ਡੇਅਰੀ ਵਿਕਾਸ ਵਿਭਾਗ ਨੇ ਪਿੰਡ ਓਟਾਲਾ ‘ਚ ਇੱਕ ਦਿਨਾ ਦੁੱਧ ਉਤਪਾਦਕ ਜਾਗਰੂਕਤਾ ਕੈਂਪ ਲਗਾਇਆ
ਲੁਧਿਆਣਾ
( ਜਸਟਿਸ ਨਿਊਜ਼)
ਕੈਬਨਿਟ ਮੰਤਰੀ ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਵਿਭਾਗ ਪੰਜਾਬ ਗੁਰਮੀਤ ਸਿੰਘ ਖੁੱਡੀਆਂ ਦੀ ਅਗਵਾਈ ਹੇਠ ਅਤੇ ਡਾਇਰੈਕਟਰ ਡੇਅਰੀ ਵਿਕਾਸ ਵਿਭਾਗ ਪੰਜਾਬ ਸ. ਵਰਿਆਮ ਸਿੰਘ ਗਿੱਲ ਦੇ ਨਿਰਦੇਸ਼ਾਂ ਅਨੁਸਾਰ ਅੱਜ ਮਿਤੀ 22-09-2026 ਨੂੰ ਜ਼ਿਲ੍ਹਾ ਲੁਧਿਆਣਾ ਦੇ ਡਿਪਟੀ ਡਾਇਰੈਕਟਰ ਡੇਅਰੀ ਵਿਕਾਸ ਸ੍ਰੀ ਸੁਰਿੰਦਰ ਸਿੰਘ ਦੀ ਅਗਵਾਈ ਹੇਠ ਪਿੰਡ ਓਟਾਲਾ, ਬਲਾਕ ਸਮਰਾਲਾ ਵਿਖੇ ਇੱਕ ਦਿਨਾ ਦੁੱਧ ਉਤਪਾਦਕ ਜਾਗਰੂਕਤਾ ਕੈਂਪ ਲਗਾਇਆ ਗਿਆ।
ਕੈਂਪ ਦੌਰਾਨ ਡੇਅਰੀ ਫਾਰਮਰਾਂ ਨੂੰ ਵਿਭਾਗ ਦੀਆਂ ਵੱਖ-ਵੱਖ ਗਤੀਵਿਧੀਆਂ ਅਤੇ ਸਕੀਮਾਂ ਤੋਂ ਇਲਾਵਾ ਪਸ਼ੂਆਂ ਦੀਆਂ ਬਿਮਾਰੀਆਂ, ਸੰਤੁਲਿਤ ਖੁਰਾਕ, ਸਾਂਭ-ਸੰਭਾਲ ਅਤੇ ਡੇਅਰੀ ਕਰਜ਼ਾ ਕੇਸਾਂ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ।
ਇਸ ਮੌਕੇ ਰਿਟਾਇਰਡ ਸੀਨੀਅਰ ਵੈਟਰਨਰੀ ਅਫਸਰ ਡਾ. ਗੁਲਜ਼ਾਰ, ਰਿਟਾਇਰਡ ਚੀਫ਼ ਐਗਰੀਕਲਚਰ ਅਫਸਰ ਡਾ. ਬਲਦੇਵ ਸਿੰਘ, ਐਡਵਾਂਟਾ ਕੰਪਨੀ ਤੋਂ ਰਾਸ਼ਿਦ, ਵੇਰਕਾ ਮਿਲਕ ਪਲਾਂਟ ਖੰਨਾ ਤੋਂ ਬਚਿੱਤਰ ਸਿੰਘ, ਡੇਅਰੀ ਵਿਕਾਸ ਇੰਸਪੈਕਟਰ ਅਗਮਪ੍ਰੀਤ ਕੌਰ, ਮਿਸ ਅੰਕਿਤ ਕਪੂਰ ਅਤੇ ਸ੍ਰੀ ਸੁਖਵਿੰਦਰ ਸਿੰਘ ਵੱਲੋਂ ਕਿਸਾਨਾਂ ਨਾਲ ਵਿਚਾਰ-ਵਟਾਂਦਰਾ ਕਰਕੇ ਉਨ੍ਹਾਂ ਨੂੰ ਡੇਅਰੀ ਕਿੱਤੇ ਨਾਲ ਸਬੰਧਤ ਮਹੱਤਵਪੂਰਨ ਜਾਣਕਾਰੀ ਦਿੱਤੀ ਗਈ।