ਪਾਇਲ:——
ਅੱਜ ਸਥਾਨਕ ਸ਼ਹਿਰ ਦੇ ਕੱਦੋਂ ਚੌਕ ਵਿਖ਼ੇ ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਦੇ ਸੱਦੇ ਤੇ ਪ੍ਰਧਾਨ ਬੂਟਾ ਸਿੰਘ ਅਤੇ ਜਗਰੂਪ ਸਿੰਘ ਦੀ ਅਗਵਾਈ ਹੇਠ ਪਾਵਰਕੌਮ ਐਂਡ ਟਰਾਂਸਕੋ ਠੇਕਾ ਮੁਲਾਜ਼ਮ ਯੂਨੀਅਨ ਪਾਇਲ ਅਤੇ ਜਲ ਸੁਪਲਾਈ ਐਂਡ ਸੈਨੀਟੇਸ਼ਨ ਵਿਭਾਗ ਦੋਰਾਹਾ ਦੇ ਮੁਲਾਜ਼ਮਾਂ ਵੱਲੋਂ ਸੂਬਾ ਸਰਕਾਰ ਦਾ ਪੁਤਲਾ ਫੂਕ ਰੋਸ ਮੁਜ਼ਾਹਰਾ ਕੀਤਾ ਗਿਆ। ਰੋਸ ਮੁਜ਼ਾਹਰਾ ਕਰਨ ਵਾਲਿਆਂ ਵਿੱਚ ਸਰਕਾਰੀ ਵਿਭਾਗਾਂ ਦੀਆਂ ਵੱਖ ਵੱਖ ਜਥੇਬੰਦੀਆਂ ਦੇ ਕਾਮਿਆਂ ਵੱਲੋਂ ਹਿੱਸਾ ਲਿਆ ਗਿਆ।
ਰੋਸ ਪ੍ਰਦਰਸ਼ਨ ਕਰ ਰਹੇ ਵਰਿੰਦਰ ਸਿੰਘ ਮੋਮੀ, ਬਲਿਹਾਰ ਸਿੰਘ ਕਟਾਰੀਆ, ਪਵਨਦੀਪ ਸਿੰਘ, ਜਗਰੂਪ ਸਿੰਘ ਲਹਿਰਾ, ਗੁਰਵਿੰਦਰ ਸਿੰਘ ਪੰਨੂ, ਸ਼ੇਰ ਸਿੰਘ ਖੰਨਾ, ਸਿਮਰਨਜੀਤ ਸਿੰਘ ਨੀਲੋਂ, ਜਸਪ੍ਰੀਤ ਸਿੰਘ ਗਗਨ ਅਤੇ ਸੁਰਿੰਦਰ ਕੁਮਾਰ ਨੇ ਦੱਸਿਆ ਕਿ ਪਿਛਲੀਆਂ ਵਿਧਾਨ ਸਭਾ ਚੋਣਾਂ ਦੌਰਾਨ ਮੌਜੂਦਾ ਸਰਕਾਰ ਵੱਲੋਂ ਇਹ ਭਰੋਸਾ ਦਿੱਤਾ ਗਿਆ ਸੀ ਕਿ ਠੇਕਾ ਮੁਲਾਜ਼ਮਾਂ ਦੀਆਂ ਹੱਕੀ ਮੰਗਾਂ ਨੂੰ ਪਹਿਲ ਦੇ ਆਧਾਰ ਤੇ ਮੰਨਿਆ ਜਾਵੇਗਾ ਜੋ ਦੋ ਸਾਲ ਬੀਤਣ ਦੇ ਬਾਵਜੂਦ ਅੱਜ ਤੱਕ ਨਹੀ ਮੰਨੀਆਂ ਗਈਆ। ਉਹਨਾਂ ਕਿਹਾ ਕਿ ਸਰਕਾਰੀ ਵਿਭਾਗਾਂ ਵਿੱਚ ਕੰਮ ਕਰਦੇ ਠੇਕੇਦਾਰ ਅਤੇ ਕੰਪਨੀਆਂ ਸੇਵਾ ਨਿਭਾ ਰਹੇ ਆਊਟਸੋਰਸਡ ਅਤੇ ਇਨਲਿਸਟਮੈਟ ਮੁਲਾਜ਼ਮਾਂ ਦੋਹਾਂ ਦੀ ਅੰਨ੍ਹੀ ਲੁੱਟ ਕਰ ਰਹੀਆਂ ਹਨ। ਉਹਨਾਂ ਦੱਸਿਆ ਕਿ ਆਪ ਸਰਕਾਰ ਵੱਲੋਂ ਵੀ ਪਹਿਲੀਆਂ ਸਰਕਾਰਾਂ ਦੀ ਤਰਾਂ ਸਰਕਾਰੀ ਅਦਾਰਿਆਂ ਦੇ ਨਿਜੀਕਰਣ ਦੇ ਲੋਕ ਵਿਰੋਧੀ ਧੰਦੇ ਨੂੰ ਜਾਰੀ ਹੀ ਨਹੀਂ ਰੱਖਿਆ ਗਿਆ ਸਗੋਂ ਅੱਗੇ ਵਧਾਇਆ ਗਿਆ।
ਉਹਨਾਂ ਕਿਹਾ ਕਿ ਤੀਸਰੀ ਵਾਰ ਮੁੜ ਮੋਰਚੇ ਵੱਲੋਂ ਪੰਜਾਬ ਦੇ ਸਮੂਹ ਵਿਧਾਇਕਾਂ ਅਤੇ ਮੰਤਰੀਆਂ ਰਾਹੀਂ ਮੁੱਖ ਮੰਤਰੀ ਨੂੰ ਹਜ਼ਾਰਾਂ ਯਾਦ ਪੱਤਰ ਭੇਜੇ ਗਏ ਪਰ ਅਫਸੋਸ ਸਭ ਰੱਦੀ ਦੀ ਟੋਕਰੀ ਚ ਗਏ। ਮੁੱਖ ਮੰਤਰੀ ਨੇ ਇਨ੍ਹਾਂ ਹਜ਼ਾਰਾਂ ਯਾਦ ਪੱਤਰਾਂ ਨੂੰ ਵੀ ਰੱਦੀ ਦੀ ਟੋਕਰੀ ਵਿੱਚ ਸੁੱਟ ਦਿੱਤਾ।
ਆਗੂਆਂ ਨੇ ਅਖੀਰ ਵਿੱਚ ਮੁੱਖ ਮੰਤਰੀ ਪੰਜਾਬ ਨੂੰ ਸੁਣਾਈ ਕੀਤੀ ਕਿ ਅੱਜ ਦੇ ਅਰਥੀ ਫੂਕ ਪ੍ਰਦਰਸ਼ਨ ਸਾਡੇ ਸੰਘਰਸ਼ ਦਾ ਅੰਤ ਨਹੀਂ ਹੈ। ਅਗਰ ਹੱਕੀ ਮੰਗਾਂ ਦੇ ਹੱਲ ਦਾ ਨਾ ਕੀਤਾ ਤਾਂ ਭਵਿੱਖ ਵਿੱਚ ਇਸ ਸੰਘਰਸ਼ ਨੂੰ ਹੋਰ ਤਿੱਖਾ ਕਰਨਾ ਸਾਡੀ ਮਜਬੂਰੀ ਹੋਵੇਗੀ ਜਿਸ ਲਈ ਪੰਜਾਬ ਸਰਕਾਰ ਖੁਦ ਜ਼ਿੰਮੇਵਾਰ ਹੋਵੇਗੀ।
ਫਾਇਲ ਫੋਟੋ-30 ਪੁਤਲਾ ਫੂਕਦੇ ਠੇਕਾ ਮੁਲਾਜ਼ਮ
ਕੈਪਸਨ- ਠੇਕਾ ਮੁਲਾਜ਼ਮ ਮੋਰਚੇ ਦੇ ਆਗੂ ਆਪ ਸਰਕਾਰ ਦਾ ਪੁਤਲਾ ਫੂਕਦੇ ਹੋਏ। ਫੋਟੋ-ਨਰਿੰਦਰ ਪਾਇਲ
Leave a Reply