦਾ ਸੱਦਾ ਵੀ ਦਿੱਤਾ ਹੈ।

ਉਨ੍ਹਾਂ ਕਿਹਾ ਕਿ ਮਾਨਸੂਨ ਪੌਦੇ ਲਗਾਉਣ ਅਤੇ ਬੀਜ ਬੀਜਣ ਲਈ ਸਭ ਤੋਂ ਢੁਕਵਾਂ ਸਮਾਂ ਹੁੰਦਾ ਹੈ। ਸਾਡਾ ਟੀਚਾ ਸਿਰਫ਼ ਪੌਦੇ ਲਗਾਉਣਾ ਨਹੀਂ, ਸਗੋਂ ਉਨ੍ਹਾਂ ਦੀ ਨਿਯਮਤ ਦੇਖਭਾਲ ਕਰਕੇ ਉਨ੍ਹਾਂ ਨੂੰ ਰੁੱਖ ਬਣਾਉਣਾ ਹੋਣਾ ਚਾਹੀਦਾ ਹੈ। ਜਿਸ ਤਰ੍ਹਾਂ ਇੱਕ ਮਾਂ ਆਪਣੇ ਬੱਚੇ ਦੀ ਸ਼ੁਰੂਆਤੀ ਸਾਲਾਂ ਵਿੱਚ ਦੇਖਭਾਲ ਕਰਦੀ ਹੈ, ਉਸੇ ਤਰ੍ਹਾਂ ਹਰੇਕ ਵਿਅਕਤੀ ਨੂੰ ਆਪਣੇ ਲਗਾਏ ਪੌਦੇ ਦੀ 5-6 ਸਾਲਾਂ ਤੱਕ ਦੇਖਭਾਲ ਜ਼ਰੂਰ ਕਰਨੀ ਚਾਹੀਦੀ ਹੈ।

ਰਾਓ ਨਰਬੀਰ ਸਿੰਘ ਨੇ ਕਿਹਾ ਕਿ ਜਲਵਾਯੂ ਪਰਿਵਰਤਨ ਅੱਜ ਪੂਰੀ ਦੁਨੀਆ ਸਾਹਮਣੇ ਇੱਕ ਗੰਭੀਰ ਚੁਣੌਤੀ ਬਣ ਚੁੱਕਾ ਹੈ। ਇਸੇ ਚੁਣੌਤੀ ਨਾਲ ਨਜਿੱਠਣ ਲਈ ਹਰਿਆਣਾ ਸਰਕਾਰ ਨੇ ਪਹਿਲੀ ਵਾਰ 100 ਕਰੋੜ ਰੁਪਏ ਦੇ ਗ੍ਰੀਨ ਕਲਾਈਮੇਟ ਰੇਜ਼ੀਲੀਏਂਸ ਫੰਡ ਦਾ ਬਜਟ ਪ੍ਰਬੰਧ ਕੀਤਾ ਹੈ। ਰਾਜ ਵਿੱਚ 2 ਕਰੋੜ 10 ਲੱਖ ਪੌਦੇ ਲਗਾਉਣ ਦਾ ਟੀਚਾ ਤੈਅ ਕੀਤਾ ਗਿਆ ਹੈ, ਜਦੋਂ ਕਿ ਕੈਂਪਾ ਯੋਜਨਾ ਤਹਿਤ ਵਾਧੂ 20 ਲੱਖ ਪੌਦੇ ਲਗਾਉਣ ਦੀ ਵੀ ਮਨਜ਼ੂਰੀ ਦਿੱਤੀ ਗਈ ਹੈ।

ਉਨ੍ਹਾਂ ਕਿਹਾ ਕਿ ਸਾਲ 1950 ਤੋਂ ਸ਼ੁਰੂ ਹੋਇਆ ਬਣ ਮਹਾਂਉਤਸਵ ਅੱਜ ਵਾਤਾਵਰਣ ਸੰਭਾਲ ਦੀ ਰਾਸ਼ਟਰੀ ਮੁਹਿੰਮ ਬਣ ਚੁੱਕਾ ਹੈ। ਇਸ ਸਾਲ 77ਵੇਂ ਵਣ ਮਹਾਂਉਤਸਵ ਅਤੇ ਵਿਸ਼ਵ ਵਾਤਾਵਰਣ ਦਿਵਸ ਦੇ ਮੌਕੇ ਰਾਜ ਅਤੇ ਜ਼ਿਲ੍ਹਾ ਪੱਧਰ ‘ਤੇ ਆਯੋਜਿਤ ਪ੍ਰੋਗਰਾਮਾਂ ਵਿੱਚ ਲੋਕਾਂ ਦੀ ਭਾਰੀ ਸ਼ਮੂਲੀਅਤ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਹਰੇ ਭਰੇ ਭਾਰਤ ਦੇ ਸੰਕਲਪ ਨੂੰ ਨਵੀਂ ਮਜ਼ਬੂਤੀ ਦਿੱਤੀ ਹੈ। ਵਿਕਸਿਤ ਭਾਰਤ-2047 ਦੇ ਟੀਚੇ ਵਿੱਚ ਹਰਿਆਣਾ ਦੀ ਅਹਿਮ ਭੂਮਿਕਾ ਹੋਵੇਗੀ ਅਤੇ ਇਸੇ ਉਦੇਸ਼ ਤਹਿਤ ਰਾਜ ਸਰਕਾਰ ਵਿਕਸਿਤ ਹਰਿਆਣਾ ਦਸਤਾਵੇਜ਼ ਦੇ ਤਹਿਤ ਸਾਲ 2030 ਤੱਕ ਦੀਆਂ ਕਾਰਜ ਯੋਜਨਾਵਾਂ ਤਿਆਰ ਕਰ ਰਹੀ ਹੈ।

ਜੰਗਲਾਤ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੀ ਅਗਵਾਈ ਹੇਠ ਹਰਿਆਣਾ ਸਰਕਾਰ ਵਾਤਾਵਰਣ ਸੰਭਾਲ, ਹਰੀ ਊਰਜਾ, ਸਵੱਛ ਆਵਾਜਾਈ ਅਤੇ ਜਲਵਾਯੂ-ਅਨੁਕੂਲ ਵਿਕਾਸ ਨੂੰ ਤਰਜੀਹ ਦੇ ਰਹੀ ਹੈ। ਸਰਕਾਰ ਦਾ ਉਦੇਸ਼ ਸਿਰਫ਼ ਆਰਥਿਕ ਵਿਕਾਸ ਨਹੀਂ, ਸਗੋਂ ਆਉਣ ਵਾਲੀਆਂ ਪੀੜ੍ਹੀਆਂ ਨੂੰ ਸਾਫ਼ ਵਾਤਾਵਰਣ ਅਤੇ ਬਿਹਤਰ ਜੀਵਨ ਦੇਣਾ ਵੀ ਹੈ।

ਉਨ੍ਹਾਂ ਕਿਹਾ ਕਿ ਪ੍ਰਸਤਾਵਿਤ ਗ੍ਰੀਨ ਕਲਾਈਮੇਟ ਰੇਜ਼ੀਲੀਏਂਸ ਫੰਡ ਜ਼ਰੀਏ ਜ਼ੀਰੋ-ਨਿਕਾਸ ਵਾਲੇ ਵਾਹਨਾਂ, ਨਵਿਆਉਣਯੋਗ ਊਰਜਾ, ਊਰਜਾ ਕੁਸ਼ਲਤਾ, ਪਾਣੀ ਦੀ ਸੰਭਾਲ, ਸ਼ਹਿਰੀ ਹਰੀਕਰਨ, ਜਲਵਾਯੂ-ਅਨੁਕੂਲ ਖੇਤੀ ਅਤੇ ਕੁਦਰਤ-ਆਧਾਰਿਤ ਹੱਲਾਂ ਨੂੰ ਉਤਸ਼ਾਹ ਮਿਲੇਗਾ। ਇਸ ਨਾਲ ਪ੍ਰਦੂਸ਼ਣ ਕੰਟਰੋਲ ਦੇ ਨਾਲ-ਨਾਲ ਵਾਤਾਵਰਣ ਸੰਭਾਲ ਦੇ ਖੇਤਰ ਵਿੱਚ ਨਵੀਨਤਾ ਅਤੇ ਨਿਵੇਸ਼ ਨੂੰ ਵੀ ਨਵੀਂ ਗਤੀ ਮਿਲੇਗੀ।

14 ਅਗਸਤ ਨੂੰ ਪੂਰੇ ਸੂਬੇ ਵਿੱਚ ਮਨਾਇਆ ਜਾਵੇਗਾ ਵਿਭਾਜਨ ਵਿਭੀਸ਼ਿਕਾ ਸ੍ਰਮਤੀ ਦਿਵਸਗੁਰੂਗ੍ਰਾਮ ਵਿੱਚ ਹੋਵੇਗਾ ਰਾਜ ਪੱਧਰੀ ਪ੍ਰੋਗਰਾਮ

ਸੰਤ ਸ਼ਿਰੋਮਣੀ ਗੁਰੂ ਰਵਿਦਾਸ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਤੇ ਸਮਰਸਤਾ ਸੰਕਲਪ ਮੁਹਿੰਮ ਰਾਹੀਂ ਸਮਾਜ ਦੇ ਆਖਰੀ ਵਿਅਕਤੀ ਤੱਕ ਪਹੁੰਚਾਇਆ ਜਾਵੇਗਾ ਬਰਾਬਰੀਸੇਵਾਸਮਾਜਿਕ ਨਿਆਂ ਅਤੇ ਮਨੁੱਖਤਾ ਦਾ ਸੰਦੇਸ਼

ਚੰਡੀਗੜ੍ਹ,

( ਜਸਟਿਸ ਨਿਊਜ਼ )

– ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਆਜ਼ਾਦੀ ਦਿਵਸ-2026 ਦੇ ਮੌਕੇ ‘ਤੇ ਸੂਬਾ ਸਰਕਾਰ ਇਸ ਸਾਲ ‘ਹਰ ਘਰ ਤਿਰੰਗਾ ਮੁਹਿੰਮ’ ਨੂੰ ਪਹਿਲਾਂ ਨਾਲੋਂ ਵੱਧ ਵਿਆਪਕ, ਪ੍ਰਭਾਵੀ ਅਤੇ ਜਨ ਭਾਗੀਦਾਰੀ ਆਧਾਰਿਤ ਸਰੂਪ ਵਿੱਚ ਆਯੋਜਿਤ ਕਰੇਗੀ। ਉਨ੍ਹਾਂ ਕਿਹਾ ਕਿ ਇਹ ਮੁਹਿੰਮ ਸਿਰਫ ਰਾਸ਼ਟਰੀ ਝੰਡਾ ਲਹਿਰਾਉਣ ਤੱਕ ਸੀਮਤ ਨਹੀਂ ਰਹੇਗੀ, ਸਗੋਂ ਰਾਸ਼ਟਰ ਭਗਤੀ, ਰਾਸ਼ਟਰੀ ਏਕਤਾ, ਸਮਾਜਿਕ ਸਦਭਾਵਨਾ ਅਤੇ ਆਜ਼ਾਦੀ ਸੰਗਰਾਮ ਦੇ ਮਹਾਨ ਬਲੀਦਾਨਾਂ ਪ੍ਰਤੀ ਸਤਿਕਾਰ ਪ੍ਰਗਟ ਕਰਨ ਦਾ ਇੱਕ ਵਿਆਪਕ ਜਨ-ਅੰਦੋਲਨ ਬਣੇਗੀ।

ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਮੰਗਲਵਾਰ ਨੂੰ ਹਰ ਘਰ ਤਿਰੰਗਾ ਮੁਹਿੰਮ, ਵੰਦੇ ਮਾਤਰਮ, ਵਿਭਾਜਨ ਵਿਭੀਸ਼ਿਕਾ ਸ੍ਰਮਤੀ ਦਿਵਸ ਅਤੇ ਸੰਤ ਸ਼ਿਰੋਮਣੀ ਗੁਰੂ ਰਵਿਦਾਸ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਦੇ ਮੌਕੇ ‘ਤੇ ਆਯੋਜਿਤ ਕੀਤੇ ਜਾਣ ਵਾਲੇ ਪ੍ਰੋਗਰਾਮਾਂ ਦੇ ਸੰਬੰਧ ਵਿੱਚ ਪ੍ਰੈਸ ਕਾਨਫਰੰਸ ਨੂੰ ਸੰਬੋਧਿਤ ਕਰ ਰਹੇ ਸਨ।

ਮੁੱਖ ਮੰਤਰੀ ਨੇ ਕਾਮਨਵੈਲਥ ਖੇਡਾਂ ਵਿੱਚ ਭਾਰਤੀ ਖਿਡਾਰੀਆਂ ਦੇ ਸ਼ਾਨਦਾਰ ਪ੍ਰਦਰਸ਼ਨ ‘ਤੇ ਖੁਸ਼ੀ ਪ੍ਰਗਟ ਕਰਦਿਆਂ ਕਿਹਾ ਕਿ ਇਨ੍ਹਾਂ ਖੇਡਾਂ ਵਿੱਚ ਭਾਰਤ ਨੇ 39 ਤਗਮੇ ਜਿੱਤ ਕੇ ਵਿਸ਼ਵ ਪੱਧਰ ‘ਤੇ ਆਪਣੀ ਖੇਡ ਸਮਰੱਥਾ ਦਾ ਪਰਿਚੈ ਦਿੱਤਾ ਹੈ। ਇਸ ਦਾ ਸਿਹਰਾ ਉਨ੍ਹਾਂ ਭਾਰਤ ਸਰਕਾਰ ਦੀ ਸ਼ਾਨਦਾਰ ਖੇਡ ਪ੍ਰੋਤਸਾਹਨ ਨੀਤੀਆਂ ਨੂੰ ਦਿੰਦਿਆਂ ਇਸ ਲਈ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਦਾ ਧੰਨਵਾਦ ਕੀਤਾ। ਉਨ੍ਹਾਂ ਇਸ ਗੱਲ ‘ਤੇ ਵਿਸ਼ੇਸ਼ ਮਾਣ ਪ੍ਰਗਟ ਕੀਤਾ ਕਿ ਦੇਸ਼ ਨੂੰ ਮਿਲੇ ਕੁੱਲ 39 ਤਗਮਿਆਂ ਵਿੱਚੋਂ 10 ਤਗਮੇ ਅਤੇ 13 ਸੋਨ ਤਗਮਿਆਂ ਵਿੱਚੋਂ 7 ਸੋਨ ਤਗਮੇ ਹਰਿਆਣਾ ਦੇ ਖਿਡਾਰੀਆਂ ਨੇ ਜਿੱਤੇ ਹਨ। ਇਨ੍ਹਾਂ ਵਿੱਚੋਂ ਵੀ 5 ਸੋਨ ਤਗਮੇ ਸੂਬੇ ਦੀਆਂ ਧੀਆਂ ਨੇ ਜਿੱਤ ਕੇ ਹਰਿਆਣਾ ਦਾ ਮਾਣ ਵਧਾਇਆ ਹੈ। ਉਨ੍ਹਾਂ ਸਾਰੇ ਖਿਡਾਰੀਆਂ, ਉਨ੍ਹਾਂ ਦੇ ਪਰਿਵਾਰਾਂ ਅਤੇ ਕੋਚਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਹਰਿਆਣਾ ਦੀ ਖੇਡ ਨੀਤੀ ਅਤੇ ਖਿਡਾਰੀਆਂ ਦੀ ਮਿਹਨਤ ਨੇ ਸਬੇ ਨੂੰ ਦੇਸ਼ ਦੀ ਖੇਡ ਰਾਜਧਾਨੀ ਵਜੋਂ ਸਥਾਪਿਤ ਕੀਤਾ ਹੈ।

ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਸਾਲ 2022 ਵਿੱਚ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਸ਼ੁਰੂ ਕੀਤੀ ਗਈ ‘ਹਰ ਘਰ ਤਿਰੰਗਾ ਮੁਹਿੰਮ’ ਅੱਜ ਪੂਰੇ ਦੇਸ਼ ਵਿੱਚ ਇੱਕ ਜਨ-ਅੰਦੋਲਨ ਦਾ ਰੂਪ ਧਾਰਨ ਕਰ ਚੁੱਕੀ ਹੈ। ਪਹਿਲਾਂ ਰਾਸ਼ਟਰੀ ਝੰਡਾ ਸਿਰਫ ਸਰਕਾਰੀ ਇਮਾਰਤਾਂ ਤੱਕ ਸੀਮਤ ਸੀ, ਪਰ ਹੁਣ ਹਰ ਇੱਕ ਨਾਗਰਿਕ ਆਪਣੇ ਘਰ ‘ਤੇ ਤਿਰੰਗਾ ਲਹਿਰਾ ਕੇ ਰਾਸ਼ਟਰ ਪ੍ਰਤੀ ਆਪਣੀ ਆਸਥਾ ਅਤੇ ਸਤਿਕਾਰ ਪ੍ਰਗਟ ਕਰ ਰਿਹਾ ਹੈ। ਇਸ ਸਾਲ ਇਸ ਮੁਹਿੰਮ ਨੂੰ ਰਾਸ਼ਟਰ ਗੀਤ ‘ਵੰਦੇ ਮਾਤਰਮ’ ਦੀ ਰਚਨਾ ਦੇ 150 ਸਾਲ ਪੂਰੇ ਹੋਣ ਦੇ ਮੌਕੇ ‘ਤੇ ਸਮਰਪਿਤ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਵੰਦੇ ਮਾਤਰਮ ਨੇ ਆਜ਼ਾਦੀ ਸੰਗਰਾਮ ਦੌਰਾਨ ਕਰੋੜਾਂ ਭਾਰਤੀਆਂ ਵਿੱਚ ਰਾਸ਼ਟਰ ਭਗਤੀ, ਤਿਆਗ ਅਤੇ ਬਲੀਦਾਨ ਦੀ ਭਾਵਨਾ ਦਾ ਸੰਚਾਰ ਕੀਤਾ ਅਤੇ ਅੱਜ ਵੀ ਇਹ ਨਵੀਂ ਪੀੜ੍ਹੀ ਨੂੰ ਦੇਸ਼ ਦੇ ਗੌਰਵਸ਼ਾਲੀ ਇਤਿਹਾਸ ਨਾਲ ਜੋੜਨ ਦੀ ਪ੍ਰੇਰਨਾ ਦਿੰਦਾ ਹੈ।

ਮੁੱਖ ਮੰਤਰੀ ਨੇ ਦੱਸਿਆ ਕਿ 9 ਅਗਸਤ ਤੋਂ 17 ਅਗਸਤ ਤੱਕ ਪੂਰੇ ਹਰਿਆਣਾ ਵਿੱਚ ਪਿੰਡ-ਪਿੰਡ, ਸ਼ਹਿਰ-ਸ਼ਹਿਰ, ਵਾਰਡ-ਵਾਰਡ ਅਤੇ ਘਰ-ਘਰ ਤੱਕ ‘ਹਰ ਘਰ ਤਿਰੰਗਾ ਮੁਹਿੰਮ’ ਪਹੁੰਚਾਈ ਜਾਵੇਗੀ। ਇਸ ਵਿੱਚ ਸਾਰੇ ਸਰਕਾਰੀ ਵਿਭਾਗਾਂ, ਸਿੱਖਿਆ ਸੰਸਥਾਵਾਂ, ਯੂਨੀਵਰਸਿਟੀਆਂ, ਉਦਯੋਗਾਂ, ਸਵੈ-ਸੇਵੀ ਸੰਗਠਨਾਂ, ਯੁਵਾ ਕਲੱਬਾਂ, ਖੇਡ ਸੰਗਠਨਾਂ ਅਤੇ ਸਮਾਜਿਕ ਸੰਸਥਾਵਾਂ ਦੀ ਸਰਗਰਮ ਭਾਗੀਦਾਰੀ ਯਕੀਨੀ ਬਣਾਈ ਜਾਵੇਗੀ। ਉਨ੍ਹਾਂ ਸੂਬਾ ਵਾਸੀਆਂ ਨੂੰ ਅਪੀਲ ਕੀਤੀ ਕਿ ਕਿਸਾਨ ਆਪਣੇ ਖੇਤਾਂ ਅਤੇ ਘਰਾਂ ‘ਤੇ, ਵਪਾਰੀ ਆਪਣੇ ਅਦਾਰਿਆਂ ‘ਤੇ, ਕਰਮਚਾਰੀ ਆਪਣੇ ਦਫ਼ਤਰਾਂ ਵਿੱਚ ਅਤੇ ਹਰ ਇੱਕ ਪਰਿਵਾਰ ਆਪਣੇ ਘਰ ‘ਤੇ ਰਾਸ਼ਟਰ ਝੰਡਾ ਲਹਿਰਾ ਕੇ ਇਸ ਮੁਹਿੰਮ ਨੂੰ ਸਫਲ ਬਣਾਉਣ।

ਮੁੱਖ ਮੰਤਰੀ ਨੇ ਕਿਹਾ ਕਿ ਨੌਜਵਾਨਾਂ ਅਤੇ ਵਿਦਿਆਰਥੀਆਂ ਦੀ ਭਾਗੀਦਾਰੀ ਇਸ ਮੁਹਿੰਮ ਦੀ ਸਭ ਤੋਂ ਵੱਡੀ ਤਾਕਤ ਹੋਵੇਗੀ। ਸਕੂਲਾਂ ਅਤੇ ਕਾਲਜਾਂ ਵਿੱਚ ਰਾਸ਼ਟਰ ਝੰਡਾ ਅਤੇ ਵੰਦੇ ਮਾਤਰਮ ਦੇ ਇਤਿਹਾਸ ‘ਤੇ ਆਧਾਰਿਤ ਪ੍ਰਦਰਸ਼ਨੀਆਂ ਲਗਾਈਆਂ ਜਾਣਗੀਆਂ। ਇਸ ਦੇ ਨਾਲ-ਨਾਲ ਲੇਖ ਲੇਖਣ, ਚਿੱਤਰਕਲਾ, ਭਾਸ਼ਣ, ਪ੍ਰਸ਼ਨੋਤਰੀ, ਦੇਸ਼ ਭਗਤੀ ਗੀਤ ਮੁਕਾਬਲੇ ਅਤੇ ਸਥਾਨਕ ਆਜ਼ਾਦੀ ਘੁਲਾਟੀਆਂ ਦੇ ਜੀਵਨ ‘ਤੇ ਆਧਾਰਿਤ ਪ੍ਰੋਗਰਾਮ ਆਯੋਜਿਤ ਕੀਤੇ ਜਾਣਗੇ, ਤਾਂ ਜੋ ਨੌਜਵਾਨ ਪੀੜ੍ਹੀ ਦੇਸ਼ ਦੇ ਆਜ਼ਾਦੀ ਸੰਗਰਾਮ ਅਤੇ ਰਾਸ਼ਟਰੀ ਮੁੱਲਾਂ ਨਾਲ ਜੁੜ ਸਕੇ।

ਉਨ੍ਹਾਂ ਦੱਸਿਆ ਕਿ ਸੂਬਾ ਭਰ ਵਿੱਚ ਤਿਰੰਗਾ ਯਾਤਰਾਵਾਂ, ਬਾਈਕ ਰੈਲੀਆਂ, ਸਾਈਕਲ ਰੈਲੀਆਂ ਅਤੇ ਈ-ਬਾਈਕ ਰੈਲੀਆਂ ਆਯੋਜਿਤ ਕੀਤੀਆਂ ਜਾਣਗੀਆਂ। ਇਨ੍ਹਾਂ ਰੈਲੀਆਂ ਦੇ ਰਸਤੇ ਸਥਾਨਕ ਸ਼ਹੀਦ ਸਮਾਰਕਾਂ, ਆਜ਼ਾਦੀ ਘੁਲਾਟੀਏ ਸਮਾਰਕਾਂ ਅਤੇ ਇਤਿਹਾਸਕ ਸਥਾਨਾਂ ਤੋਂ ਹੋ ਕੇ ਤੈਅ ਕੀਤੇ ਜਾਣਗੇ, ਜਿਸ ਨਾਲ ਨਾਗਰਿਕਾਂ ਨੂੰ ਆਪਣੇ ਸਥਾਨਕ ਇਤਿਹਾਸ ਅਤੇ ਵੀਰ ਸਪੂਤਾਂ ਦੇ ਯੋਗਦਾਨ ਨੂੰ ਜਾਣਨ ਦਾ ਮੌਕਾ ਮਿਲੇਗਾ। 9 ਅਗਸਤ ਨੂੰ ਮਹਿੰਦਰਗੜ੍ਹ ਵਿੱਚ ਵੰਦੇ ਮਾਤਰਮ ਥੀਮ ‘ਤੇ ਸ਼ਾਨਦਾਰ ਤਿਰੰਗਾ ਕੰਸਰਟ ਆਯੋਜਿਤ ਕੀਤਾ ਜਾਵੇਗਾ, ਜਿਸ ਵਿੱਚ ਦੇਸ਼ ਭਗਤੀ ਦੇ ਗੀਤਾਂ ਦੀ ਪੇਸ਼ਕਾਰੀ ਅਤੇ ਸਮੂਹਿਕ ਵੰਦੇ ਮਾਤਰਮ ਗਾਇਨ ਹੋਵੇਗਾ।

ਮੁੱਖ ਮੰਤਰੀ ਨੇ ਕਿਹਾ ਕਿ ਮੁਹਿੰਮ ਦੌਰਾਨ ਰੇਲਵੇ ਸਟੇਸ਼ਨਾਂ, ਜਨਤਕ ਪਾਰਕਾਂ, ਲਾਇਬ੍ਰੇਰੀਆਂ, ਆਡੀਟੋਰੀਅਮਾਂ, ਸਕੂਲਾਂ ਅਤੇ ਕਾਲਜਾਂ ਸਮੇਤ ਪ੍ਰਮੁੱਖ ਜਨਤਕ ਸਥਾਨਾਂ ‘ਤੇ ਵਿਸ਼ੇਸ਼ ਪ੍ਰਦਰਸ਼ਨੀਆਂ ਲਗਾਈਆਂ ਜਾਣਗੀਆਂ। ਨਾਲ ਹੀ ‘ਸੈਲਫੀ ਵਿਦ ਤਿਰੰਗਾ’ ਡਿਜੀਟਲ ਮੁਹਿੰਮ ਰਾਹੀਂ ਨਾਗਰਿਕਾਂ ਨੂੰ ਹਰ ਘਰ ਤਿਰੰਗਾ ਪੋਰਟਲ ਨਾਲ ਜੋੜਿਆ ਜਾਵੇਗਾ। ਉਨ੍ਹਾਂ ਸੂਬਾ ਵਾਸੀਆਂ ਨੂੰ ਵੱਡੀ ਗਿਣਤੀ ਵਿੱਚ ਆਪਣੀ ਸੈਲਫੀ ਪੋਰਟਲ ‘ਤੇ ਅਪਲੋਡ ਕਰਕੇ ਰਾਸ਼ਟਰ ਪ੍ਰੇਮ ਦਾ ਸੰਦੇਸ਼ ਦੇਣ ਦੀ ਅਪੀਲ ਕੀਤੀ।

ਮੁੱਖ ਮੰਤਰੀ ਨੇ ਰਾਸ਼ਟਰੀ ਝੰਡੇ ਦੀ ਮਰਿਆਦਾ ਬਣਾਈ ਰੱਖਣ ਦੀ ਅਪੀਲ ਕਰਦਿਆਂ ਕਿਹਾ ਕਿ ਹਰ ਇੱਕ ਨਾਗਰਿਕ ਤਿਰੰਗੇ ਨੂੰ ਪੂਰੇ ਸਤਿਕਾਰ ਅਤੇ ਝੰਡਾ ਸੰਹਿਤਾ (ਫਲੈਗ ਕੋਡ) ਦੇ ਅਨੁਸਾਰ ਲਹਿਰਾਏ। ਫਟਿਆ ਹੋਇਆ ਜਾਂ ਗੰਦਾ ਝੰਡਾ ਵਰਤੋਂ ਵਿੱਚ ਨਾ ਲਿਆਂਦਾ ਜਾਵੇ ਅਤੇ ਮੁਹਿੰਮ ਖਤਮ ਹੋਣ ਤੋਂ ਬਾਅਦ ਰਾਸ਼ਟਰੀ ਝੰਡੇ ਨੂੰ ਸਤਿਕਾਰਪੂਰਵਕ ਸੁਰੱਖਿਅਤ ਰੱਖਿਆ ਜਾਵੇ।

ਉਨ੍ਹਾਂ ਦੱਸਿਆ ਕਿ 14 ਅਗਸਤ ਨੂੰ ਪੂਰੇ ਸੂਬੇ ਵਿੱਚ ‘ਵਿਭਾਜਨ ਵਿਭੀਸ਼ਿਕਾ ਸ੍ਰਮਤੀ ਦਿਵਸ’ ਮਨਾਇਆ ਜਾਵੇਗਾ। ਇਸ ਮੌਕੇ ‘ਤੇ ਰਾਜ ਪੱਧਰੀ ਪ੍ਰੋਗਰਾਮ ਗੁਰੂਗ੍ਰਾਮ ਵਿੱਚ ਆਯੋਜਿਤ ਹੋਵੇਗਾ ਅਤੇ ਜ਼ਿਲ੍ਹਾ ਪੱਧਰ ‘ਤੇ ਵੀ ਵੱਖ-ਵੱਖ ਪ੍ਰੋਗਰਾਮ ਹੋਣਗੇ। ਵੰਡ ਦਾ ਸੰਤਾਪ ਹੰਢਾਉਣ ਵਾਲੇ ਪਰਿਵਾਰਾਂ ਨੂੰ ਪ੍ਰੋਗਰਾਮਾਂ ਵਿੱਚ ਸੱਦਾ ਦਿੱਤਾ ਜਾਵੇਗਾ ਅਤੇ ਪ੍ਰਦਰਸ਼ਨੀ, ਸੰਵਾਦ ਅਤੇ ਕੈਂਡਲ ਲਾਈਟ ਮੌਨ ਯਾਤਰਾ ਰਾਹੀਂ ਉਨ੍ਹਾਂ ਲੱਖਾਂ ਲੋਕਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਜਾਵੇਗੀ ਜਿਨ੍ਹਾਂ ਨੇ ਵੰਡ ਦੌਰਾਨ ਆਪਣੀਆਂ ਜਾਨਾਂ ਗਵਾਈਆਂ ਜਾਂ ਉਜਾੜੇ ਦਾ ਦੁੱਖ ਹੰਢਾਇਆ।

ਮੁੱਖ ਮੰਤਰੀ ਨੇ ਕਿਹਾ ਕਿ ਸੰਤ ਸ਼ਿਰੋਮਣੀ ਗੁਰੂ ਰਵਿਦਾਸ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਦੇ ਮੌਕੇ ‘ਤੇ ਰਾਜ ਪੱਧਰੀ ‘ਗੁਰੂ ਰਵਿਦਾਸ ਮਹਾਰਾਜ ਸਮਰਸਤਾ ਸੰਕਲਪ ਮੁਹਿੰਮ’ ਸ਼ੁਰੂ ਕੀਤੀ ਗਈ ਹੈ, ਜੋ 20 ਫਰਵਰੀ 2027 ਤੱਕ ਚੱਲੇਗੀ। ਇਸ ਮੁਹਿੰਮ ਦਾ ਉਦੇਸ਼ ਸੰਤ ਗੁਰੂ ਰਵਿਦਾਸ ਜੀ ਦੇ ਬਰਾਬਰੀ, ਸੇਵਾ, ਭਗਤੀ, ਸਮਾਜਿਕ ਨਿਆਂ ਅਤੇ ਸਮਾਜਿਕ ਭਾਈਚਾਰਾ ਦੇ ਸੰਦੇਸ਼ ਨੂੰ ਸਮਾਜ ਦੇ ਆਖਰੀ ਵਿਅਕਤੀ ਤੱਕ ਪਹੁੰਚਾਉਣਾ ਹੈ। ਉਨ੍ਹਾਂ ਦੱਸਿਆ ਕਿ ਵਾਰਾਣਸੀ ਸਥਿਤ ਗੁਰੂ ਰਵਿਦਾਸ ਜੀ ਦੀ ਜਨਮ ਸਥਲੀ ਤੋਂ ਸ਼ੁਰੂ ਹੋਈ ਪਵਿੱਤਰ ਕਲਸ਼ ਯਾਤਰਾ ਹਰਿਆਣਾ ਪਹੁੰਚ ਚੁੱਕੀ ਹੈ ਅਤੇ ਇਸ ਨੂੰ ਸੂਬੇ ਦੇ ਹਰ ਪਿੰਡ, ਸ਼ਹਿਰ ਅਤੇ ਬਸਤੀ ਤੱਕ ਪਹੁੰਚਾਇਆ ਜਾਵੇਗਾ, ਤਾਂ ਜੋ ਸਮਾਜਿਕ ਸਮਰਸਤਾ ਦਾ ਸੰਦੇਸ਼ ਘਰ-ਘਰ ਤੱਕ ਪਹੁੰਚ ਸਕੇ।

ਮੁੱਖ ਮੰਤਰੀ ਨੇ ਇਹ ਵੀ ਜਾਣਕਾਰੀ ਦਿੱਤੀ ਕਿ 5 ਅਕਤੂਬਰ ਤੋਂ 5 ਨਵੰਬਰ ਤੱਕ ਪੰਜਾਬ ਦੇ ਡੇਰਾ ਸੱਚਖੰਡ ਬੱਲਾਂ (ਜਲੰਧਰ) ਤੋਂ ਵਾਰਾਣਸੀ ਸਥਿਤ ਜਨਮ ਸਥਲੀ ਤੱਕ ‘ਸ੍ਰੀ ਗੁਰੂ ਰਵਿਦਾਸ ਮਹਾਰਾਜ ਸਮਰਸਤਾ ਯਾਤਰਾ’ ਕੱਢੀ ਜਾਵੇਗੀ। ਇਹ ਯਾਤਰਾ ਵੱਖ-ਵੱਖ ਰਾਜਾਂ ਵਿੱਚੋਂ ਦੀ ਗੁਜ਼ਰੇਗੀ ਅਤੇ ਬਰਾਬਰਤਾ, ਸੇਵਾ, ਸਮਾਜਿਕ ਨਿਆਂ ਅਤੇ ਮਨੁੱਖਤਾ ਦੇ ਸੰਦੇਸ਼ ਦਾ ਵਿਆਪਕ ਪ੍ਰਚਾਰ-ਪ੍ਰਸਾਰ ਕਰੇਗੀ।

ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਆਉਣ ਵਾਲਾ ਪਖਵਾੜਾ ਹਰਿਆਣਾ ਵਿੱਚ ਰਾਸ਼ਟਰ ਭਗਤੀ, ਸਮਾਜਿਕ ਭਾਈਚਾਰਾ ਅਤੇ ਇਤਿਹਾਸਕ ਚੇਤਨਾ ਦਾ ਪ੍ਰਤੀਕ ਬਣੇਗਾ। ਉਨ੍ਹਾਂ ਵਿਸ਼ਵਾਸ ਪ੍ਰਗਟ ਕੀਤਾ ਕਿ ਸੂਬਾਵਾਸੀ ਇਨ੍ਹਾਂ ਤਿੰਨਾਂ ਮਹੱਤਵਪੂਰਨ ਮੁਹਿੰਮਾਂ-‘ਹਰ ਘਰ ਤਿਰੰਗਾ, ਵਿਭਾਜਨ ਵਿਭੀਸ਼ਿਕਾ ਸ੍ਰਮਤੀ ਦਿਵਸ ਅਤੇ ਗੁਰੂ ਰਵਿਦਾਸ ਮਹਾਰਾਜ ਸਮਰਸਤਾ ਸੰਕਲਪ ਮੁਹਿੰਮ’ ਵਿੱਚ ਵਧ-ਚੜ੍ਹ ਕੇ ਹਿੱਸਾ ਲੈਣਗੇ ਅਤੇ ਰਾਸ਼ਟਰੀ ਏਕਤਾ, ਸਮਾਜਿਕ ਸਦਭਾਵਨਾ ਅਤੇ ਰਾਸ਼ਟਰ ਨਿਰਮਾਣ ਦੇ ਸੰਕਲਪ ਨੂੰ ਹੋਰ ਵੱਧ ਮਜ਼ਬੂਤ ਕਰਨਗੇ।

ਇਸ ਮੌਕੇ ‘ਤੇ ਹਰਿਆਣਾ ਪਬਲਿਕ ਇੰਟਰਪ੍ਰਾਈਜਿਜ ਬਿਊਰੋ ਦੇ ਚੇਅਰਮੈਨ ਸ੍ਰੀ ਮੋਹਨ ਲਾਲ ਕੌਸ਼ਿਕ, ਸੂਚਨਾ, ਜਨ ਸੰਪਰਕ ਅਤੇ ਭਾਸ਼ਾ ਵਿਭਾਗ ਦੇ ਡਾਇਰੈਕਟਰ ਜਨਰਲ ਸ੍ਰੀ ਕੇ.ਐਮ. ਪਾਂਡੁਰੰਗ, ਵਧੀਕ ਡਾਇਰੈਕਟਰ ਕੈਪਟਨ ਮਨੀਸ਼ ਕੁਮਾਰ ਲੋਹਾਨ ਅਤੇ ਵਧੀਕ ਡਾਇਰੈਕਟਰ ਸ੍ਰੀ ਮਾਨਵ ਮਲਿਕ ਸਮੇਤ ਕਈ ਮਾਣਯੋਗ ਵਿਅਕਤੀ ਮੌਜੂਦ ਸਨ।

ਖੇਡ ਰਾਜ ਮੰਤਰੀ ਗੌਰਵ ਗੌਤਮ ਨੇ ਏਅਰਪੋਰਟ ਪਹੁੰਚਣ ‘ਤੇ ਕਾਮਨਵੈਲਥ ਤਗਮਾ ਜੇਤੂ ਖਿਡਾਰੀਆਂ ਦਾ ਕੀਤਾ ਨਿੱਘਾ ਸਵਾਗਤ

ਹਰਿਆਣਾ ਸਰਕਾਰ ਖਿਡਾਰੀਆਂ ਨੂੰ ਵਿਸ਼ਵ ਪੱਧਰੀ ਸਹੂਲਤਾਂ ਦੇਣ ਲਈ ਪੂਰੀ ਤਰ੍ਹਾਂ ਵਚਨਬੱਧ – ਗੌਰਵ ਗੌਤਮ

ਚੰਡੀਗੜ੍ਹ

(ਜਸਟਿਸ ਨਿਊਜ਼  )

– ਸਕਾਟਲੈਂਡ ਦੇ ਗਲਾਸਗੋ ਵਿੱਚ ਆਯੋਜਿਤ ਕਾਮਨਵੈਲਥ ਗੇਮਜ਼ 2026 ਵਿੱਚ ਦੇਸ਼ ਦਾ ਪਰਚਮ ਲਹਿਰਾ ਕੇ ਪਰਤੇ ਭਾਰਤੀ ਸੂਰਬੀਰ ਖਿਡਾਰੀਆਂ ਦਾ ਮੰਗਲਵਾਰ ਨੂੰ ਵਤਨ ਪਰਤਣ ‘ਤੇ ਨਵੀਂ ਦਿੱਲੀ ਸਥਿਤ ਇੰਦਰਾ ਗਾਂਧੀ ਕੌਮਾਂਤਰੀ ਹਵਾਈ ਅੱਡੇ ‘ਤੇ ਜ਼ੋਰਦਾਰ ਅਤੇ ਸ਼ਾਨਦਾਰ ਸਵਾਗਤ ਕੀਤਾ ਗਿਆ। ਦੇਸ਼ ਭਗਤੀ ਦੇ ਗੀਤਾਂ, ਢੋਲ ਦੀ ਥਾਪ ਅਤੇ ਫੁੱਲਾਂ ਦੀ ਵਰਖਾ ਦੇ ਵਿਚਕਾਰ ਪੂਰਾ ਏਅਰਪੋਰਟ ਕੰਪਲੈਕਸ ‘ਭਾਰਤ ਮਾਤਾ ਕੀ ਜੈ’ ਦੇ ਨਾਅਰਿਆਂ ਨਾਲ ਗੂੰਜ ਉੱਠਿਆ।

ਖੇਡ ਰਾਜ ਮੰਤਰੀ ਨੇ ਫੁੱਲਾਂ ਦਾ ਗੁਲਦਸਤਾ ਭੇਂਟ ਕਰਕੇ ਵਧਾਇਆ ਖਿਡਾਰੀਆਂ ਦਾ ਹੌਸਲਾ

ਹਰਿਆਣਾ ਦੇ ਖੇਡ ਰਾਜ ਮੰਤਰੀ ਸ੍ਰੀ ਗੌਰਵ ਗੌਤਮ ਨੇ ਖੁਦ ਏਅਰਪੋਰਟ ਪਹੁੰਚ ਕੇ ਤਗਮਾ ਜੇਤੂ ਖਿਡਾਰੀਆਂ ਦਾ ਗਰਮਜੋਸ਼ੀ ਨਾਲ ਨਿੱਘਾ ਸਵਾਗਤ ਕੀਤਾ। ਉਨ੍ਹਾਂ ਨੇ ਖਿਡਾਰੀਆਂ ਨੂੰ ਫੁੱਲਾਂ ਦੇ ਗੁਲਦਸਤੇ ਭੇਂਟ ਕੀਤੇ ਅਤੇ ਰਵਾਇਤੀ ਢੰਗ ਨਾਲ ਉਨ੍ਹਾਂ ਦਾ ਸਵਾਗਤ ਕੀਤਾ।

ਇਸ ਦੌਰਾਨ ਖੇਡ ਰਾਜ ਮੰਤਰੀ ਸ੍ਰੀ ਗੌਰਵ ਗੌਤਮ ਨੇ ਕਿਹਾ ਕਿ ਸਾਡੇ ਐਥਲੀਟਾਂ ਨੇ ਆਪਣੀ ਸਖ਼ਤ ਮਿਹਨਤ, ਅਨੁਸ਼ਾਸਨ ਅਤੇ ਸ਼ਾਨਦਾਰ ਪ੍ਰਦਰਸ਼ਨ ਨਾਲ ਕੌਮਾਂਤਰੀ ਮੰਚ ‘ਤੇ 140 ਕਰੋੜ ਦੇਸ਼ ਵਾਸੀਆਂ ਦਾ ਸਿਰ ਗੌਰਵ ਨਾਲ ਉੱਚਾ ਕੀਤਾ ਹੈ। ਇਹਨਾਂ ਖਿਡਾਰੀਆਂ ਦੀ ਇਹ ਇਤਿਹਾਸਕ ਪ੍ਰਾਪਤੀ ਦੇਸ਼ ਦੇ ਕਰੋੜਾਂ ਨੌਜਵਾਨਾਂ ਨੂੰ ਖੇਡਾਂ ਦੇ ਖੇਤਰ ਵਿੱਚ ਅੱਗੇ ਵਧਣ ਅਤੇ ਨਵੇਂ ਕੀਰਤੀਮਾਨ ਸਥਾਪਿਤ ਕਰਨ ਲਈ ਪ੍ਰੇਰਿਤ ਕਰੇਗੀ।

ਹਰਿਆਣਾ ਵਿੱਚ ਖੇਡ ਪ੍ਰਤਿਭਾਵਾਂ ਨੂੰ ਮਿਲ ਰਿਹਾ ਹੈ ਲਗਾਤਾਰ ਪ੍ਰੋਤਸਾਹਨ

ਖਿਡਾਰੀਆਂ ਨੂੰ ਵਧਾਈ ਅਤੇ ਉਨ੍ਹਾਂ ਦੇ ਉੱਜਵਲ ਭਵਿੱਖ ਦੀਆਂ ਸ਼ੁਭਕਾਮਨਾਵਾਂ ਦਿੰਦੇ ਹੋਏ ਖੇਡ ਰਾਜ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਦੀ ਕੁਸ਼ਲ ਅਗਵਾਈ ਹੇਠ ਹਰਿਆਣਾ ਸਰਕਾਰ ਖੇਡਾਂ ਅਤੇ ਖਿਡਾਰੀਆਂ ਦੇ ਸਰਬਪੱਖੀ ਵਿਕਾਸ ਲਈ ਲਗਾਤਾਰ ਯਤਨਸ਼ੀਲ ਹੈ। ਰਾਜ ਵਿੱਚ ਖਿਡਾਰੀਆਂ ਨੂੰ ਨਾ ਸਿਰਫ ਵਿਸ਼ਵ ਪੱਧਰੀ ਬੁਨਿਆਦੀ ਢਾਂਚਾ ਅਤੇ ਸਿਖਲਾਈ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ, ਸਗੋਂ ਉਨ੍ਹਾਂ ਦੀਆਂ ਪ੍ਰਾਪਤੀਆਂ ‘ਤੇ ਆਕਰਸ਼ਕ ਨਕਦ ਇਨਾਮ ਅਤੇ ਸੁਰੱਖਿਅਤ ਭਵਿੱਖ (ਖੇਡ ਨੀਤੀ ਤਹਿਤ ਨੌਕਰੀ) ਵੀ ਯਕੀਨੀ ਬਣਾਇਆ ਜਾ ਰਿਹਾ ਹੈ

Leave a Reply

Your email address will not be published.


*


cloudflare.com Cloudflare Additional troubleshooting information here. Cloudflare